Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਟੋਰਾਂਟੋ/ਜੀਟੀਏ

ਸਲਮਾ ਜ਼ਾਹਿਦ ਇਮੀਗ੍ਰੇੇਸ਼ਨ ਕਮੇਟੀ ਦੀ ਚੇਅਰ ਨਿਯੁਕਤ

February 27, 2020 08:23 AM

ਸਕਾਰਬੌਰੋ, 26 ਫਰਵਰੀ (ਪੋਸਟ ਬਿਊਰੋ) : ਸਿਟੀਜ਼ਨਸਿ਼ਪ ਤੇ ਇਮੀਗ੍ਰੇਸ਼ਨ ਬਾਰੇ ਹਾਊਸ ਆਫ ਕਾਮਨਜ਼ ਦੀ ਸਟੈਂਡਿੰਗ ਕਮੇਟੀ ਦੇ ਕੰਮਕਾਜ ਦੀ ਅਗਵਾਈ ਹੁਣ ਸਲਮਾ ਜ਼ਾਹਿਦ ਵੱਲੋਂ ਕੀਤੀ ਜਾਵੇਗੀ। ਜ਼ਾਹਿਦ ਨੂੰ ਬੀਤੇ ਦਿਨੀਂ ਕਮੇਟੀ ਦੇ ਮੈਂਬਰਜ਼ ਵੱਲੋਂ ਚੇਅਰ ਨਿਯੁਕਤ ਕੀਤਾ ਗਿਆ ਸੀ।
ਕੈਨੇਡਾ ਦੀ ਲਿਬਰਲ ਪਾਰਟੀ ਦੀ ਮੈਂਬਰ ਜ਼ਾਹਿਦ ਪਹਿਲੀ ਵਾਰੀ 2015 ਵਿੱਚ ਸਕਾਰਬੌਰੋ ਸੈਂਟਰ ਲਈ ਮੈਂਬਰ ਪਾਰਲੀਆਮੈਂਟ ਚੁਣੀ ਗਈ ਸੀ। ਫਿਰ 2019 ਵਿੱਚ ਵੱਡੇ ਫਰਕ ਨਾਲ ਮੁੜ ਚੁਣੀ ਗਈ। ਉਹ 2016 ਤੋਂ ਹੀ ਇਮੀਗ੍ਰੇਸ਼ਨ ਕਮੇਟੀ ਦੀ ਮੈਂਬਰ ਹੈ। ਜ਼ਾਹਿਦ ਨੇ ਆਖਿਆ ਕਿ ਉਸ ਦੇ ਸਹਿਯੋਗੀਆਂ ਵੱਲੋਂ ਉਸ ਵਿੱਚ ਪ੍ਰਗਟਾਏ ਗਏ ਵਿਸ਼ਵਾਸ ਤੇ ਸਮਰਥਨ ਲਈ ਉਹ ਦਿਲੋਂ ਧੰਨਵਾਦੀ ਹੈ। ਉਨ੍ਹਾਂ ਇਹ ਵੀ ਆਖਿਆ ਕਿ 43ਵੀਂ ਪਾਰਲੀਆਮੈਂਟ ਵਿੱਚ ਵੀ ਉਹ ਇਸ ਤਰ੍ਹਾਂ ਦਾ ਵਧੀਆ ਕੰਮ ਕਰਨਾ ਜਾਰੀ ਰੱਖੇਗੀ। ਉਨ੍ਹਾਂ ਅੱਗੇ ਆਖਿਆ ਕਿ ਉਨ੍ਹਾਂ ਨੂੰ ਪੂਰੀ ਆਸ ਹੈ ਕਿ ਉਹ ਵਧੀਆ ਅਧਿਐਨ ਕਰਨਾ ਜਾਰੀ ਰੱਖਣਗੇ ਤੇ ਅਜਿਹੀਆਂ ਰਿਪੋਰਟਾਂ ਲਿਆਉਣਗੇ ਜਿਨ੍ਹਾਂ ਨਾਲ ਕੈਨੇਡਾ ਦੇ ਇਮੀਗ੍ਰੇਸ਼ਨ ਤੇ ਰਫਿਊਜੀ ਸਿਸਟਮ ਦਾ ਸੁਧਾਰ ਹੋ ਸਕੇ।
ਪਾਰਲੀਆਮੈਂਟ ਦੀਆਂ ਸਟੈਂਡਿੰਗ ਕਮੇਟੀਆਂ ਦੀ ਭੂਮਿਕਾ ਸਰਕਾਰ ਦੇ ਖਰਚਿਆਂ ਦਾ ਮੁਲਾਂਕਣ ਕਰਨਾ, ਸਰਕਾਰ ਵੱਲੋਂ ਤਿਆਰ ਕਾਨੂੰਨਾਂ ਦੀ ਜਾਂਚ ਕਰਨਾ ਤੇ ਰਿਪੋਰਟਾਂ ਨਾਲ ਸਬੰਧਤ ਅਧਿਐਨ ਕਰਵਾਉਣਾ ਆਦਿ ਹੁੰਦੀ ਹੈ। ਪਿਛਲੀ ਪਾਰਲੀਆਮੈਂਟ ਵਿੱਚ ਕਮੇਟੀ ਨੇ ਕਈ ਅਹਿਮ ਮੱੁਦਿਆਂ ੳੱੁਤੇ ਆਪਣੀ ਰਿਪੋਰਟ ਦਿੱਤੀ, ਇਸ ਵਿੱਚ ਸਰਕਾਰ ਦੇ ਸੀਰੀਆ ਲਈ ਰਫਿਊਜੀ ਪ੍ਰੋਗਰਾਮ ਦਾ ਮੁਲਾਂਕਣ ਵੀ ਸੀ, ਪਰਿਵਾਰਾਂ ਨੂੰ ਮੁੜ ਇੱਕਠਾ ਕਰਨ ਸਬੰਧੀ ਪ੍ਰੋਗਰਾਮ ਦੀ ਜਾਂਚ ਵੀ ਸੀ ਅਤੇ ਇਮੀਗ੍ਰੇਸ਼ਨ ਪ੍ਰੋਗਰਾਮਾਂ ਲਈ ਕਲਾਇੰਟ ਸਰਵਿਸ ਡਲਿਵਰੀ ਸਬੰਧੀ ਸਿਫਾਰਸ਼ਾਂ ਵੀ ਸ਼ਾਮਲ ਸਨ।
ਜ਼ਾਹਿਦ ਨੇ ਆਖਿਆ ਕਿ ਉਨ੍ਹਾਂ ਨੂੰ ਪੂਰੀ ਆਸ ਹੈ ਕਿ ਉਨ੍ਹਾਂ ਦੀ ਕਮੇਟੀ ਸਾਰੇ ਕੈਨੇਡੀਅਨਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਵਾਲੇ ਇਮੀਗ੍ਰੇਸ਼ਨ ਪ੍ਰੋਗਰਾਮਾਂ ਨੂੰ ਯਕੀਨੀ ਬਣਾਉਣ ਤੇ ਸਾਡੇ ਕੈਨੇਡੀਅਨ ਪਰਿਵਾਰ ਵਿੱਚ ਸ਼ਾਮਲ ਹੋਣ ਦੀ ਚੋਣ ਕਰਨ ਵਾਲਿਆਂ ਲਈ ਉਸਾਰੂ ਭੂਮਿਕਾ ਨਿਭਾਅ ਸਕਦੀ ਹੈ।

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ ਕਈ ਗੱਡੀਆਂ ਆਪਸ ਵਿੱਚ ਟਕਰਾਈਆਂ, ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ ਸਕੂਲ ਬੱਸ ਤੇ ਟਰੱਕ ਦੀ ਟੱਕਰ ਵਿੱਚ 3 ਬੱਚੇ ਜ਼ਖ਼ਮੀ ਸਬਵੇਅ ਉੱਤੇ ਚਾਕੂ ਮਾਰ ਕੇ ਇੱਕ ਵਿਅਕਤੀ ਨੂੰ ਜ਼ਖ਼ਮੀ ਕਰਨ ਵਾਲਾ ਮਸ਼ਕੂਕ ਕਾਬੂ ਗੱਡੀ ਵੱਲੋਂ ਟੱਕਰ ਮਾਰੇ ਜਾਣ ਕਾਰਨ 11 ਸਾਲਾ ਲੜਕੀ ਜ਼ਖ਼ਮੀ