Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਭਾਰਤ

ਹਾਈ ਕੋਰਟ ਨੇ ਕਿਹਾ: ਦਿੱਲੀ ਵਿਚ ਇਕ ਵਾਰ ਹੋਰ 1984 ਨਹੀਂ ਬਣਨ ਦੇਵਾਂਗੇ

February 27, 2020 07:54 AM

* ਹਿੰਸਾ ਦੇ ਮੁੱਦੇ ਤੋਂ ਕੋਰਟ ਵੱਲੋਂ ਸਰਕਾਰ ਦੀ ਸਖਤ ਝਾੜ-ਝੰਬ

ਨਵੀਂ ਦਿੱਲੀ, 26 ਫਰਵਰੀ, (ਪੋਸਟ ਬਿਊਰੋ)- ਨਾਗਰਿਕਤਾ ਸੋਧ ਕਾਨੂੰਨ ਦੇ ਖਿਲਾਫ਼ ਦਿੱਲੀ ਵਿੱਚ ਲਗਤਾਰ ਹੁੰਦੇ ਧਰਨਾ ਪ੍ਰਦਰਸ਼ਨਾਂ ਦੇ ਬਾਅਦ ਹਿੰਸਾ ਫੈਲ ਜਾਣ ਪਿੱਛੋਂ ਇਸ ਸ਼ਹਿਰ ਦੇ ਹਾਲਾਤ ਤੋਂ ਫਿਕਰਮੰਦ ਦਿੱਲੀ ਹਾਈ ਕੋਰਟ ਨੇ ਇਸ ਦਾ ਸਖਤ ਨੋਟਿਸ ਲਿਆ ਅਤੇ ਕੇਂਦਰ ਸਰਕਾਰ ਦੀ ਜ਼ੋਰਦਾਰ ਝਾੜ-ਝੰਬ ਕੀਤੀ ਹੈ। ਦਿੱਲੀ ਹਾਈ ਕੋਰਟ ਨੇ ਤਲਖ ਟਿੱਪਣੀ ਕਰਦੇ ਹੋਏ ਕਿਹਾ ਕਿ ਦਿੱਲੀ ਵਿਚ ਦੂਸਰਾ 1984 ਨਹੀਂ ਵਾਪਰਨ ਦਿਤਾ ਜਾਵੇਗਾ। ਕੋਰਟ ਨੇ ਦਿੱਲੀ ਪੁਲਿਸ ਦੀ ਖਿਚਾਈ ਕੀਤੀ ਅਤੇ ਭਾਜਪਾ ਆਗੂਆਂ ਦੇ ਭੜਕਾਊ ਭਾਸ਼ਣਾਂ ਦਾ ਵੀਡੀਓ ਵੀ ਅਦਾਲਤ ਵਿੱਚ ਵੇਖਿਆ ਗਿਆ।
ਹਾਈ ਕੋਰਟ ਵੱਲੋਂ ਦਿੱਲੀ ਹਿੰਸਾ ਬਾਰੇ ਸਖ਼ਤ ਟਿੱਪਣੀ ਕਰਨ ਤੋਂ ਬਾਅਦ ਕੇਂਦਰ ਸਰਕਾਰ ਦੇ ਸਾਲਿਸਿਟਰ ਜਨਰਲ ਤੂਸ਼ਾਰ ਮਹਿਤਾ ਨੇ ਦਸਿਆ ਕਿ ਇੱਕ ਡੀ ਸੀ ਪੀ (ਡਿਪਟੀ ਕਮਿਸ਼ਨਰ ਪੁਲੀਸ) ਗੰਭੀਰ ਜ਼ਖ਼ਮੀ ਹੋਏ ਤੇ ਪੁਲਸ ਦੇ ਇਕ ਹਵਾਲਦਾਰ ਦੀ ਮੌਤ ਹੋਈ ਹੈ। ਇਕ ਹੋਰ ਪੁਲਿਸ ਅਧਿਕਾਰੀ ਦੇ ਸਿਰ ਉੱਤੇ ਸੱਟ ਹੈ, ਜੋ ਇਸ ਵੇਲੇ ਵੈਟੀਲੇਟਰ ਉੱਤੇ ਹੈ। ਇਸ ਉੱਤੇ ਹਾਈ ਕੋਰਟ ਉੱਤੇ ਕਿਹਾ ਕਿ ਜਿੰਨੀ ਛੇਤੀ ਹੋਵੇ, ਸੰਵਿਧਾਨਿਕ ਪ੍ਰਤੀਨਿਧਾਂ ਨੂੰ ਹਿੰਸਾ ਪ੍ਰਭਾਵਤ ਇਲਾਕਿਆਂ ਦਾ ਦੌਰਾ ਕਰਨਾ ਚਾਹੀਦਾ ਹੈ ਅਤੇ ਤੁਹਾਨੂੰ ਹਰ ਕਿਸੇ ਨੂੰ ਭਰੋਸਾ ਦੇਣਾ ਚਾਹੀਦਾ ਹੈ ਕਿ ਕੋਈ ਜਿੱਥੇ ਹੈ, ਸੁਰੱਖਿਅਤ ਹੈ। ਹਾਈ ਕੋਰਟ ਨੇ ਦਿੱਲੀ ਸਰਕਾਰ ਨੂੰ ਹਿੰਸਾ ਤੋਂ ਪੀੜਤ ਲੋਕਾਂ ਨੂੰ ਬਣਦਾ ਮੁਆਵਜ਼ਾ ਦੇਣਾ ਯਕੀਨੀ ਕਰਨ ਨੂੰ ਵੀ ਕਿਹਾ ਹੈ।
ਬਹੁਤ ਗੁੱਸੇ ਵਿੱਚ ਦਿੱਲੀ ਹਾਈ ਕੋਰਟ ਨੇ ਕਿਹਾ ਕਿ ਅਸੀਂ ਅਜੇ ਤੱਕ ਸਾਲ 1984 ਵਾਲੇ ਪੀੜਤਾਂ ਨੂੰ ਮਿਲਣ ਵਾਲੇ ਮੁਆਵਜ਼ੇ ਦੇ ਕੇਸਾਂ ਦਾ ਨਿਪਟਾਰਾ ਕਰ ਰਹੇ ਹਾਂ, ਅੱਗੇ ਤੋਂ ਇਹ ਨਹੀਂ ਹੋਣਾ ਚਾਹੀਦਾ। ਅਫਸਰਾਂ ਕੋਲ ਜਾਣ ਦੀ ਥਾਂ ਲੋਕਾਂ ਦੀ ਮਦਦ ਕੀਤੀ ਜਾਣੀ ਚਾਹੀਦੀ ਹੈ। ਇਸ ਸਮੇਂ ਜਿੱਦਾਂ ਦਾ ਮਾਹੌਲ ਬਣਿਆ ਹੋਇਆ ਹੈ, ਉਹ ਅਜਿਹੇ ਕੰਮਾਂ ਲਈ ਬਹੁਤ ਨਾਜ਼ੁਕ ਸਮਾਂ ਹੈ, ਪਰ ਗੱਲਬਾਤ ਦੇ ਨਾਲ ਮਸਲੇ ਦੇ ਹੱਲ ਯਕੀਨੀ ਕਰਨ ਲਈ ਯਤਨ ਜਾਰੀ ਰਹਿਣੇ ਚਾਹੀਦੇ ਹਨ।
ਇਸੇ ਦੌਰਾਨ ਹਾਈ ਕੋਰਟ ਨੇ ਉੱਤਰ ਦਿੱਲੀ ਵਿਚ ਖੁਫੀਆ ਬਿਊਰੋ ਦੇ ਅਧਿਕਾਰੀ ਦੀ ਮੌਤ ਉੱਤੇ ਚਿੰਤਾ ਜਾਹਰ ਕਰਦਿਆਂ ਕਿਹਾ ਕਿ ਇਹ ਬਹੁਤ ਮੰਦਭਾਗੀ ਘਟਨਾ ਹੈ। ਅਦਾਲਤ ਨੇ ਰਾਜ ਤੇ ਕੇਂਦਰ ਸਰਕਾਰ ਦੇ ਉੱਚ ਅਧਿਕਾਰੀਆਂ ਨੂੰ ਨਿੱਜੀ ਤੌਰ ਉੱਤੇ ਪੀੜਤਾਂ ਅਤੇ ਉਨ੍ਹਾਂ ਦੇ ਪਰਵਾਰਾਂ ਨੂੰ ਮਿਲਣ ਲਈ ਕਿਹਾ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼