Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਭਾਰਤ

ਦਿੱਲੀ ਹਿੰਸਾ: ਚੌਥਾ ਦਿਨ ਮੁੱਕਣ ਤੱਕ ਮੌਤਾਂ ਦੀ ਗਿਣਤੀ 27 ਹੋ ਗਈ

February 27, 2020 07:56 AM

* ਸਰਕਾਰ ਦਾ ਦਾਅਵਾ: ਹਾਲਾਤ ਕਾਬੂ ਹੇਠ ਹਨ

ਨਵੀਂ ਦਿੱਲੀ, 26 ਫਰਵਰੀ, (ਪੋਸਟ ਬਿਊਰੋ)- ਨਾਗਰਿਕਤਾ ਸੋਧ ਕਾਨੂੰਨ (ਸੀ ਏ ਏ) ਤੋਂ ਬਣੇ ਤਨਾਅ ਦੇ ਦੌਰਾਨ ਭਾਰਤ ਦੀ ਰਾਜਧਾਨੀ ਦਿੱਲੀ ਦੇ ਉੱਤਰ ਪੂਰਬੀ ਇਲਾਕੇ ਵਿੱਚ ਭੜਕੀ ਹਿੰਸਾ ਵਿੱਚ ਚੌਥੇ ਦਿਨ ਵਿੱਚ ਵੀ ਕਾਫੀ ਨੁਕਸਾਨ ਹੋਇਆ ਤੇ ਦਰਜਨਾਂ ਗੱਡੀਆਂ ਤੇ ਕਈ ਘਰਾਂ ਨੂੰ ਅੱਗ ਲਾ ਕੇ ਸਾੜ ਦਿੱਤਾ ਗਿਆ। ਇਸ ਦੌਰਾਨ ਬੁੱਧਵਾਰ ਤਕ ਕੁਲ 27 ਲੋਕਾਂ ਦੀ ਮੌਤ ਹੋਈ ਤੇ 250 ਲੋਕ ਜ਼ਖਮੀ ਹਨ। ਹਿੰਸਾ ਦੇ ਤਿੰਨ ਦਿਨ ਪਿੱਛੋਂ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕਾਂ ਨੂੰ ਸ਼ਾਂਤੀ ਰੱਖਣ ਦੀ ਅਪੀਲ ਕੀਤੀ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਹਿੰਸਾ ਪ੍ਰਭਾਵਤ ਇਲਾਕਿਆਂ ਦਾ ਦੌਰਾ ਕਰ ਕੇ ਲੋਕਾਂ ਨੂੰ ਸ਼ਾਂਤੀ ਰੱਖਣ ਲਈ ਕਿਹਾ ਅਤੇ ਨਾਲ ਹੀ ਫੌਜ ਸੱਦਣ ਦੀ ਮੰਗ ਕੀਤੀ ਹੈ। ਦਿੱਲੀ ਪੁਲਿਸ ਨੇ ਦੱਸਿਆ ਕਿ ਅੱਜ ਤਕ 18 ਕੇਸ ਦਰਜ ਕੀਤੇ ਗਏ ਹਨ ਅਤੇ 100 ਤੋਂ ਵੱਧ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਵਰਨਣ ਯੋਗ ਹੈ ਕਿ ਇਸ ਤੋਂ ਪਹਿਲਾਂ ਅੱਜ ਦਿੱਲੀ ਹਾਈ ਕੋਰਟ ਨੇ ਹਿੰਸਾ ਬਾਰੇ ਦਾਇਰ ਅਰਜ਼ੀ ਉੱਤੇ ਕਿਹਾ ਸੀ ਕਿ ਦਿੱਲੀ ਵਿੱਚ ਇਕ ਹੋਰ 1984 ਨਹੀਂ ਬਣਨ ਦਿਆਂਗੇ। ਹਾਈ ਕੋਰਟ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਤੇ ਉਪ ਮੁੱਖ ਮੰਤਰੀ ਹਿੰਸਾ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਤੇ ਲੋਕਾਂ ਵਿੱਚ ਵਿਸ਼ਵਾਸ ਬਹਾਲ ਕਰਨ।
ਪੁਲਸ ਦੇ ਇੱਕ ਬੁਲਾਰੇ ਮੁਤਾਬਕ ਦਿੱਲੀ ਵਿੱਚ ਤਿੰਨ ਦਿਨਾਂ ਤੋਂ ਜਾਰੀ ਹਿੰਸਾ ਕਾਰਨ ਅੱਜ ਤਕ 22 ਲੋਕਾਂ ਦੀ ਮੌਤ ਦੀ ਪੁਸ਼ਟੀ ਹੋ ਚੁੱਕੀ ਹੈ। ਪੂਰਬੀ-ਦਿੱਲੀ ਦੇ ਗੁਰੂ ਤੇਗ ਬਹਾਦੁਰ ਹਸਪਤਾਲ ਦੇ ਅਧਿਕਾਰੀਆਂ ਦੇ ਦੱਸਣ ਮੁਤਾਬਕ ਸਵੇਰੇ ਪੰਜ ਲੋਕਾਂ ਦੀ ਮੌਤ ਹੋਈ ਹੈ। ਇਸ ਦੌਰਾਨ 200 ਤੋਂ ਵੱਧ ਲੋਕ ਜ਼ਖ਼ਮੀ ਹੋਏ ਹਨ। ਦਿੱਲੀ ਪੁਲਿਸ ਨੇ ਪੀ ਆਰ ਓ, ਐੱਮ ਐੱਸ ਰੰਧਾਵਾ ਨੇ ਕਿਹਾ ਕਿ ਹਾਲੇ ਤਕ ਕੁਲ 18 ਕੇਸ ਦਰਜ ਹੋਏ ਅਤੇ 106 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਸਾਡੇ ਕੋਲ ਹਾਦਸਾ ਗ੍ਰਸਤ ਇਲਾਕਿਆਂ ਦੀਆਂ ਤਸਵੀਰਾਂ ਅਤੇ ਸਬੂਤ ਮਿਲੇ ਹਨ। ਬੁੱਧਵਾਰ ਦਾ ਦਿਨ ਕੋਈ ਮਾੜੀ ਘਟਨਾ ਨਹੀਂ ਵਾਪਰੀ ਅਤੇ ਸਥਿਤੀ ਕੰਟਰੋਲ ਵਿੱਚ ਆ ਰਹੀ ਹੈ।
ਇਸ ਦੌਰਾਨ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨੇ ਅੱਜ ਹਿੰਸਾ ਗ੍ਰਸਤ ਇਲਾਕਿਆਂ ਦਾ ਦੌਰਾ ਕਰਨ ਦੇ ਬਾਅਦ ਕੇਂਦਰੀ ਗ੍ਰਹਿ ਮੰਤਰੀ ਅਮਿਤ ਨਾਲ ਮੁਲਾਕਾਤ ਕੀਤੀ। ਮੰਨਿਆ ਜਾ ਰਿਹਾ ਹੈ ਕਿ ਉਹ ਹਿੰਸਾ ਪਿੱਛੋਂ ਦੀ ਤਾਜ਼ਾ ਜਾਣਕਾਰੀ ਗ੍ਰਹਿ ਮੰਤਰੀ ਨੂੰ ਦੇਣ ਗਏ ਸਨ। ਦੂਸਰੇ ਪਾਸੇ ਮੁੱਖ ਮੰਤਰੀ ਕੇਜਰੀਵਾਲ ਨੇ ਦਿੱਲੀ ਵਿਧਾਨ ਸਭਾ ਵਿੱਚ ਐਲਾਨ ਕੀਤਾ ਕਿ ਦਿੱਲੀ ਸਰਕਾਰ ਹਿੰਸਾ ਵਿੱਚ ਮਾਰੇ ਗਏ ਹਵਾਲਦਾਰ ਰਤਨ ਲਾਲ ਦੇ ਵਾਰਸਾਂ ਨੂੰ ਇਕ ਕਰੋੜ ਰੁਪਏ ਦੀ ਮਦਦ ਦੇਵੇਗੀ। ਅੱਜ ਬੁੱਧਵਾਰ ਨੂੰ ਦਿੱਲੀ ਪੁਲਿਸ ਨੇ ਪੂਰਬੀ ਦਿੱਲੀ ਦੇ ਖੁਰਜੀ ਵਿਖੇ ਪ੍ਰਦਰਸ਼ਨ ਲਈ ਧਰਨੇ ਉੱਤੇ ਬੈਠੇ ਲੋਕਾਂ ਨੂੰ ਹਟਾ ਦਿੱਤਾ ਹੈ। ਕਾਰਵਾਈ ਦੌਰਾਨ ਜਦੋਂ ਭੀੜ ਬੇਕਾਬੂ ਹੋਣ ਲੱਗੀ ਤਾਂ ਪੁਲਿਸ ਨੇ ਅੱਥਰੂ ਗੈਸ ਦੇ ਗੋਲੇ ਦਾਗੇ।

 
Have something to say? Post your comment
ਹੋਰ ਭਾਰਤ ਖ਼ਬਰਾਂ
ਭਾਰਤ ਅਤੇ ਯੂਕਰੇਨ ਦੇ ਵਿਦੇਸ਼ ਮੰਤਰੀਆਂ ਦੀ ਮੁਲਾਕਾਤ: ਦੋਵਾਂ ਦੇਸ਼ਾਂ ਦੇ ਸਬੰਧ ਹੋਰ ਡੂੰਘੇ ਹੋਣਗੇ: ਦਮਿਤਰੋ ਮਹਾਕਾਲ ਮੰਦਰ 'ਚ ਲੱਗੀ ਅੱਗ ਦਾ ਮਾਮਲਾ: ਸ਼ੁਰੂਆਤੀ ਜਾਂਚ 'ਚ 5 ਲੋਕ ਪਾਏ ਗਏ ਹਨ ਦੋਸ਼ੀ,ਹੋਰ ਅਧਿਕਾਰੀਆਂ ਉਤੇ ਵੀ ਡਿੱਗ ਸਕਦੀ ਹੈ ਗਾਜ ਘਰ ਦੇ ਬਾਹਰੋਂ 3 ਸਾਲ ਦੀ ਬੱਚੀ ਨੂੰ ਟਾਫੀ ਦਾ ਲਾਲਚ ਦੇ ਕੇ ਲੈ ਗਿਆ ਕਿਰਾਏਦਾਰ, ਕੀਤਾ ਦੁਸ਼ਕਰਮ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲ ਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘ ਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ