Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਭਾਰਤ

ਚੀਨ ਨੂੰ ਪਛਾੜ ਕੇ ਅਮਰੀਕਾ ਭਾਰਤ ਦਾ ਸਭ ਤੋਂ ਵੱਡਾ ਵਪਾਰਕ ਭਾਈਵਾਲ ਬਣਿਆ

February 25, 2020 07:30 AM

ਨਵੀਂ ਦਿੱਲੀ, 24 ਫਰਵਰੀ (ਪੋਸਟ ਬਿਊਰੋ)- ਅਮਰੀਕਾ ਨੇ ਚੀਨ ਨੂੰ ਪਿੱਛੇ ਛੱਡ ਕੇ ਭਾਰਤ ਨੂੰ ਸਭ ਤੋਂ ਵੱਡਾ ਵਪਾਰਕ ਭਾਈਵਾਲ ਬਣਾ ਲਿਆ ਹੈ। ਇਸ ਨਾਲ ਭਾਰਤ ਅਤੇ ਅਮਰੀਕਾ ਵਿਚਾਲੇ ਵਪਾਰ ਸੰਬੰਧਾਂ ਦਾ ਪਤਾ ਲੱਗਦਾ ਹੈ।
ਵਪਾਰ ਮੰਤਰਾਲਾ ਦੇ ਅੰਕੜਿਆਂ ਅਨੁਸਾਰ 2018-19 ਵਿੱਚ ਭਾਰਤ ਅਤੇ ਅਮਰੀਕਾ ਵਿਚਾਲੇ 87.95 ਅਰਬ ਡਾਲਰ ਦਾ ਦੋ ਪੱਖੀ ਵਪਾਰ ਹੋਇਆ ਸੀ। ਇਸ ਦੌਰਾਨ ਭਾਰਤ ਦਾ ਚੀਨ ਨਾਲ ਦੋ-ਪੱਖੀ ਵਪਾਰ 87.07 ਅਰਬ ਡਾਲਰ ਸੀ। ਇਸੇ ਤਰ੍ਹਾਂ 2019-20 'ਚ ਅਪ੍ਰੈਲ ਤੋਂ ਦਸੰਬਰ ਦੌਰਾਨ ਭਾਰਤ ਦਾ ਅਮਰੀਕਾ ਨਾਲ ਦੋ-ਪੱਖੀ ਵਪਾਰ 68 ਅਰਬ ਡਾਲਰ ਸੀ, ਜਦੋਂ ਕਿ ਇਸ ਦੌਰਾਨ ਭਾਰਤ ਤੇ ਚੀਨ ਦਾ ਦੋ-ਪੱਖੀ ਵਪਾਰ 64.96 ਅਰਬ ਡਾਲਰ ਸੀ। ਮਾਹਿਰਾਂ ਦੀ ਰਾਏ ਹੈ ਕਿ ਆਉਂਦੇ ਸਮੇਂ ਵਿੱਚ ਵੀ ਇਹ ਵਿਹਾਰ ਬਣਿਆ ਰਹਿ ਸਕਦਾ ਹੈ ਕਿਉਂਕਿ ਭਾਰਤ ਅਤੇ ਅਮਰੀਕਾ ਆਰਥਿਕ ਸੰਬੰਧਾਂ ਨੂੰ ਵਧਾਉਣ ਦੀ ਕੋਸ਼ਿਸ਼ ਵਿੱਚ ਲੱਗੇ ਹੋਏ ਹਨ। ਇੱਕ ਮਾਹਰ ਦਾ ਮੰਨਣਾ ਹੈ ਕਿ ਜੇ ਦੋਵੇਂ ਦੇਸ਼ ਸੁਤੰਤਰ ਵਪਾਰ ਸਮਝੌਤਾ (ਐੱਫ ਟੀ ਏ) ਕਰ ਲੈਂਦੇ ਹਨ ਤਾਂ ਦੋ-ਪੱਖੀ ਵਪਾਰ ਇੱਕ ਵੱਖਰੇ ਪੱਧਰ 'ਤੇ ਪਹੁੰਚ ਜਾਵੇਗਾ।
ਕਨਫੈਡਰੇਸ਼ਨ ਆਫ ਇੰਡੀਆ ਐਕਸਪੋਰਟ ਆਰਗੇਨਾਈਜ਼ੇਸ਼ਨ ਦੇ ਡਾਇਰੈਕਟਰ ਜਨਰਲ ਅਜੇ ਸਹਾਏ ਨੇ ਕਿਹਾ, ਅਮਰੀਕਾ ਨਾਲ ਐੱਫ ਟੀ ਏ ਭਾਰਤ ਲਈ ਬਹੁਤ ਫਾਇਦੇਮੰਦ ਹੋਵੇਗਾ ਕਿਉਂਕਿ ਅਮਰੀਕਾ ਭਾਰਤੀ ਮਾਲ ਅਤੇ ਸੇਵਾਵਾਂ ਦਾ ਸਭ ਤੋਂ ਵੱਡਾ ਬਾਜ਼ਾਰ ਹੈ। ਉਨ੍ਹਾਂ ਕਿਹਾ ਕਿ ਅਮਰੀਕਾ ਨਾਲ ਭਾਰਤ ਦੀ ਦਰਾਮਦ ਅਤੇ ਬਰਾਮਦ ਦੋਵੇਂ ਵੱਧ ਰਹੀਆਂ ਹਨ, ਜਦੋਂ ਕ ਿਚੀਨ ਨਾਲ ਦਰਾਮਦ-ਬਰਾਮਦ ਦੋਵਾਂ ਵਿਚ ਗਿਰਾਵਟ ਆ ਰਹੀ ਹੈ। ਅਮਰੀਕਾ ਉਨ੍ਹਾਂ ਚੋਣਵੇਂ ਦੇਸ਼ਾਂ 'ਚੋਂ ਹੈ, ਜਿਸ ਦੇ ਨਾਲ ਵਪਾਰ ਸੰਤੁਲਨ ਦਾ ਝੁਕਾਅ ਭਾਰਤ ਦੇ ਪੱਖ ਵਿੱਚ ਹੈ। ਸਾਲ 2018-19 'ਚ ਭਾਰਤ ਦਾ ਚੀਨ ਨਾਲ ਜਿੱਥੇ 53.56 ਅਰਬ ਡਾਲਰ ਦਾ ਵਪਾਰ ਘਾਟਾ ਰਿਹਾ ਸੀ, ਉਥੇ ਹੀ ਅਮਰੀਕਾ ਨਾਲ ਭਾਰਤ 16.85 ਅਰਬ ਡਾਲਰ ਦੇ ਵਪਾਰ ਲਾਭ ਦੀ ਸਥਿਤੀ 'ਚ ਸੀ। ਅੰਕੜਿਆਂ ਅਨੁਸਾਰ 2013-14 ਤੋਂ ਲੈ ਕੇ 2017-18 ਤੱਕ ਚੀਨ ਵਪਾਰਕ ਭਾਈਵਾਲ ਰਿਹਾ ਹੈ। ਚੀਨ ਤੋਂ ਪਹਿਲਾਂ ਇਹ ਦਰਜਾ ਸੰਯੁਕਤ ਅਰਬ ਅਮੀਰਾਤ ਨੂੰ ਹਾਸਲ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਭਾਬੀ ਸੀਤਾ ਸੋਰੇਨ ਭਾਜਪਾ `ਚ ਸ਼ਾਮਲ ਸੀਏਏ ਖਿਲਾਫ ਅਰਵਿੰਦ ਕੇਜਰੀਵਾਲ ਫਿਰ ਬੋਲੇ: ਦੇਸ਼ ਦੇ ਟੈਕਸ ਦਾ ਪੈਸਾ ਪਾਕਿਸਤਾਨੀਆਂ 'ਤੇ ਖਰਚ ਨਹੀਂ ਹੋਣ ਦੇਵਾਂਗੇ ਦਰਭੰਗਾ ਸਰਹੱਦ 'ਤੇ 8.65 ਕਰੋੜ ਰੁਪਏ ਦੀ ਕੀਮਤ ਦਾ 13.27 ਕਿਲੋ ਸੋਨਾ ਕਾਰ ਵਿਚੋਂ ਮਿਲਿਆ ਸੁਖਬੀਰ ਸਿੰਘ ਸੰਧੂ ਅਤੇ ਗਿਆਨੇਸ਼ ਕੁਮਾਰ ਬਣੇ ਚੋਣ ਕਮਿਸ਼ਨਰ ਇੱਕ ਦੇਸ਼ ਇੱਕ ਚੋਣ ਦੇ ਮੁੱਦੇ `ਤੇ ਕੋਵਿੰਦ ਕਮੇਟੀ ਨੇ 18 ਹਜ਼ਾਰ ਪੰਨਿਆਂ ਦੀ ਰਿਪੋਰਟ ਰਾਸ਼ਟਰਪਤੀ ਨੂੰ ਸੌਂਪੀ ਰਾਹੁਲ ਗਾਂਧੀ ਨੇ ਨਾਸਿਕ 'ਚ ਕੀਤੀ ਕਿਸਾਨਾਂ ਨਾਲ ਮੀਟਿੰਗ