Welcome to Canadian Punjabi Post
Follow us on

28

March 2024
 
ਪੰਜਾਬ

ਸੁਖਪਾਲ ਸਿੰਘ ਖਹਿਰਾ ਦਾ ਆਮ ਆਦਮੀ ਪਾਰਟੀ ਵਿੱਚ ਮੁੜ ਜਾਣ ਬਾਰੇ ਸਪੱਸ਼ਟੀਕਰਨ

February 21, 2020 07:59 AM

ਚੰਡੀਗੜ੍ਹ, 20 ਫਰਵਰੀ (ਪੋਸਟ ਬਿਊਰੋ)- ਆਮ ਆਦਮੀ ਪਾਰਟੀ ਦੇ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਅਤੇ ਬਾਗੀ ਹੋਏ ਗਰੁੱਪ ਦੇ ਆਗੂ ਸੁਖਪਾਲ ਸਿੰਘ ਖਹਿਰਾ ਦਾ ਝਗੜਾ ਵਧਦੀ ਦਿਖਾਈ ਦੇਣ ਲੱਗ ਪਿਆ ਹੈ। ਇਹ ਝਗੜਾਂ ਭਗਵੰਤ ਮਾਨ ਦੇ ਉਨ੍ਹਾਂ ਬਿਆਨਾਂ ਤੋਂ ਵਧਿਆ ਹੈ, ਜਿਨ੍ਹਾਂ ਵਿਚ ਉਸ ਨੇ ਕਿਹਾ ਸੀ ਕਿ ਸੁਖਪਾਲ ਸਿੰਘ ਖਹਿਰਾ ਨੂੰ ਕਿਸੇ ਸੂਰਤ ਵਿੱਚ ਵਾਪਸ ਨਹੀਂ ਲਿਆ ਜਾ ਸਕਦਾ, ਕਿਉਂਕਿ ਪਾਰਟੀ ਤੋਂ ਵੱਖ ਹੋ ਕੇ ਉਨ੍ਹਾਂ ਨੇ ਅਜਿਹੀਆਂ ਗੱਲਾਂ ਕਰ ਲਈਆਂ ਹਨ, ਜਿਨ੍ਹਾਂ ਦੇ ਕਾਰਨ ਉਨ੍ਹਾਂ ਲਈ ਇਸ ਪਾਰਟੀ ਦੇ ਦਰਵਾਜ਼ੇ ਬੰਦ ਕਰ ਦਿੱਤੇ ਗਏ ਹਨ।
ਇਸ ਦੇ ਜਵਾਬ ਵਿਚ ਸੁਖਪਾਲ ਸਿੰਘ ਖਹਿਰਾ ਨੇ ਉਸ ਨੂੰ ਖਰੀਆਂ ਖਰੀਆਂ ਸੁਣਾਈਆਂ ਅਤੇ ਆਖਿਆ ਕਿ ਆਮ ਆਦਮੀ ਪਾਰਟੀ ਅਤੇ ਭਗਵੰਤ ਮਾਨ ਵੱਲੋਂ ਇਹ ਪ੍ਰਚਾਰ ਕੀਤਾ ਜਾ ਰਿਹਾ ਹੈ ਕਿ ਸੁਖਪਾਲ ਸਿੰਘ ਖਹਿਰਾ ਤੇ ਉਸ ਦੇ ਸਾਥੀ ਇਸ ਪਾਰਟੀ ਵਿਚ ਮੁੜਨ ਨੂੰ ਤਿਆਰ ਹਨ, ਪਰ ਏਦਾਂ ਦੀ ਕੋਈ ਗੱਲ ਨਹੀਂ। ਉਨ੍ਹਾਂ ਆਮ ਆਦਮੀ ਪਾਰਟੀ ਵਿਚ ਵਾਪਸ ਆਉਣ ਦੀ ਕੋਈ ਸ਼ਰਤ ਨਹੀਂ ਰੱਖੀ ਤੇ ਨਾ ਓਨਾ ਚਿਰ ਪਾਰਟੀ ਵਿਚ ਵਾਪਸ ਜਾਣਗੇ, ਜਿੰਨਾ ਚਿਰ ਜਿਹੜੇ ਮੁੱਦਿਆਂ ਬਾਰੇ ਉਹ ਵੱਖ ਹੋਏ ਸਨ, ਉਨ੍ਹਾਂ ਦੀ ਚਰਚਾ ਨਹੀਂ ਕੀਤੀ ਜਾਂਦੀ। ਸੁਖਪਾਲ ਸਿੰਘ ਖਹਿਰਾ ਨੇ ਭਗਵੰਤ ਮਾਨ ਨੂੰ ਇਹ ਵੀ ਕਿਹਾ ਕਿ ਜੇ ਉਨ੍ਹਾਂ ਅਤੇ ਅਰਵਿੰਦ ਕੇਜਰੀਵਾਲ ਨੂੰ ਇੰਨਾ ਯਕੀਨ ਸੀ ਤਾਂ 2017 ਦੀਆਂ ਵਿਧਾਨ ਸਭਾ ਚੋਣਾਂ ਵਿਚ ਤੁਹਾਨੂੰ ਮੁੱਖ ਮੰਤਰੀ ਦਾ ਚਿਹਰਾ ਕਿਉਂ ਨਾ ਬਣਾਇਆ ਗਿਆ ਅਤੇ 2022 ਬਾਰੇ ਵੀ ਕੇਜਰੀਵਾਲ ਨੇ ਤੁਹਾਡੇ ਉੱਤੇ ਕੋਈ ਭਰੋਸਾ ਨਹੀਂ ਜਤਾਇਆ। ਉਨ੍ਹਾਂ ਕਿਹਾ ਕਿ ਐਵੇਂ ਬੇਤੁੱਕੀਆਂ ਟਿਪਣੀਆਂ ਕੀਤੀਆਂ ਜਾ ਰਹੀਆਂ ਹਨ, ਜੋ ਮੁੱਦਾ ਹੀ ਨਹੀਂ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਪਾਰਟੀ ਵਿੱਚ ਰਹਿ ਕੇ ਭਾਜਪਾ, ਕਾਂਗਰਸ ਤੇ ਅਕਾਲੀ ਦਲ ਆਦਿ ਪਾਰਟੀਆਂ ਦੇ ਕੰਮਾਂ ਦੀਆਂ ਨਾਲਾਇਕੀਆਂ ਨੂੰ ਦੁਨੀਆ ਸਾਹਮਣੇ ਪੇਸ਼ ਕੀਤਾ ਅਤੇ ਇਸ ਦਾ ਡੱਟ ਕੇ ਵਿਰੋਧ ਕੀਤਾ ਹੈ।
ਸੁਖਪਲਾ ਸਿੰਘ ਖਹਿਰਾ ਨੇ ਕਿਹਾ ਕਿ ਦਿੱਲੀ ਤੇ ਪੰਜਾਬ ਦਾ ਬਹੁਤ ਫਰਕ ਹੈ, ਜੇ ਓਥੇ ਆਮ ਆਦਮੀ ਪਾਰਟੀ ਜਿੱਤ ਗਈ ਹੈ ਤਾਂ ਇਸ ਦਾ ਮਤਲਬ ਇਹ ਨਹੀਂ ਕਿ ਪੰਜਾਬ ਵਿਚ ਵੀ ਇਸ ਦੀ ਜਿੱਤ ਸੰਭਵ ਹੈ। ਪੰਜਾਬ ਦੀਆਂ ਕਈ ਸਾਰੀਆਂ ਸਮੱਸਿਆਵਾਂ ਹਨ। ਏਥੋਂ ਦੇ ਮੁੱਦੇ ਹੋਰ ਹਨ ਤੇ ਦਿੱਲੀ ਦੇ ਹੋਰ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲ ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪ੍ਰਸ਼ਾਸਨ, ਕਿਸਾਨਾਂ ਦੀ ਸਹੂਲਤ ਵਜੋਂ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ : ਡਿਪਟੀ ਕਮਿਸ਼ਨਰ ਸਾਹਨੀ ਵਰਧਮਾਨ ਸਪੈਸ਼ਲ ਸਟੀਲਜ਼, ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਦੀ ਮਦਦ ਲਈ ਆਈ ਅੱਗੇ ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ