Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਪੰਜਾਬ

ਜਾਖੜ ਨੇ ਕਿਹਾ: ਕੈਪਟਨ ਅਮਰਿੰਦਰ ਸਿੰਘ ਕਾਰਨ ਸਿਆਸਤ ਵਿੱਚ ਅੱਗੇ ਆਇਆਂ, ਉਨ੍ਹਾਂ ਨਾਲ ਕੋਈ ਮਤਭੇਦ ਨਹੀਂ

February 21, 2020 07:58 AM

* ਅਫਸਰਸ਼ਾਹੀ 'ਚ ਕਾਲੀਆਂ ਭੇਡਾਂ ਪਛਾਨਣ ਦੀ ਮੰਗ ਦੁਹਰਾ ਦਿੱਤੀ

ਜਲੰਧਰ, 20 ਫਰਵਰੀ (ਪੋਸਟ ਬਿਊਰੋ)- ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਪਿਛਲੇੇ ਕੁਝ ਦਿਨਾਂ ਤੋਂ ਚੱਲਦੇ ਚਰਚਿਆਂ 'ਤੇ ਪੂਰੀ ਰੋਕ ਲਾਉਂਦੇ ਹੋਏ ਕੱਲ੍ਹ ਕਿਹਾ ਕਿ ਉਨ੍ਹਾਂ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮਤਭੇਦ ਕੋਈ ਨਹੀਂ, ਉਹ ਅੱਜ ਸਿਆਸੀ ਖੇਤਰ ਵਿੱਚ ਜਿਸ ਮੁਕਾਮ 'ਤੇ ਪਹੁੰਚੇ ਹਨ, ਉਸ ਦਾ ਸਿਹਰਾ ਕੈਪਟਨ ਅਮਰਿੰਦਰ ਸਿੰਘ ਨੂੰ ਹੀ ਜਾਂਦਾ ਹੈ। ਉਨ੍ਹਾਂ ਸਾਫ ਕਿਹਾ ਕਿ ਮੇਰੀਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਲਗਾਤਾਰ ਬੈਠਕਾਂ ਹੁੰਦੀਆਂ ਹਨ। ਪਿਛਲੇ ਕੁਝ ਦਿਨਾਂ ਤੋਂ ਉਹ ਰਾਜਸਥਾਨ ਗਏ ਸਨ, ਜਿਸ ਕਾਰਨ ਉਨ੍ਹਾਂ ਨਾਲ ਮੁਲਾਕਾਤ ਨਹੀਂ ਹੋ ਸਕੀ।
ਇਸ ਮੌਕੇ ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਉਨ੍ਹਾਂ ਨੂੰ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਕੈਪਟਨ ਅਮਰਿੰਦਰ ਸਿੰਘ ਦੇ ਕਾਰਨ ਹੀ ਮਿਲੀ ਸੀ, ਇਸ ਨੂੰ ਵੇਖ ਕੇ ਉਹ ਸਰਕਾਰ ਅਤੇ ਪਾਰਟੀ ਵਿਚਾਲੇ ਕੜੀ ਦਾ ਕੰਮ ਕਰ ਰਹੇ ਹਨ। ਉਨ੍ਹਾ ਕਿਹਾ ਕਿ ਉਨ੍ਹਾਂ ਜਿਹੜੇ ਮੁੱਦੇ ਉਠਾਏ ਹਨ, ਉਹ ਸਰਕਾਰ ਅਤੇ ਲੋਕਾਂ ਨਾਲ ਸੰਬੰਧ ਰੱਖਦੇ ਹਨ ਅਤੇ ਖੁਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡਿਪਟੀ ਕਮਿਸ਼ਨਰਾਂ ਦੀ ਬੈਠਕ ਵਿੱਚ ਕਿਹਾ ਸੀ ਕਿ ਅਫਸਰਸ਼ਾਹੀ ਦੇ ਕੰਮ ਕਰਨ ਦੇ ਢੰਗ ਤੋਂ ਉਹ ਸੰਤੁਸ਼ਟ ਨਹੀਂ, ਕਿਉਂਕਿ ਉਨ੍ਹਾਂ ਦੀ ਸਰਕਾਰ ਵੱਲੋਂ ਲੋਕ ਭਲਾਈ ਬਾਰੇ ਉਠਾਏ ਮੁੱਦਿਆਂ ਨੂੰ ਅਫਸਰਾਂ ਨੇ ਅਸਰਦਾਰ ਢੰਗ ਨਾਲ ਲਾਗੂ ਨਹੀਂ ਕੀਤਾ। ਜਾਖੜ ਨੇ ਕਿਹਾ ਕਿ ਮੁੱਖ ਮੰਤਰੀ ਨੇ ਕਿਸਾਨੀ ਕਰਜ਼ੇ ਮੁਆਫ ਕਰਨ ਸਮੇਤ ਵੱਖ-ਵੱਖ ਲਾਹੇਵੰਦ ਯੋਜਨਾਵਾਂ ਲਾਗੂ ਕੀਤੀਆਂ, ਫਿਰ ਵੀ ਹੇਠਲੇ ਪੱਧਰ 'ਤੇ ਅਫਸਰ ਉਨ੍ਹਾਂ ਨੂੰ ਅਸਰਦਾਰ ਢੰਗ ਨਾਲ ਲਾਗੂ ਕਰਨ ਵਿੱਚ ਸਫਲ ਨਹੀਂ ਹੋਏ। ਇਸ ਦਾ ਸਿੱਧਾ ਅਰਥ ਇਹ ਹੈ ਕਿ ਉਨ੍ਹਾਂ ਵਿੱਚ ਕੁਝ ਨਾ ਕੁਝ ਖ਼ਾਮੀ ਹੈ। ਉਨ੍ਹਾਂ ਕਿਹਾ ਕਿ ਸਮਾਂ ਆ ਗਿਆ ਹੈ ਕਿ ਅਫਸਰਾਂ ਨੂੰ ਪੂਰੀ ਤਰ੍ਹਾਂ ਜਵਾਬਦੇਹ ਬਣਾਇਆ ਜਾਵੇ। ਮੁੱਖ ਮੰਤਰੀ ਨੂੰ ਚਾਹੀਦਾ ਹੈ ਕਿ ਉਹ ਉਨ੍ਹਾਂ ਅਧਿਕਾਰੀਆਂ ਨੂੰ ਪਿੱਛੇ ਕਰ ਦੇਣ, ਜੋ ਲੋਕਾਂ ਦੀਆਂ ਇੱਛਾਵਾਂ 'ਤੇ ਪੂਰੇ ਨਹੀਂ ਉਤਰੇ ਅਤੇ ਅਫਸਰਸ਼ਾਹੀ ਵਿੱਚ ਲੁਕੀਆਂ ਕਾਲੀਆਂ ਭੇਡਾਂ ਦੀ ਪਛਾਣ ਕਰਨ। ਉਨ੍ਹਾਂ ਅਕਾਲੀ-ਭਾਜਪਾ ਸਰਕਾਰ ਸਮੇਂ ਹੋਏ ਬਿਜਲੀ ਸਮਝੌਤਿਆਂ 'ਤੇ ਮੁੜ ਵਿਚਾਰ ਕਰਨ ਦੇ ਐਲਾਨ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਸਰਕਾਰ ਨੂੰ ਜਾਂ ਬੀਤੇ ਸਮੇਂ ਵਿੱਚ ਹੋਏ ਸਮਝੌਤਿਆਂ ਨੂੰ ਰੱਦ ਕਰਨਾ ਚਾਹੀਦਾ ਹੈ ਜਾਂ ਲੋਕਾਂ ਨੂੰ ਸਸਤੀ ਬਿਜਲੀ ਦੇਣੀ ਚਾਹੀਦੀ ਹੈ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ