Welcome to Canadian Punjabi Post
Follow us on

06

April 2020
ਬ੍ਰੈਕਿੰਗ ਖ਼ਬਰਾਂ :
ਸਮਰ ਜੌਬਜ਼ ਨਾ ਲੱਭਣ ਕਾਰਨ ਪਰੇਸ਼ਾਨ ਵਿਦਿਆਰਥੀਆਂ ਦੀ ਜਲਦ ਮਦਦ ਕਰਾਂਗੇ : ਟਰੂਡੋਕਰੋਨਾਵਾਇਰਸ ਕਾਰਨ ਯੂਕੇ ਦੇ ਪ੍ਰਧਾਨ ਮੰਤਰੀ ਹਸਪਤਾਲ ਦਾਖਲਓਨਟਾਰੀਓ ਵਿੱਚ ਕੋਵਿਡ-19 ਦੇ 408 ਨਵੇਂ ਮਾਮਲੇ ਆਏ ਸਾਹਮਣੇ, 25 ਹੋਰ ਮੌਤਾਂ ਦੀ ਪੁਸ਼ਟੀਮਨਪ੍ਰੀਤ ਬਾਦਲ ਨੇ ਕਿਹਾ: ਕੋਰੋਨਾ ਸੰਕਟ ਦੇ ਬਾਵਜੂਦ ਸਰਕਾਰੀ ਕਰਮਚਾਰੀਆਂ ਨੂੰ ਮਿਲੇਗੀ ਪੂਰੀ ਤਨਖਾਹ ਪੰਜਾਬ ਵੱਲੋਂ ਜ਼ਰੂਰੀ ਵਸਤਾਂ ਦੀ ਨਿਰਵਿਘਨ ਆਵਾਜਾਈ ਯਕੀਨੀ ਬਣਾਉਣ ਲਈ ਟਰਾਂਸਪੋਰਟ ਕੰਟਰੋਲ ਰੂਮ ਸਥਾਪਤਕਰਫਿਊ ਦੌਰਾਨ ਮਾਪਿਆਂ ਤੋਂ ਫੀਸ ਮੰਗਣ ਵਾਲੇ ਪ੍ਰਾਈਵੇਟ ਸਕੂਲਾਂ `ਤੇ ਵੱਡੀ ਕਾਰਵਾਈ, ਫੀਸ ਮੰਗਣ ਵਾਲੇ 6 ਸਕੂਲਾਂ ਨੂੰ ਭੇਜਿਆ ਕਾਰਨ ਦੱਸੋ ਨੋਟਿਸ ਕੋਵਿਡ-19 ਦੇ ਪੈਦਾ ਹੋਏ ਹਾਲਾਤਾਂ ਦੌਰਾਨ ਵਣ ਮੰਡਲ ਪਠਾਨਕੋਟ ਕਰ ਰਿਹਾ ਹੈ ਵਿਸ਼ੇਸ਼ ਯਤਨ ਪੇਂਡੂ ਇਲਾਕਿਆਂ ਵਿਚ ਕਰੋਨਾ ਦੇ ਖਾਤਮੇ ਲਈ ਪੇਂਡੂ ਵਿਕਾਸ ਵਿਭਾਗ ਦੇ ਮੁਲਾਜ਼ਮ ਨਿਭਾ ਰਹੇ ਨੇ ਮੋਹਰੀ ਭੂਮੀਕਾ
ਪੰਜਾਬ

ਢੱਡਰੀਆਂਵਾਲੇ ਦਾ ਚੈਲਿੰਜ ਭਾਈ ਅਜਨਾਲਾ ਨੇ ਕਬੂਲਿਆਂ

February 26, 2020 11:27 PM

ਅੰਮ੍ਰਿਤਸਰ, 26 ਫਰਵਰੀ (ਪੋਸਟ ਬਿਊਰੋ)- ਭਾਈ ਅਮਰੀਕ ਸਿੰਘ ਅਜਨਾਲਾ ਨੇ ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂਵਾਲਿਆਂ ਦਾ ਉਹ ਚੈਲਿੰਜ ਕਬੂਲ ਕਰ ਲਿਆ ਹੈ, ਜਿਸ ਵਿਚ ਉਸ ਨੇ ਉਨ੍ਹਾਂ ਨੂੰ ਖੁੱਲ੍ਹੀ ਬਹਿਸ ਦਾ ਸੱਦਾ ਦਿੱਤਾ ਸੀ। ਅਮਰੀਕ ਸਿੰਘ ਅਜਨਾਲਾ ਨੇ ਕਿਹਾ ਕਿ ਉਹ ਪਹਿਲਾਂ ਗੁਰਦੁਆਰਾ ਸ੍ਰੀ ਪ੍ਰਮੇਸ਼ਵਰ ਦੁਆਰ ਜਾ ਕੇ ਢੱਡਰੀਆਂਵਾਲੇ ਨੂੰ ਬਹਿਸ ਕਰਨ ਲਈ ਆਖ ਚੁੱਕੇ ਹਨ ਅਤੇ ਅੱਜ ਵੀ ਉਹ ਉਨ੍ਹਾਂ ਦਾ ਚੈਲਿੰਜ ਕਬੂਲ ਕਰਦੇ ਹਨ।
ਇਸ ਸੰਬੰਧ ਵਿੱਚ ਭਾਈ ਅਜਨਾਲਾ ਨੇ ਕਿਹਾ ਕਿ ਢੱਡਰੀਆਂਵਾਲੇ ਸਮਾਂ ਅਤੇ ਸਥਾਨ ਖੁਦ ਚੁਣਨ, ਉਹ ਆ ਜਾਣਗੇ, ਪਰ ਉਨ੍ਹਾਂ ਦੀ ਸ਼ਰਤ ਸਿਰਫ ਇਹੋ ਹੈ ਕਿ ਇਹ ਗੱਲਬਾਤ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿਚ ਸੰਗਤਾਂ ਦੇ ਸਾਹਮਣੇ ਹੋਵੇਗੀ। ਉਨ੍ਹਾ ਕਿਹਾ ਕਿ ਢੱਡਰੀਆਂਵਾਲੇ ਦੇ ਸਵਾਲਾਂ ਦੇ ਜਵਾਬ ਅਸੀਂ ਦੇਵਾਂਗੇ ਅਤੇ ਸਾਡੇ ਸਵਾਲਾਂ ਦੇ ਜਵਾਬ ਉਨ੍ਹਾਂ ਨੂੰ ਦੇਣੇ ਪੈਣਗੇ। ਸੰਗਤ ਦੀ ਹਜ਼ੂਰੀ ਵਿਚ ਖੁੱਲ੍ਹੀ ਚਰਚਾ ਹੋਵੇਗੀ।
ਵਰਨਣ ਯੋਗ ਹੈ ਕਿ ਭਾਈ ਅਮਰੀਕ ਸਿੰਘ ਅਜਨਾਲਾ ਵਲੋਂ ਦੀਵਾਨਾਂ ਦੇ ਵਿਰੋਧ ਕਾਰਨ ਭਾਈ ਰਣਜੀਤ ਸਿੰਘ ਢੱਡਰੀਆਂਵਾਲਿਆਂ ਨੇ ਦੀਵਾਨ ਛੱਡਣ ਦਾ ਐਲਾਨ ਕੀਤਾ ਅਤੇ ਭਾਈ ਅਜਨਾਲਾ ਨੂੰ ਕਿਸੇ ਚੈਨਲ ਉੱਤੇ ਬਹਿਸ ਕਰਨ ਦਾ ਵੀ ਚੈਲਿੰਜ ਕੀਤਾ ਸੀ। ਢੱਡਰੀਆਂਵਾਲੇ ਨੇ ਇਹ ਕਹਿ ਕੇ ਦੀਵਾਨ ਛੱਡਣ ਦਾ ਐਲਾਨ ਕੀਤਾ ਸੀ ਕਿ ਉਹ ਨਹੀਂ ਚਾਹੁੰਦੇ ਕਿ ਉਨ੍ਹਾਂ ਦੇ ਦੀਵਾਨਾਂ ਨਾਲ ਮਾਹੌਲ ਖਰਾਬ ਹੋਵੇ ਜਾਂ ਕਿਸੇ ਕਿਸਮ ਦਾ ਖੂਨ ਖਰਾਬਾ ਹੋਵੇ।

Have something to say? Post your comment
ਹੋਰ ਪੰਜਾਬ ਖ਼ਬਰਾਂ
ਵੇਰਕਾ ਵਾਸੀਆਂ ਨੇ ਅਣਜਾਣੇ ਵਿੱਚ ਹੋਈ ਭੁੱਲ ਦੀ ਮੁਆਫੀ ਮੰਗੀ
ਚੰਡੀਗੜ੍ਹ ਦੀ ਮਹਿਲਾ ਡਾਕਟਰ ਨੇ ਕੋਰੋਨਾ ਨਾਲ ਜੰਗ ਜਿੱਤੀ
ਆਰ ਬੀ ਆਈ ਦੀ ਕਰਜ਼ਾ ਮੁਲਤਵੀ ਸਹੂਲਤ ਦਾ ਲਾਭ ਉਠਾਉਣਾ ਕਿਸਾਨਾਂ ਲਈ ਮੁਸ਼ਕਿਲ
ਥਾਣੇਦਾਰ ਦੀ ਵਰਦੀ ਨੂੰ ਹੱਥ ਪਾਉਣ ਤੇ ਕਰਫਿਊ ਦੀ ਉਲੰਘਣਾ ਦੇ ਦੋਸ਼ ਵਿੱਚ ਦੋਂ ਨੂੰ ਜੇਲ੍ਹ ਭੇਜਿਆ
ਪੰਜਾਬ ਸਰਕਾਰ ਦਾ ਫੈਸਲਾ: ਵਿਦੇਸ਼ ਯਾਤਰਾ ਬਾਰੇ ਨਾ ਦੱਸਣ ਵਾਲਿਆਂ ਦੇ ਪਾਸਪੋਰਟ ਜ਼ਬਤ ਕਰ ਲਏ ਜਾਣਗੇ
ਮਨਪ੍ਰੀਤ ਬਾਦਲ ਨੇ ਕਿਹਾ: ਕੋਰੋਨਾ ਸੰਕਟ ਦੇ ਬਾਵਜੂਦ ਸਰਕਾਰੀ ਕਰਮਚਾਰੀਆਂ ਨੂੰ ਮਿਲੇਗੀ ਪੂਰੀ ਤਨਖਾਹ
ਪੰਜਾਬ ਵੱਲੋਂ ਜ਼ਰੂਰੀ ਵਸਤਾਂ ਦੀ ਨਿਰਵਿਘਨ ਆਵਾਜਾਈ ਯਕੀਨੀ ਬਣਾਉਣ ਲਈ ਟਰਾਂਸਪੋਰਟ ਕੰਟਰੋਲ ਰੂਮ ਸਥਾਪਤ
ਕਰਫਿਊ ਦੌਰਾਨ ਮਾਪਿਆਂ ਤੋਂ ਫੀਸ ਮੰਗਣ ਵਾਲੇ ਪ੍ਰਾਈਵੇਟ ਸਕੂਲਾਂ `ਤੇ ਵੱਡੀ ਕਾਰਵਾਈ, ਫੀਸ ਮੰਗਣ ਵਾਲੇ 6 ਸਕੂਲਾਂ ਨੂੰ ਭੇਜਿਆ ਕਾਰਨ ਦੱਸੋ ਨੋਟਿਸ
ਕੋਵਿਡ-19 ਦੇ ਪੈਦਾ ਹੋਏ ਹਾਲਾਤਾਂ ਦੌਰਾਨ ਵਣ ਮੰਡਲ ਪਠਾਨਕੋਟ ਕਰ ਰਿਹਾ ਹੈ ਵਿਸ਼ੇਸ਼ ਯਤਨ
ਪੇਂਡੂ ਇਲਾਕਿਆਂ ਵਿਚ ਕਰੋਨਾ ਦੇ ਖਾਤਮੇ ਲਈ ਪੇਂਡੂ ਵਿਕਾਸ ਵਿਭਾਗ ਦੇ ਮੁਲਾਜ਼ਮ ਨਿਭਾ ਰਹੇ ਨੇ ਮੋਹਰੀ ਭੂਮੀਕਾ