Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਕੈਨੇਡਾ

ਕੌਨਫਲਿਕਟ ਆਫ ਇੰਟਰਸਟ ਐਕਟ ਦੀ ਟਰੂਡੋ ਵੱਲੋਂ ਕੀਤੀ ਉਲੰਘਣਾ ਦਾ ਅਧਿਐਨ ਐਥਿਕਸ ਕਮੇਟੀ ਵੱਲੋਂ ਕਰਵਾਉਣ ਦੀ ਮੰਗ

February 27, 2020 05:55 PM

ਓਟਵਾ, 27 ਫਰਵਰੀ (ਪੋੋਸਟ ਬਿਊਰੋ) : ਐਸਐਨਸੀ ਲਾਵਾਲਿਨ ਮਾਮਲੇ ਵਿਚ ਐਥਿਕਸ ਕਮਿਸ਼ਨਰ ਮਾਰੀਓ ਡਿਓਨ ਦੀ ਜਿਸ ਰਿਪੋਰਟ ਵਿੱਚ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਫੈਡਰਲ ਕੌਨਫਲਿਕਟ ਆਫ ਇੰਟਰਸਟ ਐਕਟ ਦੀ ਉਲੰਘਣਾਂ ਕਰਨ ਦਾ ਦੋਸ਼ੀ ਠਹਿਰਾਇਆ ਗਿਆ ਸੀ ਉਸ ਜਾਂਚ ਨੂੰ ਮੁੜ ਸੁਰਜੀਤ ਕਰਨ ਦੀ ਕੰਜ਼ਰਵੇਟਿਵਾਂ ਵਲੋਂ ਮੰਗ ਕੀਤੀ ਜਾ ਰਹੀ ਹੈ।
ਬੁੱਧਵਾਰ ਨੂੰ ਟੋਰੀਜ਼ ਵੱਲੋਂ ਹਾਊਸ ਦੀ ਐਥਿਕਸ ਕਮੇਟੀ ਦੇ ਸਾਹਮਣੇ ਇਹ ਮਤਾ ਪੇਸ਼ ਕੀਤਾ ਗਿਆ। ਇਸ ਮਤੇ ਵਿੱਚ ਡਿਓਨ ਨੂੰ ਸੱਦਾ ਦਿੱਤਾ ਗਿਆ ਕਿ ਉਹ ਆਪਣੀਆਂ ਲੱਭਤਾਂ ਬਾਰੇ ਦੋ ਘੰਟੇ ਲਈ ਕਮੇਟੀ ਸਾਹਮਣੇ ਪੇਸ਼ ਹੋ ਕੇ ਇਸ ਮੁੱਦੇ ੳੱੁਤੇ ਰੋਸ਼ਨੀ ਪਾਉਣ। ਇਹ ਵੀ ਆਖਿਆ ਗਿਆ ਕਿ ਲੋੜ ਪੈਣ ੳੱੁਤੇ ਹੋਰਨਾਂ ਗਵਾਹਾਂ ਨੂੰ ਵੀ ਸੱਦਿਆ ਜਾਵੇ।
ਇਸ ਪ੍ਰਸਤਾਵ ੳੱੁਤੇ ਅਜੇ ਵੋਟ ਕੀਤਾ ਜਾਣਾ ਬਾਕੀ ਹੈ। ਇਸ ਮਾਮਲੇ ਵਿੱਚ ਭਵਿੱਖ ਦੀ ਮੀਟਿੰਗ ਹੋਣ ਤੱਕ ਬਹਿਸ ਰੋਕ ਦਿੱਤੀ ਗਈ ਹੈ। ਪਰ ਕੰਜ਼ਰਵੇਟਿਵਾਂ ਵੱਲੋਂ ਘੱਟ ਗਿਣਤੀ ਸਰਕਾਰ ਵਿੱਚ ਅਜਿਹਾ ਦੂਜੀ ਵਾਰੀ ਹੋਇਆ ਹੈ ਕਿ ਐਸਐਨਸੀ ਲਾਵਾਲਿਨ ਮਾਮਲੇ ਨੂੰ ਮੁੜ ਸੁਰਜੀਤ ਕੀਤੇ ਜਾਣ ਦੀ ਕੋਸਿ਼ਸ਼ ਕੀਤੀ ਗਈ ਹੈ। ਇਸ ਤਰ੍ਹਾਂ ਦਾ ਹੀ ਇੱਕ ਮਤਾ ਸੋਮਵਾਰ ਨੂੰ ਵੀ ਲਿਆਂਦਾ ਗਿਆ ਸੀ ਪਰ ਉਹ ਅਸਫਲ ਰਿਹਾ। ਬਲਾਕ ਕਿਊਬਿਕੁਆ ਤੇ ਲਿਬਰਲਾਂ ਵੱਲੋਂ ਇਸ ਪ੍ਰਸਤਾਵ ਦਾ ਵਿਰੋਧ ਕੀਤਾ ਜਾ ਰਿਹਾ ਹੈ।
ਹਾਲਾਂਕਿ ਬੱੁਧਵਾਰ ਨੂੰ ਕਮੇਟੀ ਨੇ ਡਿਓਨ ਨੂੰ ਸੱਦਾ ਦੇ ਕੇ ਇਸ ਮਾਮਲੇ ਉੱਤੇ ਹੋਰ ਰੋਸ਼ਨੀ ਪਾਉਣ ਦੀ ਗੱਲ ਉੱਤੇ ਸਹਿਮਤੀ ਪ੍ਰਗਟਾਈ। ਇਸ ਤੋਂ ਤੈਅ ਹੈ ਕਿ ਉਨ੍ਹਾਂ ਦੇ ਕਮੇਟੀ ਸਾਹਮਣੇ ਪੇਸ਼ ਹੋਣ ੳੱੁਤੇ ਕਈ ਸਵਾਲ ਹੋਰ ਵੀ ਉੱਠਣਗੇ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ