Welcome to Canadian Punjabi Post
Follow us on

02

April 2020
ਬ੍ਰੈਕਿੰਗ ਖ਼ਬਰਾਂ :
ਲੇਬਰਫੈਡ ਵੱਲੋਂ ਮੁੱਖ ਮੰਤਰੀ ਕੋਵਿਡ ਰਾਹਤ ਫੰਡ ਲਈ 11 ਲੱਖ ਰੁਪਏ ਦਾਨ ਕੈਪਟਨ ਨੇ ਜੀ.ਐੱਸ.ਟੀ. ਦੇ ਬਕਾਏ ਤੁਰੰਤ ਜਾਰੀ ਕਰਨ ਸੰਬੰਧੀ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰਓਨਟਾਰੀਓ ਵਿੱਚ ਕੋਵਿਡ-19 ਦੇ 426 ਹੋਰ ਮਾਮਲਿਆਂ ਦੀ ਹੋਈ ਪੁਸ਼ਟੀਪਸ਼ੂ ਪਾਲਕਾਂ ਨੂੰ ਸੇਵਾਵਾਂ ਪ੍ਰਦਾਨ ਕਰਨ ਲਈ ਸਾਰੇ ਪਸ਼ੂ ਹਸਪਤਾਲ ਅਤੇ ਡਿਸਪੈਂਸਰੀਆਂ ਖੁੱਲ੍ਹੀਆਂ ਰਹਿਣਗੀਆਂ : ਤ੍ਰਿਪਤ ਬਾਜਵਾਪੰਜਾਬ ਵਿੱਚ ਪਰਵਾਸੀ ਮਜ਼ਦੂਰਾਂ ਦਾ ਕੋਈ ਮਸਲਾ ਨਹੀਂ : ਕੈਪਟਨ ਅਮਰਿੰਦਰ ਸਿੰਘ ਦੋ ਬੇੜਿਆਂ ਉੱਤੇ ਫਸੇ ਕੈਨੇਡੀਅਨ ਜਲਦ ਪਹੁੰਚਣਗੇ ਘਰ : ਟਰੰਪਹੈਰਾਨ ਕਰਨ ਵਾਲੀ ਖਬਰ...!! ਭਾਰਤ ਨੇ 90 ਟਨ ਮੈਡੀਕਲ ਸਾਮਾਨ ਸਰਬੀਆ ਭੇਜਿਆ, ਜਦਕਿ ਭਾਰਤ `ਚ ਸਾਮਾਨ ਦੀ ਘਾਟ `ਚ ਡਾਕਟਰ ਹੋ ਰਹੇ ਹਨ ਕੋਰੋਨਾ ਦਾ ਸਿ਼ਕਾਰਪਦਮਸ਼੍ਰੀ ਨਾਲ ਸਨਮਾਨਿਤ ਦਰਬਾਰ ਸਾਹਿਬ ਦੇ ‘ਹਜ਼ੂਰੀ ਰਾਗੀ’ ਦੀ ਕੋਰੋਨਾ ਵਾਇਰਸ ਨਾਲ ਮੌਤ, ਫਰਵਰੀ `ਚ ਪਰਤੇ ਸਨ ਵਿਦੇਸ਼ ਤੋਂ
ਪੰਜਾਬ

ਅਕਾਲੀ ਦਲ ਨੇ ਸਿਹਤ ਮੰਤਰੀ ਬਲਬੀਰ ਸਿੱਧੂ ਦੀਆਂ ਹੇਰਾਫੇਰੀਆਂ ਦੇ ਸਬੂਤ ਦਿੱਤੇ

February 27, 2020 06:35 PM

ਮਜੀਠੀਆ ਨੇ ਸਿਹਤ ਸਕੱਤਰ ਵੱਲੋਂ ਪ੍ਰਾਈਵੇਟ ਕੇਂਦਰਾਂ ਅਤੇ ਰਸਨ ਫਾਰਮਾ ਨੂੰ ਜਾਰੀ ਕੀਤੇ 'ਕਾਰਨ ਦੱਸੋ ਨੋਟਿਸ' ਵਿਖਾਏ 
ਸਿੱਧੂ ਨੂੰ ਬਰਖਾਸਤ ਕਰਨ ਅਤੇ ਐਨਡੀਪੀਐਸ ਐਕਟ ਤਹਿਤ ਉਸ ਖ਼ਿਲਾਫ ਕੇਸ ਦਰਜ ਕਰਨ ਦੀ ਮੰਗ ਕੀਤੀ


ਚੰਡੀਗੜ੍ਹ, 26 ਫਰਵਰੀ (ਪੋਸਟ ਬਿਊਰੋ): ਸ਼੍ਰੋਮਣੀ ਅਕਾਲੀ ਦਲ ਨੇ ਅੱਜ ਇਹ ਸਾਬਿਤ ਕਰਨ ਲਈ ਸਬੂਤ ਪੇਸ਼ ਕੀਤੇ ਕਿ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਡਰੱਗ ਮਾਫੀਆ ਨਾਲ ਅੰਦਰਖਾਤੇ ਮਿਲਿਆ ਹੋਇਆ ਹੈ ਅਤੇ ਨਸ਼ਾ-ਰੋਗੀਆਂ ਦੇ ਇਲਾਜ ਲਈ ਇਸਤੇਮਾਲ ਹੁੰਦੀਆਂ ਬੁਪਰੀਨੌਰਫਿਨ ਦੀਆਂ 5 ਕਰੋੜ ਗੋਲੀਆਂ ਨਿੱਜੀ ਨਸ਼ਾ ਛੁਡਾਊ ਕੇਂਦਰਾਂ ਨੂੰ ਦੇਣ ਅਤੇ ਇਸ ਮਾਮਲੇ ਨੂੰ ਰਫਾ ਦਫਾ ਕਰਕੇ ਦੋਸ਼ੀਆਂ ਦਾ ਬਚਾਅ ਕਰਨ ਲਈ ਸਿੱਧੇ ਤੌਰ ਤੇ ਜ਼ਿੰਮੇਵਾਰ ਹੈ।
ਅਕਾਲੀ ਵਿਧਾਇਕ ਦਲ ਦੇ ਮੈਂਬਰਾਂ ਸਣੇ ਵਿਧਾਨ ਸਭਾ ਦੀ ਪ੍ਰੈਸ ਗੈਲਰੀ ਵਿਚ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਹੁਣ ਸਿਹਤ ਮੰਤਰੀ ਵੱਲੋਂ ਕੀਤੀ ਹੇਰਾਫੇਰੀ ਦੇ ਸਬੂਤ ਜਨਤਾ ਦੇ ਸਾਹਮਣੇ ਹਨ, ਇਸ ਲਈ ਉਸ ਨੂੰ ਤੁਰੰਤ ਬਰਖਾਸਤ ਕਰਨਾ ਚਾਹੀਦਾ ਹੈ ਅਤੇ ਐਨਡੀਪੀਐਸ ਐਕਟ ਤਹਿਤ ਉਸ ਖ਼ਿਲਾਫ ਕੇਸ ਦਰਜ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਇਸ 300 ਕਰੋੜ ਰੁਪਏ ਦੇ ਨਸ਼ੇ ਦੀਆਂ ਗੋਲੀਆਂ ਦੇ ਘੁਟਾਲੇ ਦੀ ਗੰਭੀਰਤਾ ਨੂੰ ਧਿਆਨ ਵਿਚ ਰੱਖਦਿਆਂ, ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਕੀਤੀ ਜਾ ਰਹੀ ਜਾਂਚ ਵਿਚ ਮੱਦਦ ਵਾਸਤੇ ਇੱਕ ਵੱਖਰੀ ਜਾਂਚ ਦਾ ਹੁਕਮ ਦੇਣਾ ਚਾਹੀਦਾ ਹੈ।
ਅਕਾਲੀ ਵਿਧਾਇਕਾਂ ਪਵਨ ਟੀਨੂੰ ਅਤੇ ਡਾਕਟਰ ਸੁਖਵਿੰਦਰ ਸੁੱਖੀ ਸਮੇਤ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਮਜੀਠੀਆ ਨੇ ਕਿਹਾ ਕਿ ਬਲਬੀਰ ਸਿੱਧੂ ਖ਼ਿਲਾਫ ਮਿਸਾਲੀ ਕਾਰਵਾਈ ਹੋਣੀ ਚਾਹੀਦੀ ਹੈ, ਕਿਉਂਕਿ ਉਹ ਸਿਰਫ ਬੁਪਰੀਨੌਰਫਿਨ ਗੋਲੀਆਂ ਨੂੰ ਗਾਇਬ ਕਰਨ ਕਰਕੇ ਹਜ਼ਾਰਾਂ ਨਸ਼ਾ ਰੋਗੀਆਂ ਦੀ ਮੌਤ ਲਈ ਹੀ ਜ਼ਿੰਮੇਵਾਰ ਨਹੀਂ ਹੈ, ਸਗੋਂ ਨਵੇਂ ਨਸ਼ਾ ਰੋਗੀ ਵੀ ਪੈਦਾ ਕਰ ਰਿਹਾ ਹੈ, ਕਿਉਂਕਿ ਜੇਕਰ ਇਹ ਦਵਾਈ ਡਾਕਟਰ ਦੀ ਨਿਗਰਾਨੀ ਹੇਠ ਨਹੀਂ ਦਿੱਤੀ ਜਾਂਦੀ ਤਾਂ ਇਹ ਨਸ਼ੇੜੀ ਬਣਾ ਸਕਦੀ ਹੈ। ਉਹਨਾਂ ਕਿਹਾ ਕਿ ਮੰਤਰੀ ਨਸ਼ਾ-ਰੋਗੀਆਂ ਨੂੰ ਮੁੱਖ ਧਾਰਾ ਵਿਚ ਲਿਆਉਣ ਦੇ ਆਪਣੇ ਫਰਜ਼ ਨੂੰ ਨਿਭਾਉਣ ਵਿਚ ਵੀ ਨਾਕਾਮ ਹੋਇਆ ਹੈ ਅਤੇ ਉਸ ਵੱਲੋਂ ਕੀਤੇ ਭ੍ਰਿਸ਼ਟਾਚਾਰ ਨੇ ਹਜ਼ਾਰਾਂ ਨੌਜਵਾਨਾਂ ਨੂੰ ਨਸ਼ਿਆਂ ਵੱਲ ਧੱਕ ਦਿੱਤਾ ਹੈ।
ਬਲਬੀਰ ਸਿੱਧੂ ਖ਼ਿਲਾਫ ਨਵੇਂ ਸਬੂਤ ਬਾਰੇ ਜਾਣਕਾਰੀ ਦਿੰਦਿਆਂ ਅਕਾਲੀ ਆਗੂ ਨੇ ਕਿਹਾ ਕਿ ਮੁੱਖ ਸਿਹਤ ਸਕੱਤਰ ਨੇ 2 ਦਸੰਬਰ 2019 ਨੂੰ ਗਾਇਬ ਹੋਈਆਂ ਗੋਲੀਆਂ ਦਾ ਵੇਰਵਾ ਦਿੰਦਿਆਂ ਵੱਖ ਵੱਖ ਪ੍ਰਾਈਵੇਟ ਕੇਂਦਰਾਂ ਨੂੰ 12 ਕਾਰਣ ਦੱਸੋ ਨੋਟਿਸ ਜਾਰੀ ਕੀਤੇ ਸਨ ਅਤੇ ਕਿਹਾ ਸੀ ਕਿ ਉਹਨਾਂ ਸਾਰਿਆਂ ਖ਼ਿਲਾਫ ਐਨਡੀਪੀਸੀ ਐਕਟ ਅਤੇ ਲਾਇਸੰਸਿੰਗ ਨਿਯਮਾਂ ਤਹਿਤ ਕਾਰਵਾਈ ਕੀਤੀ ਜਾਵੇਗੀ। ਉਹਨਾਂ ਦੱਸਿਆ ਕਿ ਪ੍ਰਾਈਵੇਟ ਕੇਂਦਰਾਂ ਨੂੰ 10 ਦਿਨ ਦੇ ਅੰਦਰ ਜੁਆਬ ਦੇਣ ਲਈ ਕਿਹਾ ਗਿਆ ਸੀ। ਇਹ ਸਾਰੇ ਨੋਟਿਸ ਮੀਡੀਆ ਸਾਹਮਣੇ ਪੇਸ਼ ਕਰਨ ਤੋਂ ਇਲਾਵਾ ਸਰਦਾਰ ਮਜੀਠੀਆ ਨੇ ਰਸਨ ਫਾਰਮਾ ਨੂੰ ਜਾਰੀ ਹੋਇਆ ਕਾਰਣ ਦੱਸੋ ਨੋਟਿਸ ਵੀ ਵਿਖਾਇਆ, ਜਿਸ ਵਿਚ ਕੰਪਨੀ ਉਤੇ 2.87 ਕਰੋੜ ਗੋਲੀਆਂ ਸਰਕਾਰੀ ਸਿਸਟਮ ਤੋਂ ਬਾਹਰ ਜਾ ਕੇ ਵੰਡਣ ਦਾ ਦੋਸ਼ ਲਾਇਆ ਹੈ।
ਡਾਕਟਰ ਸੁਖਵਿੰਦਰ ਸੁੱਖੀ ਨੇ ਕਿਹਾ ਕਿ ਪ੍ਰਾਈਵੇਟ ਕੇਂਦਰਾਂ ਅਤੇ ਰਸਨ ਫਾਰਮਾ ਦੇ ਖ਼ਿਲਾਫ ਕਾਰਵਾਈ ਕਰਨ ਦੀ ਬਜਾਇ ਸਿਹਤ ਮੰਤਰੀ ਨੇ ਸਿਹਤ ਸਕੱਤਰ ਦੀ ਜਾਂਚ ਰੋਕ ਕੇ ਅਤੇ ਸਿਵਲ ਸਰਜਨਾਂ ਨੂੰ ਮੌਕੇ ਉੱਤੇ ਜਾਂਚ ਕਰਨ ਲਈ ਕਹਿ ਕੇ ਇਸ ਸਾਰੇ ਮਾਮਲੇ ਉੱਤੇ ਪਰਦਾ ਪਾਉਣ ਦੀ ਕੋਸ਼ਿਸ਼ ਕੀਤੀ ਸੀ। ਉਹਨਾਂ ਕਿਹਾ ਕਿ ਇਹ ਦਵਾਈਆਂ ਵੰਡਣ ਲਈ ਨਿਰਧਾਰਿਤ ਪ੍ਰਕਿਰਿਆ ਦੇ ਬਿਲਕੁੱਲ ਉਲਟ ਹੈ ਜੋ ਕਿ ਆਨਲਾਇਨ ਹੈ ਅਤੇ ਜਿਸ ਤਹਿਤ ਪੂਰਾ ਰਿਕਾਰਡ ਰੱਖਿਆ ਜਾਂਦਾ ਹੈ ਕਿ ਇਹ ਦਵਾਈ ਕਿਸ ਨੂੰ ਅਤੇ ਕਿਸ ਦੁਆਰਾ ਦਿੱਤੀ ਜਾ ਰਹੀ ਹੈ। ਨਿਯਮਾਂ ਸਪੱਸ਼ਟ ਕਰਦੇ ਹਨ ਕਿ ਇਹ ਗੋਲੀ ਕਿਸੇ ਸਿਹਤ ਕਰਮੀ ਦੁਆਰਾ ਮਰੀਜ਼ ਦੀ ਜੀਭ ਥੱਲੇ ਰੱਖੀ ਜਾਣੀ ਹੈ। ਉਹਨਾਂ ਕਿਹਾ ਕਿ ਜਨਵਰੀ ਅਤੇ ਨਵੰਬਰ 2019 ਵਿਚਕਾਰ ਇਸ ਮੰਤਵ ਲਈ ਇਸਤੇਮਾਲ ਹੋਣ ਵਾਲੀਆਂ 8.3 ਕਰੋੜ ਗੋਲੀਆਂ ਵਿਚੋਂ 5 ਕਰੋੜ ਗੋਲੀਆਂ ਦਾ ਕੋਈ ਰਿਕਾਰਡ ਨਹੀਂ ਹੈ ਕਿ ਉਹ ਕਿੱਥੇ ਇਸਤੇਮਾਲ ਹੋਈਆਂ ਹਨ।
ਮਜੀਠੀਆ ਨੇ ਸਿਹਤ ਮੰਤਰੀ ਨੂੰ ਇਸ ਗੱਲ ਲਈ ਵੀ ਝਾੜ ਪਾਈ ਕਿ ਜਦੋਂ ਸਿਹਤ ਸਕੱਤਰ ਛੁੱਟੀ ਉਤੇ ਸੀ ਤਾਂ ਉਸ ਨੇ ਦੋਸ਼ੀ ਅਧਿਕਾਰੀਆਂ ਨੂੰ ਚਿਤਾਵਨੀ ਜਾਰੀ ਕਰਦਿਆਂ 5 ਕਰੋੜ ਗੋਲੀਆਂ ਦੇ ਗੈਰਕਾਨੂੰਨੀ ਢੰਗ ਨਾਲ ਗਾਇਬ ਹੋਣ ਦੇ ਮਾਮਲੇ ਉੱਤੇ ਮਿੱਟੀ ਪਾਉਣ ਦੀ ਕੋਸ਼ਿਸ਼ ਕੀਤੀ ਸੀ। ਉਹਨਾਂ ਕਿਹਾ ਕਿ ਅਸੀਂ ਬਲਬੀਰ ਸਿੱਧੂ ਸਮੇਤ ਦੋਸ਼ੀਆਂ ਨੂੰ ਬਚ ਕੇ ਨਹੀ ਜਾਣ ਦਿਆਂਗੇ। ਅਸੀਂ ਇਸ ਕੇਸ ਦੀ ਪੈਰਵੀ ਕਰਾਂਗੇ ਅਤੇ ਇਸ ਨੂੰ ਅੰਤਿਮ ਸਿੱਟੇ ਤਕ ਪਹੁੰਚਾਵਾਂਗੇ।

Have something to say? Post your comment
ਹੋਰ ਪੰਜਾਬ ਖ਼ਬਰਾਂ
ਲੇਬਰਫੈਡ ਵੱਲੋਂ ਮੁੱਖ ਮੰਤਰੀ ਕੋਵਿਡ ਰਾਹਤ ਫੰਡ ਲਈ 11 ਲੱਖ ਰੁਪਏ ਦਾਨ
ਕੈਪਟਨ ਨੇ ਜੀ.ਐੱਸ.ਟੀ. ਦੇ ਬਕਾਏ ਤੁਰੰਤ ਜਾਰੀ ਕਰਨ ਸੰਬੰਧੀ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ
ਪਸ਼ੂ ਪਾਲਕਾਂ ਨੂੰ ਸੇਵਾਵਾਂ ਪ੍ਰਦਾਨ ਕਰਨ ਲਈ ਸਾਰੇ ਪਸ਼ੂ ਹਸਪਤਾਲ ਅਤੇ ਡਿਸਪੈਂਸਰੀਆਂ ਖੁੱਲ੍ਹੀਆਂ ਰਹਿਣਗੀਆਂ : ਤ੍ਰਿਪਤ ਬਾਜਵਾ
ਪੰਜਾਬ ਵਿੱਚ ਪਰਵਾਸੀ ਮਜ਼ਦੂਰਾਂ ਦਾ ਕੋਈ ਮਸਲਾ ਨਹੀਂ : ਕੈਪਟਨ ਅਮਰਿੰਦਰ ਸਿੰਘ
ਪਦਮਸ਼੍ਰੀ ਨਾਲ ਸਨਮਾਨਿਤ ਦਰਬਾਰ ਸਾਹਿਬ ਦੇ ‘ਹਜ਼ੂਰੀ ਰਾਗੀ’ ਦੀ ਕੋਰੋਨਾ ਵਾਇਰਸ ਨਾਲ ਮੌਤ, ਫਰਵਰੀ `ਚ ਪਰਤੇ ਸਨ ਵਿਦੇਸ਼ ਤੋਂ
ਕੋਰੋਨਾ ਵਾਇਰਸ: 65 ਸਾਲ ਦੇ ਬਜ਼ੁਰਗ ਦੀ ਮੌਤ ਮਗਰੋਂ ਅੰਤਿਮ ਸਸਕਾਰ ਲਈ ਵੀ ਮੁਸ਼ਕਲ ਬਣੀ
ਐਨ ਆਰ ਆਈ ਦੇ ਏ ਟੀ ਐਮ ਵਿੱਚੋਂ ਦੋ ਲੱਖ ਕਢਵਾਏ ਗਏ
ਪੰਜਾਬ ਦੇ ਡੀ ਜੀ ਪੀ ਦੀ ਵਿਦੇਸ਼ ਤੋਂ ਮੁੜੀ ਧੀ ਕੋਰੋਨਾ ਦੇ ਬਚਾਅ ਲਈ ਆਈਸੋਲੇਟ
ਬਠਿੰਡਾ ਵਿੱਚ ਇੱਕ ਹੋਰ ਸਾਬਕਾ ਅਕਾਲੀ ਕੌਂਸਲਰ ਵਿਰੁੱਧ ਪਰਚਾ ਦਰਜ
ਦਰਬਾਰ ਸਾਹਿਬ ਦੇ ਸਾਬਕਾ ਹਜੂਰੀ ਰਾਗੀ ਭਾਈ ਨਿਰਮਲ ਸਿੰਘ ਖਾਲਸਾ ਨੂੰ ਹੋਇਆ ਕੋਰੋਨਾ ਵਾਇਰਸ