Welcome to Canadian Punjabi Post
Follow us on

02

July 2025
 
ਭਾਰਤ

ਟਰੰਪ ਦੀ ਪਤਨੀ ਮੇਲਾਨੀਆ ਨਾਲ ਕੇਜਰੀਵਾਲ ਤੇ ਸਿਸੋਦੀਆ ਦੀ ਮੁਲਾਕਾਤ 'ਤੇ ਅਮਰੀਕਾ ਨੂੰ ਨਹੀਂ ਇਤਰਾਜ਼, ਪਰ ਫਿਰ ਵੀ ਮਹਿਮਾਨਾਂ ਦੀ ਸੂਚੀ 'ਚੋਂ ਨਾਮ ਨਹੀਂ ...!!

February 24, 2020 04:56 PM

ਨਵੀਂ ਦਿੱਲੀ, 24 ਫਰਵਰੀ (ਪੋਸਟ ਬਿਊਰੋ): ਅਮਰੀਕਾਦੇ ਰਾਸ਼ਟਰਪਤੀ ਡੋਨਲਡ ਟਰੰਪ ਤੇ ਉਨ੍ਹਾਂ ਦੀ ਪਤਨੀ ਮੇਲਾਨੀਆ ਭਾਰਤ ਦੇ ਦੌਰੇ `ਤੇ ਪਹੁੰਚ ਚੁੱਕੇ ਹਨ। ਇਸ ਦੌਰਾਨ ਉਹ ਭਾਰਤ ਦੀਆਂ ਵੱਖ-ਵੱਖ ਥਾਂਵਾਂ ਦਾ ਦੌਰਾ ਕਰਨਗੇ। ਜਿਨ੍ਹਾਂ `ਚ ਦਿੱਲੀ ਦਾ ਇਕ ਸਕੂਲ ਵੀ ਸ਼ਾਮਿਲ ਹੈ ਜਿਸ ਦਾ ਉਨ੍ਹਾਂ ਵੱਲੋਂ ਦੌਰਾ ਕੀਤਾ ਜਾਣਾ ਹੈ। ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨਾਲ ਆਈ ਉਨ੍ਹਾਂ ਦੀ ਪਤਨੀ ਮੇਲਾਨੀਆ ਮੰਗਲਵਾਰ ਨੂੰ ਦਿੱਲੀ ਦੇ ਇੱਕ ਸਰਕਾਰੀ ਸਕੂਲ ਦਾ ਦੌਰਾ ਕਰੇਗੀ। ਇਸ ਸਮਾਗਮ 'ਚ ਮੁੱਖ ਮੰਤਰੀ ਕੇਜਰੀਵਾਲ ਤੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਸ਼ਾਮਲ ਨਹੀਂ ਹੋਣਗੇ।ਇਸ 'ਤੇ ਹੁਣ ਅਮਰੀਕੀ ਦੂਤਾਵਾਸ ਦਾ ਕਹਿਣਾ ਹੈ ਕਿ ਮੇਲਾਨੀਆ ਦੇ ਸਮਾਗਮ 'ਚ ਕੇਜਰੀਵਾਲ ਤੇ ਸਿਸੋਦੀਆ ਦੀ ਮੌਜੂਦਗੀ 'ਤੇ ਕੋਈ ਇਤਰਾਜ਼ ਨਹੀਂ।
ਅਮਰੀਕੀ ਦੂਤਾਵਾਸ ਦੇ ਬੁਲਾਰੇ ਨੇ ਕਿਹਾ, "ਸਾਨੂੰ ਇਸ ਸਮਾਗਮ 'ਚ ਦਿੱਲੀ ਦੇ ਮੁੱਖ ਮੰਤਰੀ ਤੇ ਉੱਪ ਮੁੱਖ ਮੰਤਰੀ ਦੀ ਮੌਜੂਦਗੀ 'ਤੇ ਕੋਈ ਇਤਰਾਜ਼ ਨਹੀਂ ਹੈ। ਅਸੀਂ ਉਨ੍ਹਾਂ ਦੀ ਸਮਝ ਦੀ ਪ੍ਰਸੰਸਾ ਕਰਦੇ ਹਾਂ, ਕਿਉਂਕਿ ਇਹ ਗੈਰ-ਰਾਜਨੀਤਕ ਸਮਾਗਮ ਹੈ। ਇਸ ਦਾ ਮਕਸਦ ਸਿੱਖਿਆ, ਸਕੂਲ ਤੇ ਵਿਦਿਆਰਥੀਆਂ ਬਾਰੇ ਸੋਚਣਾ ਹੈ। ਦੂਜੇ ਪਾਸੇ, ਸਿਸੋਦੀਆ ਨੇ ਵੀ ਇਕ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ, "ਦਿੱਲੀ ਸਰਕਾਰ, ਅਧਿਆਪਕਾਂ ਤੇ ਵਿਦਿਆਰਥੀਆਂ ਲਈ ਇਹ ਮਾਣ ਵਾਲੀ ਗੱਲ ਹੈ ਕਿ ਅਮਰੀਕਾ ਦੀ ਪਹਿਲੀ ਮਹਿਲਾ ਇੱਥੇ ਇੱਕ ਸਕੂਲ ਦਾ ਦੌਰਾ ਕਰੇਗੀ। ਇਹ ਦਿੱਲੀ ਸਰਕਾਰ ਲਈ ਵੀ ਖੁਸ਼ੀ ਵਾਲੀ ਗੱਲ ਹੈ। ਸਿੱਖਿਆ ਦੇ ਖੇਤਰ 'ਚ ਕੀਤੇ ਗਏ ਉਸ ਦੇ ਕੰਮਾਂ ਨੂੰ ਪ੍ਰਮੁੱਖਤਾ ਮਿਲ ਰਹੀ ਹੈ। ਅਸੀਂ ਮੇਲਾਨੀਆ ਟਰੰਪ ਦਾ ਤਹਿ ਦਿਲੋਂ ਸਵਾਗਤ ਕਰਦੇ ਹਾਂ। ਉਨ੍ਹਾਂ ਦੇ ਇਸ ਦੌਰੇ ਲਈ ਸਭ ਤੋਂ ਵਧੀਆ ਇੰਤਜ਼ਾਮ ਕੀਤੇ ਜਾਣਗੇ।
ਜਿ਼ਕਰਯੋਗ ਹੈ ਕਿ ਕੇਜਰੀਵਾਲ ਤੇ ਸਿਸੋਦੀਆ ਨੇ ਇਸ ਸਮਾਗਮ ਵਿੱਚ ਸ਼ਾਮਲ ਹੋਣਾ ਸੀ ਪਰ ਬਾਅਦ ਵਿੱਚ ਉਨ੍ਹਾਂ ਦਾ ਨਾਂ ਮਹਿਮਾਨਾਂ ਦੀ ਸੂਚੀ `ਚੋਂ ਕੱਢ ਦਿੱਤਾ ਗਿਆ।

 

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ