Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਪੰਜਾਬ

ਦਲਿਤ ਆਗੂ ਵੱਲੋਂ ਵਿਧਾਨ ਸਭਾ ਦੇ ਡਿਪਟੀ ਸਪੀਕਰ ਨੂੰ ਸੌਂਪਿਆ ਮੰਗ ਪੱਤਰ

February 27, 2020 08:28 PM

ਰਾਖਵਾਂਕਰਨ ਸੰਬੰਧੀ ਨਵਾਂ ਐਕਟ ਲਿਆਵੇ ਸਰਕਾਰ : ਡਾ. ਮੱਟੂ


ਚੰਡੀਗੜ੍ਹ, 27 ਫਰਵਰੀ (ਪੋਸਟ ਬਿਊਰੋ): ਡਾ. ਅੰਬੇਡਕਰ ਕਰਮਚਾਰੀ ਮਹਾਂਸੰਘ, ਪੰਜਾਬ ਦੇ ਸੂਬਾ ਪ੍ਰਧਾਨ ਅਤੇ ਪੰਜਾਬ ਦੇ ਨੌੌਜਵਾਨ ਦਲਿਤ ਆਗੂ ਡਾ. ਜਤਿੰਦਰ ਸਿੰਘ ਮੱਟੂ ਨੇ ਵਾਲਮੀਕਿ/ਮਜ੍ਹਬੀ ਸਿੱਖ ਸਮਾਜ ਨੂੰ ਮਿਲਦੇ 12.5 ਪ੍ਰਤੀਸ਼ਤ ਰਾਖਵੇਂਕਰਨ ਦੇ ਮਾਨਯੋਗ ਸੁਪਰੀਮ ਕੋਰਟ ਵਿਚ ਚੱਲ ਰਹੇ ਕੇਸ ਸਬੰਧੀ ਅੱਜ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਨਾਲ ਅਹਿਮ ਮੀਟਿੰਗ ਕੀਤੀ। ਇਸ ਮੌਕੇ ਦਲਿਤ ਆਗੂ ਡਾ. ਜਤਿੰਦਰ ਸਿੰਘ ਮੱਟੂ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਵਾਲਮੀਕਿ/ਮਜ੍ਹਬੀ ਸਿੱਖ ਸਮਾਜ ਦੇ ਰਾਖਵਾਂਕਰਨ ਨੂੰ ਚੈਲੰਜ ਕਰਨ ਵਾਲੀ ਪਾਈ ਗਈ ਪਟੀਸ਼ਨ ਵਿਚ ਇਸ ਭਾਈਚਾਰੇ ਦਾ ਅਦਾਲਤ ਵਿਚ ਮਜ਼ਬੂਤੀ ਨਾਲ ਪੱਖ ਰੱਖੇ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਵਿਧਾਨ ਸਭਾ ਵਿਚ ਵਾਲਮੀਕਿ/ਮਜ੍ਹਬੀ ਸਿੱਖ ਸਮਾਜ ਦੇ ਰਾਖਵਾਂਕਰਨ ਨੂੰ ਸਥਾਈ ਬਣਾਉਣ ਲਈ ਨਵਾਂ ਐੱਸ.ਸੀ. ਐਕਟ ਬਿੱਲ ਪਾਸ ਕਰੇ ਤਾਂ ਜੋ ਇਸ ਸਮਾਜ ਦੇ ਰਾਖਵਾਂਕਰਨ ਨੂੰ ਸਥਾਈ ਕਰਦਿਆਂ ਹੂ-ਬ-ਹੂ ਬਹਾਲ ਰੱਖਿਆ ਜਾਵੇ। ਦਲਿਤ ਆਗੂ ਡਾ. ਜਤਿੰਦਰ ਸਿੰਘ ਮੱਟੂ ਨੇ ਕਿਹਾ ਕਿ ਪੰਜਾਬ ਦੇ ਸਮੁੱਚੇ ਵਾਲਮੀਕਿ/ਮਜ੍ਹਬੀ ਸਿੱਖ ਸਮਾਜ ਨੂੰ 1975 ਤੋਂ ਅਨੁਸੂਚਿਤ ਜਾਤੀਆਂ ਦੇ 50 ਪ੍ਰਤੀਸ਼ਤ ਰਾਖਵਾਂਕਰਨ ਵਿਚੋਂ 12.5 ਪ੍ਰਤੀਸ਼ਤ ਰਾਖਵਾਂਕਰਨ ਦਿੱਤਾ ਜਾ ਰਿਹਾ ਹੈ ਤਾਂ ਜੋ ਸਮਾਜਿਕ, ਆਰਥਿਕ, ਐਜੂਕੇਸ਼ਨਲ ਤੌਰ `ਤੇ ਅਨੁਸੂਚਿਤ ਜਾਤੀਆਂ ਦੀਆਂ ਬਾਕੀ ਕੈਟਾਗਿਰੀਆਂ ਨਾਲੋਂ ਪਛੜੇ ਇਸ ਸਮਾਜ ਨੂੰ ਖਾਸ ਮੌਕੇ ਦੇ ਕੇ ਪੜਾਈ ਲਿਖਾਈ ਅਤੇ ਨੌਕਰੀਆਂ ਵਿਚ ਬਾਕੀ ਐੱਸ.ਸੀ ਸ਼੍ਰੇਣੀਆਂ ਦੇ ਬਰਾਬਰ ਦੀ ਭਾਗੀਦਾਰੀ ਮਿਲ ਸਕੇ। ਅਸਲ `ਚ ਵਾਲਮੀਕਿ/ਮਜ੍ਹਬੀ ਸਿੱਖ ਸਮਾਜ ਐਜ਼ੁਕੇਸ਼ਨਲ ਤੌਰ `ਤੇ ਬਾਕੀ ਐਸ.ਸੀ ਸਮਾਜ ਤੋਂ ਕਾਫੀ ਪਛੜਿਆ ਹੋਇਆ ਹੈ ਜਿਸ ਲਈ ਇਸ ਸਮਾਜ ਨੂੰ ਵੱਖਰੇ ਤੌਰ `ਤੇ ਰਾਖਵਾਂਕਰਨ ਦੇਣ ਦੀ ਅਜੇ ਬਹੁਤ ਲੋੜ ਹੈ। ਡਾ. ਜਤਿੰਦਰ ਸਿੰਘ ਮੱਟੂ ਨੇ ਮੁੱਖ ਮੰਤਰੀ ਦੇ ਨਾਮ ਇਕ ਮੰਗ ਪੱਤਰ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਰਾਹੀਂ ਭੇਜਿਆ। ਇਸ ਮੌਕੇ ਉਨਾਂ ਨਾਲ ਵਾਲਮੀਕਿ ਸਮਾਜ ਦੀ ਧਾਰਮਿਕ ਜਥੇਬੰਦੀ ਆਦਿ ਧਰਮ ਸਮਾਜ ਆਧਸ ਦੇ ਰਾਸ਼ਟਰੀ ਮਹਾਂਮੰਤਰੀ ਵੀਰ ਲਵਲੀ ਅਛੂਤ ਵੀ ਹਾਜਰ ਸਨ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਨੇ ਦਲਿਤ ਆਗੂ ਨੂੰ ਵਿਸ਼ਵਾਸ਼ ਦਿਵਾਉਂਦਆਂ ਕਿਹਾ ਕਿ ਉਹ ਜਲਦ ਹੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਾਰਾ ਮਾਮਲਾ ਧਿਆਨ `ਚ ਲਿਆਕੇ ਇਸ ਮਾਮਲੇ `ਤੇ ਅਗਲੀ ਕਾਰਵਾਈ ਲਈ ਗੱਲ ਕਰਨਗੇ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ