Welcome to Canadian Punjabi Post
Follow us on

02

July 2025
 
ਕੈਨੇਡਾ

ਬਰੈਂਪਟਨ ਕੈਨੇਡੀਅਨ ਟਾਇਰ ਦੀ ਇਮਾਰਤ ਨੂੰ ਲੱਗੀ ਅੱਗ

February 27, 2020 05:52 PM

ਟੋਰਾਂਟੋ, 27 ਫਰਵਰੀ (ਪੋਸਟ ਬਿਊਰੋ) : ਅੱਜ ਸਵੇਰੇ ਬਰੈਂਪਟਨ ਵਿੱਚ ਕੈਨੇਡੀਅਨ ਟਾਇਰ ਦੇ ਗਾਰਡਨ ਸੈਂਟਰ ਵਿੱਚ ਅੱਗ ਲੱਗ ਗਈ। ਪਰ ਇਸ ਦੌਰਾਨ ਕਿਸੇ ਦੇ ਜ਼ਖ਼ਮੀ ਹੋਣ ਦੀ ਕੋਈ ਖਬਰ ਨਹੀਂ ਹੈ।
ਸਵੇਰੇ ਤੜ੍ਹਕੇ 4:30 ਵਜੇ ਮੈਕਲਾਫਲਿਨ ਰੋਲ ਤੇ ਬੋਵੇਅਰਡ ਡਰਾਈਵ ਨੇੜੇ ਸਥਿਤ ਸਟੋਰ ਤੋਂ ਭਾਰੀ ਧੂੰਆਂ ਤੇ ਅੱਗ ਦੀਆਂ ਲਪਟਾਂ ਆਉਂਦੀਆਂ ਨਜ਼ਰ ਆਈਆਂ। ਜਦੋਂ ਬਰੈਂਪਟਨ ਫਾਇਰ ਤੇ ਐਮਰਜੰਸੀ ਸਰਵਿਸਿਜ਼ ਪਹੁੰਚੀਆਂ ਤਾਂ ਅਮਲਾ ਮੈਂਬਰਾਂ ਵੱਲੋਂ ਅੰਦਰ ਤੇ ਬਾਹਰ ਤੇਜ਼ੀ ਨਾਲ ਬਚਾਅ ਕਾਰਜ ਸ਼ੁਰੂ ਕੀਤੇ ਗਏ। ਪਲਾਟੂਨ ਚੀਫ ਰੌਨ ਰੌਲਫੇ ਨੇ ਦੱਸਿਆ ਕਿ ਅੱਗ ਇਮਾਰਤ ਦੇ ਕਈ ਹਿੱਸਿਆਂ ਵਿੱਚ ਨਹੀਂ ਸੀ ਪਹੁੰਚੀ ਤੇ ਉਸ ਨੂੰ ਅੱਗੇ ਵਧਣ ਤੋਂ ਰੋਕ ਲਿਆ ਗਿਆ। ਉਨ੍ਹਾਂ ਦੱਸਿਆ ਕਿ ਅੱਗ ਉੱਤੇ ਕਾਬੂ ਪਾਉਣ ਤੋਂ ਬਾਅਦ ਥੋੜ੍ਹਾ ਧੂੰਆ ਤੇ ਪਾਣੀ ਨਾਲ ਸਬੰਧਤ ਨੁਕਸਾਨ ਹੋਇਆ।
ਅਧਿਕਾਰੀਆਂ ਵੱਲੋਂ ਇਸ ਦੌਰਾਨ ਹੋਏ ਨੁਕਸਾਨ ਦੇ ਅੰਦਾਜ਼ੇ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ। ਅਜੇ ਤੱਕ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਪਰ ਜਾਂਚਕਾਰ ਮੌਕੇ ੳੱੁਤੇ ਹਨ ਤੇ ਉਨ੍ਹਾਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੈਨੇਡਾ ਮੁਕਤ ਵਪਾਰ ਸਮਝੌਤੇ ਵਿੱਚ ਹਟਾ ਦਿੱਤੀਆਂ ਗਈਆਂ ਨੇ 53 ਫੈਡਰਲ ਛੋਟਾਂ : ਫ੍ਰੀਲੈਂਡ ਕੈਨੇਡਾ ਦੀ ਤਰਲ ਕੁਦਰਤੀ ਗੈਸ ਏਸ਼ੀਆ `ਚ ਲਿਜਾਣ ਵਾਲਾ ਪਹਿਲਾ ਟੈਂਕਰ ਰਵਾਨਾ ਅੰਦਰੂਨੀ ਵਪਾਰ ਰੁਕਾਵਟਾਂ ਦਾ ਕਰ ਲਿਆ ਜਾਵੇਗਾ ਹੱਲ : ਕਾਰਨੀ ਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨ ਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਬਾਈਵਾਰਡ ਮਾਰਕੀਟ ਵਿੱਚ ਪੈਦਲ ਜਾ ਰਹੀ ਔਰਤ ਨੂੰ ਕਾਰ ਨੇ ਟੱਕਰ ਮਾਰ ਦਿੱਤੀ, ਗੰਭੀਰ ਜ਼ਖਮੀ 49 ਸਾਲਾ ਕੈਨੇਡੀਅਨ ਨਾਗਰਿਕ ਦੀ ਅਮਰੀਕੀ ਇੰਮੀਗ੍ਰੇਸ਼ਨ ਏਜੰਸੀ ਆਈਸੀਈ ਦੀ ਹਿਰਾਸਤ `ਚ ਮੌਤ ਪੋਰਟਰ ਏਅਰਲਾਈਨਜ਼ 13 ਦਸੰਬਰ ਤੋਂ ਓਟਵਾ-ਮੈਕਸੀਕੋ ਲਈ ਚਲਾਏਗਾ ਨਾਨ-ਸਟਾਪ ਉਡਾਨਾਂ ਓਂਟਾਰੀਓ ਦੇ ਅਲਮੋਂਟੇ ਵਿੱਚ ਸਕੂਲ ਬੱਸ ਦੀ ਟੱਕਰ ਨਾਲ ਬੱਚੇ ਦੀ ਮੌਤ ਚਾਓ ਲਾਮ ਨੇ ਬਿਆਨ `ਚ ਮਾਂ ਦੀ ਹੱਤਿਆ ਤੋਂ ਪਹਿਲਾਂ ਸਾਲਾਂ ਤੱਕ ਹੋਏ ਦੁਰਵਿਵਹਾਰ ਦਾ ਦਿੱਤਾ ਵੇਰਵਾ