Welcome to Canadian Punjabi Post
Follow us on

29

March 2024
 
ਪੰਜਾਬ

ਸਿਵਲ ਲਾਈਨ ਕਲੱਬ ਮਾਮਲਾ ਹਾਈ ਕੋਰਟ ਵੱਲੋਂ ਡੀ ਸੀ ਬਠਿੰਡਾ ਨੂੰ ਨੋਟਿਸ ਜਾਰੀ

February 25, 2020 07:35 AM

ਬਠਿੰਡਾ, 24 ਫਰਵਰੀ (ਪੋਸਟ ਬਿਊਰੋ)- ਸਿਵਲ ਲਾਈਨ ਕਲੱਬ ਬਠਿੰਡਾ 'ਚ ਅਕਤੂਬਰ 2019 ਤੋਂ ਚੱਲ ਰਹੇ ਵਿਵਾਦ 'ਚ ਪੰਜਾਬ ਹਰਿਆਣਾ ਹਾਈ ਕੋਰਟ ਨੇ ਡਿਪਟੀ ਕਮਿਸ਼ਨਰ ਬਠਿੰਡਾ ਨੂੰ ਨੋਟਿਸ ਭੇਜ ਕੇ 16 ਮਾਰਚ 2020 ਨੂੰ ਆਪਣਾ ਪੱਖ ਰੱਖਣ ਲਈ ਕਿਹਾ ਹੈ। ਇਸ ਵਿੱਚ ਸ਼ਿਕਾਇਤ ਕਰਤਾ ਸਿਵਲ ਲਾਈਨ ਕਲੱਬ ਦੇ ਸਾਬਕਾ ਪ੍ਰਧਾਨ ਸ਼ਿਵਦੇਵ ਸਿੰਘ ਨੇ ਹਾਈਕੋਰਟ 'ਚ ਅਪੀਲ ਦਾਇਰ ਕਰ ਕੇ ਡਿਪਟੀ ਕਮਿਸ਼ਨਰ ਬਠਿੰਡਾ ਵੱਲੋਂ ਕਲੱਬ ਵਿਵਾਦ ਦੌਰਾਨ ਧਾਰਾ 145 ਲਾਉਣ ਦਾ ਵਿਰੋਧ ਕੀਤਾ ਤੇ ਕਿਹਾ ਸੀ ਕਿ ਮਾਹੌਲ ਅਤੇ ਹਾਲਾਤਾਂ ਅਨੁਸਾਰ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡੀ ਸੀ ਵੱਲੋਂ ਇਸ ਤਰ੍ਹਾਂ ਦੀ ਧਾਰਾ ਲਾਉਣਾ ਸਹੀ ਨਹੀਂ ਸੀ, ਬਲਕਿ ਸਿਆਸੀ ਦਬਾਅ 'ਚ ਅਜਿਹਾ ਕੀਤਾ ਗਿਆ। ਇਸ ਮਾਮਲੇ 'ਚ ਕੋਰਟ ਨੇ ਡੀ ਸੀ ਨੂੰ ਆਪਣਾ ਪੱਖ ਰੱਖਣ ਦੇ ਨਾਲ ਐਸ ਐਸ ਪੀ ਬਠਿੰਡਾ ਨੂੰ ਵੀ ਪਾਰਟੀ ਬਣਾਇਆ ਹੈ।
ਹਾਈ ਕੋਰਟ ਵਿੱਚ ਇਸ ਕੇਸ ਦੀ ਪੈਰਵੀ ਕਰਦੇ ਐਡਵੋਕੇਟ ਡਾ. ਰਾਓ ਪੀ ਐਸ ਗਿਰਵਰ ਨੇ ਦੱਸਿਆ ਕਿ ਸਿਵਲ ਲਾਈਨ ਵਿੱਚ ਗੁਰੂ ਨਾਨਕ ਲਾਇਬ੍ਰੇਰੀ ਅਤੇ ਹਾਲ 'ਚ ਕਾਂਗਰਸ ਦੇ ਕੁਝ ਆਗੂ ਆਪਣਾ ਦਫ਼ਤਰ ਬਣਾਉਣ ਦੀ ਫਿਰਾਕ 'ਚ ਸਨ। ਉਥੇ ਕੁਝ ਸਮੇਂ ਪਹਿਲਾਂ ਇੱਕ ਧਾਰਮਿਕ ਸਮਾਗਮ ਵਿਰੁੱਧ ਪ੍ਰਸ਼ਾਸਨ ਨੇ ਸਖ਼ਤੀ ਕੀਤੀ, ਜਿਸ ਦੌਰਾਨ ਧਾਰਾ 145 ਲਿਖਤੀ ਤੌਰ 'ਤੇ ਨਹੀਂ ਲਾਈ, ਪਰ ਜੋ ਹਾਲਾਤ ਬਣੇ ਉਹ ਇਸੇ ਧਾਰਾ ਦੇ ਸਨ। ਇਸ 'ਚ ਪ੍ਰਸ਼ਾਸਨ ਨੇ ਧਾਰਾ 145 ਲਾਈ, ਪਰ ਇਸ ਹੇਠ ਆਪਣਾ ਅਧਿਕਾਰ ਇਮਾਰਤ 'ਚ ਨਹੀਂ ਜਤਾ ਸਕਦੇ। ਲਾਇਬ੍ਰੇਰੀ 'ਚ ਕਿਤਾਬਾਂ ਤੇ ਕੁਝ ਸਾਮਾਨ ਤਬਦੀਲ ਕੀਤਾ ਗਿਆ, ਜਦ ਕਿ ਧਾਰਾ ਤਹਿਤ ਹਾਲਾਤ ਜਿਉਂ ਦੇ ਤਿਉਂ ਰੱਖੇ ਜਾਣੇ ਸਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲ ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪ੍ਰਸ਼ਾਸਨ, ਕਿਸਾਨਾਂ ਦੀ ਸਹੂਲਤ ਵਜੋਂ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ : ਡਿਪਟੀ ਕਮਿਸ਼ਨਰ ਸਾਹਨੀ ਵਰਧਮਾਨ ਸਪੈਸ਼ਲ ਸਟੀਲਜ਼, ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਦੀ ਮਦਦ ਲਈ ਆਈ ਅੱਗੇ ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ