Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਐੱਸ.ਏ.ਐੱਸ ਨਗਰ ਦੀ ਸਨਅਤ ਨੂੰ ਉਤਸ਼ਾਹਤ ਕਰਨ ਲਈ ਵਿਸ਼ੇਸ਼ ਰਿਆਇਤਾਂ ਦੇਵਾਂਗੇ : ਸੁੰਦਰ ਸ਼ਾਮ ਅਰੋੜਾ

February 27, 2020 06:56 PM

ਚੰਡੀਗੜ੍ਹ, 27 ਫ਼ਰਵਰੀ (ਪੋਸਟ ਬਿਊਰੋ): ਪੰਜਾਬ ਸਰਕਾਰ ਜ਼ਿਲਾ ਐਸ.ਏ.ਐਸ ਨਗਰ (ਮੁਹਾਲੀ) ਵਿਖੇ ਸਨਅਤਾਂ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਰਿਆਇਤਾਂ ਦੇਵੇਗੀ। ਇਹ ਪ੍ਰਗਟਾਵਾ ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਅੱਜ ਮੁਹਾਲੀ ਇੰਡਸਟਰੀ ਐਸੋਸੀਏਸ਼ਨ ਦੇ ਮੈਂਬਰਾਂ, ਪੰਜਾਬ ਇਨਫੋਟੈਕ ਅਤੇ ਉਦਯੋਗ ਤੇ ਵਣਜ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਮਗਰੋਂ ਕੀਤਾ।
ਅਰੋੜਾ ਨੇ ਦੱਸਿਆ ਕਿ ਜ਼ਿਲਾ ਐਸ.ਏ.ਐਸ ਨਗਰ ਵਿਖੇ ਸਨਅਤ ਨੂੰ ਹੁਲਾਰਾ ਦੇਣ ਲਈ ਲੀਜ ਹੋਲਡ ਤੋਂ ਫਰੀ ਹੋਲਡ ਦੇ ਕਨਵਰਜ਼ਨ ਚਾਰਜਿਜ਼ 825 ਰੁਪਏ ਪ੍ਰਤੀ ਵਰਗ ਗਜ਼ ਤੋਂ ਘਟਾ ਕੇ 20 ਰੁਪਏ ਪ੍ਰਤੀ ਵਰਗ ਗਜ਼ ਕਰਨ, ਵਾਧੂ ਐਫ.ਏ.ਆਰ. ਲਈ ਖ਼ਰਚਿਆਂ ਵਿੱਚ ਕਮੀ, ਪੀ.ਐਸ.ਆਈ.ਈ.ਸੀ. ਅਤੇ ਪੰਜਾਬ ਇੰਨਫੋਟੈਕ ਦੁਆਰਾ ਮੁਹੱਈਆ ਕਰਵਾਈਆਂ ਜਾ ਰਹੀਆਂ ਵੱਖ-ਵੱਖ ਕਿਸਮਾਂ ਦੀਆਂ ਸੇਵਾਵਾਂ ਲਈ ਪ੍ਰੋਸੈਸਿੰਗ ਫੀਸ ਅਤੇ ਹੋਰ ਖਰਚਿਆਂ ਤੋਂ ਛੋਟਾਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਉਦਯੋਗਾਂ ਨੂੰ ਉਤਸ਼ਾਹਿਤ ਕਰਨ ਅਤੇ ਉਦਯੋਗਾਂ ਦੇ ਵਿਕਾਸ ਲਈ ਉਸਾਰੂ ਮਾਹੌਲ ਸਿਰਜਣ ਲਈ ਸੂਬਾ ਸਰਕਾਰ ਵੱਲੋਂ ਹਰ ਸੰਭਵ ਉਪਰਾਲੇ ਲਗਾਤਾਰ ਜਾਰੀ ਹਨ।
ਮੁਹਾਲੀ ਇੰਡਸਟਰੀ ਐਸੋਸੀਏਸ਼ਨ ਵੱਲੋਂ ਮਹਿਲਾਵਾਂ ਦੀ ਸੁਰੱਖਿਆ, ਕੂੜੇ-ਕਰਕਟ ਦੇ ਨਿਯਮਤ ਨਿਬੇੜੇ, ਸੜਕਾਂ, ਸਟਰੀਟ ਲਾਈਟਾਂ ਅਤੇ ਗਰੀਨ ਏਰੀਆ ਆਦਿ ਦੇ ਰੱਖ-ਰਖਾਅ ਨੂੰ ਧਿਆਨ ਵਿੱਚ ਰੱਖਦਿਆਂ ਜਨਤਕ ਟਰਾਂਸਪੋਰਟ ਸੰਬੰਧੀ ਕੀਤੀ ਗਈ ਮੰਗ ਸਬੰਧੀ ਉਦਯੋਗ ਮੰਤਰੀ ਨੇ ਸਬੰਧਤ ਵਿਭਾਗ ਅਤੇ ਨਗਰ ਨਿਗਮ ਮੁਹਾਲੀ ਨੂੰ ਜ਼ਰੂਰੀ ਕਦਮ ਚੁੱਕਣ ਦੇ ਨਿਰਦੇਸ਼ ਵੀ ਦਿੱਤੇ। ਜ਼ਿਲ੍ਹਾ ਐਸ.ਏ.ਐਸ ਨਗਰ ਦੇ ਉਦਯੋਗਿਕ ਖੇਤਰ ਨਾਲ ਜੁੜੇ ਮੁੱਦਿਆਂ ਸਬੰਧੀ ਮੁਹਾਲੀ ਇੰਡਸਟਰੀ ਐਸੋਸੀਏਸ਼ਨ ਵੱਲੋਂ ਉਠਾਈ ਗਈ ਮੰਗ ਨੂੰ ਸਵੀਕਾਰ ਕਰਨ ਲਈ ਮੈਬਰਾਂ ਨੇ ਉਦਯੋਗ ਤੇ ਵਣਜ ਮੰਤਰੀ ਦਾ ਧੰਨਵਾਦ ਕੀਤਾ।

 

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ