Welcome to Canadian Punjabi Post
Follow us on

08

May 2024
ਬ੍ਰੈਕਿੰਗ ਖ਼ਬਰਾਂ :
 
ਪੰਜਾਬ

ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਤੋਂ ਗੋਆ ਲਈ ਸਿੱਧੀ ਫਲਾਇਟ ਸ਼ੁਰੂ

February 21, 2020 07:31 PM

ਚੰਡੀਗੜ੍ਹ, 21 ਫਰਵਰੀ (ਪੋਸਟ ਬਿਊਰੋ): ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਤੋਂ ਗੋਆ ਲਈ ਵੀਰਵਾਰ ਤੋਂ ਫਲਾਇਟ ਸ਼ੁਰੂ ਕੀਤੀ ਗਈ ਹੈ। ਜਿਸ ਦੀ ਪਹਿਲ ਇੰਡੀਗੋ ਨੇ ਕੀਤੀ ਹੈ। ਚੰਡੀਗੜ੍ਹ ਏਅਰਪੋਰਟ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀਈਓ) ਅਜੈ ਕੁਮਾਰ ਸਮੇਤ ਹੋਰ ਅਧਿਕਾਰੀਆਂ ਜਿਵੇਂ ਕਿ ਸੰਜੀਵ ਅਨੰਦ ਡਿਪਟੀ ਜਨਰਲ ਮੈਨੇਜਰ (ਵਣਜ), ਕੇਂਦਰੀ ਉਦਯੋਗਿਕ ਸੁਰੱਖਿਆ ਬਲ ਦੇ ਡਿਪਟੀ ਕਮਾਂਡੈਂਟ ਅਤੇ ਸ੍ਰੀ ਮਨੀਸ਼ ਮਹਿਤਾ, ਸਟੇਸ਼ਨ ਮੈਨੇਜਰ ਇੰਡੀਗੋ ਨੇ ਪਹਿਲੀ ਫਲਾਇਟ 'ਚ ਜਾਣ ਵਾਲੇ ਬੱਚਿਆਂ ਅਤੇ ਯਾਤਰੀਆਂ ਨੂੰ ਤੋਹਫ਼ੇ ਦੇ ਕੇ ਫਲਾਈਟ ਨੂੰ ਗੋਆ ਲਈ ਰਵਾਨਾ ਕੀਤਾ। ਇੰਡੀਗੋ ਦੀ ਏ -320 ਏਅਰਬੱਸ ਸਵੇਰੇ 20:10 ਵਜੇ ਰਵਾਨਾ ਹੋਈ ਅਤੇ ਪਹਿਲੇ ਦਿਨ ਫਲਾਇਟ 'ਚ 170 ਯਾਤਰੀ ਰਵਾਨਾ ਹੋਏ। ਜਿਸ ਤੋਂ ਬਾਅਦ ਇਹੀ ਫਲਾਇਟ ਸਵੇਰੇ ਦਸ ਵਜੇ ਵਾਪਿਸ ਗੋਆ ਤੋਂ ਚੰਡੀਗੜ੍ਹ ਆਈ। ਇਸ ਫਲਾਈਟ ਦੇ ਸ਼ੁਰੂ ਹੋਣ ਨਾਲ ਗੋਆ ਜਾਣ ਵਾਲੇ ਯਾਤਰੀਆਂ 'ਚ ਭਾਰੀ ਉਤਸਾਹ ਦੇਖਿਆ ਗਿਆ।ਇਸ ਤੋਂ ਇਲਾਵਾ ਇੰਡੀਗੋ ਏਅਰਲਾਈਨਜ਼ 05 ਮਾਰਚ ਤੋਂ ਪਟਨਾ ਅਤੇ ਲਖਨਊ ਲਈ ਵੀ ਸਿੱਧੀ ਉਡਾਣ ਦੀ ਸ਼ੁਰੂਆਤ ਕਰ ਰਿਹਾ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਵਿਚ ਨਾਮਜ਼ਦਗੀਆਂ ਦੀ ਸ਼ੁਰੂਆਤ 7 ਮਈ ਤੋਂ ਧਨਿਸ਼ਠਾ ਛਾਬੜਾ ਨੇ ਮਾਸਟਰ ਸਪੈਲਰ ਮੁਕਾਬਲਾ ਜਿੱਤਿਆ ਰਾਜਾ ਵੜਿੰਗ ਅਤੇ ਭਾਰਤ ਭੂਸ਼ਣ ਆਸ਼ੂ ਦਾ ਰਾਜਗੁਰੂ ਨਗਰ ਵਿਖੇ ਫੁੱਲਾਂ ਦੀ ਵਰਖਾ ਨਾਲ ਬਾਵਾ, ਜੱਸੋਵਾਲ ਅਤੇ ਜੰਗੀ ਨੇ ਕੀਤਾ ਸਵਾਗਤ 'ਜਾਗ ਭੈਣੇ ਜਾਗ' ਮੁਹਿੰਮ ਤਹਿਤ ਦਿਸ਼ਾ ਵੋਮੈਨ ਵੈੱਲਫੇਅਰ ਟਰੱਸਟ ਪਿੰਡਾਂ ਦੀਆਂ ਔਰਤਾਂ ਨੂੰ ਦੱਸੇਗਾ ਵੋਟ ਦੀ ਮਹੱਤਤਾ ਅਕਾਲੀ ਦਲ ਪੰਜਾਬ ਵਿਚੋਂ ਗੈਂਗਸਟਰ ਤੇ ਨਸ਼ੇ ਖਤਮ ਕਰ ਕੇ ਪੰਜਾਬ ਵਿਚ ਨਿਵੇਸ਼ਕਾਂ ਲਈ ਢੁੱਕਵੇਂ ਮਾਹੌਲ ਦੀ ਸਿਰਜਣਾ ਕਰੇਗਾ : ਸੁਖਬੀਰ ਸਿੰਘ ਬਾਦਲ ਜਗਰਾਉਂ 'ਚ ਬਾਇਓ ਗੈਸ ਫੈਕਟਰੀ ਲਗਾਉਣ ਖਿਲਾਫ ਲੋਕਾਂ ਦਾ ਵਿਰੋਧ, ਅਧਿਕਾਰੀਆਂ ਨੂੰ ਕੀਤੀ ਨਿਰਮਾਣ ਰੋਕਣ ਦੀ ਮੰਗ ਨਿਊਜ਼ੀਲੈਂਡ ਵਿਚ ਕਪੂਰਥਲਾ ਦਾ ਨੌਜਵਾਨ ਬਣਿਆ ਕਬੱਡੀ ਸਟਾਰ, ਪਿੰਡ ਵਾਸੀਆਂ ਨੇ ਕੀਤਾ ਸਵਾਗਤ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪਰਮਜੀਤ ਸਿੰਘ ਸਰੋਆ ਸਮੇਤ ਹੋਰ ਮੁਲਾਜ਼ਮ ਹੋਏ ਸੇਵਾ ਮੁਕਤ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ਤੇ ਪੂਰਨ ਤੌਰ `ਤੇ ਪਾਬੰਦੀ ਮਜ਼ਦੂਰ ਦਿਵਸ ਮੌਕੇ ਲੋਕਤੰਤਰ ਨੂੰ ਮਜ਼ਬੂਤ ਕਰਨ ਦਾ ਸੁਨੇਹਾ