Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਕੈਨੇਡਾ

ਲਿਬਰਲਾਂ ਦੇ ਮੁਕਾਬਲੇ ਕੰਜ਼ਰਵੇਟਿਵਾਂ ਦਾ ਆਧਾਰ ਹੋਇਆ ਮਜ਼ਬੂਤ : ਨੈਨੋਜ਼

February 26, 2020 09:40 AM

ਟੋਰਾਂਟੋ, 25 ਫਰਵਰੀ (ਪੋਸਟ ਬਿਊਰੋ) : ਨੈਨੋਜ਼ ਰਿਸਰਚ ਵੱਲੋਂ ਕਰਵਾਏ ਗਏ ਇੱਕ ਤਾਜ਼ਾ ਸਰਵੇਖਣ ਅਨੁਸਾਰ ਆਰਥਿਕ ਚਿੰਤਾਵਾਂ, ਪਾਈਪਲਾਈਨ ਵਿਵਾਦ ਤੇ ਮੂਲਵਾਸੀਆਂ ਦੇ ਜ਼ਮੀਨੀ ਅਧਿਕਾਰਾਂ ਸਬੰਧੀ ਮੱੁਦਿਆਂ ਨੂੰ ਲੈ ਕੇ ਕੈਨੇਡੀਅਨਾਂ ਦਾ ਮੋਹ ਲਿਬਰਲ ਸਰਕਾਰ ਨਾਲੋਂ ਟੱੁਟ ਰਿਹਾ ਹੈ।
ਨੈਨੋਜ਼ ਵੱਲੋਂ ਕਰਵਾਏ ਗਏ ਤਾਜ਼ਾ ਸਰਵੇਖਣ ਤੋਂ ਸਾਹਮਣੇ ਆਇਆ ਕਿ ਕੰਜ਼ਰਵੇਟਿਵਾਂ ਦੇ ਸਮਰਥਨ ਵਿੱਚ ਵਾਧਾ ਹੋਇਆ ਹੈ ਤੇ ਇਹ 36 ਫੀ ਸਦੀ ਤੱਕ ਵੱਧ ਗਿਆ ਹੈ ਜਦਕਿ ਲਿਬਰਲਾਂ ਨੂੰ ਮਿਲ ਰਿਹਾ ਸਮਰਥਨ 33 ਫੀ ਸਦੀ ਦਰਜ ਕੀਤਾ ਗਿਆ ਹੈ। ਇਹ ਸਰਵੇਖਣ 21 ਫਰਵਰੀ ਨੂੰ ਮੱੁਕੇ ਹਫਤੇ ਦੌਰਾਨ ਉਦੋਂ ਕੀਤਾ ਗਿਆ ਜਦੋਂ ਟੈਕ ਰਿਸੋਰਸਿਜ਼ ਨੇ ਇਹ ਐਲਾਨ ਕੀਤਾ ਸੀ ਕਿ ਉਹ ਉੱਤਰੀ ਅਲਬਰਟਾ ਵਿੱਚ ਵੱਡਾ ਆਇਲਸੈਂਡਜ਼ ਪ੍ਰੋਜੈਕਟ ਤਿਆਰ ਕਰਨ ਸਬੰਧੀ ਆਪਣੀ ਅਰਜ਼ੀ ਵਾਪਿਸ ਲੈ ਰਹੀ ਹੈ ਤੇ ਓਨਟਾਰੀਓ ਵਿੱਚ ਰੇਲ ਬਲਾਕੇਡ ਨੂੰ ਖ਼ਤਮ ਕਰਨ ਲਈ ਪੁਲਿਸ ਵੱਲੋਂ ਦਿੱਤੇ ਗਏ ਦਖਲ ਤੋਂ ਪਹਿਲਾਂ ਇਹ ਸਰਵੇਖਣ ਕਰਵਾਇਆ ਗਿਆ।
ਪਰ ਟਰੂਡੋ ਸਰਕਾਰ ਨੂੰ ਜਕੜੀ ਬੈਠੇ ਮੱੁਦਿਆਂ ਦੇ ਹੱਲ ਲਈ ਕਾਹਲੇ ਪਏ ਕੈਨੇਡੀਅਨ ਵੀ ਪਾਈਪਲਾਈਨ ਤੇ ਮੂਲਵਾਸੀ ਮੁੱਦਿਆਂ ਉੱਤੇ ਵੰਡੇ ਗਏ ਹਨ। ਪੋਲਸਟਰ ਨਿੱਕ ਨੈਨੋਜ਼ ਨੇ ਆਖਿਆ ਕਿ ਇਹ ਤਾਜ਼ਾ ਮਾਹੌਲ ਸਾਡਾ ਧਿਆਨ ਇਸ ਗੱਲ ਵੱਲ ਦਿਵਾਉਣ ਦੀ ਕੋਸਿ਼ਸ਼ ਕਰ ਰਿਹਾ ਹੈ ਕਿ ਸਾਨੂੰ ਆਪਣੇ ਹਾਲਾਤ ਵਿੱਚ ਸੁਧਾਰ ਲਿਆਉਣਾ ਚਾਹੀਦਾ ਹੈ। ਉਨ੍ਹਾਂ ਆਖਿਆ ਕਿ ਸਾਨੂੰ ਨਾ ਸਿਰਫ ਇਸ ਮੱੁਦੇ ਦਾ ਫੌਰੀ ਹੱਲ ਚਾਹੀਦਾ ਹੈ ਸਗੋਂ ਅਜਿਹਾ ਹੱਲ ਚਾਹੀਦਾ ਹੈ ਕਿ ਇਸ ਤਰ੍ਹਾਂ ਦੀਆਂ ਘਟਨਾਵਾਂ ਭਵਿੱਖ ਵਿੱਚ ਮੁੜ ਨਾ ਵਾਪਰਨ। ਸਾਨੂੰ ਸਥਿਰਤਾ ਲਿਆਉਣ ਲਈ ਵੀ ਕੁੱਝ ਕਰਨਾ ਚਾਹੀਦਾ ਹੈ ਤਾਂ ਕਿ ਸਿਆਸੀ ਫੈਸਲੇ ਲੈਣ ਤੋਂ ਪਹਿਲਾਂ ਕੈਨੇਡੀਅਨ ਕਿਸੇ ਫਰੇਮਵਰਕ ਨੂੰ ਆਧਾਰ ਬਣਾ ਸਕਣ।
ਉਨ੍ਹਾਂ ਆਖਿਆ ਕਿ ਮੌਜੂਦਾ ਹਾਲਾਤ ਟਰੂਡੋ ਸਰਕਾਰ ਲਈ ਕੋਈ ਬਹੁਤੇ ਵਧੀਆ ਨਹੀਂ ਹਨ। ਹਰ ਕਿਸੇ ਨੂੰ ਖੁਸ਼ ਕਰਨਾ ਬਹੁਤ ਔਖਾ ਹੈ ਕਿਉਂਕਿ ਜਿਨ੍ਹਾਂ ਕੈਨੇਡੀਅਨਾਂ ਦਾ ਝੁਕਾਅ ਵਾਤਾਵਰਣ ਪੱਖੀ ਹੈ ਉਹ ਪਾਈਪਲਾਈਨਾਂ ਨਹੀਂ ਚਾਹੁੰਦੇ। ਜਿਹੜੇ ਕੈਨੇਡੀਅਨ ਨੌਕਰੀਆਂ ਚਾਹੁੰਦੇ ਹਨ ਤੇ ਰੋਜ਼ਗਾਰ ਦੇ ਸਰੋਤ ਚਾਹੁੰਦੇ ਹਨ ਉਹ ਇਸ ਸਰਕਾਰ ਵੱਲੋਂ ਵਾਤਾਵਰਣ ਸਬੰਧੀ ਦਿੱਤੇ ਜਾ ਰਹੇ ਨਿਰਦੇਸ਼ਾਂ ਤੋਂ ਸਹਿਜ ਹਨ। ਇਸ ਮਹੀਨੇ ਦੇ ਸ਼ੁਰੂ ਵਿੱਚ ਨੈਨੋਜ਼ ਵੱਲੋਂ ਪਾਈਪਲਾਈਨਜ਼ ਦੇ ਸਬੰਧ ਵਿੱਚ ਕੈਨੇਡੀਅਨਾਂ ਦੇ ਵਿਚਾਰ ਜਾਨਣ ਲਈ ਇੱਕ ਵੱਖਰਾ ਸਰਵੇ ਕਰਵਾਇਆ ਗਿਆ ਸੀ। ਉਸ ਸਰਵੇ ਵਿੱਚ ਹਿੱਸਾ ਲੈਣ ਵਾਲਿਆਂ ਵਿੱਚੋਂ 47 ਫੀ ਸਦੀ ਦਾ ਕਹਿਣਾ ਸੀ ਕਿ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਲਈ ਕੈਨੇਡਾ ਨੂੰ ਪਾਈਪਲਾਈਨ ਪ੍ਰੋਜੈਕਟਾਂ ਦੀ ਲੋੜ ਹੈ ਜਦਕਿ 43 ਫੀ ਸਦੀ ਦਾ ਮੰਨਣਾ ਸੀ ਕਿ ਅਜਿਹੇ ਪ੍ਰੋਜੈਕਟ ਬੰਦ ਕੀਤੇ ਜਾਣੇ ਚਾਹੀਦੇ ਹਨ ਕਿਉਂਕਿ ਇਨ੍ਹਾਂ ਦਾ ਅਸਰ ਕਲਾਈਮੇਟ ਚੇਂਜ ੳੱੁਤੇ ਪੈਂਦਾ ਹੈ। ਦਸ ਫੀ ਸਦੀ ਦੀ ਇਨ੍ਹਾਂ ਮੁੱਦਿਆਂ ਬਾਰੇ ਕੋਈ ਸਪਸ਼ਟ ਰਾਇ ਨਹੀਂ ਸੀ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ