Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਢੱਡਰੀਆਂ ਵਾਲੇ ਨੇ ਕਿਹਾ: ਇਸ ਲਈ ਧਾਰਮਕ ਦੀਵਾਨ ਛੱਡੇ ਹਨ ਕਿ ਖੂਨ ਖਰਾਬਾ ਨਾ ਹੋਵੇ

February 25, 2020 07:34 AM

ਮਾਛੀਵਾੜਾ, 24 ਫਰਵਰੀ (ਪੋਸਟ ਬਿਊਰੋ)- ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਨੇ ਪੰਜਾਬ 'ਚ ਸਟੇਜਾਂ ਲਾ ਕੇ ਸਿੱਖ ਧਰਮ ਦਾ ਪ੍ਰਚਾਰ ਛੱਡਣ ਦੇ ਐਲਾਨ ਕਰਨ ਪਿੱਛੇ ਕਾਰਨਾਂ ਦਾ ਖੁਲਾਸਾ ਕੀਤਾ ਤੇ ਨਾਲ ਹੀ ਭਾਈ ਅਮਰੀਕ ਸਿੰਘ ਅਜਨਾਲਾ ਨੂੰ ਚੈਲੰਜ ਕੀਤਾ ਕਿ ਉਹ ਕਿਸੇ ਵੀ ਚੈਨਲ 'ਤੇ ਆ ਕੇ ਉਨ੍ਹਾਂ ਨਾਲ ਗੱਲਬਾਤ ਕਰਨ ਲਈ ਤਿਆਰ ਹਨ।
ਇਸ ਸੰਬੰਧ ਵਿੱਚ ਰਣਜੀਤ ਸਿੰਘ ਢੱਡਰੀਆਂ ਵਾਲੇ ਨੇ ਇੱਕ ਵੀਡੀਓ ਜਾਰੀ ਕਰ ਕੇ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਸਿੱਖ ਧਰਮ ਦੇ ਪ੍ਰਚਾਰ ਲਈ ਉਹ ਜਿੱਥੇ ਵੀ ਦੀਵਾਨ ਲਾਉਂਦੇ ਹਨ, ਉਥੇ ਭਾਈ ਅਮਰੀਕ ਸਿੰਘ ਅਜਨਾਲਾ ਅਤੇ ਹੋਰ ਜਥੇਬੰਦੀਆਂ ਵੱਲੋਂ ਉਨ੍ਹਾਂ ਦਾ ਵਿਰੋਧ ਕੀਤਾ ਜਾਂਦਾ ਹੈ, ਇੱਥੋਂ ਤੱਕ ਕਿ ਖੂਨ ਖਰਾਬਾ ਤੇ ਮਾਰਨ ਤੱਕ ਦੀਆਂ ਧਮਕੀਆਂ ਵੀ ਦਿੱਤੀਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਮੈਨੂੰ ਆਪਣੀ ਜਾਨ ਦਾ ਡਰ ਨਹੀਂ, ਪਰ ਧਾਰਮਿਕ ਦੀਵਾਨਾਂ ਦੌਰਾਨ ਜੇ ਕਿਧਰੇ ਟਕਰਾਅ ਹੋ ਗਿਆ ਤਾਂ ਕਈ ਕੀਮਤੀ ਜਾਨਾਂ ਜਾ ਸਕਦੀਆਂ ਹਨ, ਜਿਸ ਦੇ ਬਚਾਅ ਲਈ ਉਨ੍ਹਾਂ ਨੇ ਫਿਲਹਾਲ ਦੀਵਾਨ ਨਾ ਲਾਉਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਭਾਈ ਅਜਨਾਲਾ ਵੱਲੋਂ ਹਮੇਸ਼ਾ ਉਨ੍ਹਾਂ ਖਿਲਾਫ ਇਹ ਪ੍ਰਚਾਰ ਕੀਤਾ ਜਾਂਦਾ ਹੈ ਕਿ ਢੱਡਰੀਆਂ ਵਾਲਾ ਸਿੱਖ ਧਰਮ ਦੀਆਂ ਵਿਵਾਦਤ ਗੱਲਾਂ ਬਾਰੇ ਬੈਠ ਕੇ ਸੰਵਾਦ ਨਹੀਂ ਕਰਦਾ, ਜਿਸ ਲਈ ਉਹ ਭਾਈ ਅਜਨਾਲਾ ਨੂੰ ਚੈਲੰਜ ਕਰਦੇ ਹਨ ਕਿ ਮਾਰਚ 'ਚ ਉਹ ਚੈਨਲ 'ਤੇ ਉਨ੍ਹਾਂ ਨੂੰ ਸੱਦਾ ਦੇਣਗੇ ਅਤੇ ਤੀਹ ਮਿੰਟ ਦੇ ਟਾਈਮ ਦੌਰਾਨ ਉਹ ਉਨ੍ਹਾਂ ਦੇ ਪ੍ਰਸ਼ਨਾਂ ਦੇ ਉਤਰ ਦੇਣਗੇ। ਦੂਜੇ ਪਾਸੇ ਅਜਨਾਲਾ ਨੂੰ ਵੀ ਉਨ੍ਹਾਂ ਦੇ ਸਵਾਲਾਂ ਦਾ ਜਵਾਬ ਦੇਣਾ ਪਵੇਗਾ।
ਇਸ ਮੌਕੇ ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਨੇ ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ 'ਤੇ ਸ਼ਿਕਵਾ ਜ਼ਾਹਿਰ ਕਰਦਿਆਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਛਬੀਲ ਵਰਗੇ ਪਵਿੱਤਰ ਲੰਗਰ ਦੀ ਆੜ ਹੇਠ ਸਾਡੇ ਇੱਕ ਵਿਅਕਤੀ ਨੂੰ ਕਤਲ ਕਰ ਦਿੱਤਾ ਜਾਣ ਬਾਰੇ ਜਥੇਦਾਰ ਦੇ ਇੱਕ ਵੀ ਨਿੰਦਾ ਦਾ ਸ਼ਬਦ ਨਹੀਂ ਨਿਕਲਿਆ। ਉਨ੍ਹਾਂ ਸ੍ਰੀ ਅਕਾਲ ਤਖਤ ਦੇ ਜਥੇਦਾਰ ਨੂੰ ਬੇਨਤੀ ਕੀਤੀ ਕਿ ਉਹ ਅਕਸਰ ਅਖਬਾਰਾਂ ਵਿੱਚ ਬਿਆਨ ਦਿੰਦੇ ਹਨ ਕਿ ਢੱਡਰੀਆਂ ਵਾਲਾ ਕਮੇਟੀ ਨਾਲ ਬੈਠ ਕੇ ਮਸਲੇ ਦਾ ਹੱਲ ਕਰੇ। ਉਨ੍ਹਾਂ ਕਿਹਾ ਕਿ ਉਹ ਸ੍ਰੀ ਅਕਾਲ ਤਖਤ ਦੇ ਜਥੇਦਾਰ ਨਾਲ ਹਰੇਕ ਵਿਵਾਦਿਤ ਮਸਲੇ ਬਾਰੇ ਚੈਨਲ 'ਤੇ ਬੈਠ ਕੇ ਗੱਲਬਾਤ ਕਰਨ ਨੂੰ ਤਿਆਰ ਹਨ ਤਾਂ ਜੋ ਸਾਰੀ ਗੱਲਬਾਤ ਦੁਨੀਆ ਦੇਖ ਸਕੇ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ