Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਪੰਜਾਬ

ਪੁਲਵਾਮਾ ਹਮਲੇ `ਚ ਸ਼ਹੀਦ ਹੋਏ ਮਨਿੰਦਰ ਸਿੰਘ ਦੇ ਭਰਾ ਨੂੰ ਮਿਲੀ ਨੌਕਰੀ

February 25, 2020 07:53 PM

ਚੰਡੀਗੜ੍ਹ, 25 ਫਰਵਰੀ (ਪੋਸਟ ਬਿਊਰੋ): ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਅਰੁਨਾ ਚੌਧਰੀ ਨੇ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਪੁਲਵਾਮਾ ਹਮਲੇ ਦੇ ਸ਼ਹੀਦ ਮਨਿੰਦਰ ਸਿੰਘ ਅੱਤਰੀ ਦੇ ਭਰਾ ਲਖਵੀਸ਼ ਸਿੰਘ ਨੂੰ ਨਿਯੁਕਤੀ ਪੱਤਰ ਸੌਂਪਿਆ। ਚੌਧਰੀ ਨੇ ਕੁੱਝ ਦਿਨ ਪਹਿਲਾਂ ਕੀਤਾ ਆਪਣਾ ਵਾਅਦਾ ਪੂਰਾ ਕੀਤਾ ਹੈ, ਜਿਸ `ਚ ਉਨ੍ਹਾਂ ਸੀ.ਆਰ.ਪੀ.ਐੱਫ. `ਚ ਸਿਪਾਹੀ ਲਖਵੀਸ਼ ਸਿੰਘ ਨੂੰ ਪੰਜਾਬ ਪੁਲਸ `ਚ ਉਸੇ ਅਹੁਦੇ `ਤੇ ਨਿਯੁਕਤ ਕਰਨ ਲਈ ਕਿਹਾ ਸੀ ਅਤੇ ਵਾਅਦਾ ਕੀਤਾ ਸੀ ਕਿ ਨਿਯੁਕਤੀ ਪੱਤਰ ਛੇਤੀ ਜਾਰੀ ਹੋਵੇਗਾ।
ਕੈਬਨਿਟ ਮੰਤਰੀ ਨੇ ਪੰਜਾਬ ਸਰਕਾਰ ਦੀ ਸ਼ਹੀਦਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧਤਾ ਦੁਹਰਾਈ ਅਤੇ ਕਿਹਾ ਕਿ ਦੇਸ਼ ਨੂੰ ਆਪਣੇ ਇਨ੍ਹਾਂ ਮਹਾਨ ਸਪੂਤਾਂ `ਤੇ ਮਾਣ ਹੈ, ਜਿਨ੍ਹਾਂ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਅਤੇ ਅੱਤਵਾਦੀਆਂ ਨਾਲ ਮੁਕਾਬਲਾ ਕਰਦਿਆਂ ਆਪਣਾ ਬਲੀਦਾਨ ਦਿੱਤਾ। ਉਨ੍ਹਾਂ ਕਿਹਾ ਕਿ ਅਸੀਂ ਇਨ੍ਹਾਂ ਸ਼ਹੀਦਾਂ ਦੇ ਹਮੇਸ਼ਾ ਕਰਜ਼ਦਾਰ ਰਹਾਂਗੇ, ਜਿਨ੍ਹਾਂ ਦੀ ਮਿਸਾਲੀ ਬਹਾਦਰੀ ਦੇ ਕਿੱਸੇ ਸਾਡੀਆਂ ਆਉਣ ਵਾਲੀਆਂ ਨਸਲਾਂ ਲਈ ਰਾਹ ਦਸੇਰਾ ਬਣੇ ਰਹਿਣਗੇ। ਉਨ੍ਹਾਂ ਅੱਗੇ ਕਿਹਾ ਕਿ ਸ਼ਹੀਦਾਂ ਦੇ ਪਰਿਵਾਰਾਂ ਨੂੰ ਡਾਕਟਰੀ ਇਲਾਜ ਅਤੇ ਬਾਕਾਇਦਾ ਪੈਨਸ਼ਨ ਸ਼ੁਰੂ ਹੋਣ ਤੱਕ ਗੁਜ਼ਾਰਾ ਭੱਤਾ, ਸ਼ਹੀਦਾਂ ਦੇ ਬੱਚਿਆਂ ਤੇ ਵਿਧਾਵਾਵਾਂ ਲਈ ਉੱਚ ਸਿੱਖਿਆ ਅਤੇ ਪੇਸ਼ੇਵਰ ਕੋਰਸਾਂ ਲਈ ਕੋਚਿੰਗ ਕਲਾਸਾਂ ਤੋਂ ਇਲਾਵਾ ਵਿੱਤੀ ਮਦਦ ਦਿੱਤੀ ਜਾਂਦੀ ਹੈ। ਇਸ ਤੋਂ ਇਲਾਵਾ ਸਾਬਕਾ ਫੌਜੀਆਂ ਦੀਆਂ ਲੜਕੀਆਂ ਦੇ ਵਿਆਹ ਲਈ ਵੀ ਮੱਦਦ ਦਿੱਤੀ ਜਾਂਦੀ ਹੈ। ਅਰੁਨਾ ਚੌਧਰੀ ਨੇ ਮਨਿੰਦਰ ਸਿੰਘ ਦੇ ਪਰਿਵਾਰ ਦੀ ਹਰ ਸੰਭਵ ਮਦਦ ਦਾ ਭਰੋਸਾ ਵੀ ਦਿੱਤਾ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਲਖਵੀਸ਼ ਸਿੰਘ ਸੀ.ਆਰ.ਪੀ.ਐੱਫ. ਦੀ 153ਵੀਂ ਬਟਾਲੀਅਨ `ਚ ਸਿਪਾਹੀ ਸੀ ਅਤੇ ਆਸਾਮ `ਚ ਤੈਨਾਤ ਸੀ। ਇਸ ਤੋਂ ਬਾਅਦ ਉਸ ਦਾ ਤਬਾਦਲਾ ਫਤਹਿਗੜ੍ਹ ਸਾਹਿਬ `ਚ 13ਵੀਂ ਬਟਾਲੀਅਨ `ਚ ਹੋ ਗਿਆ ਸੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ