Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਕੈਨੇਡਾ

ਐਨਡੀਪੀ ਵੱਲੋਂ ਯੂਨੀਵਰਸਲ ਫਾਰਮਾਕੇਅਰ ਪ੍ਰੋਗਰਾਮ ਸਬੰਧੀ ਬਿੱਲ ਪੇਸ਼

February 25, 2020 07:58 PM

ਓਟਵਾ, 25 ਫਰਵਰੀ (ਪੋਸਟ ਬਿਊਰੋ) : ਐਨਡੀਪੀ ਵੱਲੋਂ ਕੈਨੇਡਾ ਵਿੱਚ ਯੂਨੀਵਰਸਲ ਫਾਰਮਾਕੇਅਰ ਪਲੈਨ ਸਬੰਧੀ ਨਵਾਂ ਬਿੱਲ ਪੇਸ਼ ਕੀਤਾ ਗਿਆ ਹੈ।
ਪਾਰਟੀ ਵੱਲੋਂ ਕੱੁਝ ਸਮੇਂ ਤੋਂ ਇਹ ਬਿੱਲ ਪੇਸ਼ ਕਰਨ ਦਾ ਵਾਅਦਾ ਕੀਤਾ ਜਾ ਰਿਹਾ ਸੀ। ਐਨਡੀਪੀ ਦਾ ਕਹਿਣਾ ਹੈ ਕਿ ਇਹ ਬਿਲ ਕੈਨੇਡਾ ਹੈਲਥ ਐਕਟ ਦੇ ਸਿਧਾਂਤਾਂ ਉੱਤੇ ਆਧਾਰਿਤ ਹੈ। ਐਨਡੀਪੀ ਆਗੂ ਜਗਮੀਤ ਸਿੰਘ ਨੇ ਸੋਮਵਾਰ ਨੂੰ ਆਖਿਆ ਕਿ ਬਹੁਤ ਸਾਰੇ ਕੈਨੇਡੀਅਨ ਉਹ ਦਵਾਈ ਨਹੀਂ ਖਰੀਦ ਸਕਦੇ ਜਿਸ ਦੀ ਉਨ੍ਹਾਂ ਨੂੰ ਲੋੜ ਹੁੰਦੀ ਹੈ। ਉਨ੍ਹਾਂ ਨੂੰ ਆਪਣੀ ਜਿੰ਼ਦਗੀ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਕਿਰਾਏ ਆਦਿ ਦਾ ਬੰਦੋਬਸਤ ਕਰਨ ਜਾਂ ਆਪਣੀ ਜਿੰ਼ਦਗੀ ਨੂੰ ਬਚਾਉਣ ਵਾਲੀਆਂ ਦਵਾਈਆਂ ਖਰੀਦਣ ਲਈ ਪੈਸਿਆਂ ਦਾ ਪ੍ਰਬੰਧ ਕਰਨ ਵਿੱਚੋਂ ਇੱਕ ਦੀ ਚੋਣ ਕਰਨੀ ਪੈਂਦੀ ਹੈ।
ਇਨ੍ਹਾਂ ਸਿਧਾਂਤਾਂ ਨੇ ਹੀ ਯੂਨੀਵਰਸਲ ਫਾਰਮਾਕੇਅਰ ਸਿਸਟਮ ਲਿਆਉਣ ਦਾ ਰਾਹ ਪੱਧਰਾ ਕੀਤਾ ਹੈ, ਇਹ ਹਰ ਆਮ ਤੇ ਖਾਸ ਦੀ ਪਹੁੰਚ ਵਿੱਚ ਹੋਵੇਗਾ ਤੇ ਇਸ ਦੀ ਨਿਗਰਾਨੀ ਵੀ ਕੀਤੀ ਜਾਵੇਗੀ। ਇਹ ਵੀ ਆਖਿਆ ਗਿਆ ਕਿ ਇਸ ਬਿੱਲ ਲਈ ਪ੍ਰੋਵਿੰਸ਼ੀਅਲ ਤੇ ਟੈਰੇਟੋਰੀਅਲ ਫੰਡਿੰਗ ਦਾ ਪ੍ਰਬੰਧ ਵੀ ਕੀਤਾ ਜਾਵੇਗਾ। ਹਾਲਾਂਕਿ ਉਨ੍ਹਾਂ ਪ੍ਰੋਵਿੰਸ਼ੀਅਲ ਤੇ ਟੈਰੇਟੋਰੀਅਲ ਸਰਕਾਰਾਂ ਵੱਲੋਂ ਕੀਤੀ ਜਾਣ ਵਾਲੀ ਫੰਡਿੰਗ ਦਾ ਪ੍ਰਬੰਧ ਕਿਸ ਤਰ੍ਹਾਂ ਕੀਤਾ ਜਾਵੇਗਾ, ਇਸ ਬਾਰੇ ਕੋਈ ਗੱਲ ਨਹੀਂ ਕੀਤੀ ਗਈ ਪਰ ਇਸ ਨਾਲ ਫੈਡਰਲ ਸਰਕਾਰ ਨੂੰ ਉਨ੍ਹਾਂ ਨਾਲ ਗੱਲਬਾਤ ਕਰਨ ਦਾ ਅਧਿਕਾਰ ਮਿਲ ਜਾਵੇਗਾ।
ਜਗਮੀਤ ਸਿੰਘ ਨੇ ਆਖਿਆ ਕਿ ਇਹ ਬਿੱਲ ਹੈਲਥ ਕੇਅਰ ੳੱੁਤੇ ਹੋਣ ਵਾਲੇ ਖਰਚ ਨੂੰ ਵੀ ਘਟਾਵੇਗਾ ਕਿਉਂਕਿ ਕੈਨੇਡੀਅਨ ਉਹ ਦਵਾਈ ਲੈਣਗੇ ਜਿਸ ਨਾਲ ਉਹ ਸਿਹਤਮੰਦ ਰਹਿ ਸਕਣ ਤੇ ਇਸ ਨਾਲ ਦਵਾਈਆਂ ਦੀਆਂ ਕੀਮਤਾਂ ਵੀ ਵਧਣ ਤੋਂ ਰੁਕ ਜਾਣਗੀਆਂ। ਇਸ ਨਾਲ ਕੌਮੀ ਡਰੱਗ ਏਜੰਸੀ ਨੂੰ ਕੀਮਤਾਂ ਸਬੰਧੀ ਗੱਲਬਾਤ ਕਰਨ ਦਾ ਮੌਕਾ ਮਿਲੇਗਾ ਤੇ ਇਸ ਨਾਲ ਕੀਮਤਾਂ ਵੀ ਘੱਟ ਰਹਿਣਗੀਆਂ।
ਇਸ ਦੌਰਾਨ ਜਗਮੀਤ ਸਿੰਘ ਨੇ ਫਾਰਮਾਕੇਅਰ ਦੇ ਮਾਮਲੇ ਵਿੱਚ ਲਿਬਰਲਾਂ ੳੱੁਤੇ ਜਕਾਂ ਤਕਾਂ ਕਰਨ ਦਾ ਦੋਸ਼ ਵੀ ਲਾਇਆ। ਪਰ ਇਸ ਦੇ ਨਾਲ ਹੀ ਉਨ੍ਹਾਂ ਸਰਕਾਰ ਨੂੰ ਇਸ ਬਿੱਲ ਉੱਤੇ ਸਹੀ ਪਾ ਕੇ ਇਸ ਸੁਪਨੇ ਨੂੰ 2022 ਤੱਕ ਸਾਕਾਰ ਕਰਨ ਲਈ ਆਖਿਆ। ਇਸ ਮੌਕੇ ਸਿਹਤ ਮੰਤਰੀ ਪੈਟੀ ਹਾਜ਼ਦੂ ਤੋਂ ਜਦੋਂ ਇਹ ਪੱੁਛਿਆ ਗਿਆ ਕਿ ਕੀ ਉਹ ਇਸ ਬਿੱਲ ਦਾ ਸਮਰਥਨ ਕਰਦੇ ਹਨ ਤਾਂ ਉਨ੍ਹਾਂ ਆਖਿਆ ਕਿ ਇਹ ਬਹੁਤ ਹੀ ਵਧੀਆ ਗੱਲ ਹੋਵੇਗੀ ਕਿ ਲੋਕਾਂ ਨੂੰ ਖਾਣੇ ਜਾਂ ਦਵਾਈਆਂ ਵਿੱਚੋਂ ਕਿਸੇ ਇੱਕ ਦੀ ਚੋਣ ਨਹੀਂ ਕਰਨੀ ਹੋਵੇਗੀ। ਅਸੀਂ ਇਸ ਟੀਚੇ ਨੂੰ ਪੂਰਾ ਕਰਨ ਵੱਲ ਅਹਿਮ ਕਦਮ ਚੱੁਕੇ ਹਨ ਤੇ ਅਸੀਂ ਸਾਰੇ ਕੈਨੇਡੀਅਨਾਂ, ਪ੍ਰੋਵਿੰਸਾਂ ਤੇ ਟੈਰੇਟਰੀਜ਼ ਨਾਲ ਰਲ ਕੇ ਕੰਮ ਕਰਦੇ ਰਹਾਂਗੇ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ