Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਭਾਰਤ

ਸੰਜੇ ਕੋਠਾਰੀ ਭਾਰਤ ਦੇ ਕੇਂਦਰੀ ਵਿਜੀਲੈਂਸ ਕਮਿਸ਼ਨਰ ਅਤੇ ਬਿਮਲ ਜੁਲਕਾ ਮੁੱਖ ਸੂਚਨਾ ਕਮਿਸ਼ਨਰ ਬਣੇ

February 21, 2020 08:03 AM

ਨਵੀਂ ਦਿੱਲੀ, 20 ਫਰਵਰੀ (ਪੋਸਟ ਬਿਊਰੋ)- ਇਤਰਾਜਾਂ ਤੇ ਵਿਵਾਦਾਂ ਦੇ ਬਾਵਜੂਦ ਕੇਂਦਰ ਸਰਕਾਰ ਨੇ ਰਾਸ਼ਟਰਪਤੀ ਦੇ ਸਕੱਤਰ ਸੰਜੇ ਕੋਠਾਰੀ ਦੀ ਅਗਲੇ ਕੇਂਦਰੀ ਵਿਜੀਲੈਂਸ ਕਮਿਸ਼ਨਰ (ਸੀ ਵੀ ਸੀ) ਵਜੋਂ ਨਿਯੁਕਤੀ ਪ੍ਰਵਾਨ ਕਰ ਲਈ ਹੈ। ਪ੍ਰਧਾਨ ਮੰੰਤਰੀ ਨਰਿੰਦਰ ਮੋਦੀ ਦੀ ਰਿਹਾਇਸ਼ 'ਤੇ ਕੱਲ੍ਹ ਸ਼ਾਮ ਹੋਈ ਬੈਠਕ ਵਿੱਚ ਕੋਠਾਰੀ ਦੇ ਨਾਂਅ 'ਤੇ ਫੈਸਲਾ ਹੋਇਆ। ਇਸ ਮੌਕੇ ਬਿਮਲ ਜੁਲਕਾ ਨੂੰ ਅਗਲੇ ਮੁੱਖ ਸੂਚਨਾ ਕਮਿਸ਼ਨਰ (ਸੀ ਆਈ ਸੀ) ਚੁਣਿਆ ਗਿਆ।
ਇਸ ਬੈਠਕ 'ਚ ਆਂਧਰਾ ਬੈਂਕ ਦੇ ਸਾਬਕਾ ਸੀ ਈ ਓ ਸੁਰੇਸ਼ ਐਨ ਪਟੇਲ ਦੀ ਨਵੇਂ ਵਿਜੀਲੈਂਸ ਕਮਿਸ਼ਨਰ ਵਜੋਂ ਅਤੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੀ ਸਾਬਕਾ ਮੈਂਬਰ ਅਨੀਤਾ ਪਾਂਡੋਵ ਨੂੰ ਨਵੀਂ ਸੂਚਨਾ ਕਮਿਸ਼ਨਰ ਨਿਯੁਕਤ ਕਰਨ ਦਾ ਫ਼ੈਸਲਾ ਵੀ ਲਿਆ ਗਿਆ। ਮੁੱਖ ਵਿਜੀਲੈਂਸ ਕਮਿਸ਼ਨਰ ਨੂੰ ਚੁਣਨ ਦੇ ਅਮਲ ਮੁਤਾਬਕ ਇਸ ਲਈ ਕੈਬਨਿਟ ਸਕੱਤਰ ਦੀ ਅਗਵਾਈ ਹੇਠ ਖੋਜ ਕਮੇਟੀ ਬਣਾਈ ਜਾਂਦੀ ਹੈ। ਇਸ ਕਮੇਟੀ ਵੱਲੋਂ ਚੁਣੇ ਨਾਵਾਂ ਨੂੰ ਇੱਕ ਉਚ ਪਧੱਰੀ ਕਮੇਟੀ ਨੂੰ ਭੇਜਿਆ ਜਾਂਦਾ ਹੈ, ਜਿਸ 'ਚ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਤੋਂ ਇਲਾਵਾ ਲੋਕ ਸਭਾ 'ਚ ਸਭ ਤੋਂ ਵੱਡੀ ਪਾਰਟੀ ਦੇ ਨੇਤਾ ਸ਼ਾਮਲ ਹੁੰਦੇ ਹਨ। ਇਨ੍ਹਾਂ ਵੱਲੋਂ ਤੈਅਸ਼ੁਦਾ ਨਾਵਾਂ 'ਤੇ ਫ਼ੈਸਲਾ ਲਿਆ ਜਾਂਦਾ ਹੈ।
ਕਾਂਗਰਸ ਪਾਰਟੀ ਨੇ ਸੰਜੇ ਕੋਠਾਰੀ ਦੀ ਚੋਣ ਨੂੰ ‘ਗ਼ੈਰ-ਕਾਨੂੰਨੀ' ਅਤੇ ‘ਗੈਰ ਸੰਵਿਧਾਨਿਕ' ਕਰਾਰ ਦਿੰਦਿਆਂ ਕਿਹਾ ਕਿ ਸਰਕਾਰ ਅਜਿਹਾ ਕੀ ਛੁਪਾਉਣਾ ਚਾਹੁੰਦੀ ਹੈ ਕਿ ਇਸ ਅਹੁਦੇ 'ਤੇ ਆਪਣਾ ਪੰਸਦੀਦਾ ਸ਼ਖਸ ਬਿਠਾਉਣਾ ਚਾਹੁੰਦੀ ਹੈ। ਕਾਂਗਰਸ ਦੇ ਬੁਲਾਰੇ ਮਨੀਸ਼ ਤਿਵਾੜੀ ਨੇ ਭਿ੍ਰਸ਼ਟਾਚਾਰ ਰੋਕਣ ਲਈ ਬਣਾਈ ਗਈ ਇਸ ਮੁੱਖ ਸੰਸਥਾ ਦੇ ਮੁੱਖ ਅਧਿਕਾਰੀ ਦੀ ਇਸ ਚੋਣ 'ਤੇ ਸਵਾਲ ਉਠਾਉਂਦਿਆਂ ਕਿਹਾ ਕਿ ਸਰਕਾਰ ਤਾਨਾਸ਼ਾਹੀ ਢੰਗ ਨਾਲ ਨਿਯੁਕਤੀ ਕਰ ਰਹੀ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼