Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਕੈਨੇਡਾ

ਕੀ ਹੁਣ ਕੈਨੇਡੀਅਨਾਂ ਲਈ ਮੈਡੀਕਲ ਸਹਾਇਤਾ ਨਾਲ ਮੌਤ ਨੂੰ ਗ਼ਲ ਲਾਉਣਾ ਹੋਵੇਗਾ ਸੌਖਾ?

February 25, 2020 06:08 AM

ਓਟਵਾ, 24 ਫਰਵਰੀ (ਪੋਸਟ ਬਿਊਰੋ) : ਕੈਨੇਡਾ ਦੇ ਅਸਿਸਟਿਡ ਡਾਇੰਗ ਲਾਅ ਨੂੰ ਅਪਡੇਟ ਕਰਨ ਲਈ ਫੈਡਰਲ ਲਿਬਰਲ ਸਰਕਾਰ ਵੱਲੋਂ ਪ੍ਰਸਤਾਵ ਪੇਸ਼ ਕੀਤਾ ਗਿਆ ਹੈ। ਇਸ ਵਿੱਚ ਮੈਡੀਕਲ ਸਹਾਇਤਾ ਨਾਲ ਮੌਤ ਨੂੰ ਗ਼ਲ ਲਾਉਣ ਵਾਲਿਆਂ ਨੂੰ ਇਜਾਜ਼ਤ ਦੇਣ ਦੀ ਪੈਰਵੀ ਕੀਤੀ ਜਾਵੇਗੀ।
ਇਹ ਨਵਾਂ ਬਿੱਲ ਉਨ੍ਹਾਂ ਮਰੀਜ਼ਾਂ ਲਈ ਮੌਤ ਨੂੰ ਆਸਾਨ ਬਣਾਉਣ ਵਾਸਤੇ ਹੈ ਜਿਹੜੇ ਕਿਸੇ ਲਾਇਲਾਜ ਬਿਮਾਰੀ ਤੋਂ ਤੰਗ ਹਨ ਤੇ ਜਿਨ੍ਹਾਂ ਵੱਲੋਂ ਮੈਡੀਕਲ ਸਹਾਇਤਾ ਨਾਲ ਆਪਣੀ ਜਿ਼ੰਦਗੀ ਦਾ ਅੰਤ ਕਰਨ ਦੀ ਇਜਾਜ਼ਤ ਮੰਗੀ ਗਈ ਹੋਵੇਗੀ। ਫੈਡਰਲ ਨਿਆਂ ਮੰਤਰੀ ਡੇਵਿਡ ਲਾਮੇਟੀ ਨੇ ਆਖਿਆ ਕਿ ਅਜਿਹੇ ਮਰੀਜ਼ ਵੀ ਹਨ ਜਿਹੜੇ ਮੈਡੀਕਲ ਅਸਿਸਟੈਂਸ ਇਨ ਡਾਇੰਗ (ਮੇਡ) ਸਬੰਧੀ ਸਾਰੇ ਮਾਪਦੰਡ ਪੂਰੇ ਕਰਦੇ ਹਨ ਪਰ ਉਹ ਇਸ ਪ੍ਰੋਸੀਜ਼ਰ ਨਾਲ ਅੱਗੇ ਵਧਣ ਲਈ ਤਿਆਰ ਨਹੀਂ ਹਨ। ਕਈ ਆਪਣੇ ਪਰਿਵਾਰਾਂ ਨਾਲ ਹੋਰ ਸਮਾਂ ਗੁਜ਼ਾਰਨ ਦਾ ਲਾਲਚ ਛੱਡ ਕੇ ਆਪਣੀ ਤਕਲੀਫਾਂ ਭਰੀ ਜਿ਼ੰਦਗੀ ਦਾ ਅੰਤ ਕਰਨਾ ਚਾਹੁੰਦੇ ਹਨ।
ਲਾਮੇਟੀ ਨੇ ਆਖਿਆ ਕਿ ਕਿਸੇ ਨੂੰ ਵੀ ਇਸ ਤਰ੍ਹਾਂ ਦੀ ਅਸੰਭਵ ਚੋਣ ਦਾ ਸਾਹਮਣਾ ਨਹੀਂ ਕਰਨਾ ਚਾਹੀਦਾ। ਇਸ ਬਿੱਲ ਵਿੱਚ ਇਹ ਉਚੇਚੇ ਤੌਰ ਉੱਤੇ ਆਖਿਆ ਗਿਆ ਹੈ ਕਿ ਮੇਡ ਲਈ ਯੋਗ ਹੋਣ ਵਾਸਤੇ ਮਾਨਸਿਕ ਬਿਮਾਰੀ ਨੂੰ ਗੰਭੀਰ ਤੇ ਗੈਰਇਲਾਜਯੋਗ ਬਿਮਾਰੀ ਜਾਂ ਅਸਮਰੱਥਾ ਨਹੀਂ ਮੰਨਿਆ ਜਾਵੇਗਾ। ਇਹ ਬਿੱਲ ਲਾਮੇਟੀ ਵੱਲੋਂ ਸੋਮਵਾਰ ਨੂੰ ਹਾਊਸ ਆਫ ਕਾਮਨਜ਼ ਵਿੱਚ ਪੇਸ਼ ਕੀਤਾ ਗਿਆ। ਇਸ ਬਿੱਲ ਵਿੱਚ ਕੁਝ ਨਿਯਮਾਂ ਨੂੰ ਸੁਖਾਲਾ ਕਰਨ ਦਾ ਵੀ ਪ੍ਰਸਤਾਵ ਹੈ ਜਦਕਿ ਉਨ੍ਹਾਂ ਕੈਨੇਡੀਅਨਾਂ ਲਈ ਵੀ ਪ੍ਰਬੰਧ ਹੈ ਜਿਨ੍ਹਾਂ ਦੀ ਕੁਦਰਤੀ ਮੌਤ ਨੇੜੇ ਨਹੀਂ ਹੋਵੇਗੀ। ਇਸ ਵਿੱਚ ਮੈਡੀਕਲ ਪ੍ਰੈਕਟਿਸ਼ਨਰਜ਼ ਅਤੇ ਫਾਰਮਾਸਿਸਟਜ਼ ਲਈ ਨਿਗਰਾਨੀ ਸਿਸਟਮ ਦਾ ਪਸਾਰ ਵੀ ਕੀਤਾ ਗਿਆ ਹੈ।
ਲਾਮੇਟੀ, ਸਿਹਤ ਮੰਤਰੀ ਪੈਟੀ ਹਾਜ਼ਦੂ, ਇੰਪਲਾਇਮੈਂਟ, ਵਰਕਫੋਰਸ ਡਿਵੈਲਪਮੈਂਟ ਐਂਡ ਡਿਸਐਬਿਲਿਟੀ ਇਨਕਲੂਜ਼ਨ ਮੰਤਰੀ ਕਾਰਲਾ ਕੁਆਲਤਰੋ ਨੇ ਓਟਵਾ ਵਿੱਚ ਇਨ੍ਹਾਂ ਤਬਦੀਲੀਆਂ ਬਾਰੇ ਵਿਚਾਰ ਵਟਾਂਦਰਾ ਕਰਨ ਲਈ ਇੱਕ ਪ੍ਰੈਸ ਕਾਨਫਰੰਸ ਵੀ ਕੀਤੀ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆ ਲਿਬਰਲ ਸਰਕਾਰ ਖਿਲਾਫ ਬੇਭਰੋਸਗੀ ਮਤਾ ਲਿਆਉਣ ਦੀ ਤਿਆਰੀ ਕਰ ਰਹੇ ਹਨ ਕੰਜ਼ਰਵੇਟਿਵ ਕੰਜ਼ਰਵੇਟਿਵ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ ਹਾਊਸਫਾਦਰ! ਫਰਵਰੀ ਵਿੱਚ ਮਹਿੰਗਾਈ ਦਰ ਦੀ ਰਫਤਾਰ 2·8 ਫੀ ਸਦੀ ਨਾਲ ਘਟੀ ਫਲਸਤੀਨ ਨੂੰ ਆਜ਼ਾਦ ਦੇਸ਼ ਦਾ ਦਰਜਾ ਦੇਣ ਲਈ ਐਨਡੀਪੀ ਵੱਲੋਂ ਲਿਆਂਦਾ ਮਤਾ ਪਾਰਲੀਆਮੈਂਟ ਵਿੱਚ ਪਾਸ ਹਾਇਤੀ ਦੇ ਅਹੁਦਾ ਛੱਡ ਰਹੇ ਪ੍ਰਧਾਨ ਮੰਤਰੀ ਨਾਲ ਟਰੂਡੋ ਨੇ ਕੀਤੀ ਗੱਲਬਾਤ ਟੈਕਸਾਂ ਵਿੱਚ ਵਾਧਾ ਕੀਤੇ ਬਿਨਾਂ ਖਰਚੇ ਵਧਾਉਣ ਦਾ ਸਰਕਾਰ ਕੋਲ ਕੋਈ ਚਾਰਾ ਨਹੀਂ : ਗਿਰੌਕਸ ਅਗਲੇ ਦੋ ਸਾਲਾਂ ਵਿੱਚ ਐਲਕੋਹਲ ਐਕਸਾਈਜ਼ ਟੈਕਸ ਵਿੱਚ ਨਹੀਂ ਕੀਤਾ ਜਾਵੇਗਾ ਵਾਧਾ : ਫਰੀਲੈਂਡ ਲਿਬਰਲਾਂ ਨੂੰ ਵੋਟ ਪਾਉਣ ਬਾਰੇ ਸੋਚ ਵੀ ਨਹੀਂ ਰਹੇ ਬਹੁਗਿਣਤੀ ਕੈਨੇਡੀਅਨਜ਼ : ਨੈਨੋਜ਼ ਓਟਵਾ ਵਿੱਚ ਕਤਲ ਕੀਤੇ ਗਏ 6 ਵਿਅਕਤੀਆਂ ਦੀ ਪੁਲਿਸ ਨੇ ਕੀਤੀ ਸ਼ਨਾਖ਼ਤ, 19 ਸਾਲਾ ਲੜਕੇ ਨੂੰ ਕੀਤਾ ਗਿਆ ਚਾਰਜ