Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਅੰਤਰਰਾਸ਼ਟਰੀ

ਸ਼ਤਰੂਘਨ ਸਿਨਹਾ ਵੱਲੋਂ ਪਾਕਿ ਰਾਸ਼ਟਰਪਤੀ ਨਾਲ ਮੁਲਾਕਾਤ

February 23, 2020 11:01 PM

ਇਸਲਾਮਾਬਾਦ, 23 ਫਰਵਰੀ (ਪੋਸਟ ਬਿਊਰੋ)- ਕਾਂਗਰਸੀ ਆਗੂ ਅਤੇ ਫਿਲਮ ਸਟਾਰ ਸ਼ਤਰੂਘ ਸਿਨਹਾ ਨੇ ਬੀਤੇ ਦਿਨ ਪਾਕਿਸਤਾਨ ਦੇ ਰਾਸ਼ਟਰਪਤੀ ਆਰਿਫ ਅਲਵੀ ਨਾਲ ਮੁਲਾਕਾਤ ਕੀਤੀ। ਦੋਵਾਂ ਆਗੂਆਂ ਨੇ ਇਸ 'ਤੇ ਸਹਿਮਤੀ ਪ੍ਰਗਟਾਈ ਕਿ ਇਸ ਉਪ ਮਹਾਦੀਪ ਵਿੱਚ ਅਮਨ ਨੂੰ ਹੁਲਾਰਾ ਦੇਣ ਦਾ ਕੰਮ ਕਰਨ ਦੀ ਲੋੜ ਹੈ। ਸ਼ਤਰੂਘਨ ਸਿਨਰਾ ਇੱਕ ਵਿਆਹ 'ਚ ਸ਼ਾਮਲ ਹੋਣ ਲਾਹੌਰ ਗਏ ਸਨ ਤੇ ਉਥੇ ਗਵਰਨਰ ਹਾਊਸ 'ਚ ਉਸ ਦੀ ਅਲਵੀ ਨਾਲ ਮੁਲਾਕਾਤ ਹੋਈ ਸੀ।
ਅਲਵੀ ਦੇ ਦਫਤਰ ਵੱਲੋਂ ਜਾਰੀ ਬਿਆਨ ਮੁਤਾਬਕ ਦੋਵਾਂ ਵਿਚਾਲੇ ਕਸ਼ਮੀਰ ਸਮੇਤ ਕਈ ਹੋਰ ਮੁੱਦਿਆਂ ਉਤੇ ਵੀ ਗੱਲਬਾਤ ਹੋਈ। ਮੀਡੀਆ ਰਿਪੋਰਟਾਂ ਦੇ ਮੁਤਾਬਕ ਸ਼ਤਰੂਘਨ ਸਿਨਹਾ ਪਾਕਿਸਤਾਨੀ ਕਾਰੋਬਾਰੀ ਮੀਆਂ ਅਸਦ ਅਹਿਸਨ ਦੇ ਪੁੱਤਰ ਦੇ ਵਿਆਹ ਵਿੱਚ ਸ਼ਾਮਲ ਹੋਣ ਲਾਹੌਰ ਪੁੱਜੇ ਸਨ। ਉਨ੍ਹਾਂ ਨੇ ਕਵਾਲੀ ਪ੍ਰੋਗਰਾਮ ਦਾ ਵੀ ਆਨੰਦ ਮਾਣਿਆ। ਵਿਆਹ ਨਾਲ ਸੰਬੰਧਤ ਸੋਸ਼ਲ ਮੀਡੀਆ 'ਤੇ ਵਾਇਰਲ ਵੀਡੀਓ 'ਚ ਸ਼ਤਰੂਘਨ ਸਿਨਹਾ ਪਾਕਿਸਤਾਨੀ ਅਦਾਕਾਰਾ ਰੀਮਾ ਖਾਨ ਨਾਲ ਦਿਖਾਈ ਦੇ ਰਹੇ ਹਨ। ਇਹ ਵੀਡੀਓ ਇੱਕ ਪਾਕਿ ਵੈੱਬਸਾਈਟ ਨੇ ਸਾਂਝੀ ਕੀਤੀ ਅਤੇ ਲਿਖਿਆ ਹੈ ਕਿ ਦਿੱਗਜ ਬਾਲੀਵੁੱਡ ਅਦਾਕਾਰ ਤੇ ਸਿਆਸਤਦਾਨ ਸ਼ਤਰੂਘਨ ਸਿਨਹਾ ਲਾਹੌਰ ਵਿੱਚ ਇੱਕ ਵਿਆਹ 'ਚ ਦਿਖਾਈ ਦਿੱਤੇ।
ਵਿਆਹ ਦਾ ਵੀਡੀਓ ਸਾਹਮਣੇ ਆਉਣ ਪਿੱਛੋਂ ਭਾਰਤ ਦੇ ਲੋਕ ਸ਼ਤਰੂਘਨ ਸਿਨਹਾ ਨੂੰ ਟਰੋਲ ਕਰ ਰਹੇ ਹਨ। ਕਿਸੇ ਨੇ ਉਨ੍ਹਾਂ ਨੂੰ ਦੇਸ਼ ਧਰੋਹੀ ਦੱਸਿਆ ਹੈ ਤਾਂ ਕੋਈ ਉਨ੍ਹਾਂ ਨੂੰ ਗੰਦੀ ਸਿਆਸਤ ਕਰਨ ਵਾਲਾ ਦੱਸਦਾ ਹੈ। ਇੱਕ ਯੂਜ਼ਰ ਨੇ ਕਿਹਾ ਕਿ ਭਾਰਤੀ ਫੌਜੀ ਦੇਸ਼ ਦੀਆਂ ਸਰਹੱਦਾਂ ਦੀ ਸੁਰੱਖਿਆ ਕਰਦੇ ਹੋਏ ਆਪਣੀ ਜਾਨ ਵਾਰ ਰਹੇ ਹਨ ਅਤੇ ਸਾਡੇ ਬਾਲੀਵੁੱਡ ਅਦਾਕਾਰ ਪਾਕਿਸਤਾਨ ਨਾਲ ਦੋਸਤੀ ਨਿਭਾ ਰਹੇ ਹਨ। ਉਥੇ ਇੱਕ ਹੋਰ ਯੂਜ਼ਰ ਨੇ ਕਿਹਾ ਕਿ ਸ਼ਤਰੂਘਨ ਸਿਨਹਾ ਲਾਹੌਰ ਵਿੱਚ ਕੀ ਕਰ ਰਹੇ ਹਨ? ਅਸੀਂ ਉਸ ਤੋਂ ਇਸ ਬਾਰੇ ਪੁੱਛਾਂਗੇ, ਪਰ ਉਹ ਸਿਰਫ ‘ਖਾਮੋਸ਼’ ਕਹਿਣਗੇ। ਦੱਸਣ ਯੋਗ ਹੈ ਕਿ ਪੁਲਵਾਮਾ ਹਮਲੇ ਤੋਂ ਬਾਅਦ ਭਾਰਤ ਦੇ ਕਲਾਕਾਰਾਂ ਨੇ ਪਾਕਿਸਤਾਨ ਜਾ ਕੇ ਪੇਸ਼ਕਾਰੀ ਦੇਣ ਤੋਂ ਦੂਰੀ ਬਣਾ ਲਈ ਸੀ। ਕੁਝ ਦਿਨ ਪਹਿਲਾਂ ਮੀਕਾ ਨੇ ਪਾਕਿਸਤਾਨ ਵਿੱਚ ਪ੍ਰਫਾਰਮ ਕਰਨ ਤੋਂ ਬਾਅਦ ਮੁਆਫੀ ਮੰਗੀ ਸੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈ ਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾ ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ