Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਭਾਰਤ

ਮਨਮੋਹਨ ਸਿੰਘ ਨੇ ਕਿਹਾ: ‘ਮੰਦੀ’ ਦੇ ਸ਼ਬਦ ਨੂੰ ਮੋਦੀ ਸਰਕਾਰ ਸਵੀਕਾਰ ਹੀ ਨਹੀਂ ਕਰਦੀ

February 21, 2020 08:02 AM

ਨਵੀਂ ਦਿੱਲੀ, 20 ਫਰਵਰੀ (ਪੋਸਟ ਬਿਊਰੋ)- ਅਰਥ ਵਿਵਸਥਾ ਦੀ ਸਥਿਤੀ ਬਾਰੇ ਮੋਦੀ ਸਰਕਾਰ ਉੱਤੇ ਕਿੰਤੂ ਕਰਂਦੇ ਹੋਏ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਕਿਹਾ ਹੈ ਕਿ ਮੌਜੂਦਾ ਸਰਕਾਰ ਮੰਦੀ ਸ਼ਬਦ ਨੂੰ ਪ੍ਰਵਾਨ ਹੀ ਨਹੀ ਕਰਦੀ ਅਤੇ ਅਸਲ ਖਤਰਾ ਇਹ ਹੈ ਕਿ ਜੇ ਸਮੱਸਿਆਵਾਂ ਦੀ ਪਛਾਣ ਨਾ ਕੀਤੀ ਗਈ ਤਾਂ ਸੁਧਾਰ ਦੀ ਕਾਰਵਾਈ ਲਈ ਭਰੋਸੇ ਯੋਗ ਹੱਲ ਦਾ ਪਤਾ ਵੀ ਲਾਏ ਜਾਣ ਦੀ ਸੰਭਾਵਨਾ ਨਹੀਂ ਹੈ।
ਯੋਜਨਾ ਕਮਿਸ਼ਨ ਦੇ ਸਾਬਕਾ ਉੱਪ ਚੇਅਰਮੈਨ ਮੌਂਟੇਕ ਸਿੰਘ ਆਹਲੂਵਾਲੀਆ ਦੀ ਪੁਸਤਕ ‘ਬੈਕ ਸਟੇਜ’ ਦੀ ਘੁੰਡ ਚੁਕਾਈ ਮੌਕੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਡਾ: ਮਨਮੋਹਨ ਸਿੰਘ ਨੇ ਕਿਹਾ ਕਿ ਆਹਲੂਵਾਲੀਆ ਨੇ ਯੂ ਪੀ ਏ ਸਰਕਾਰ ਦੇ ਚੰਗੇ ਪੱਖਾਂ ਦੇ ਨਾਲ ਉਸ ਦੀਆਂ ਕਮਜ਼ੋਰੀਆਂ ਦੇ ਬਾਰੇ ਵੀ ਲਿਖਿਆ ਹੈ। ਸਾਬਕਾ ਪ੍ਰਧਾਨ ਮੰਤਰੀ ਨੇ ਕਿਹਾ, ਮੈਨੂੰ ਲੱਗਦਾ ਹੈ ਕਿ ਇਨ੍ਹਾਂ ਮੁੱਦਿਆਂ 'ਤੇ ਬਹਿਸ ਹੋਵੇਗੀ ਅਤੇ ਇਸ 'ਤੇ ਚਰਚਾ ਹੋਣੀ ਚਾਹੀਦੀ ਹੈ ਕਿਉਂਕਿ ਅੱਜ ਅਜਿਹੀ ਸਰਕਾਰ ਹੈ, ਜੋ ਮੰਦੀ ਵਰਗੇ ਕਿਸੇ ਸ਼ਬਦ ਨੂੰ ਸਵੀਕਾਰ ਨਹੀਂ ਕਰਦੀ। ਮੈਨੂੰ ਲੱਗਦਾ ਹੈ ਕਿ ਇਹ ਸਾਡੇ ਦੇਸ਼ ਲਈ ਚੰਗਾ ਨਹੀਂ। ਉਨ੍ਹਾਂ ਨੇ ਕਿਹਾ, ਜੇ ਤੁਸੀਂ ਉਨ੍ਹਾਂ ਸਮੱਸਿਆਵਾਂ ਦੀ ਪਛਾਣ ਨਹੀਂ ਕਰਦੇ, ਜਿਨ੍ਹਾਂ ਦਾ ਸਾਹਮਣਾ ਤੁਸੀਂ ਕਰ ਰਹੇ ਹੋ ਤਾਂ ਤੁਹਾਨੂੰ ਸੁਧਾਰ ਦੀ ਕਾਰਵਾਈ ਲਈ ਭਰੋਸੇਯੋਗ ਹੱਲ ਮਿਲਣ ਦੀ ਵੀ ਸੰਭਾਵਨਾ ਨਹੀਂ। ਉਨ੍ਹਾ ਕਿਹਾ ਕਿ ਇਹ ਪੁਸਤਕ ਦੇਸ਼ ਦੇ ਵਿਕਾਸ ਦੇ ਲਈ ਮਦਦਗਾਰ ਹੋਵੇਗੀ। ਸਾਲ 1990 ਦੇ ਦਹਾਕੇ ਵਿੱਚ ਅਰਥ ਵਿਵਸਥਾ ਦੇ ਉਦਾਰੀਕਰਣ ਵਿੱਚ ਉਨ੍ਹਾਂ ਨੂੰ ਸਮਰਥਨ ਦੇਣ ਲਈ ਡਾਕਟਰ ਮਨਮੋਹਨ ਸਿੰਘ ਨੇ ਸਾਬਕਾ ਪ੍ਰਧਾਨ ਮੰਤਰੀ ਨਰਸਿਮ੍ਹਾ ਰਾਓ, ਵਿੱਤ ਮੰਤਰੀ ਪੀ ਚਿਦੰਬਰਮ ਤੇ ਮੌਂਟੇਕ ਸਿੰਘ ਆਹਲੂਵਾਲੀਆ ਵੱਲੋਂ ਨਿਭਾਈ ਗਈ ਭੂਮਿਕਾ ਦੀ ਪ੍ਰਸ਼ੰਸਾ ਕੀਤੀ ਅਤੇ ਉਹ ਵੱਖ-ਵੱਖ ਤਬਕਿਆਂ ਦੇ ਵਿਰੋਧ ਕਰਨ ਦੇ ਬਾਵਜੂਦ ਸੁਧਾਰਾਂ ਨੂੰ ਪੂਰਾ ਕਰਨ ਵਿੱਚ ਸਫਲ ਹੋ ਸਕੇ।

 
Have something to say? Post your comment
ਹੋਰ ਭਾਰਤ ਖ਼ਬਰਾਂ
ਭਾਰਤ ਅਤੇ ਯੂਕਰੇਨ ਦੇ ਵਿਦੇਸ਼ ਮੰਤਰੀਆਂ ਦੀ ਮੁਲਾਕਾਤ: ਦੋਵਾਂ ਦੇਸ਼ਾਂ ਦੇ ਸਬੰਧ ਹੋਰ ਡੂੰਘੇ ਹੋਣਗੇ: ਦਮਿਤਰੋ ਮਹਾਕਾਲ ਮੰਦਰ 'ਚ ਲੱਗੀ ਅੱਗ ਦਾ ਮਾਮਲਾ: ਸ਼ੁਰੂਆਤੀ ਜਾਂਚ 'ਚ 5 ਲੋਕ ਪਾਏ ਗਏ ਹਨ ਦੋਸ਼ੀ,ਹੋਰ ਅਧਿਕਾਰੀਆਂ ਉਤੇ ਵੀ ਡਿੱਗ ਸਕਦੀ ਹੈ ਗਾਜ ਘਰ ਦੇ ਬਾਹਰੋਂ 3 ਸਾਲ ਦੀ ਬੱਚੀ ਨੂੰ ਟਾਫੀ ਦਾ ਲਾਲਚ ਦੇ ਕੇ ਲੈ ਗਿਆ ਕਿਰਾਏਦਾਰ, ਕੀਤਾ ਦੁਸ਼ਕਰਮ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲ ਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘ ਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ