Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਟੋਰਾਂਟੋ/ਜੀਟੀਏ

ਓਐਸਜੀਸੀ ਵੱਲੋਂ ਸਿੱਖ ਵਿਦਿਆਰਥੀਆਂ ਲਈ ਸਕਾਲਰਸਿ਼ਪ ਦਾ ਐਲਾਨ

February 27, 2020 08:26 AM

ਓਨਟਾਰੀਓ, 26 ਫਰਵਰੀ (ਪੋਸਟ ਬਿਊਰੋ) : ਗੁਰੂ ਨਾਨਕ ਦੇਵੀ ਜੀ ਦੇ ਪ੍ਰਕਾਸ਼ ਪੁਰਬ ਦੀ 550ਵੀਂ ਵਰ੍ਹੇਗੰਢ ਮੌਕੇ ਓਨਟਾਰੀਓ ਸਿੱਖ ਐਂਡ ਗੁਰਦੁਆਰਾ ਕਾਉਂਸਲ (ਓਐਸਜੀਸੀ) ਵੱਲੋਂ ਸਕਾਲਰਸਿ਼ਪ ਪ੍ਰੋਗਰਾਮ ਦਾ ਐਲਾਨ ਕੀਤਾ ਗਿਆ ਹੈ।
ਓਐਸਜੀਸੀ ਨੇ ਦੱਸਿਆ ਕਿ ਇਹ ਸਲਾਨਾ ਸਕਾਲਰਸਿ਼ਪ ਉਨ੍ਹਾਂ ਸਿੱਖ ਵਿਦਿਆਰਥੀਆਂ ਨੂੰ ਪਛਾਣ ਦੇਣ ਲਈ ਹੈ ਜਿਹੜੇ ਮਾਨਤਾ ਪ੍ਰਾਪਤ ਜਨਤਕ ਤੌਰ ਉੱਤੇ ਫੰਡਿਡ ਕੈਨੇਡੀਅਨ ਕਾਲਜਾਂ ਜਾਂ ਯੂਨੀਵਰਸਿਟੀਆਂ ਵਿੱਚ ਦਾਖਲਾ ਲੈਣਗੇ। ਓਐਸਜੀਸੀ ਨੂੰ ਇਸ ਗੱਲ ਦੀ ਖੁਸ਼ੀ ਹੈ ਕਿ ਉਹ ਅਜਿਹੇ ਸਿੱਖ ਵਿਦਿਆਰਥੀਆਂ ਨੂੰ ਸਕਾਲਰਸਿ਼ਪ ਦੇਵੇਗੀ ਜਿਹੜੇ ਕੈਨੇਡੀਅਨ ਸਮਾਜ ਵਿੱਚ ਅਹਿਮ ਯੋਗਦਾਨ ਪਾਉਣਾ ਚਾਹੁੰਦੇ ਹਨ।
ਓਐਸਜੀਸੀ ਉਨ੍ਹਾਂ ਸਿੱਖ ਵਿਦਿਆਰਥੀਆਂ ਦੀ ਮਦਦ ਲਈ ਹਰਦਮ ਤਿਆਰ ਹੈ ਜਿਹੜੇ ਸਮਾਜ ਦੇ ਸਰਗਰਮ ਮੈਂਬਰ ਬਣਨਾ ਚਾਹੁੰਦੇ ਹਨ। ਓਐਸਜੀਸੀ ਵੱਲੋਂ ਕਮਾਲ ਦੀ ਕਾਰਗੁਜ਼ਾਰੀ ਕਰਨ ਵਾਲੇ ਦਸ ਹਾਈ ਸਕੂਲ ਵਿਦਿਆਰਥੀਆਂ ਨੂੰ ਇਹ ਸਕਾਲਰਸਿ਼ਪ ਦਿੱਤੀ ਜਾਵੇਗੀ। ਹਰੇਕ ਵਿਦਿਆਰਥੀ ਨੂੰ 1000 ਡਾਲਰ ਹਾਸਲ ਹੋਣਗੇ। ਇਸ ਸਬੰਧੀ ਅਰਜ਼ੀਆਂ ਤੇ ਜਾਣਕਾਰੀ www.osgc.ca <http://www.osgc.ca> jF scholarship@osgc.ca <mailto:scholarship@osgc.ca> ਉੱਤੇ ਉਪਲਬਧ ਹੈ।
ਇਸ ਸਬੰਧ ਵਿੱਚ ਅਰਜ਼ੀਆਂ 16 ਮਾਰਚ, 2020 ਦਿਨ ਸੋਮਵਾਰ ਤੱਕ ਮਿਲ ਜਾਣੀਆਂ ਚਾਹੀਦੀਆਂ ਹਨ। ਸਫਲ ਬਿਨੈਕਾਰਾਂ ਨੂੰ 13 ਅਪਰੈਲ, 2020 ਤਕ ਈਮੇਲ ਤੇ ਡਾਕ ਰਾਹੀਂ ਇਸ ਦੀ ਜਾਣਕਾਰੀ ਦੇ ਦਿੱਤੀ ਜਾਵੇਗੀ। ਇਸ ਸਬੰਧ ਵਿੱਚ ਐਵਾਰਡ ਟੋਰਾਂਟੋ ਵਿੱਚ 26 ਅਪਰੈਲ,2020 ਨੂੰ ਹੋਣ ਜਾ ਰਹੇ ਨਗਰ ਕੀਰਤਨ ਵਿੱਚ ਦਿੱਤੇ ਜਾਣਗੇ।

 

 

 

 

 

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਛੁਰੇਬਾਜ਼ੀ ਵਿੱਚ ਇੱਕ ਵਿਅਕਤੀ ਦੀ ਹੋਈ ਮੌਤ, ਮਸ਼ਕੂਕ ਹਿਰਾਸਤ ਵਿੱਚ ਟੋਰਾਂਟੋ ਵਿੱਚ ਸੀਐਸਆਈਐਸ ਦੀ ਮੌਜੂਦਗੀ ਵਧਾਉਣ ਲਈ ਫੈਡਰਲ ਸਰਕਾਰ ਮੁਹੱਈਆ ਕਰਾਵੇਗੀ ਸੈਂਕੜੇ ਮਿਲੀਅਨ ਡਾਲਰ ਜੀਟੀਏ ਵਿੱਚ ਅੱਜ 14 ਸੈਂਟ ਤੱਕ ਵੱਧ ਜਾਣਗੀਆਂ ਗੈਸ ਦੀਆਂ ਕੀਮਤਾਂ 20 ਮਿਲੀਅਨ ਡਾਲਰ ਦਾ ਸੋਨਾ ਪੀਅਰਸਨ ਏਅਰਪੋਰਟ ਤੋਂ ਚੋਰੀ ਕਰਨ ਵਾਲੇ 9 ਵਿਅਕਤੀਆਂ ਨੂੰ ਕੀਤਾ ਗਿਆ ਚਾਰਜ ਸਪੀਕਰ ਵੱਲੋਂ ਕੈਫੀਯੇਹ ਉੱਤੇ ਲਾਈ ਪਾਬੰਦੀ ਵਾਲਾ ਫੈਸਲਾ ਬਦਲਣ ਦੀ ਫੋਰਡ ਨੇ ਕੀਤੀ ਮੰਗ ਓਨਟਾਰੀਓ ਵਿੱਚ ਇਸ ਹਫਤੇ ਵੱਧ ਸਕਦੀਆਂ ਹਨ ਗੈਸ ਦੀਆਂ ਕੀਮਤਾਂ ਫਲਸਤੀਨ ਪੱਖੀ ਮੁਜ਼ਾਹਰੇ ਦੌਰਾਨ 4 ਵਿਅਕਤੀਆਂ ਨੂੰ ਕੀਤਾ ਗਿਆ ਗ੍ਰਿਫਤਾਰ ਪੀਅਰਸਨ ਤੋਂ ਚੋਰੀ ਹੋਏ 20 ਮਿਲੀਅਨ ਡਾਲਰ ਸੋਨੇ ਦੇ ਸਬੰਧ ਵਿੱਚ ਪੁਲਿਸ ਨੇ ਕੁੱਝ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ 20 ਮਿੰਟ ਦੀ ਟੈਕਸੀ ਰਾਈਡ ਲਈ ਓਨਟਾਰੀਓ ਦੀ ਮਹਿਲਾ ਤੋਂ ਚਾਰਜ ਕੀਤੇ ਗਏ 7,000 ਡਾਲਰ ਕੇਟਰਿੰਗ ਵਰਕਰਜ਼ ਦੀ ਹੜਤਾਲ ਕਾਰਨ ਕਈ ਜਹਾਜ਼ਾਂ ਵਿੱਚ ਨਹੀਂ ਮਿਲੇਗਾ ਖਾਣਾ