Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਸੜਕ ਹਾਦਸੇ ਵਿੱਚ ਸਕੂਟਰ ਚਾਲਕ ਦੀ ਮੌਤ

February 22, 2020 08:57 PM

ਫਿਲੌਰ, 22 ਫਰਵਰੀ (ਪੋਸਟ ਬਿਊਰੋ)- ਨੇੜਲੇ ਪਿੰਡ ਅੱਟੀ ਕੋਲ ਫਿਲੌਰ ਵੱਲੋਂ ਸਰਕਾਰੀ ਰਾਸ਼ਨ ਲੈ ਕੇ ਜਾ ਰਹੇ ਟਰੱਕ ਦੇ ਸਕੂੁਟਰ ਨਾਲ ਟਕਰਾਉਣ ਕਾਰਨ ਸਕੂਟਰ ਚਾਲਕ ਸਰਬਜੀਤ ਰਾਮ (38) ਪੁੱਤਰ ਵਲੈਤੀ ਰਾਮ ਪਿੰਡ ਰਾਜਗੋਮਾਲ ਗੋਰਸੀਆਂ (ਨੂਰਮਹਿਲ) ਦੀ ਮੌਕੇ 'ਤੇ ਮੌਤ ਹੋ ਗਈ, ਜਦੋਂਕਿ ਉਨ੍ਹਾਂ ਦੀ ਧੀ ਮਨਜੋਤ ਕੌਰ (12) ਦੀ ਲੱਤ ਟੁੱਟ ਗਈ ਤੇ ਪਤਨੀ ਮਨਪ੍ਰੀਤ ਕੌਰ (32) ਵੀ ਜ਼ਖ਼ਮੀ ਹੋ ਗਈ। ਟਰੱਕ ਦਾ ਡਰਾਈਵਰ ਮੌਕੇ ਤੋਂ ਫ਼ਰਾਰ ਹੋ ਗਿਆ। ਉਸ ਵੇਲੇ ਡੀ ਐਸ ਪੀ ਜਲੰਧਰ ਸੁਖਵਿੰਦਰ ਸਿੰਘ ਦੀ ਗੱਡੀ ਉਥੋਂ ਲੰਘ ਰਹੀ ਸੀ, ਉਨ੍ਹਾਂ ਨੇ ਆਪਣੀ ਗੱਡੀ ਵਿੱਚ ਜ਼ਖ਼ਮੀਆਂ ਨੂੰ ਸਥਾਨਕ ਸਿਵਲ ਹਸਪਤਾਲ ਫਿਲੌਰ ਪਹੁੰਚਾਇਆ। ਲੜਕੀ ਦੀ ਹਾਲਤ ਗੰਭੀਰ ਹੋਣ ਕਾਰਨ ਡਾਕਟਰਾਂ ਨੇ ਉਸ ਨੂੰ ਪੀ ਜੀ ਆਈ ਚੰਡੀਗੜ੍ਹ ਭੇਜ ਦਿੱਤਾ ਅਤੇ ਮ੍ਰਿਤਕ ਦੀ ਪਤਨੀ ਮਨਪ੍ਰੀਤ ਕੌਰ ਨੂੰ ਵੀ ਨਾਲ ਹੀ ਭੇਜ ਦਿੱਤਾ ਗਿਆ।
ਮਿਲੀ ਜਾਣਕਾਰੀ ਅਨੁਸਾਰ ਸਰਬਜੀਤ ਰਾਮ ਆਪਣੇ ਪਰਵਾਰ ਸਮੇਤ ਸਕੂਟਰ 'ਤੇ ਆਪਣੇ ਸਹੁਰੇ ਪਿੰਡ ਦੁਸਾਂਝ ਜਾ ਰਹੇ ਸਨ। ਅੱਟੀ ਵਾਲੇ ਮੋੜ ਕੋਲ ਫਿਲੌਰ ਵੱਲੋਂ ਆਇਆ ਤੇਜ਼ ਰਫ਼ਤਾਰ, ਟਰੱਕ ਜਿਸ ਵਿੱਚ ਸਰਕਾਰੀ ਰਾਸ਼ਨ ਲੱਦਿਆ ਸੀ, ਉਨ੍ਹਾਂ ਦੇ ਸਕੂਟਰ ਨਾਲ ਜਾ ਟਕਰਾਇਆ। ਇਸ ਹਾਦਸੇ 'ਚ ਸਰਬਜੀਤ ਦੀ ਮੌਕੇ 'ਤੇ ਮੌਤ ਹੋ ਗਈ, ਜਦੋਂ ਕਿ ਉਨ੍ਹਾਂ ਦੀ ਪਤਨੀ ਤੇ ਧੀ ਜ਼ਖ਼ਮੀ ਹੋ ਗਈਆਂ। ਏ ਐਸ ਆਈ ਫਿਲੌਰ ਭਰਤ ਮਸੀਹ ਓਥੇ ਜਾ ਕੇ ਲੋੜੀਂਦੀ ਕਾਰਵਾਈ ਕੀਤੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ