Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਪੰਜਾਬ

ਮਾਂ ਬੋਲੀ ਦਿਵਸ ਮੌਕੇ ਸਾਹਿਤਕ ਸਮਾਗਮ: ਬਜਟ ਸੈਸ਼ਨ ਦੌਰਾਨ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਵਿਚਾਰਾਂ ਹੋਣਗੀਆਂ : ਚੰਨੀ

February 21, 2020 07:08 PM

ਦਿਲ ਦੇ ਵਲਵਲਿਆਂ ਅਤੇ ਅੰਦਰੂਨੀ ਭਾਵਨਾ ਨੂੰ ਪ੍ਰਗਟਾਉਣ ਲਈ ਮਾਂ ਬੋਲੀ ਤੋਂ ਬਿਨਾਂ ਹੋਰ ਕੋਈ ਭਾਸ਼ਾ ਨਹੀਂ : ਪਾਤਰ

 
ਚੰਡੀਗੜ੍ਹ, 21 ਫਰਵਰੀ (ਪੋਸਟ ਬਿਊਰੋ): ਕੌਮਾਂਤਰੀ ਮਾਂ ਬੋਲੀ ਦਿਵਸ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਪੰਜਾਬ ਕਲਾ ਪਰਿਸ਼ਦ ਦੀ ਅਗਵਾਈ ਹੇਠ ਮਨਾਏ ਗਏ ਸਪਤਾਹ ਦੀ ਸਮਾਪਤੀ ਮੌਕੇ ਅੱਜ ਕੌਮਾਂਤਰੀ ਮਾਂ ਬੋਲੀ ਦਿਵਸ ਦੇ ਮੌਕੇ ਪਰਿਸ਼ਦ ਵੱਲੋਂ ਪੰਜਾਬ ਕਲਾ ਭਵਨ ਵਿਖੇ ਇਕ ਸ਼ਾਨਦਾਰ ਸਾਹਿਤਕ ਸਮਾਗਮ ਕਰਵਾਇਆ ਗਿਆ।
ਇਸ ਸਮਾਗਮ ਦੇ ਮੁੱਖ ਮਹਿਮਾਨ ਪੰਜਾਬ ਦੇ ਸਭਿਆਚਾਰਕ ਮਾਮਲਿਆਂ ਦੇ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬੀ ਭਾਸ਼ਾ, ਸਾਹਿਤ, ਪੱਤਰਕਾਰੀ ਤੇ ਸੱਭਿਆਚਾਰ ਨਾਲ ਜੁੜੀਆਂ ਪੰਜਾਬੀਆਂ ਦਾ ਝੰਡਾ ਬੁਲੰਦ ਕਰਨ ਵਾਲੀਆਂ 11 ਸਖ਼ਸੀਅਤਾਂ ਨੂੰ ਸਨਮਾਨਤ ਕੀਤਾ। ਚੰਨੀ ਅਤੇ ਪੰਜਾਬ ਕਲਾ ਪਰਿਸ਼ਦ ਦੇ ਚੇਅਰਮੈਨ ਡਾ. ਸੁਰਜੀਤ ਪਾਤਰ ਨੇ ਜੰਗ ਬਹਾਦਰ ਗੋਇਲ, ਸਤਨਾਮ ਮਾਣਕ, ਐਸ.ਐਨ.ਸੇਵਕ, ਗੁਲਜ਼ਾਰ ਸੰਧੂ, ਵਿਦਵਾਨ ਸਿੰਘ ਸੋਨੀ, ਡਾ. ਧਨਵੰਤ ਕੌਰ, ਪਿਆਰਾ ਲਾਲ ਗਰਗ, ਅਰਮਜੀਤ ਗਰੇਵਾਲ, ਨੂਰ ਮੁਹੰਮਦ ਨੂਰ, ਪੁਸ਼ਪਿੰਦਰ ਜੈ ਰੂਪ, ਜਤਿੰਦਰ ਪੰਨੂੰ ਨੂੰਸਨਮਾਨ ਪੱਤਰ, ਫੁਲਕਾਰੀ ਤੇ ਨਕਦ ਰਾਸ਼ੀ ਨਾਲ ਸਨਮਾਨਤ ਕੀਤਾ ।
ਇਸ ਮੌਕੇ ਸੰਬੋਧਨ ਕਰਦਿਆਂ ਸਭਿਆਚਾਰਕ ਮਾਮਲਿਆਂ ਦੇ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵਿਦਵਾਨਾਂ ਤੇ ਲੇਖਕਾਂ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਮਾਂ ਬੋਲੀ ਪੰਜਾਬੀ ਦੀ ਸ਼ੋਭਾ ਤੇ ਮਹਾਨਤਾ ਅੱਜ ਦੇਸਾਂ ਬਦੇਸ਼ਾਂ ਵਿੱਚ ਹੋ ਰਹੀ ਹੈ । ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਮਾਂ ਬੋਲੀ ਨੂੰ ਸਮਰਪਿਤ ਸਪਤਾਹ ਮਨਾ ਕੇ ਤੇ ਮਾਣਮੱਤੀਆਂ ਹਸਤੀਆਂ ਨੂੰ ਸਨਮਾਨਿਤ ਕਰਕੇ ਆਪਣਾ ਅਹਿਮ ਫ਼ਰਜ਼ ਨਿਭਾਇਆ ਹੈ ਅਤੇ ਪੰਜਾਬੀ ਬੋਲੀ ਦੀ ਮਾਨ ਤੇ ਸ਼ਾਨ ਲਈ ਪੰਜਾਬ ਸਰਕਾਰ ਪੁਰਜ਼ੋਰ ਯਤਨ ਕਰਦੀ ਰਹੇਗੀ । ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਦੇ ਚਲ ਰਹੇ ਬਜਟ ਸੈਸ਼ਨ ਦੌਰਾਨ ਇਕ ਦਿਨ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਵਿਚਾਰ ਚਰਚਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਾਡਾ ਅਗਲਾ ਟੀਚਾ ਸਰਕਾਰ ਤੋਂ ਇਲਾਵਾ ਗੈਰ ਸਰਕਾਰੀ ਸੰਸਥਾਵਾਂ ਦੇ ਸੂਚਕ ਬੋਰਡਾ ਉਪਰ ਪੰਜਾਬੀ ਭਾਸ਼ਾ ਨੂੰ ਪਹਿਲ ਦੇਣਾ ਹੈ। ਉਨ੍ਹਾਂ ਭਾਵਕ ਹੁੰਦਿਆਂ ਕਿਹਾ ਕਿ ਜੇਕਰ ਸਾਡੀ ਮਾਂ ਬੋਲੀ ਹੀ ਨਹੀਂ ਰਹੇਗੀ ਤਾਂ ਸਾਡਾ ਕਾਹਦਾ ਜਿਉਣਾ । ਉਨ੍ਹਾਂ ਪੰਜਾਬ ਸਰਕਾਰ ਦੀ ਪੰਜਾਬੀ ਬੋਲੀ, ਭਾਸ਼ਾ, ਸਾਹਿਤ, ਸੱਭਿਆਚਾਰ ਤੇ ਅਮੀਰ ਵਿਰਾਸਤ ਨੂੰ ਸਾਂਭਣ ਅਤੇ ਪ੍ਰਫੁਲਿਤ ਕਰਨ ਦੀ ਵਚਨਬੱਧਤਾ ਵੀ ਦੁਹਰਾਈ। ਉਨ੍ਹਾਂ ਕਿਹਾ ਕਿ ਸੂਬੇ ਦੇ ਸਾਰੇ ਸਕੂਲਾਂ (ਸਮੇਤ ਪ੍ਰਾਈਵੇਟ) `ਚ ਪੰਜਾਬੀ ਦਾ ਵਿਸ਼ਾ ਪੜ੍ਹਾਉਣਾ ਲਾਜ਼ਮੀ ਹੋਵੇਗਾ ।
ਇਸ ਤੋਂ ਪਹਿਲਾਂ ਡਾ. ਸੁਰਜੀਤ ਪਾਤਰ ਨੇ ਕਿਹਾ ਕਿ ਅੱਜ ਦੇ ਇਸ ਸਮਾਗਮ ਵਿੱਚ ਸਨਮਾਨਿਤ ਕੀਤੀਆਂ ਪੰਜਾਬ ਦੀਆਂ ਇਹ ਉੱਘੀਆਂ ਹਸਤੀਆਂ ਹਨ ਜਿਨ੍ਹਾਂ ਨੇ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਵਿੱਚ ਯੋਗਦਾਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਕਲਾ ਪਰਿਸ਼ਦ ਨਿਰੰਤਰ ਅਜਿਹੇ ਉਪਰਾਲੇ ਕਰਦੀ ਰਹੇਗੀ । ਉਨ੍ਹਾਂ ਕਿਹਾ ਕਿ ਦਿਲ ਦੇ ਵਲਵਲਿਆਂ ਅਤੇ ਅੰਦਰੂਨੀ ਭਾਵਨਾ ਨੂੰ ਪ੍ਰਗਟਾਉਣ ਲਈ ਮਾਂ ਬੋਲੀ ਤੋਂ ਬਿਨਾ ਹੋਰ ਕੋਈ ਭਾਸ਼ਾ ਨਹੀਂ ਹੋ ਸਕਦੀ । ਉਨ੍ਹਾਂ ਪੰਜਾਬੀ ਨੂੰ ਰੋਜ਼ਗਾਰ ਦੀ ਭਾਸ਼ਾ ਬਨਾਉਣ ਤੇ ਜੋਰ ਦਿੰਦਿਆਂ ਕਿਹਾ ਕਿ ਸਕੂਲਾਂ ਕਾਲਜਾਂ ਦੇ ਵਿਦਿਆਰਥੀਆਂ ਉਪਰ ਸਭ ਤੋਂ ਵੱਧ ਧਿਆਨ ਦੇਣਾ ਚਾਹੀਦਾ ਹੈ ਕਿਉਕਿ ਇਹੋ ਸਾਡਾ ਆਉਣ ਵਾਲਾ ਭਵਿੱਖ ਹੈ ।
ਮੰਚ ਸੰਚਾਲਨ ਕਰਦਿਆਂ ਸਕੱਤਰ ਜਨਰਲ ਡਾ. ਲਖਵਿੰਦਰ ਜੌਹਲ ਨੇ ਸਮੁੱਚੇ ਪ੍ਰੋਗਰਾਮ ਦੀ ਰੂਪ ਰੇਖਾ ਸਾਂਝੀ ਕੀਤੀ । ਇਸ ਸਮਾਗਮ ਵਿੱਚ ਆਨ ਲਾਈਨ ਕਵਿਤਾ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਹਰਜੋਤ ਸਿੰਘ, ਗੁਰਪ੍ਰੀਤ ਕੌਰ, ਨਵਜੋਤ ਕੌਰ, ਰਾਹੁਲ ਸ਼ਰਮਾ ਤੇ ਕੰਵਲਪ੍ਰੀਤ ਸਿੰਘ ਨੂੰ ਵੀ ਸਨਮਾਨਿਆ ਗਿਆ । ਪੰਜਾਬ ਦੇ ਉਘੇ ਵਿਦਵਾਨ ਡਾ. ਪਿਆਰਾ ਲਾਲ ਗਰਗ, ਅਮਰਜੀਤ ਗਰੇਵਾਲ ਤੇ ਸਤਨਾਮ ਮਾਣਕ ਨੇ ਮਾਂ ਬੋਲੀ ਪੰਜਾਬੀ ਦੀ ਮਹਤੱਤਾ ਤੇ ਮਹਾਨਤਾ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ । ਇਸ ਸਮਾਗਮ ਦੇ ਆਖੀਰ ਵਿੱਚ ਗੁਰੂ ਹਰਕਿਸ਼ਨ ਸਕੂਲ, ਪੰਡੋਰੀ ਦੇ ਵਿਦਿਆਰਥੀਆਂ ਵੱਲੋਂ ਛੋਟੇ ਬੱਚਿਆਂ ਲਈ ਪੰਜਾਬੀ ਕਵਿਤਾਂਵਾਂ ਦਾ ਗਾਇਨ ਕੀਤਾ ਗਿਆ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ