Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਭਾਰਤ

ਪ੍ਰਸ਼ਾਂਤ ਕਿਸ਼ੋਰ ਦਾ ਪ੍ਰੋਗਰਾਮ ‘ਬਾਤ ਬਿਹਾਰ ਕੀ' ਪਹਿਲੇ ਦਿਨ ਹੀ ਹਿੱਟ

February 22, 2020 09:10 PM

ਪਟਨਾ, 22 ਫਰਵਰੀ (ਪੋਸਟ ਬਿਊਰੋ)- ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਦਾ ਪ੍ਰੋਗਰਾਮ ‘ਬਾਤ ਬਿਹਾਰ ਕੀ' ਬਿਹਾਰ ਵਿੱਚ ਲਾਂਚ ਹੁੰਦਿਆਂ ਸਾਰ ਪਹਿਲੇ ਹੀ ਦਿਨ ਹਿੱਟ ਹੋ ਗਿਆ ਅਤੇ ਇਸ ਨਾਲ ਜੁੜਨ ਵਾਲੇ ਲੋਕਾਂ ਦੀ ਗਿਣਤੀ ਲੱਖਾਂ ਤੋਂ ਟੱਪ ਗਈ। ਇਹ ਪ੍ਰੋਗਰਾਮ ਉਨ੍ਹਾਂ ਲੋਕਾਂ ਦੀ ਰਜਿਸਟੇ੍ਰਸ਼ਨ ਦੇ ਨਾਲ ਸ਼ੁਰੂ ਹੋਇਆ, ਜਿਹੜੇ ਪ੍ਰੋਗਰਾਮ ਨਾਲ ਜੁੜ ਕੇ ਬਰਾਬਰ ਦੀ ਵਿਚਾਰਧਾਰਾ ਵਾਲੇ ਲੋਕਾਂ ਦੇ ਇੱਕ ਅਜਿਹੇ ਗਰੁੱਪ ਦਾ ਹਿੱਸਾ ਬਣਨਾ ਚਾਹੁੰਦੇ ਹਨ, ਜਿਹੜਾ ਅਗਲੇ 10-15 ਸਾਲਾਂ ਵਿੱਚ ਬਿਹਾਰ ਨੂੰ ਦੇਸ਼ ਦੇ ਸਿਖਰਲੇ 10 ਰਾਜਾਂ ਦੀ ਸ਼੍ਰੇਣੀ ਵਿੱਚ ਲਿਆ ਸਕੇ।
ਵੱਖ-ਵੱਖ ਚੋਣਾਂ ਵਿੱਚ ਵੱਖ-ਵੱਖ ਨੀਤੀਆਂ ਵਾਲੇ ਪਾਰਟੀਆਂ ਲਈ ਲੁਭਾਉਣੇ ਨਾਅਰੇ ਘੜਨ ਵਾਲੇ ਚੋਣ ਪ੍ਰਬੰਧਕ ਪ੍ਰਸ਼ਾਂਤ ਕਿਸ਼ੋਰ ਨੇ ਕੱਲ੍ਹ ਐਲਾਨ ਕੀਤਾ ਕਿ ਉਹ ਕੋਈ ਨਵੀਂ ਪਾਰਟੀ ਨਹੀਂ ਬਣਾਉਣ ਲੱਗੇ, ਉਹ ਸਿਰਫ਼ ਬਿਹਾਰ ਵਿੱਚ ਬਦਲਾਅ ਲਈ ਕੰਮ ਕਰਨਗੇ। ਜਨਤਾ ਦਲ ਯੂ ਦੇ ਉਪ ਪ੍ਰਧਾਨ ਰਹੇ ਪ੍ਰਸ਼ਾਂਤ ਕਿਸ਼ੋਰ ਨੇ ਇਸ ਪਾਰਟੀ ਵਿੱਚੋਂ ਕੱਢੇ ਜਾਣ ਦੇ ਬਾਵਜੂਦ ਪਾਰਟੀ ਪ੍ਰਧਾਨ ਨਿਤੀਸ਼ ਕੁਮਾਰ ਨੂੰ ‘ਪਿਤਾ ਬਰਾਬਰ' ਦੱਸਿਆ। ਇਹ ਗੱਲ ਹੈਰਾਨੀ ਵਾਲੀ ਹੈ ਕਿ ਇਸ ਤੋਂ ਤੁਰੰਤ ਬਾਅਦ ਉਹ ਨਿਤੀਸ਼ ਸਰਕਾਰ 15 ਸਾਲਾ ਰਾਜ ਦੀਆਂ ਕਮੀਆਂ ਗਿਣਾਉਣ ਲੱਗੇ ਸਨ। ਪ੍ਰਸ਼ਾਂਤ ਨੇ ਲੋਕ ਫਤਵੇ ਦੇ ਉਲਟ ਭਾਜਪਾ ਨਾਲ ਮਿਲ ਕੇ ਸਰਕਾਰ ਬਣਾਉਣ 'ਤੇ ਨਿਤੀਸ਼ ਕੁਮਾਰ ਦੀ ਆਲੋਚਨਾ ਕੀਤੀ, ਪਰ ਜਨਤਾ ਦਲ (ਯੂ) ਨੇ ਪਲਟ ਵਾਰ ਕਰਦਿਆਂ ਕਿਹਾ ਸੀ ਕਿ ਪ੍ਰਸ਼ਾਂਤ ਕਿਸ਼ੋਰ ਦੀ ਅਜਿਹੀ ਹੈਸੀਅਤ ਨਹੀਂ ਕਿ ਉਹ ਸਵਾਲ ਖੜ੍ਹੇ ਕਰਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼