Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਅੰਤਰਰਾਸ਼ਟਰੀ

ਲੰਡਨ ਦੀ ਮਸਜਿਦ ਵਿੱਚ ਚਾਕੂ ਨਾਲ ਹਮਲਾ, ਇਕ ਜ਼ਖਮੀ, ਦੋਸ਼ੀ ਗ੍ਰਿਫਤਾਰ

February 21, 2020 09:48 AM

ਲੰਡਨ, 20 ਫਰਵਰੀ, (ਪੋਸਟ ਬਿਊਰੋ)- ਸੈਂਟਰਲ ਲੰਡਨ ਦੀ ਇਕ ਮਸਜਿਦ ਵਿਚ ਅੱਜ ਚਾਕੂ ਨਾਲ ਹਮਲਾ ਕੀਤਾ ਗਿਆ ਹੈ, ਜਿਸ ਵਿਚ 70 ਸਾਲ ਦਾ ਇਕ ਬਜ਼ੁਰਗ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਹਮਲੇ ਦੇ ਸ਼ੱਕੀ ਹਮਲਾਵਰ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਹ ਹਮਲਾ ਰੀਜੈਂਟ ਪਾਰਕ ਨੇੜੇ ਲੰਡਨ ਸੈਂਟਰਲ ਦੀ ਮਸਜਿਦ ਵਿਚ ਅੱਜ ਵੀਰਵਾਰ ਬਾਅਦ ਦੋਪਹਿਰ ਕੀਤਾ ਗਿਆ। ਜ਼ਖਮੀ ਵਿਅਕਤੀ ਨੂੰ ਐਮਰਜੰਸੀ ਸੇਵਾਵਾਂ ਨੇ ਹਸਪਤਾਲ ਪੁਚਾਇਆ ਹੈ ਤੇ ਉਹ ਖਤਰੇ ਤੋਂ ਬਾਹਰ ਹੈ। ਕੇਸ ਦੀ ਜਾਂਚ ਚੱਲ ਰਹੀ ਹੈ ਅਤੇ ਘਟਨਾ ਵਾਲੀ ਥਾਂ ਉੱਤੇ ਪੁਲਸ ਮੌਜੂਦ ਹੈ।
ਹਮਲੇ ਤੋਂ ਬਾਅਦ ਮਸਜਿਦ ਦੇ ਅੰਦਰ ਦੀਆਂ ਤਸਵੀਰਾਂ ਨੂੰ ਦੇਖ ਕੇ ਪਤਾ ਲੱਗਦਾ ਹੈ ਕਿ ਪੁਲਸ ਅਧਿਕਾਰੀਆਂ ਨੇ ਇਕ ਲਾਲ ਰੰਗ ਦੀ ਹੂਡੀ ਅਤੇ ਜੀਨਸ ਵਾਲੇ ਵਿਅਕਤੀ ਨੂੰ ਹੇਠਾਂ ਧੱਕਾ ਦੇ ਕੇ ਉਸ ਨੇ ਨੱਪ ਲਿਆ। ਤਸਵੀਰਾਂ ਵਿਚ ਉਹ ਆਦਮੀ ਨੰਗੇ ਪੈਰੀਂ ਦਿੱਸਦਾ ਹੈ। ਇਕ ਵੀਡੀਓ ਵਿਚ ਇਕ ਪਲਾਸਟਿਕ ਦੀ ਕੁਰਸੀ ਦੇ ਹੇਠਾਂ ਜ਼ਮੀਨ ਉੱਤੇ ਚਾਕੂ ਰੱਖਿਆ ਵੀ ਦਿੱਸਦਾ ਹੈ। ਇਸ ਹਮਲੇ ਦੇ ਇੱਕ ਚਸ਼ਮਦੀਦ ਅਬੀ ਤਾਵਿਕ ਨੇ ਕਿਹਾ ਕਿ ਸ਼ੱਕੀ ਹਮਲਾਵਰ ਪਿਛਲੇ ਕਈ ਮਹੀਨਿਆਂ ਤੋਂ ਰੋਜ਼ ਇਸ ਮਸਜਿਦ ਵਿਚ ਆਉਂਦਾ ਸੀ। ਉਨ੍ਹਾਂ ਦੱਸਿਆ ਕਿ ਉਹ ਜ਼ਖਮੀ ਹੋਏ ਬਜ਼ੁਰਗ ਦੇ ਪਿੱਛੇ ਖੜ੍ਹੋ ਕੇ ਨਮਾਜ ਪੜ੍ਹ ਰਿਹਾ ਸੀ ਅਤੇ ਅਚਾਨਕ ਉਸ ਨੇ ਉਨ੍ਹਾਂ ਨੂੰ ਚਾਕੂ ਮਾਰ ਦਿੱਤਾ।
ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੇ ਟਵੀਟ ਕਰ ਕੇ ਕਿਹਾ ਕਿ ਮੈਂ ਲੰਡਨ ਸੈਂਟਰਲ ਮਸਜਿਦ ਵਿਚ ਹੋਏ ਹਮਲੇ ਬਾਰੇ ਵਿਚ ਸੁਣ ਕੇ ਬੇਹੱਦ ਦੁਖੀ ਹਾਂ। ਇਹ ਬਹੁਤ ਚਿੰਤਾਜਨਕ ਹੈ। ਜ਼ਖਮੀਆਂ ਤੇ ਹਮਲੇ ਵਿਚ ਪ੍ਰਭਾਵਤ ਲੋਕਾਂ ਨਾਲ ਮੇਰੀਆਂ ਭਾਵਨਾਵਾਂ ਹਨ। ਮੁਸਲਿਮ ਕੌਂਸਲ ਆਫ ਬ੍ਰਿਟੇਨ ਦੇ ਮਿਕਦਾਦ ਵਰਸੀ ਨੇ ਕਿਹਾ ਕਿ ਉਨ੍ਹਾਂ ਨੂੰ ਮਸਜਿਦ ਦੇ ਅੰਦਰ ਮੌਜੂਦ ਲੋਕਾਂ ਤੋਂ ਪਤਾ ਲੱਗਾ ਕਿ ਹਮਲਾ ਓਦੋਂ ਹੋਇਆ, ਜਦੋਂ ਦੁਪਹਿਰ ਦੀ ਨਮਾਜ਼ ਦੀਆਂ ਤਿਆਰੀਆਂ ਚੱਲ ਰਹੀਆਂ ਸਨ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਹੋਏ ਹਮਲਿਆਂ ਕਾਰਨ ਮੁਸਲਮਾਨ ਖਤਰੇ ਵਿਚ ਮਹਿਸੂਸ ਕਰਦੇ ਹਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈ ਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾ ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ