Welcome to Canadian Punjabi Post
Follow us on

29

March 2024
 
ਪੰਜਾਬ

ਕੈਪਟਨ ਅਮਰਿੰਦਰ ਸਿੰਘ ਨੂੰ ਆਦਰਸ਼ ਮੁੱਖ ਮੰਤਰੀ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ

February 25, 2020 07:33 AM

ਚੰਡੀਗੜ੍ਹ, 24 ਫਰਵਰੀ (ਪੋਸਟ ਬਿਊਰੋ)- ਭਾਰਤੀ ਵਿਦਿਆਰਥੀ ਪਾਰਲੀਮੈਂਟ (ਬੀ ਸੀ ਐੱਸ) ਨੇ ਕੱਲ੍ਹ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ 'ਚ ਵਧੀਆ ਸ਼ਾਸਨ ਅਤੇ ਵਿਆਪਕ ਵਿਕਾਸ ਨੂੰ ਯਕੀਨੀ ਬਣਾਉਣ ਵਾਸਤੇ ਕੀਤੀਆਂ ਪਹਿਲ ਕਦਮੀਆਂ ਲਈ ਆਦਰਸ਼ ਮੁੱਖ ਮੰਤਰੀ ਐਵਾਰਡ ਨਾਲ ਸਨਮਾਨਿਤ ਕੀਤਾ ਹੈ।
ਕੱਲ੍ਹ ਇਥੇ ਬੀ ਸੀ ਐੱਸ ਦੇ ਚਾਰ ਰੋਜ਼ਾ ਕੌਮੀ ਸੰਮੇਲਨ ਦੇ 10ਵੇਂ ਸਮਾਰੋਹ ਦੇ ਆਖਰੀ ਦਿਨ ਕੈਪਟਨ ਅਮਰਿੰਦਰ ਸਿੰਘ ਨੂੰ ਇਹ ਐਵਾਰਡ ਭਾਰਤ ਦੇ ਸਾਬਕਾ ਰਾਸ਼ਟਰਪਤੀ ਅਤੇ ‘ਭਾਰਤ ਰਤਨ’ ਪ੍ਰਣਬ ਮੁਖਰਜੀ ਨੇ ਭੇਟ ਕੀਤਾ। ਬੀ ਸੀ ਐੱਸ ਨੇ ਕੈਪਟਨ ਅਮਰਿੰਦਰ ਸਿੰਘ ਦੇ ਵਿਸ਼ਾਲ ਤਜਰਬੇ ਅਤੇ ਅਮਲ 'ਚ ਲਿਆਂਦੀਆਂ ਕਦਰਾਂ-ਕੀਮਤਾਂ ਨੂੰ ਮੰਨਿਆ ਹੈ, ਜਿਨ੍ਹਾਂ ਸਦਕਾ ਉਨ੍ਹਾਂ ਨੂੰ ਸਮਾਜ ਵਿੱਚ ਵਡਿਆਈ ਅਤੇ ਵਿਲੱਖਣ ਪਛਾਣ ਮਿਲੀ ਹੈ। ਇਸ ਮੌਕੇ ਹਾਜ਼ਰ ਸ਼ਖਸੀਅਤਾਂ ਵਿੱਚ ਕੇਂਦਰੀ ਖੇਡ ਅਤੇ ਯੁਵਕ ਮਾਮਲਿਆਂ ਦੇ ਰਾਜ ਮੰਤਰੀ ਕਿਰਨ ਰਿਜਿਜੂ, ਸਾਬਕਾ ਕੇਂਦਰੀ ਵਿਦੇਸ਼ ਮੰਤਰੀ ਕੁੰਵਰ ਨਟਵਰ ਸਿੰਘ, ਪਦਮ ਭੂਸ਼ਣ ਅਤੇ ਐਰੋਵਿਲੇ ਫਾਊਂਡੇਸ਼ਨ ਦੇ ਚੇਅਰਮੈਨ ਡਾਕਟਰ ਕਰਣ ਸਿੰਘ, ਐੱਮ ਆਈ ਟੀ-ਐੱਸ ਓ ਜੀ ਦੇ ਕਾਰਜਕਾਰੀ ਡਾਇਰੈਕਟਰ ਰਾਹੁਲ ਕਰਾਦ ਅਤੇ ਐੱਮ ਆਈ ਟੀ ਵਰਲਡ ਪੀਸ ਯੂਨੀਵਰਸਿਟੀ, ਪੁਣੇ ਦੇ ਮੋਢੀ ਡਾਕਟਰ ਵਿਸ਼ਵਨਾਥ ਕਰਾਦ ਮੌਜੂਦ ਸਨ।
ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਦੇ ਨੌਜਵਾਨ ਵਿਦੇਸ਼ਾਂ ਵੱਲ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਸਾਡੀ ਸਰਕਾਰ ਵੱਲੋਂ ਸਿਖਿਆ ਖੇਤਰ ਵਿੱਚ ਉਭਾਰਿਆ ਜਾ ਰਿਹਾ ਹੈ। ਨਸ਼ਿਆਂ 'ਤੇ ਲਾਈ ਰੋਕ ਦੀ ਚਰਚਾ ਕਰਦੇ ਮੁੱਖ ਮੰਤਰੀ ਨੇ ਕਿਹਾ ਕਿ ਮੇਰੀ ਸਰਕਾਰ ਨੇ ਡਰੱਗ ਮਾਫੀਆ ਦੀ ਰੀੜ੍ਹ ਦੀ ਹੱਡੀ ਤੋੜ ਦਿੱਤੀ ਹੈ, ਜਿਸ ਕਾਰਨ ਨਸ਼ਿਆਂ ਦੀ ਸਪਲਾਈ ਲਾਈਨ ਟੁੱਟ ਗਈ ਹੈ। ਉਨ੍ਹਾਂ ਨੇ ਕਿਹਾ ਕਿ ਸੂਬੇ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਚੰਗੀ ਨਹੀਂ ਅਤੇ 17 ਖਾੜਕੂ ਗਿਰੋਹਾਂ ਦਾ ਸਫਾਇਆ ਕਰਨ ਦੇ ਨਾਲ ਗੈਂਗਸਟਰਾਂ ਦਾ ਖੌਫ ਵੀ ਜਨਤਾ ਦੇ ਮਨਾਂ ਤੋਂ ਦੂਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਾਲ 1966 ਵਿੱਚ ਹੋਈ ਪੰਜਾਬ ਦੀ ਵੰਡ ਮੰਦਭਾਗੀ ਸੀ, ਜਿਸ ਕਾਰਨ ਵੀ ਪੰਜਾਬ ਵਿਕਾਸ ਦੇ ਰਾਹ ਤੋਂ ਹੋਰ ਪੱਛੜ ਗਿਆ ਸੀ। ਦੂਜੇ ਪਾਸੇ ਵੰਡ ਤੋਂ ਬਾਅਦ ਹਰਿਆਣਾ ਵਿੱਚ ਉਦਯੋਗਿਕ ਵਿਕਾਸ ਦਾ ਦੌਰ ਚੱਲ ਪਿਆ ਸੀ। ਉਨ੍ਹਾਂ ਕਿਹਾ ਕਿ ਇਸ ਸਮੇਂ ਸੂਬੇ ਨੂੰ ਉਦਯੋਗਿਕ ਖੇਤਰ ਵਿੱਚ ਮਜ਼ਬੂਤ ਬਣਾਉਣ ਦੀ ਲੋੜ ਹੈ, ਜਿਸ ਦੀ ਬਦੌਲਤ ਸਰਕਾਰ 58000 ਕਰੋੜ ਦਾ ਪੂੰਜੀ ਨਿਵੇਸ਼ ਕਰਵਾ ਚੁੱਕੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲ ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪ੍ਰਸ਼ਾਸਨ, ਕਿਸਾਨਾਂ ਦੀ ਸਹੂਲਤ ਵਜੋਂ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ : ਡਿਪਟੀ ਕਮਿਸ਼ਨਰ ਸਾਹਨੀ ਵਰਧਮਾਨ ਸਪੈਸ਼ਲ ਸਟੀਲਜ਼, ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਦੀ ਮਦਦ ਲਈ ਆਈ ਅੱਗੇ ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ