Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਅੰਤਰਰਾਸ਼ਟਰੀ

ਭਾਰਤ ਦਾ ਵਤੀਰਾ ਸਾਡੇ ਪ੍ਰਤੀ ਚੰਗਾ ਨਹੀਂ : ਟਰੰਪ

February 21, 2020 07:57 AM

ਵਾਸ਼ਿੰਗਟਨ, 20 ਫਰਵਰੀ (ਪੋਸਟ ਬਿਊਰੋ)- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਉਹ ਭਾਰਤ ਨਾਲ ਵੱਡਾ ਵਪਾਰ ਸਮਝੌਤਾ ਕਰਨਾ ਚਾਹੁੰਦੇ ਹਨ, ਪਰ ਇਹ ਸੌਦਾ ਭਵਿੱਖ ਲਈ ਬਚਾ ਰੱਖਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਭਾਰਤ ਅਮਰੀਕਾ ਨਾਲ ਕਾਰੋਬਾਰ ਦੇ ਖੇਤਰ ਵਿੱਚ ਚੰਗਾ ਵਿਹਾਰ ਨਹੀਂ ਕਰਦਾ, ਪਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਉਹ ਕਾਫੀ ਪਸੰਦ ਕਰਦੇ ਹਨ ਅਤੇ ਦੋਵੇਂ ਚੰਗੇ ਦੋਸਤ ਹਨ।
ਡੋਨਾਲਡ ਟਰੰਪ ਨੇ ਕੁਝ ਦਿਨ ਪਹਿਲਾਂ ਕਿਹਾ ਸੀ ਕਿ ਉਹ ਭਾਰਤ ਨਾਲ ਬਿਹਤਰ ਵਪਾਰ ਸਮਝੌਤਾ ਕਰਨਗੇ। ਕੱਲ੍ਹ ਉਨ੍ਹਾਂ ਨੇ ਕਿਹਾ ਕਿ ਹਾਲੇ ਇਹ ਤੈਅ ਨਹੀਂ ਕਿ ਇਹ ਵੱਡਾ ਸਮਝੌਤਾ ਅਮਰੀਕਾ ਵਿੱਚ ਰਾਸ਼ਟਰਪਤੀ ਚੋਣਾਂ ਤੋਂ ਪਹਿਲਾਂ ਹੋ ਸਕੇਗਾ ਜਾਂ ਨਹੀਂ। ਟਰੰਪ 24 ਫਰਵਰੀ ਨੂੰ ਦੋ ਦਿਨਾਂ ਦੌਰੇ ਤਹਿਤ ਭਾਰਤ ਆ ਰਹੇ ਹਨ। ਟਰੰਪ ਦੇ ਇਸ ਬਿਆਨ ਮਗਰੋਂ ਮੰਨਿਆ ਜਾ ਰਿਹਾ ਰਿਹਾ ਹੈ ਕਿ ਟਰੰਪ ਦੇ ਭਾਰਤ ਦੌਰੇ ਦੌਰਾਨ ਅਜਿਹਾ ਕੋਈ ਸਮਝੌਤਾ ਨਹੀਂ ਹੋਵੇਗਾ। ਟਰੰਪ ਨੇ ਕਿਹਾ ਕਿ ਉਹ ਭਾਰਤ ਨਾਲ ਸਮਝੌਤਾ ਕਰਨਗੇ, ਪਰ ਫਿਲਹਾਲ ਇਹ ਪਤਾ ਨਹੀਂ ਕਿ ਇਹ ਕਦੋਂ ਹੋਵੇਗਾ। ਟਰੰਪ ਨੇ ਕਿਹਾ, ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਦੱਸਿਆ ਕਿ ਹਵਾਈ ਅੱਡੇ ਅਤੇ ਪ੍ਰੋਗਰਾਮ ਵਾਲੀ ਥਾਂ ਵਿਚਾਲੇ ਸੱਤਰ ਲੱਖ ਲੋਕ ਹੋਣਗੇ ਅਤੇ ਇਹ ਸਟੇਡੀਅਮ, ਮੈਂ ਜਾਣਦਾ ਹਾਂ ਕਿ ਹਾਲੇ ਬਣਦਾ ਪਿਆ ਹੈ, ਪਰ ਇਹ ਦੁਨੀਆ ਦਾ ਸਭ ਤੋਂ ਵੱਡਾ ਸਟੇਡੀਅਮ ਹੋਵੇਗਾ। ਇਹ ਕਾਫੀ ਉਤਸ਼ਾਹ ਜਨਕ ਹੋਵੇਗਾ, ਮੈਨੂੰ ਉਮੀਦ ਹੈ ਕਿ ਤੁਸੀਂ ਲੋਕ ਵੀ ਪਸੰਦ ਕਰੋਗੇ।
ਕਾਂਗਰਸ ਪਾਰਟੀ ਨੇ ਭਾਰਤ ਦੇ ਚੰਗਾ ਵਿਹਾਰ ਨਾ ਕਰਨ ਬਾਰੇ ਅਮਰੀਕੀ ਰਾਸ਼ਟਰਪਤੀ ਦੀ ਟਿੱਪਣੀ 'ਤੇ ਕਿਹਾ ਕਿ ਟਰੰਪ ਨੇ ਭਾਰਤ ਦੇ ਸਵੈਮਾਣ ਦਾ ਅਪਮਾਨ ਕੀਤਾ ਹੈ। ਪਾਰਟੀ ਬੁਲਾਰੇ ਮਨੀਸ਼ ਤਿਵਾੜੀ ਨੇ ਉਮੀਦ ਪ੍ਰਗਟਾਈ ਕਿ ਭਾਰਤੀ ਵਿਦੇਸ਼ ਮੰਤਰਾਲਾ ਇਸ ਬਾਰੇ ਆਪਣਾ ਪੱਖ ਮਜ਼ਬੂਤੀ ਨਾਲ ਰੱਖੇਗਾ। ਉਨ੍ਹਾਂ ਕਿਹਾ ਕਿ ਟਰੰਪ ਦੀ ਵੀਡੀਓ ਅੱਜ ਸਵੇਰੇ ਮੈਂ ਵੇਖੀ। ਭਾਰਤ ਦੀ ਰਵਾਇਤ ਮਹਿਮਾਨਾਂ ਦੇ ਸਤਿਕਾਰ ਦੀ ਹੈ, ਪਰ ਮਹਿਮਾਨਾਂ ਨੂੰ ਭਾਰਤ ਦਾ ਅਪਮਾਨ ਕਰਨ ਦਾ ਕੋਈ ਹੱਕ ਨਹੀਂ। ਟਰੰਪ ਨੇ ਜੋ ਟਿੱਪਣੀ ਕੀਤੀ ਹੈ, ਉਹ ਭਾਰਤ ਦੇ ਸਵੈਮਾਣ ਦਾ ਅਪਮਾਨ ਕਰਦੀ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ