Welcome to Canadian Punjabi Post
Follow us on

19

September 2024
ਬ੍ਰੈਕਿੰਗ ਖ਼ਬਰਾਂ :
ਜਦੋਂ ਇੱਕ ਗੋਰੇ ਪ੍ਰਦਰਸ਼ਨਕਾਰੀ ਨੇ NDP ਆਗੂ ਜਗਮੀਤ ਸਿੰਘ ਨੂੰ 'corrupted bastard' ਕਿਹਾ ਤਾਂ..ਜਗਮੀਤ ਸਿੰਘ ਬੋਲੇ- ਮੇਰੇ ਸਾਹਮਣੇ ਕਹੋਪੰਜਾਬ ਦੇ ਨੌਜਵਾਨ ਦੀ ਬ੍ਰਿਟਸ਼ ਆਰਮੀ 'ਚ ਹੋਈ ਚੋਣਦੁਨੀਆਂ ਦੀ ਕੋਈ ਵੀ ਤਾਕਤ ਜੰਮੂ ਕਸ਼ਮੀਰ ’ਚ ਧਾਰਾ 370 ਨੂੰ ਵਾਪਿਸ ਨਹੀਂ ਲਿਆ ਸਕਦੀ : ਪ੍ਰਧਾਨ ਮੰਤਰੀਰਾਹੁਲ ਗਾਂਧੀ ਨੂੰ ਅੱਤਵਾਦੀ ਕਹਿਣ 'ਤੇ ਕੇਂਦਰੀ ਮੰਤਰੀ ਬਿੱਟੂ ਖਿਲਾਫ ਐੱਫ.ਆਈ.ਆਰ.ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪਰਮਿਟਾਂ ਦੀ ਗ਼ੈਰ-ਕਾਨੂੰਨੀ ਕਲੱਬਿੰਗ ਵਿਰੁੱਧ ਸਖ਼ਤ ਕਾਰਵਾਈਮੁੱਖ ਮੰਤਰੀ ਦੇ ਸੁਹਿਰਦ ਯਤਨਾਂ ਸਦਕਾ ਹੁਣ ਪੰਜਾਬ ਵਿੱਚ ਬਣਨਗੇ ਲਗਜ਼ਰੀ ਕਾਰ ਕੰਪਨੀ ਬੀ.ਐਮ.ਡਬਲਿਊ. ਦੇ ਪਾਰਟਸਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਘਰੇਲੂ ਹਿੰਸਾ ਦੇ ਪੀੜਤਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਦੀ ਸਹਾਇਤਾ ਲਈ ‘ਸਾਂਝ ਰਾਹਤ ਪ੍ਰੋਜੈਕਟ’ ਦੀ ਕੀਤੀ ਸ਼ੁਰੂਆਤ
 
ਪੰਜਾਬ

ਬਿਨਾਂ ਕਾਰਨ ਮੁਕੱਦਮੇਬਾਜ਼ੀ ਲਈ ਪੰਜਾਬ ਸਰਕਾਰ ਨੂੰ ਛੇ ਲੱਖ ਦਾ ਹਰਜਾਨਾ

February 21, 2020 07:59 AM

ਚੰਡੀਗੜ੍ਹ, 20 ਫਰਵਰੀ (ਪੋਸਟ ਬਿਊਰੋ)- ਬਿਨਾਂ ਕਾਰਨ ਮੁਕੱਦਮੇਬਾਜ਼ੀ ਲਈ ਪੰਜਾਬ ਸਰਕਾਰ ਅਤੇ ਇਸ ਦੇ ਕਾਨੂੰਨੀ ਸਲਾਹਕਾਰਾਂ ਉੱਤੇ ਸਖਤ ਰੁਖ ਧਾਰਨ ਕਰਦੇ ਹੋਏ ਪੰਜਾਬ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਛੇ ਲੱਖ ਰੁਪਏ ਹਰਜਾਨਾ ਲਾਇਆ ਅਤੇ ਇਸ ਹਰਜਾਨੇ ਵਿੱਚੋਂ ਅੱਧੀ ਰਕਮ ਸਰਕਾਰ ਦੇ ਕਾਨੂੰਨੀ ਸਲਾਹਕਾਰਾਂ ਤੋਂ ਵਸੂਲੇ ਜਾਣ ਦੇ ਹੁਕਮ ਦਿੱਤੇ ਹਨ। ਜਸਟਿਸ ਫਤਿਹਦੀਪ ਸਿੰਘ ਨੇ ਕਿਹਾ ਹੈ ਕਿ ਹਰਜਾਨੇ ਦੀ ਅੱਧੀ ਰਕਮ ਉਨ੍ਹਾਂ ਕਾਨੂੰਨੀ ਸਲਾਹਕਾਰਾਂ ਤੋਂ ਲਈ ਜਾਏ, ਜਿਹੜੇ ਸੂਬਾ ਸਰਕਾਰਾਂ ਨੂੰ ਅਜਿਹੀ ਮੁਕੱਦਮੇਬਾਜ਼ੀ ਦੀ ਸਲਾਹ ਦਿੰਦੇ ਹਨ।
ਵਰਨਣ ਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਜ਼ਮੀਨ ਐਕਵਾਇਰ ਕੀਤੇ ਬਿਨਾਂ ਨਿੱਜੀ ਜ਼ਮੀਨ 'ਤੇ ਸੜਕ ਬਣਵਾਉਣ ਤੇ ਇਸ ਪਿੱਛੋਂ ਮੁਆਵਜ਼ਾ ਦੇਣ ਦੇ ਹੇਠਲੀ ਅਦਾਲਤ ਦੇ ਹੁਕਮ ਦੇ ਖਿਲਾਫ ਪੰਜਾਬ ਸਰਕਾਰ ਦੀ ਰੈਗੂਲਰ ਸੈਕਿੰਡ ਅਪੀਲ ਰੱਦ ਕਰਦੇ ਹੋਏ ਜਸਟਿਸ ਫਤਿਹਦੀਪ ਸਿੰਘ ਨੇ ਕਿਹਾ ਕਿ ਪਹਿਲਾਂ ਰਾਜ ਸਰਕਾਰ ਹਰਜਾਨੇ ਦੀ ਪੂਰੀ ਰਕਮ ਪਟੀਸ਼ਨ ਕਰਤਾ ਜ਼ਿਮੀਂਦਾਰਾਂ ਨੂੰ ਬਰਾਬਰ ਦੀ ਵੰਡ ਕੇ ਦੇਵੇ, ਫਿਰ ਅੱਧੀ ਰਕਮ ਕਾਨੂੰਨੀ ਸਲਾਹਕਾਰਾਂ ਤੋਂ ਵਸੂਲ ਕਰੇ। ਜਲਾਲਾਬਾਦ (ਪੱਛਮੀ) ਵਿੱਚ ਜ਼ਮੀਨ ਐਕਵਾਇਰ ਦੇ ਬਿਨਾਂ ਅੱਠ ਤੋਂ 10 ਮਰਲੇ ਨਿੱਜੀ ਜ਼ਮੀਨ 'ਤੇ ਸੜਕ ਦਾ ਬਣਵਾ ਦਿੱਤੀ ਗਈ ਸੀ। ਇਸ ਬਾਰੇ ਜ਼ਿਮੀਂਦਾਰ ਪਰਮਜੀਤ ਸਿੰਘ ਤੇ ਹੋਰਨਾਂ ਦੇ ਹੱਕ ਵਿੱਚ ਫੈਸਲਾ ਸੁਣਾਉਂਦੇ ਹੋਏ ਜਲਾਲਾਬਾਦ ਦੇ ਵਧੀਕ ਸਿਵਲ ਜੱਜ ਨੇ ਸਰਕਾਰ ਦੇ ਸੜਕ 'ਤੇ ਕਬਜ਼ੇ ਨੂੰ ਗਲਤ ਠਹਿਰਾਇਆ ਸੀ। ਇਸੇ ਫੈਸਲੇ ਨੂੰ ਬਾਅਦ ਵਿੱਚ ਫਾਜ਼ਿਲਕਾ ਜ਼ਿਲਾ ਜੱਜ ਨੇ ਵੀ ਸਹੀ ਕਿਹਾ। ਇਸ ਦੇ ਖਿਲਾਫ ਸੰਬੰਧਤ ਵਿਭਾਗ ਦੇ ਅਧਿਕਾਰੀਆਂ ਵੱਲੋਂ ਅਪੀਲ ਦਾਇਰ ਕੀਤੇ ਜਾਣ ਨੂੰ ਪੂਰੀ ਤਰ੍ਹਾਂ ਗਲਤ ਕਿਹਾ ਹੈ। ਹਾਈ ਕੋਰਟ ਨੇ ਕਿਹਾ ਹੈ ਕਿ ਇਹ ਅਧਿਕਾਰੀ ਜਾਣਦੇ ਸਨ ਕਿ ਉਨ੍ਹਾਂ ਨੇ ਨਿੱਜੀ ਜ਼ਮੀਨ 'ਤੇ ਨਾਜਾਇਜ਼ ਤੌਰ 'ਤੇ ਸੜਕ ਬਣਵਾਈ ਸੀ। ਫਿਰ ਵੀ ਉਨ੍ਹਾਂ ਨੇ ਆਪਣੀ ਜ਼ਿੰਮੇਵਾਰੀ ਟਾਲਣ ਦੇ ਲਈ ਮੁਕੱਦਮੇਬਾਜ਼ੀ ਕਰਵਾ ਦਿੱਤੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪਰਮਿਟਾਂ ਦੀ ਗ਼ੈਰ-ਕਾਨੂੰਨੀ ਕਲੱਬਿੰਗ ਵਿਰੁੱਧ ਸਖ਼ਤ ਕਾਰਵਾਈ ਮੁੱਖ ਮੰਤਰੀ ਦੇ ਸੁਹਿਰਦ ਯਤਨਾਂ ਸਦਕਾ ਹੁਣ ਪੰਜਾਬ ਵਿੱਚ ਬਣਨਗੇ ਲਗਜ਼ਰੀ ਕਾਰ ਕੰਪਨੀ ਬੀ.ਐਮ.ਡਬਲਿਊ. ਦੇ ਪਾਰਟਸ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਘਰੇਲੂ ਹਿੰਸਾ ਦੇ ਪੀੜਤਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਦੀ ਸਹਾਇਤਾ ਲਈ ‘ਸਾਂਝ ਰਾਹਤ ਪ੍ਰੋਜੈਕਟ’ ਦੀ ਕੀਤੀ ਸ਼ੁਰੂਆਤ ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ ਭਗਵੰਤ ਮਾਨ ਸਰਕਾਰ ਦੀਆਂ ਨਿਵੇਸ਼ ਪੱਖੀਆਂ ਨੀਤੀਆਂ ਨੂੰ ਵੱਡਾ ਹੁਲਾਰਾ, ਵਿਕਾਸ ਅਥਾਰਟੀਆਂ ਨੇ ਇਕ ਦਿਨ ਵਿੱਚ ਕਮਾਏ 2945 ਕਰੋੜ ਰੁਪਏ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ 'ਪੰਜਾਬ ਪੰਚਾਇਤੀ ਰਾਜ ਬਿੱਲ' ਨੂੰ ਦਿੱਤੀ ਮਨਜ਼ੂਰੀ ਪੰਜਾਬ ਪੁਲਿਸ ਨੇ 4 ਕਿਲੋ 580 ਗ੍ਰਾਮ ਹੈਰੋਇਨ ਸਮੇਤ ਇੱਕ ਔਰਤ ਨੂੰ ਕੀਤਾ ਗ੍ਰਿਫ਼ਤਾਰ ਸੀ.ਬੀ.ਐੱਸ.ਈ. ਵੱਲੋਂ 9ਵੀਂ ਅਤੇ 11ਵੀਂ ਜਮਾਤ ਦੇ ਵਿਦਿਆਰਥੀਆਂ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਭਲਕ ਤੋਂ, ਇਸ ਵਾਰ ਜਨਮ ਤਾਰੀਖ ਭਰਨ ਵੇਲੇ ਵਰਤਣੀ ਪਵੇਗੀ ਸਾਵਧਾਨੀ