Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਕੈਨੇਡਾ

ਕੋਰੋਨਾਵਾਇਰਸ ਫੈਲਣ ਤੋਂ ਬਾਅਦ ਇਰਾਨ ਵਿਚਲੇ ਕੈਨੇਡੀਅਨਾਂ ਨੇ ਮਦਦ ਲਈ ਕੀਤੀ ਅਪੀਲ

February 26, 2020 05:29 PM

ਇਰਾਨ, 26 ਫਰਵਰੀ (ਪੋਸਟ ਬਿਊਰੋ) : ਇਰਾਨ ਵਿਚਲੇ ਕੈਨੇਡੀਅਨਾਂ ਦਾ ਕਹਿਣਾ ਹੈ ਕਿ ਕੋਰੋਨਾਵਾਇਰਸ ਹੁਣ ਇੱਥੋਂ ਤੱਕ ਫੈਲ ਚੱੁਕਿਆ ਹੈ ਤੇ ਉਨ੍ਹਾਂ ਕੋਲ ਕਿਤੇ ਹੋਰ ਜਾਣ ਲਈ ਥਾਂ ਨਹੀਂ ਹੈ। ਉਨ੍ਹਾਂ ਓਟਵਾ ਤੋਂ ਮੰਗ ਕੀਤੀ ਕਿ ਉਨ੍ਹਾਂ ਨੂੰ ਕੈਨੇਡਾ ਸੱਦਣ ਦਾ ਉਪਰਾਲਾ ਕੀਤਾ ਜਾਵੇ। ਜੇ ਅਜਿਹਾ ਨਹੀਂ ਹੋ ਸਕਦਾ ਤਾਂ ਘੱਟੋ ਘੱਟ ਉਨ੍ਹਾਂ ਨੂੰ ਕਾਉਂਸਲਰ ਸੇਵਾਵਾਂ ਹੀ ਮੁਹੱਈਆ ਕਰਵਾਈਆਂ ਜਾਣ।
ਜਿ਼ਕਰਯੋਗ ਹੈ ਕਿ ਫੈਡਰਲ ਸਰਕਾਰ ਕੋਰੋਨਾਵਾਇਰਸ ਤੋਂ ਪ੍ਰਭਾਵਿਤ ਇਲਾਕਿਆਂ ਵਿੱਚੋਂ 500 ਕੈਨੇੇਡੀਅਨਾਂ ਤੇ ਆਪਣੇ ਪਰਿਵਾਰਾਂ ਨੂੰ ਵਾਪਿਸ ਸੱਦ ਚੁੱਕੀ ਹੈ। ਇਨ੍ਹਾਂ ਇਲਾਕਿਆਂ ਵਿੱਚ ਵੁਹਾਨ ਵੀ ਸ਼ਾਮਲ ਹੈ, ਇਸ ਸ਼ਹਿਰ ਤੋਂ ਹੀ ਕੋਰੋਨਾਵਾਇਰਸ ਦੀ ਸ਼ੁਰੂਆਤ ਹੋਈ ਸੀ। ਇਸ ਤੋਂ ਇਲਾਵਾ ਜਾਪਾਨ ਦੇ ਤੱਟ ਉੱਤੇ ਖੜ੍ਹੇ ਡਾਇਮੰਡ ਪ੍ਰਿੰਸੈਸ ਬੇੜੇ ਵਿੱਚੋਂ ਵੀ ਕੈਨੇਡੀਅਨਾਂ ਨੂੰ ਵਾਪਿਸ ਲਿਆਂਦਾ ਜਾ ਚੁੱਕਿਆ ਹੈ।
ਇਹ ਵਾਇਰਸ ਪਿੱਛੇ ਜਿਹੇ ਹੀ ਇਰਾਨ ਤੱਕ ਪਹੁੰਚ ਗਿਆ ਹੈ, ਇਰਾਨ ਵਿੱਚ ਕੋਰੋਨਾਵਾਇਰਸ ਦੇ 95 ਕੇਸਾਂ ਦੀ ਪੁਸ਼ਟੀ ਹੋਈ ਹੈ। ਇੱਕਲੇ ਪਿਛਲੇ ਹਫਤੇ ਹੀ 16 ਮੌਤਾਂ ਵੀ ਦਰਜ ਕੀਤੀਆਂ ਜਾ ਚੱੁਕੀਆਂ ਹਨ। ਇੱਥੋਂ ਤੱਕ ਕਿ ਇਰਾਨ ਦੇ ਡਿਪਟੀ ਸਿਹਤ ਮੰਤਰੀ ਦਾ ਟੈਸਟ ਵੀ ਵਾਇਰਸ ਦੇ ਸਬੰਧ ਵਿੱਚ ਪਾਜ਼ੀਟਿਵ ਆਇਆ ਹੈ। ਇੱਥੇ ਹੀ ਬੱਸ ਨਹੀਂ ਇਰਾਨ ਦੇ ਨਾਲ ਲੱਗਦੇ ਕਈ ਦੇਸ਼ਾਂ ਨੇ ਇਰਾਨ ਨਾਲ ਲੱਗਦੀਆਂ ਆਪਣੀਆਂ ਹੱਦਾਂ ਬਲਾਕ ਕਰ ਦਿੱਤੀਆਂ ਹਨ। ਇਸ ਤੋਂ ਇਲਾਵਾ ਕਈ ਹੋਰਨਾਂ ਦੇਸ਼ਾਂ ਨੇ ਵੀ ਇਰਾਨ ਤੋਂ ਜਾਂ ਇਰਾਨ ਲਈ ਹਵਾਈ ਸਫਰ ਬੰਦ ਕਰ ਦਿੱਤਾ ਹੈ।
ਜਿ਼ਕਰਯੋਗ ਹੈ ਕਿ 2012 ਤੋਂ ਹੀ ਕੈਨੇਡਾ ਦੀ ਇਰਾਨ ਵਿੱਚ ਡਿਪਲੋਮੈਟਿਕ ਮੌਜੂਦਗੀ ਨਹੀਂ ਹੈ। ਇਰਾਨ ਜਾਣ ਵਾਲੇ ਕੈਨੇਡੀਅਨਾਂ ਨੂੰ ਫੈਡਰਲ ਸਰਕਾਰ ਵੱਲੋਂ ਇਹ ਸਲਾਹ ਦਿੱਤੀ ਗਈ ਹੈ ਕਿ ਉਹ ਅੰਕਾਰਾ ਸਥਿਤ ਕੈਨੇਡੀਅਨ ਸਫਾਰਤਖਾਨੇ ਨਾਲ ਸੰਪਰਕ ਕਰ ਸਕਦੇ ਹਨ ਤੇ ਇਰਾਨ ਲਈ ਉਹੀ ਉਨ੍ਹਾਂ ਨੂੰ ਕਾਉਂਸਲਰ ਸੇਵਾ ਵੀ ਮੁਹੱਈਆ ਕਰਾਵੇਗੀ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ