Welcome to Canadian Punjabi Post
Follow us on

19

March 2024
 
ਪੰਜਾਬ

ਕੈਪਟਨ ਨੇ ਪੰਜਾਬ ਰਾਜ ਸਲਾਹਕਾਰ ਕੌਂਸਲ ਨੂੰ ਖੇਤੀਬਾੜੀ ਅਤੇ ਖੇਤੀ ਸੰਬੰਧਿਤ ਖੇਤਰਾਂ `ਤੇ ਧਿਆਨ ਕੇਂਦਰਤ ਕਰਨ ਲਈ ਕਿਹਾ

February 21, 2020 07:15 PM

ਚੰਡੀਗੜ੍ਹ, 21 ਫਰਵਰੀ (ਪੋਸਟ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਰਾਜ ਸਲਾਹਕਾਰ ਕੌਂਸਲ(ਪੀ.ਐਸ.ਏ.ਸੀ) ਨੂੰ ਖੇਤੀਬਾੜੀ ਅਤੇ ਇਸ ਨਾਲ ਸਬੰਧਤ ਖੇਤਰਾਂ ਉੱਤੇ ਧਿਆਨ ਕੇਂਦਰਤ ਕਰਨ ਲਈ ਕਿਹਾ ਹੈ ਤਾਂ ਜੋ ਖੇਤੀ ਅਧਾਰਤ ਅਰਥਚਾਰੇ ਨੂੰ ਹੋਰ ਪ੍ਰਫੁੱਲਿਤ ਕੀਤਾ ਜਾ ਸਕੇ।
ਇਥੇ ਵੀਰਵਾਰ ਦੀ ਸ਼ਾਮ ਨੂੰ ਪੀ.ਐਸ.ਏ.ਸੀ ਦੀ ਦੂਜੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਚੰਗੀ ਕਾਰਜ ਮੁਖੀ ਨੀਤੀ ਤਿਆਰ ਕਰਨ ਦੀ ਲੋੜ ਦੀ ਵਕਾਲਤ ਕੀਤੀ ਤਾਂ ਜੋ ਫਾਰਮਾ,ਆਈਟੀ, ਆਟੋ ਖੇਤਰਾਂ ਵਿਚ ਵੱਡੇ ਨਿਵੇਸ਼ਕਾਂ ਨੂੰ ਖਿੱਚਿਆ ਜਾ ਸਕੇ। ਸੂਬੇ ਵਿੱਚ ਉਦਯੋਗਿਕ ਵਿਕਾਸ ਅਤੇ ਰਵਾਇਤੀ ਢੰਗਾਂ ਦੀ ਖੇਤੀ ਕਾਰਨ ਖੇਤੀਬਾੜੀ ਖੇਤਰ ਵਿੱਚ ਆਈ ਰੁਜ਼ਗਾਰ ਦੀ ਖੜੋਤ ਦੇ ਮੱਦੇਨਜ਼ਰ ਨੌਜਵਾਨਾਂ ਲਈ ਹੋਰ ਖੇਤਰਾਂ 'ਚ ਰੁਜ਼ਗਾਰ ਮੌਕੇ ਤਲਾਸ਼ਣ 'ਤੇ ਜ਼ੋਰ ਦਿੰਦਿਆਂ ਉਨਾਂ ਕਿਹਾ ਕਿ ਪੜਾਅ ਵਾਰ ਵਿਭਿੰਨਤਾ ਲਈ ਸਮਾਂਬੱਧ ਕਾਰਜ ਯੋਜਨਾਵਾਂ ਅਖ਼ਤਿਆਰ ਕਰਨਾ ਹੀ ਸਮੇਂ ਦੀ ਮੰਗ ਹੈ।
ਮੁੱਖ ਮੰਤਰੀ ਨੇ ਮਾਹਰਾਂ ਨੂੰ ਆਪਣੇ ਤਜਰਬੇ ਅਤੇ ਮੁਹਾਰਤ ਨੂੰ ਵਰਤ ਕੇ ਸੂਬਾ ਸਰਕਾਰ ਦੀ ਮਦਦ ਕਰਨ ਦੀ ਅਪੀਲ ਕੀਤੀ ਤਾਂ ਜੋ ਪ੍ਰਸ਼ਾਸਕੀ ਸੁਧਾਰਾਂ ਹਿੱਤ ਤਿਆਰ ਕੀਤੀ ਸੁਚੱਜੀ ਰੂਪਰੇਖਾ ਨੂੰ ਲਾਗੂ ਕੀਤੇ ਜਾਣ ਲਈ ਸਰਕਾਰ ਅਤੇ ਨਾਗਰਿਕਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਇਆ ਜਾ ਸਕੇ। ਉਨਾਂ ਨੌਜਵਾਨੀ ਨੂੰ ਤਰੱਕੀ ਦੀ ਲੀਹਾਂ 'ਤੇ ਪਾਉਣ ਲਈ ਸਮਰੱਥਾ ਨਿਰਮਾਣ ਪ੍ਰੋਗਰਾਮਾਂ ਅਤੇ ਸਿੱਖਿਆ ਪ੍ਰਣਾਲੀ ਵਿੱਚ ਸੁਧਾਰ ਕਰਨ ਲਈ ਵੀ ਮੈਂਬਰਾਂ ਤੋਂ ਸੁਝਾਅ ਮੰਗੇ ਤਾਂ ਜੋ ਨੌਜਵਾਨਾਂ ਨੂੰ ਸੂਬੇ ਦੀ ਪ੍ਰਗਤੀ ਦਾ ਅਨਿੱਖੜਾ ਅੰਗ ਬਣਾਇਆ ਜਾ ਸਕੇ।
ਉਨਾਂ ਪੀ.ਐਸ.ਏ.ਸੀ ਦੇ ਮੈਂਬਰਾਂ ਨੂੰ ਆਪਸ ਵਿੱਚ ਸੁਚੱਜਾ ਤਾਲਮੇਲ ਬਣਾ ਕੇ ਕੰਮ ਕਰਨ ਅਤੇ ਕਾਮਯਾਬ ਸੁਝਾਵਾਂ ਦੇ ਲਾਗੂ ਕੀਤੇ ਜਾਣ ਨੂੰ ਯਕੀਨੀ ਬਣਾਉਣ ਲਈ ਵੀ ਮੁੱਖ ਸਕੱਤਰ ਨੂੰ ਤਾਕੀਦ ਕੀਤੀ।ਇਸ ਮੀਟਿੰਗ ਦੌਰਾਨ ਸੂਬੇ ਨੂੰ ਦਰਪੇਸ਼ ਚੁਣੌਤੀਆਂ ਅਤੇ ਇਨਾਂ ਨਾਲ ਨਜਿੱਠਣ ਲਈ ਸੁਯੋਗ ਪਹੁੰਚ ਅਖ਼ਤਿਆਰ ਕੀਤੇ ਜਾਣ ਸਬੰਧੀ ਵੀ ਵਿਚਾਰ ਵਟਾਂਦਰਾ ਕੀਤਾ ਗਿਆ ਤਾਂ ਜੋ ਸੂਬੇ ਦੀ ਪੁਰਾਣੀ ਸ਼ਾਨ ਨੂੰ ਮੁੜ ਸੁਰਜੀਤ ਕਰਕੇ ਰਾਜ ਨੂੰ ਸਮਾਜਕ ਤੇ ਆਰਥਿਕ ਖੇਤਰ ਵਿਚ ਦੇਸ਼ ਦਾ ਮੋਹਰੀ ਸੂਬਾ ਬਣਾਇਆ ਜਾ ਸਕੇ।
ਇਸ ਦੌਰਾਨ ਅਮਰੀਕਾ ਦੀ ਹੌਪਕਿਨਜ਼ ਯੂਨੀਵਰਸਿਟੀ ਤੋਂ ਪ੍ਰੋ. ਦਿਵੇਸ਼ ਕਪੂਰ ਨੇ ਸਰਕਾਰ ਨੂੰ ਆਪਣੀਆਂ ਮੌਜੂਦਾ ਚੁਣੌਤੀਆਂ ਨਾਲ ਨਜਿੱਠਣ ਲਈ ਨੀਤੀ ਅਤੇ ਢਾਂਚਾਗਤ ਤਬਦੀਲੀਆਂ ਅਪਣਾਉਣ ਦੀ ਲੋੜ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ ਜਿਸ ਵਿੱਚ ਧਰਤੀ ਹੇਠਲੇ ਪਾਣੀ ਦੇ ਪੱਧਰ ਵਿੱਚ ਗਿਰਾਵਟ, ਕਿਸਾਨਾਂ ਦੀ ਆਮਦਨ ਵਿੱਚ ਆ ਰਹੀ ਖੜੋਤ ਅਤੇ ਲੋੜਾਂ ਸਮੇਤ ਆਰਥਿਕ ਵਿਕਾਸ ਨੂੰ ਤੇਜ਼ ਕਰਨ ਲਈ ਸ਼ਹਿਰੀ ਵਿਕਾਸ 'ਤੇ ਵਧੇਰੇ ਧਿਆਨ ਕੇਂਦਰ ਕੀਤਾ ਗਿਆ। ਇਸ ਦੌਰਾਨ ਸਕੂਲ ਸਿੱਖਿਆ, ਖੇਤੀਬਾੜੀ, ਯੁਵਾ ਰੁਝੇਵਿਆਂ ਅਤੇ ਜ਼ਿਲਾ ਪ੍ਰਸ਼ਾਸਨ ਨਾਲ ਜੁੜੇ ਵੱਖ-ਵੱਖ ਪਹਿਲੂਆਂ 'ਤੇ ਵੀ ਵਿਚਾਰ ਕੀਤਾ ਗਿਆ। ਮੈਂਬਰਾਂ ਨੇ ਰਾਜ ਨੂੰ ਮੁੜ ਪੈਰਾਂ 'ਤੇ ਕਰਨ ਅਤੇ ਇਸ ਦੀ ਸੈਰ ਸਪਾਟੇ ਨੂੰ ਪ੍ਰਫੁੱਲਤ ਕਰਨ ਸਬੰਧੀ ਸੰਭਾਵਨਾਵਾਂ ਦਾ ਲਾਭ ਉਠਾਉਣ ਦੀ ਮਹੱਤਤਾ 'ਤੇ ਵੀ ਜ਼ੋਰ ਦਿੱਤਾ।
ਜਿ਼ਕਰਯੋਗ ਹੈ ਕਿ ਪੀਐਸਏਸੀ ਦਾ ਗਠਨ ਪਿਛਲੇ ਸਾਲ ਰਾਜ ਸਰਕਾਰ ਨੇ ਪ੍ਰਸ਼ਾਸਨ ਦੇ ਅਹਿਮ ਖੇਤਰਾਂ ਵਿਚ ਤਬਦੀਲੀ ਕਰਨ ਅਤੇ ਪੰਜਾਬ ਦੇ ਸਰਵਪੱਖੀ ਵਿਕਾਸ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਲਈ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਕੀਤਾ ਗਿਆ ਸੀ।
ਮੀਟਿੰਗ ਵਿੱਚ ਬੋਰਡ ਦੇ ਮੈਂਬਰ ਜੌਹਨ ਹੋਪਕਿੰਜ਼ ਯੂਨੀਵਰਸਿਟੀ (ਅਮਰੀਕਾ) ਦੇ ਪ੍ਰੋ ਦੇਵੇਸ਼ ਕਪੂਰ, ਰਾਵੀ ਵੈਂਕਟੇਸਾਨ, ਟੀ ਨੰਦਾ ਕੁਮਾਰ, ਯਾਮਿਨੀ ਅਈਅਰ ਤੇ ਡਾ ਗਿਆਨੇਂਦਰਾ ਬਡਗਿਆਨ ਤੋਂ ਇਲਾਵਾ ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ, ਮੁੱਖ ਸਕੱਤਰ ਕਰਨ ਅਵਤਾਰ ਸਿੰਘ, ਵਧੀਕ ਮੁੱਖ ਸਕੱਤਰ ਪ੍ਰਸ਼ਾਸਕੀ ਸੁਧਾਰ ਵਿਨੀ ਮਹਾਜਨ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਵਿਸ਼ੇਸ਼ ਸਕੱਤਰ ਪ੍ਰਸ਼ਾਸਕੀ ਸੁਧਾਰ ਰਵੀ ਭਗਤ ਤੇ ਡਾਇਰੈਕਟਰ ਪ੍ਰਸ਼ਾਸਕੀ ਸੁਧਾਰ ਪਰਮਿੰਦਰ ਪਾਲ ਸਿੰਘ ਹਾਜ਼ਰ ਸਨ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਈਡੀ ਦੀ ਸਾਧੂ ਸਿੰਘ ਧਰਮਸੋਤ `ਤੇ ਕਾਰਵਾਈ, 4.58 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਡਾ. ਰਾਜ ਕੁਮਾਰ ਚੱਬੇਵਾਲ ਕਾਂਗਰਸ ਛੱਡ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਿਲ ਅਕਾਲੀ ਦਲ, ਸ਼੍ਰੋਮਣੀ ਕਮੇਟੀ ਵੱਲੋਂ ਨਾਗਰਕਿਤਾ ਸੋਧ ਕਾਨੂੰਨ ਦੇ ਹੱਕ ਵਿੱਚ ਖੜ੍ਹੇ ਹੋਣਾ, ਸਿੱਖੀ ਵਿਰੋਧੀ ਪੈਂਤੜਾ : ਕੇਂਦਰੀ ਸਿੰਘ ਸਭਾ ਲੋਕ ਸਭਾ ਚੋਣਾਂ-2024 ਦੌਰਾਨ ਪ੍ਰਿੰਟ, ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ ਉੱਤੇ ਪ੍ਰਕਾਸ਼ਿਤ/ਪ੍ਰਸਾਰਿਤ ਪੇਡ ਨਿਊਜ਼ 'ਤੇ ਸਖ਼ਤ ਨਿਗਰਾਨੀ ਰੱਖੇਗਾ ਚੋਣ ਕਮਿਸ਼ਨ : ਸੀ.ਈ.ਓ. 30,000 ਰੁਪਏ ਰਿਸ਼ਵਤ ਲੈਂਦਾ ਮੁੱਖ ਮੁਨਸ਼ੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਸੀ ਜੀ ਸੀ ਝੰਜੇੜੀ ਕੈਂਪਸ ਵੱਲੋਂ ਰਾਜ ਪੱਧਰੀ ਸਾਲਾਨਾ ਫੈਸਟ ਦੇ ਆਯੋਜਨ ਦੀਆਂ ਤਿਆਰੀਆਂ ਮੁਕੰਮਲ ਲੰਪੀ ਸਕਿੱਨ ਬਿਮਾਰੀ ਤੋਂ ਬਚਾਅ ਲਈ 50 ਫੀਸਦੀ ਗਊਆਂ ਦਾ ਟੀਕਾਕਰਨ ਮੁਕੰਮਲ: ਗੁਰਮੀਤ ਸਿੰਘ ਖੁੱਡੀਆਂ ਮੁੱਖ ਮੰਤਰੀ ਨੇ ਪੁਲਿਸ ਅਧਿਕਾਰੀਆਂ ਨੂੰ ਸੂਬੇ ਵਿੱਚ ਨਿਰਪੱਖ ਅਤੇ ਸ਼ਾਂਤਮਈ ਚੋਣਾਂ ਲਈ ਪੁਖਤਾ ਬੰਦੋਬਸਤ ਕਰਨ ਲਈ ਆਖਿਆ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਰਾਜ ਪੱਧਰੀ ਐਮਸੀਐਮਸੀ ਅਤੇ ਸਰਟੀਫਿਕੇਸ਼ਨ ਆਫ ਐਡਵਰਟਾਈਜ਼ਮੈਂਟ ਕਮੇਟੀਆਂ ਦਾ ਗਠਨ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ ਵੇਲੇ ਸੂਬਾ ਸਰਕਾਰ ਨੂੰ ਨਜ਼ਰਅੰਦਾਜ਼ ਕਰ ਕੇ ਪੰਜਾਬ ਦੇ ਲੋਕਾਂ ਦਾ ਨਿਰਾਦਰ ਕਰ ਰਹੀ ਹੈ ਕੇਂਦਰ ਸਰਕਾਰ : ਮੁੱਖ ਮੰਤਰੀ