Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਭਾਰਤ

ਟਰੰਪ ਦੇ ਦੌਰੇ ਦਾ ਪਹਿਲਾ ਦਿਨ: ਅਹਿਮਦਾਬਾਦ ਤੋਂ ਆਗਰੇ ਤਕ ਟਰੰਪ ਦੀ ਬੱਲੇ-ਬੱਲੇ, ਪਰ ਭੋਪਾਲ ਵਿੱਚ ਵਿਰੋਧ ਪ੍ਰਦਰਸ਼ਨ

February 25, 2020 07:26 AM

ਭੋਪਾਲ, 24 ਫਰਵਰੀ (ਪੋਸਟ ਬਿਊਰੋ)- ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਅੱਜ ਸੋਮਵਾਰ ਨੂੰ ਆਪਣੀ ਪਤਨੀ, ਧੀ ਅਤੇ ਜਵਾਈ ਨਾਲ 24 ਅਤੇ 25 ਫਰਵਰੀ ਦੇ ਦੋ ਦਿਨਾਂ ਲਈ ਭਾਰਤ ਆਏ ਹਨ। ਅਹਿਮਦਾਬਾਦ ਹਵਾਈ ਅੱਡੇ ਉੱਤੇ ਪ੍ਰਧਾਨ ਨਰਿੰਦਰ ਮੋਦੀ ਨੇ ਟਰੰਪ ਪਰਵਾਰ ਦਾ ਨਿੱਘਾ ਸਵਾਗਤ ਕੀਤਾ ਹੈ।
ਬਾਅਦ ਵਿੱਚ ਜਦੋਂ ਅਹਿਮਦਾਬਾਦ ਤੋਂ ਆਗਰਾ ਤਕ ਟਰੰਪ-ਟਰੰਪ ਸੁਣਨ ਨੂੰ ਮਿਲ ਰਹੀ ਸੀ, ਓਦੋਂ ਭੋਪਾਲ ਵਿੱਚ ਡੋਨਾਲਡ ਟਰੰਪ ਦੇ ਖਿਲਾਫ ਲੋਕਾਂ ਵਿੱਚ ਗੁੱਸਾ ਭੜਕ ਪਿਆ ਹੈ।

 

ਦੁਨੀਆ ਭਰ ਦੀ ਭਿਆਨਕ ਉਦਯੋਗਿਕ ਤ੍ਰਾਸਦੀ ਭੋਪਾਲ ਗੈਸ ਕਾਂਡ ਦੇ ਪ੍ਰਭਾਵਿਤ ਲੋਕਾਂ ਤੇ ਉਨ੍ਹਾਂ ਦੇ ਹਿੱਤਾਂ ਲਈ ਕੰਮ ਕਰਨ ਵਾਲੇ ਸੰਗਠਨਾਂ ਨੇ ਰੋਸ ਪ੍ਰਦਰਸ਼ਨ ਕੀਤਾ ਅਤੇ ਦੋਸ਼ ਲਾਇਆ ਕਿ ਭੋਪਾਲ ਗੈਸ ਕਾਂਡ ਲਈ ਜ਼ਿੰਮੇਵਾਰ ਬਹੁ-ਕੌਮੀ ਕੰਪਨੀ ਯੂਨੀਅਨ ਕਾਰਬਾਈਡ ਦੇ ਮਾਲਕ ਡਾਉ ਕੈਮੀਕਲਸ ਨੂੰ ਅਮਰੀਕੀ ਸਰਕਾਰ ਦੀ ਸੁਰੱਖਿਆ ਮਿਲੀ ਹੋਣ ਕਰ ਕੇ ਡਾਓ ਕੈਮੀਕਲਸ ਦੇ ਵਿਰੁੱਧ ਭੋਪਾਲ ਦੀ ਕੋਰਟ ਦੇ ਸੰਮਨ ਦੀ ਤਾਮੀਲ ਨਹੀਂ ਹੋ ਰਹੀ। ਇਸ ਕਾਰਨ ਪੀੜਤਾਂ ਨੇ ਆਪਣੇ ਗੁੱਸੇ ਦਾ ਪ੍ਰਗਟਾਵਾ ਕੀਤਾ ਹੈ। ਇਸ ਪ੍ਰਦਰਸ਼ਨ ਦੌਰਾਨ ਭੋਪਾਲ ਗੈਸ ਪੀੜਤ ਸਟੇਸ਼ਨਰੀ ਕਰਮਚਾਰੀ ਸੰਘ, ਭੋਪਾਲ ਗੈਸ ਪੀੜਤ ਮਹਿਲਾ-ਪੁਰਸ਼ ਸੰਘਰਸ਼ ਮੋਰਚਾ, ਡਾਓ-ਕਾਰਬਾਈਡ ਵਿਰੁੱਧ ਬੱਚੇ ਅਤੇ ਮੱਧ ਪ੍ਰਦੇਸ਼ ਮੁਸਲਿਮ ਵਿਕਾਸ ਪ੍ਰੀਸ਼ਦ ਦੇ ਵਰਕਰਾਂ ਨੇ ਹਿੱਸਾ ਲਿਆ। ਵਰਨਣ ਯੋਗ ਹੈ ਕਿ 2 ਅਤੇ 3 ਦਸੰਬਰ 1984 ਦੀ ਵਿਚਲੀ ਰਾਤ ਨੂੰ ਭੋਪਾਲ ਵਿਚਲੀ ਯੂਨੀਅਨ ਕਾਰਬਾਈਡ ਦੇ ਕੀਟਨਾਸ਼ਕ ਬਣਾਉਣ ਵਾਲੇ ਪਲਾਂਟ ਤੋਂ ਮਿਥਾਈਲ ਆਈਸੋਸਾਈਨਾਈਡ (ਮਿਕ) ਨਾਂ ਦੀ ਜ਼ਹਿਰੀਲੀ ਗੈਸ ਰਿਸਣ ਕਾਰਨ ਹਜ਼ਾਰਾਂ ਲੋਕਾਂ ਦੀ ਮੌਤ ਹੋ ਗਈ ਅਤੇ ਲੱਖਾਂ ਲੋਕ ਪ੍ਰਭਾਵਿਤ ਹੋਏ ਸਨ। ਲੱਗਭਗ 35 ਸਾਲਾਂ ਬਾਅਦ ਵੀ ਅੱਜ ਹਜ਼ਾਰਾਂ ਲੋਕ ਇਸ ਦੇ ਮਾੜੇ ਪ੍ਰਭਾਵ ਨੂੰ ਝੱਲ ਰਹੇ ਹਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ