Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਕੈਨੇਡਾ

ਨਵੇਂ ਬਲਾਕੇਡ ਹਟਾਉਣ ਲਈ ਪੁਲਿਸ ਨੂੰ ਦਿੱਤੇ ਗਏ ਹੁਕਮ : ਗਾਰਨਿਊ

February 26, 2020 09:41 AM

ਓਟਵਾ, 25 ਫਰਵਰੀ (ਪੋਸਟ ਬਿਊਰੋ) : ਬ੍ਰਿਟਿਸ਼ ਕੋਲੰਬੀਆ ਵਿੱਚ ਵਿਛਾਈ ਜਾਣ ਵਾਲੀ ਨੈਚੂਰਲ ਗੈਸ ਪਾਈਪਲਾਈਨ ਦਾ ਵਿਰੋਧ ਕਰ ਰਹੇ ਵੈਟਸੂਵੈਟਨ ਹੈਰੇਡਿਟਰੀ ਚੀਫਜ਼ ਦੇ ਸਮਰਥਨ ਵਿੱਚ ਕੈਨੇਡਾ ਭਰ ਵਿੱਚ ਨਵੀਆਂ ਥਾਂਵਾਂ ਉੱਤੇ ਲਾਏ ਜਾ ਰਹੇ ਬਲਾਕੇਡਜ਼ ਨੂੰ ਹਟਾਉਣ ਲਈ ਪੁਲਿਸ ਨੂੰ ਹੁਕਮ ਦਿੱਤੇ ਗਏ ਹਨ। ਇਹ ਜਾਣਕਾਰੀ ਟਰਾਂਸਪੋਰਟ ਮੰਤਰੀ ਮਾਰਕ ਗਾਰਨਿਊ ਨੇ ਦਿੱਤੀ।
ਮੰਗਲਵਾਰ ਨੂੰ ਪਾਰਲੀਆਮੈਂਟ ਹਿੱਲ ੳੱੁਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗਾਰਨਿਊ ਨੇ ਆਖਿਆ ਕਿ ਇਨ੍ਹਾਂ ਵਿੱਚੋਂ ਕੁੱਝ ਨਵੇਂ ਬਲਾਕੇਡਜ਼ ਰੇਲ ਗੱਡੀਆਂ ਨੂੰ ਆਰਜ਼ੀ ਤੌਰ ਉੱਤੇ ਰੋਕ ਰਹੇ ਹਨ। ਉਨ੍ਹਾਂ ਆਖਿਆ ਕਿ ਇਸ ਬਾਰੇ ਉਨ੍ਹਾਂ ਨੂੰ ਕੁੱਝ ਨਹੀਂ ਪਤਾ ਕਿ ਪ੍ਰੋਵਿੰਸ਼ੀਅਲ ਪੁਲਿਸ ਇਨ੍ਹਾਂ ਨਵੇਂ ਬਲਾਕੇਡਜ਼ ਦੇ ਸਬੰਧ ਵਿੱਚ ਕਦੋਂ ਕਾਰਵਾਈ ਕਰੇਗੀ ਕਿਉਂਕਿ ਇਹ ਫੈਸਲਾ ਪ੍ਰੋਵਿੰਸ਼ੀਅਲ ਪੁਲਿਸ ਅਧਿਕਾਰੀਆਂ ਦਾ ਹੈ। ਪੁਲਿਸ ਵੱਲੋਂ ਇਹ ਦਖਲ ਉਦੋਂ ਦਿੱਤਾ ਗਿਆ ਜਦੋਂ ਓਨਟਾਰੀਓ ਦੀ ਪ੍ਰੋਵਿੰਸ਼ੀਅਲ ਪੁਲਿਸ ਉਸ ਰੇਲ ਬਲਾਕੇਡ ਨੂੰ ਹਟਾਉਣ ਲਈ ਪਹੁੰਚੀ ਜਿਹੜਾ ਬੈਲੇਵਿਲੇ, ਓਨਟਾਰੀਓ ਨੇੜੇ ਟਇਨਡਿਨਾਗਾ ਮੋਹਾਕ ਵੱਲੋਂ ਲਾਇਆ ਗਿਆ ਸੀ। ਇਸ ਦੌਰਾਨ ਪੁਲਿਸ ਵੱਲੋਂ 10 ਵਿਅਕਤੀਆਂ ਨੂੰ ਚਾਰਜ ਵੀ ਕੀਤਾ ਗਿਆ।
ਸੋਮਵਾਰ ਰਾਤ ਨੂੰ ਟਇਨਡਿਨਾਗਾ ਤੋਂ ਪਹਿਲੀ ਰੇਲਗੱਡੀ ਗੁਜ਼ਾਰੀ ਗਈ ਤੇ ਮੰਗਲਵਾਰ ਦੁਪਹਿਰ ਤੱਕ ਗੁਜ਼ਰਨ ਵਾਲੀ ਇਹ ਪਹਿਲੀ ਰੇਲਗੱਡੀ ਹੀ ਰਹੀ। ਸੀਐਨ ਰੇਲ ਵੱਲੋਂ ਇਸ ਗੱਲ ਦੀ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਕਿ ਅਜੇ ਵੀ ਸਰਵਿਸ ਪੂਰੀ ਤਰ੍ਹਾਂ ਸ਼ੁਰੂ ਕਿਉਂ ਨਹੀਂ ਹੋਈ ਹੈ। ਸੋਮਵਾਰ ਨੂੰ ਹੋਈਆਂ ਗ੍ਰਿਫਤਾਰੀਆਂ ਤੋਂ ਬਾਅਦ ਦੇਸ਼ ਭਰ ਵਿੱਚ ਕਈ ਹੋਰਨਾਂ ਥਾਂਵਾਂ ਉੱਤੇ ਬਲਾਕੇਡਜ਼ ਲਾਏ ਗਏ ਤੇ ਮੁਜ਼ਾਹਰੇ ਕੀਤੇ ਗਏ।
ਇਸ ਦੌਰਾਨ ਬੀਸੀ ਵਿਚ ਮੁਜ਼ਾਹਰਾਕਾਰੀਆਂ ਨੇ ਪੋਰਟ ਆਫ ਵੈਨਕੂਵਰ ੳੱੁਤੇ ਬਲਾਕੇਡ ਜਾਰੀ ਰੱਖਿਆ ਤੇ ਬੀਸੀ ਦੀ ਵਿਧਾਨਸਭਾ ਦੇ ਬਾਹਰ ਮੁਜ਼ਾਹਰਾ ਕੀਤਾ। ਇੱਥੇ ਛੇ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਮੰਗਲਵਾਰ ਨੂੰ ਪੱਤਰਕਾਰਾਂ ਨਾਲ ਗੱਲ ਕਰਦਿਆਂ ਇੰਡੀਜੀਨਸ ਸਰਵਿਸਿਜ਼ ਮੰਤਰੀ ਮਾਰਕ ਮਿਲਰ ਨੇ ਆਖਿਆ ਕਿ ਸਰਕਾਰ ਇਸ ਵਿਵਾਦ ਦਾ ਸ਼ਾਂਤਮਈ ਢੰਗ ਨਾਲ ਹੱਲ ਲੱਭਣ ਲਈ ਕੰਮ ਕਰ ਰਹੀ ਹੈ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੈਨੇਡਾ ਵਿੱਚ ਚਾਈਲਡ ਕੇਅਰ ਲਈ ਇੱਕ ਬਿਲੀਅਨ ਡਾਲਰ ਦੇਣ ਦੀ ਟਰੂਡੋ ਨੇ ਕੀਤੀ ਪੇਸ਼ਕਸ਼ ਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆ ਲਿਬਰਲ ਸਰਕਾਰ ਖਿਲਾਫ ਬੇਭਰੋਸਗੀ ਮਤਾ ਲਿਆਉਣ ਦੀ ਤਿਆਰੀ ਕਰ ਰਹੇ ਹਨ ਕੰਜ਼ਰਵੇਟਿਵ ਕੰਜ਼ਰਵੇਟਿਵ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ ਹਾਊਸਫਾਦਰ! ਫਰਵਰੀ ਵਿੱਚ ਮਹਿੰਗਾਈ ਦਰ ਦੀ ਰਫਤਾਰ 2·8 ਫੀ ਸਦੀ ਨਾਲ ਘਟੀ ਫਲਸਤੀਨ ਨੂੰ ਆਜ਼ਾਦ ਦੇਸ਼ ਦਾ ਦਰਜਾ ਦੇਣ ਲਈ ਐਨਡੀਪੀ ਵੱਲੋਂ ਲਿਆਂਦਾ ਮਤਾ ਪਾਰਲੀਆਮੈਂਟ ਵਿੱਚ ਪਾਸ ਹਾਇਤੀ ਦੇ ਅਹੁਦਾ ਛੱਡ ਰਹੇ ਪ੍ਰਧਾਨ ਮੰਤਰੀ ਨਾਲ ਟਰੂਡੋ ਨੇ ਕੀਤੀ ਗੱਲਬਾਤ ਟੈਕਸਾਂ ਵਿੱਚ ਵਾਧਾ ਕੀਤੇ ਬਿਨਾਂ ਖਰਚੇ ਵਧਾਉਣ ਦਾ ਸਰਕਾਰ ਕੋਲ ਕੋਈ ਚਾਰਾ ਨਹੀਂ : ਗਿਰੌਕਸ ਅਗਲੇ ਦੋ ਸਾਲਾਂ ਵਿੱਚ ਐਲਕੋਹਲ ਐਕਸਾਈਜ਼ ਟੈਕਸ ਵਿੱਚ ਨਹੀਂ ਕੀਤਾ ਜਾਵੇਗਾ ਵਾਧਾ : ਫਰੀਲੈਂਡ ਲਿਬਰਲਾਂ ਨੂੰ ਵੋਟ ਪਾਉਣ ਬਾਰੇ ਸੋਚ ਵੀ ਨਹੀਂ ਰਹੇ ਬਹੁਗਿਣਤੀ ਕੈਨੇਡੀਅਨਜ਼ : ਨੈਨੋਜ਼