Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਕਾਲਜਾਂ `ਚ ਵਿਦਿਆਰਥੀਆਂ ਦੀ ਲੁੱਟ-ਖਸੁੱਟ ਬੰਦ ਕਰਾਵਾਂਗੇ, ‘ਆਪ’ ਦੇ ਸਟੂਡੈਂਟ ਵਿੰਗ ਨੇ ਕੀਤਾ ਐਲਾਨ

February 24, 2020 05:28 PM

ਚੰਡੀਗੜ੍ਹ, 24 ਫਰਵਰੀ (ਪੋਸਟ ਬਿਊਰੋ): ਦਿੱਲੀ `ਚ ਆਮ ਆਦਮੀ ਪਾਰਟੀ ਦੀ ਇਤਿਹਾਸਕ ਜਿੱਤ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਨੇ ਪੰਜਾਬ `ਚ ਸਰਗਰਮੀਆਂ ਵਧਾ ਦਿੱਤੀਆਂ ਹਨ। ਉੱਥੇ ਹੀ ਪਾਰਟੀ ਦੇ ਵਿਦਿਆਰਥੀ ਵਿੰਗ ਸੀਵਾਈਐਸਐਸ ਨੇ ਵੀ ਸੂਬੇ ਦੇ ਵਿਦਿਆਰਥੀਆਂ ਦੀ ਲਾਮਬੰਦੀ ਸ਼ੁਰੂ ਕਰ ਦਿੱਤੀ ਹੈ। ਚੰਡੀਗੜ੍ਹ ਵਿਖੇ ਪਾਰਟੀ ਦੇ ਵਿਦਿਆਰਥੀ ਵਿੰਗ ਦਾ ਜਥੇਬੰਦਕ ਢਾਂਚਾ ਬਣਾਉਣ ਲਈ ਬਣਾਈ ਗਈ ਕਮੇਟੀ ਦੀ ਮੀਟਿੰਗ ਹੋਈ।
ਮੀਟਿੰਗ `ਚ ਸ਼ਾਮਲ ਕਮੇਟੀ ਦੇ ਸਲਾਹਕਾਰ ਵਕੀਲ ਦਿਨੇਸ਼ ਚੱਢਾ ਅਤੇ ਮੈਂਬਰ ਨਰਿੰਦਰ ਕੌਰ ਭਰਾਜ ਨੇ ਖ਼ੁਲਾਸਾ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਕਾਲਜਾਂ `ਚ ਭ੍ਰਿਸ਼ਟਾਚਾਰ ਸਬੰਧੀ ਯੂਜੀਸੀ ਦੇ ਹੁਕਮਾਂ ਨੂੰ ਲੰਬੇ ਸਮੇਂ ਤੋਂ ਦੱਬ ਕੇ ਰੱਖਿਆ ਹੋਇਆ ਹੈ। ਜਦਕਿ ਯੂਜੀਸੀ ਨੇ ਸਪਸ਼ਟ ਤੌਰ `ਤੇ ਸੂਬਾ ਸਰਕਾਰ ਨੂੰ ਲਿਖਿਆ ਹੋਇਆ ਹੈ ਕਿ ਸੂਬੇ ਦੇ ਗੈਰ ਸਰਕਾਰੀ ਕਾਲਜਾਂ `ਚ ਭ੍ਰਿਸ਼ਟਾਚਾਰ ਨਾਲ਼ ਵਿਦਿਆਰਥੀਆਂ ਦੀ ਹੋ ਰਹੀ ਲੁੱਟ ਨੂੰ ਰੋਕਣ ਲਈ ਕਦਮ ਚੁੱਕੇ ਜਾਣ। ਪਰ ਸਰਕਾਰ ਯੂਜੀਸੀ ਦੇ ਹੁਕਮਾਂ ਅਨੁਸਾਰ ਕਾਰਵਾਈ ਕਰਨ ਦੀ ਥਾਂ ਵਿਦਿਆਰਥੀ ਵਰਗ ਦੀ ਲੁੱਟ ਕਰਨ ਵਾਲੀਆਂ ਗੈਰ ਸਰਕਾਰੀ ਸੰਸਥਾਵਾਂ ਦੀ ਸਰਪ੍ਰਸਤੀ ਕਰ ਰਹੀ ਹੈ। ਜਿਸ ਕਰਕੇ ‘ਆਪ’ ਦਾ ਵਿਦਿਆਰਥੀ ਵਿੰਗ ਸੂਬੇ ਦੇ ਕਾਲਜਾਂ ਅਤੇ ਯੂਨੀਵਰਸਿਟੀਆਂ ਅੰਦਰ ਵਿਦਿਆਰਥੀਆਂ ਨੂੰ ਲਾਮਬੰਦ ਕਰਕੇ ਸੰਘਰਸ਼ ਉਲੀਕੇਗਾ। ਇਸ ਮੀਟਿੰਗ ‘ਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਆਉਣ ਵਾਲੀਆਂ ਵਿਦਿਆਰਥੀ ਚੋਣਾਂ `ਚ ਹਿੱਸਾ ਲੈਣ ਬਾਰੇ ਵੀ ਚਰਚਾ ਕੀਤੀ ਗਈ।

 

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ