Welcome to Canadian Punjabi Post
Follow us on

19

March 2024
 
ਪੰਜਾਬ

ਬੇਰੁਜ਼ਗਾਰਾਂ, ਪੈਨਸ਼ਨਰਾਂ ਤੇ ਮੁਲਾਜ਼ਮਾਂ ਦੇ ਹੱਕ 'ਚ 'ਆਪ' ਵੱਲੋਂ ਵਿਧਾਨ ਸਭਾ ਮੂਹਰੇ ਰੋਸ ਪ੍ਰਦਰਸ਼ਨ

February 25, 2020 07:55 PM

ਧਰਨੇ 'ਚ ਭਗਵੰਤ ਮਾਨ, ਹਰਪਾਲ ਸਿੰਘ ਚੀਮਾ ਤੇ ਹੋਰ ਵਿਧਾਇਕਾਂ ਤੇ ਆਗੂਆਂ ਨੇ ਲਿਆ ਹਿੱਸਾ


ਚੰਡੀਗੜ੍ਹ, 25 ਫਰਵਰੀ (ਪੋਸਟ ਬਿਊਰੋ): ਪੰਜਾਬ ਦੇ ਬੇਰੁਜ਼ਗਾਰ ਨੌਜਵਾਨਾਂ, ਸਰਕਾਰੀ ਪੈਨਸ਼ਨਰਾਂ ਅਤੇ ਕੱਚੇ-ਪੱਕੇ ਸਾਰੇ ਸਰਕਾਰੀ ਮੁਲਾਜ਼ਮਾਂ ਦੀਆਂ ਮੰਗਾਂ ਦੀ ਵਕਾਲਤ ਕਰਦੇ ਹੋਏ ਆਮ ਆਦਮੀ ਪਾਰਟੀ (ਆਪ) ਨੇ ਵਿਧਾਨ ਸਭਾ ਮੂਹਰੇ ਰੋਸ ਪ੍ਰਦਰਸ਼ਨ ਅਤੇ ਧਰਨਾ ਲਗਾਇਆ ਅਤੇ ਕੈਪਟਨ ਸਰਕਾਰ ਨੂੰ ਰੱਜ ਕੇ ਕੋਸਿਆ।
ਮੰਗਲਵਾਰ ਨੂੰ ਸਵੇਰੇ ਵਿਧਾਨ ਸਭਾ ਇਜਲਾਸ ਸ਼ੁਰੂ ਹੋਣ ਤੋਂ ਪਹਿਲਾਂ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 'ਆਪ' ਵਿਧਾਇਕ ਨੇ ਹੱਥਾਂ 'ਚ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਬੇਰੁਜ਼ਗਾਰਾਂ ਦੀਆਂ ਮੰਗਾਂ ਵਾਲੀਆਂ ਤਖ਼ਤੀਆਂ ਅਤੇ ਬੈਨਰ ਫੜ ਕੇ ਵਿਧਾਨ ਸਭਾ ਕੰਪਲੈਕਸ ਦੇ ਮੁੱਖ ਦਰਵਾਜ਼ੇ ਸਾਹਮਣੇ ਧਰਨੇ 'ਤੇ ਬੈਠ ਗਏ।
'ਆਪ' ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਉਚੇਚੇ ਤੌਰ 'ਤੇ ਇਸ ਧਰਨੇ 'ਚ ਸ਼ਾਮਲ ਹੋਏ ਅਤੇ ਉਨ੍ਹਾਂ ਨੇ ਕੈਪਟਨ ਸਰਕਾਰ 'ਤੇ ਵਿਦਿਆਰਥੀਆਂ, ਬੇਰੁਜ਼ਗਾਰ ਨੌਜਵਾਨਾਂ, ਪੈਨਸ਼ਨਰਾਂ ਅਤੇ ਕੱਚੇ ਅਤੇ ਪੱਕੇ ਸਰਕਾਰੀ ਮੁਲਾਜ਼ਮਾਂ ਨਾਲ ਕੀਤੇ ਸਾਰੇ ਵਾਅਦਿਆਂ ਤੋਂ ਮੁੱਕਰ ਜਾਣ ਦੇ ਦੋਸ਼ ਲਗਾਏ। ਉਨ੍ਹਾਂ ਦਾਅਵਾ ਕੀਤਾ ਕਿ 2022 'ਚ 'ਆਪ' ਦੀ ਸਰਕਾਰ ਬਣਨ 'ਤੇ ਨੌਜਵਾਨਾਂ ਪੈਨਸ਼ਨਰਾਂ ਅਤੇ ਸਰਕਾਰੀ ਮੁਲਾਜ਼ਮਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕਰੇਗੀ।
ਹਰਪਾਲ ਸਿੰਘ ਚੀਮਾ, ਕੁਲਤਾਰ ਸਿੰਘ ਸੰਧਵਾਂ, ਪ੍ਰੋ. ਬਲਜਿੰਦਰ ਕੌਰ, ਪ੍ਰਿੰਸੀਪਲ ਬੁੱਧ ਰਾਮ, ਅਮਨ ਅਰੋੜਾ, ਸਰਬਜੀਤ ਕੌਰ ਮਾਣੂੰਕੇ, ਮੀਤ ਹੇਅਰ, ਜੈ ਕ੍ਰਿਸ਼ਨ ਸਿੰਘ ਰੋੜੀ, ਮਾਸਟਰ ਬਲਦੇਵ ਸਿੰਘ, ਰੁਪਿੰਦਰ ਕੌਰ ਰੂਬੀ, ਮਨਜੀਤ ਸਿੰਘ ਬਿਲਾਸਪੁਰ ਅਤੇ ਕੁਲਵੰਤ ਸਿੰਘ ਪੰਡੋਰੀ ਨੇ ਕਿਹਾ ਕਿ ਸਾਰੇ ਵਰਗਾਂ ਦੀ ਤਰਾਂ ਨੌਜਵਾਨਾਂ, ਪੈਨਸ਼ਨਰਾਂ ਅਤੇ ਮੁਲਾਜ਼ਮਾਂ ਨੂੰ ਵੀ ਕੈਪਟਨ ਸਰਕਾਰ ਨੇ ਬੇਹੱਦ ਨਿਰਾਸ਼ ਕੀਤਾ ਹੈ। ਇਸ ਮੌਕੇ 'ਆਪ' ਵਿਧਾਇਕਾਂ ਨੇ ਸਰਕਾਰ 'ਤੇ ਵਿਅੰਗ ਕਰਦਿਆਂ ਨੌਜਵਾਨਾਂ ਨੂੰ ਗੋਲ-ਗੱਪਿਆਂ ਅਤੇ ਪਕੌੜਿਆਂ ਦੀਆਂ ਰੇਹੜੀਆਂ ਤੇ ਕੱਪੜੇ ਦੀਆਂ ਦੁਕਾਨਾਂ ਲਈ 'ਨੌਕਰੀਆਂ' ਵੀ ਵੰਡੀਆਂ ਗਈਆਂ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਈਡੀ ਦੀ ਸਾਧੂ ਸਿੰਘ ਧਰਮਸੋਤ `ਤੇ ਕਾਰਵਾਈ, 4.58 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਡਾ. ਰਾਜ ਕੁਮਾਰ ਚੱਬੇਵਾਲ ਕਾਂਗਰਸ ਛੱਡ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਿਲ ਅਕਾਲੀ ਦਲ, ਸ਼੍ਰੋਮਣੀ ਕਮੇਟੀ ਵੱਲੋਂ ਨਾਗਰਕਿਤਾ ਸੋਧ ਕਾਨੂੰਨ ਦੇ ਹੱਕ ਵਿੱਚ ਖੜ੍ਹੇ ਹੋਣਾ, ਸਿੱਖੀ ਵਿਰੋਧੀ ਪੈਂਤੜਾ : ਕੇਂਦਰੀ ਸਿੰਘ ਸਭਾ ਲੋਕ ਸਭਾ ਚੋਣਾਂ-2024 ਦੌਰਾਨ ਪ੍ਰਿੰਟ, ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ ਉੱਤੇ ਪ੍ਰਕਾਸ਼ਿਤ/ਪ੍ਰਸਾਰਿਤ ਪੇਡ ਨਿਊਜ਼ 'ਤੇ ਸਖ਼ਤ ਨਿਗਰਾਨੀ ਰੱਖੇਗਾ ਚੋਣ ਕਮਿਸ਼ਨ : ਸੀ.ਈ.ਓ. 30,000 ਰੁਪਏ ਰਿਸ਼ਵਤ ਲੈਂਦਾ ਮੁੱਖ ਮੁਨਸ਼ੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਸੀ ਜੀ ਸੀ ਝੰਜੇੜੀ ਕੈਂਪਸ ਵੱਲੋਂ ਰਾਜ ਪੱਧਰੀ ਸਾਲਾਨਾ ਫੈਸਟ ਦੇ ਆਯੋਜਨ ਦੀਆਂ ਤਿਆਰੀਆਂ ਮੁਕੰਮਲ ਲੰਪੀ ਸਕਿੱਨ ਬਿਮਾਰੀ ਤੋਂ ਬਚਾਅ ਲਈ 50 ਫੀਸਦੀ ਗਊਆਂ ਦਾ ਟੀਕਾਕਰਨ ਮੁਕੰਮਲ: ਗੁਰਮੀਤ ਸਿੰਘ ਖੁੱਡੀਆਂ ਮੁੱਖ ਮੰਤਰੀ ਨੇ ਪੁਲਿਸ ਅਧਿਕਾਰੀਆਂ ਨੂੰ ਸੂਬੇ ਵਿੱਚ ਨਿਰਪੱਖ ਅਤੇ ਸ਼ਾਂਤਮਈ ਚੋਣਾਂ ਲਈ ਪੁਖਤਾ ਬੰਦੋਬਸਤ ਕਰਨ ਲਈ ਆਖਿਆ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਰਾਜ ਪੱਧਰੀ ਐਮਸੀਐਮਸੀ ਅਤੇ ਸਰਟੀਫਿਕੇਸ਼ਨ ਆਫ ਐਡਵਰਟਾਈਜ਼ਮੈਂਟ ਕਮੇਟੀਆਂ ਦਾ ਗਠਨ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ ਵੇਲੇ ਸੂਬਾ ਸਰਕਾਰ ਨੂੰ ਨਜ਼ਰਅੰਦਾਜ਼ ਕਰ ਕੇ ਪੰਜਾਬ ਦੇ ਲੋਕਾਂ ਦਾ ਨਿਰਾਦਰ ਕਰ ਰਹੀ ਹੈ ਕੇਂਦਰ ਸਰਕਾਰ : ਮੁੱਖ ਮੰਤਰੀ