Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਟੋਰਾਂਟੋ/ਜੀਟੀਏ

ਮੌਲਸਨ ਕੂਰਜ਼ ਬਰੂਇੰਗ ਕੰਪਨੀ ਦੇ ਕੈਂਪਸ ਵਿੱਚ ਚੱਲੀ ਗੋਲੀ, ਕਈ ਹਲਾਕ

February 27, 2020 08:19 AM

ਮਿਲਵੌਕੀ, 26 ਫਰਵਰੀ (ਪੋਸਟ ਬਿਊਰੋ) : ਬੁੱਧਵਾਰ ਨੂੰ ਮੌਲਸਨ ਕੂਰਜ਼ ਬਰੂਇੰਗ ਕੰਪਨੀ ਦੇ ਕੈਂਪਸ ਵਿੱਚ ਚੱਲੀ ਗੋਲੀ ਕਾਰਨ ਕਈ ਲੋਕ ਮਾਰੇ ਗਏ। ਇਹ ਜਾਣਕਾਰੀ ਮਿਲਵੌਕੀ ਦੇ ਮੇਅਰ ਟੌਮ ਬੈਰੇਟ ਨੇ ਦਿੱਤੀ।
ਮ੍ਰਿਤਕਾਂ ਵਿੱਚ ਸ਼ੂਟਰ ਵੀ ਸ਼ਾਮਲ ਸੀ। ਬੈਰੇਟ ਨੇ ਮਰਨ ਵਾਲਿਆਂ ਦੀ ਸਹੀ ਗਿਣਤੀ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ। ਮੇਅਰ ਨੇ ਆਖਿਆ ਕਿ ਇੱਥੇ ਕੰਮ ਕਰਨ ਵਾਲੇ ਮੁਲਾਜ਼ਮਾਂ ਲਈ ਬਹੁਤ ਹੀ ਖਤਰਨਾਕ ਦਿਨ ਸੀ। ਪੁਲਿਸ ਨੇ ਟਵੀਟ ਕਰਕੇ ਦੱਸਿਆ ਕਿ ਹੁਣ ਕਿਸੇ ਵੀ ਤਰ੍ਹਾਂ ਦਾ ਕੋਈ ਖਤਰਾ ਨਹੀਂ ਰਹਿ ਗਿਆ ਹੈ। ਅਧਿਕਾਰੀਆਂ ਨੇ ਫੌਰੀ ਸ਼ੂਟਰ ਸਬੰਧੀ ਵੇਰਵਾ ਜਾਰੀ ਨਹੀਂ ਕੀਤਾ ਤੇ ਨਾ ਹੀ ਇਹ ਦੱਸਿਆ ਕਿ ਗੋਲੀ ਕਿਵੇਂ ਚਲੀ।
ਇਹ ਘਟਨਾ ਕਾਰਪੋਰੇਟ ਆਫਿਸਿਜ਼ ਤੇ ਬਰੂਇੰਗ ਫੈਸਿਲਿਟੀਜ਼ ਵਾਲੇ ਕਾਂਪਲੈਕਸ ਵਿੱਚ ਵਾਪਰੀ। ਇਸ ਕਾਂਪਲੈਕਸ ਵਿੱਚ 600 ਲੋਕ ਕੰਮ ਕਰਦੇ ਹਨ। ਇਸ ਇਲਾਕੇ ਨੂੰ ਮਿਲਰ ਵੈਲੀ ਵੀ ਆਖਿਆ ਜਾਂਦਾ ਹੈ। ਜੇਮਜ਼ ਬੌਇਲ ਨੇ ਮਿਲਵੌਕੀ ਦੇ ਜਰਨਲ ਸੈਂਟੀਨਲ ਨੂੰ ਦੱਸਿਆ ਕਿ ਉਸ ਦੀ ਪਤਨੀ ਲਾਸੋਨਿਆ ਰੈਗਡੇਲਜ਼ ਮੌਲਸਨ ਕੂਰਜ਼ ਦੇ ਕਲੇਮਜ਼ ਡਿਪਾਰਟਮੈਂਟ ਵਿੱਚ ਕੰਮ ਕਰਦੀ ਹੈ। ਉਸ ਨੇ ਫੈਸਿਲਿਟੀ ਦੇ ਅੰਦਰੋ ਹੀ ਟੈਕਸਟ ਭੇਜ ਕੇ ਆਪਣੇ ਪਤੀ ਨੂੰ ਦੱਸਿਆ ਕਿ ਫੈਸਿਲਿਟੀ ਦੇ ਅੰਦਰ ਸ਼ੂਟਰ ਘੁੰਮ ਰਿਹਾ ਹੈ ਤੇ ਉਹ ਇੱਕ ਕਮਰੇ ਵਿਚ ਆਪਣੇ ਸਹਿਯੋਗੀਆਂ ਨਾਲ ਬੰਦ ਹੈ।
ਵਿਸਕੌਨਸਿਨ ਦੇ ਗਵਰਨਰ ਟੋਨੀ ਐਵਰਜ਼ ਮੌਕੇ ਦਾ ਜਾਇਜ਼ਾ ਲੈਣ ਲਈ ਪਹੁੰਚੇ। ਅਟਾਰਨੀ ਜਨਰਲ ਜੋਸ਼ ਕੌਲ ਨੇ ਇਸ ਗੋਲੀਕਾਂਡ ਨੂੰ ਮੰਦਭਾਗੀ ਘਟਨਾ ਦੱਸਿਆ। ਮਿਲਰ ਵੈਲੀ 160 ਸਾਲ ਪੁਰਾਣੀ ਬਰੂਅਰੀ ਹੈ। ਜਿੱਥੇ ਪੈਕੇਜਿੰਗ ਸੈਂਟਰ ਵੀ ਹੈ ਤੇ ਹਰੇਕ ਮਿੰਟ ਹਜ਼ਾਰਾਂ ਦੀ ਗਿਣਤੀ ਵਿੱਚ ਕੈਨ ਤੇ ਬੋਤਲਾਂ ਭਰੀਆਂ ਜਾਂਦੀਆਂ ਹਨ ਤੇ ਇਕ ਵੰਡ ਸੈਂਟਰ ਵੀ ਹੈ ਜਿਸ ਦਾ ਆਕਾਰ ਪੰਜ ਫੁਟਬਾਲ ਦੇ ਮੈਦਾਨਾਂ ਜਿੰਨਾ ਹੈ।

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ ਕਈ ਗੱਡੀਆਂ ਆਪਸ ਵਿੱਚ ਟਕਰਾਈਆਂ, ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ ਸਕੂਲ ਬੱਸ ਤੇ ਟਰੱਕ ਦੀ ਟੱਕਰ ਵਿੱਚ 3 ਬੱਚੇ ਜ਼ਖ਼ਮੀ ਸਬਵੇਅ ਉੱਤੇ ਚਾਕੂ ਮਾਰ ਕੇ ਇੱਕ ਵਿਅਕਤੀ ਨੂੰ ਜ਼ਖ਼ਮੀ ਕਰਨ ਵਾਲਾ ਮਸ਼ਕੂਕ ਕਾਬੂ ਗੱਡੀ ਵੱਲੋਂ ਟੱਕਰ ਮਾਰੇ ਜਾਣ ਕਾਰਨ 11 ਸਾਲਾ ਲੜਕੀ ਜ਼ਖ਼ਮੀ