Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਪੰਜਾਬ

ਨਵਜੋਤ ਸਿੱਧੂ ਦੀ ਗੈਰ ਹਾਜ਼ਰੀ ਵਿੱਚ ਸਰਕਾਰੀਆ ਤੇ ਵਿਰੋਧੀ ਧਿਰ ਵੱਲੋਂ ਸਿੱਧੂ ਉੱਤੇ ਵਾਰ

February 28, 2020 01:49 AM

ਜਲੰਧਰ, 27 ਫਰਵਰੀ (ਪੋਸਟ ਬਿਊਰੋ)- ਪੰਜਾਬ ਦੇ ਸਾਬਕਾ ਮੰਤਰੀ ਤੇ ਕਾਂਗਰਸੀ ਵਿਧਾਇਕ ਨਵਜੋਤ ਸਿੰਘ ਸਿੱਧੂ ਦੀ ਗੈਰ ਹਾਜ਼ਰੀ ਵਿੱਚ ਹਾਕਮ ਧਿਰ ਕਾਂਗਰਸ ਅਤੇ ਵਿਰੋਧੀ ਧਿਰ ਦੋਵਾਂ ਦੇ ਮੈਂਬਰਾਂ ਨੇ ਵਿਧਾਨ ਸਭਾ ਵਿੱਚ ਸਿੱਧੂ ਉਤੇ ਚੁਣ-ਚੁਣ ਕੇ ਤਿੱਖੇ ਵਾਰ ਕੀਤੇ, ਪਰ ਇਸ ਦਾ ਜਵਾਬ ਦੇਣ ਵਾਲਾ ਕੋਈ ਨਹੀਂ ਸੀ।
ਕੈਬਨਿਟ ਮੰਤਰੀ ਸੁਖਵਿੰਦਰ ਸਿੰਘ ਸਰਕਾਰੀਆ ਨੇ ਮਾਈਨਿੰਗ ਪਾਲਿਸੀ ਦੀ ਚਰਚਾ ਦੌਰਾਨ ਸਿੱਧੂ ਵੱਲੋਂ ਲਿਆਂਦੀ ਗਈ ਮਾਈਨਿੰਗ ਪਾਲਿਸੀ ਨੂੰ ਫਜ਼ੂਲ ਕਿਹਾ ਤਾਂ ਆਮ ਆਦਮੀ ਪਾਰਟੀ ਵਾਲਿਆਂ ਨੇ ਸਰਕਾਰ ਕੋਲੋਂ ਨਵਜੋਤ ਸਿੰਘ ਸਿੱਧੂ ਦੀ ਤੇਲੰਗਾਨਾ ਮਾਈਨਿੰਗ ਪਾਲਿਸੀ ਸਦਨ ਵਿੱਚ ਰੱਖਣ ਦੀ ਗੱਲ ਕਹੀ। ਅਕਾਲੀ ਦਲ ਨੇ ਵੀ ਇਸ Ḕਤੇ ਟਿੱਪਣੀ ਕੀਤੀ ਤੇ ਸਵਾਲਾਂ ਵਿੱਚ ਅੰਮ੍ਰਿਤਸਰ ਵਿੱਚ ਦੁਸਹਿਰੇ ਮੌਕੇ ਵਾਪਰੇ ਰੇਲ ਹਾਦਸੇ ਬਾਰੇ ਸਵਾਲ ਕਰ ਦਿੱਤਾ।
ਕੱਲ੍ਹ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਜ਼ੀਰੋ ਆਵਰ ਦੌਰਾਨ ਇੱਕ ਸਵਾਲ ਦੇ ਜਵਾਬ ਵਿੱਚ ਜਲ ਸਰੋਤ ਮੰਤਰੀ ਸੁਖਵਿੰਦਰ ਸਿੰਘ ਸਰਕਾਰੀਆ ਨੇ ਮਾਈਨਿੰਗ ਪਾਲਿਸੀ ਬਾਰੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਜਿਹੜੀ ਤੇਲੰਗਾਨਾ ਮਾਈਨਿੰਗ ਪਾਲਿਸੀ ਲਿਆਏ ਸਨ, ਉਹ ਫਜ਼ੂਲ ਸੀ। ਉਸ ਦੀ ਘੋਖ ਕੀਤੀ ਗਈ ਸੀ, ਪਰ ਜਿਵੇਂ ਸਿੱਧੂ ਨੇ ਦਾਅਵੇ ਕੀਤੇ ਸਨ, ਅਜਿਹਾ ਕੁਝ ਨਜ਼ਰ ਨਹੀਂ ਆਇਆ। ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਤਿੰਨ ਸਾਲ ਹੋ ਗਏ ਹਨ, ਪਰ ਮਾਈਨਿੰਗ ਬਾਰੇ ਹਾਲਾਤ ਅਜੇ ਵੀ ਪਹਿਲਾਂ ਵਾਂਗ ਹਨ। ਉਨ੍ਹਾਂ ਕਿਹਾ ਕਿ ਇਹ ਅਫਸੋਸ ਦੀ ਗੱਲ ਹੈ ਕਿ ਮਾਈਨਿੰਗ ਦੇ ਮੁੱਦੇ Ḕਤੇ ਸੱਤਾ ਧਿਰ ਕਾਂਗਰਸ ਦੇ ਆਪਣੇ ਵਿਧਾਇਕ ਨੂੰ ਆਪਣੀ ਗੱਲ ਮਨਵਾਉਣ ਲਈ ਕੁਰਬਾਨੀ ਦੇਣ ਦੀ ਗੱਲ ਸਦਨ ਵਿੱਚ ਕਰਨੀ ਪਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਨਾਜਾਇਜ਼ ਮਾਈਨਿੰਗ ਰੋਕਣ ਅਤੇ ਮਾਈਨਿੰਗ ਰਾਹੀਂ ਸੂਬੇ ਦੀ ਆਮਦਨ ਵਿੱਚ ਵਾਧੇ ਲਈ ਕਮੇਟੀ ਬਣਾਈ ਸੀ, ਜਿਸ ਵਿੱਚ ਸਾਲਾਨਾ ਚਾਰ ਹਜ਼ਾਰ ਕਰੋੜ ਰੁਪਏ ਦੀ ਆਮਦਨ ਦੇ ਵੱਡੇ ਦਾਅਵੇ ਕੀਤੇ ਗਏ ਸਨ। ਉਸ ਰਿਪੋਰਟ ਨੂੰ ਸਦਨ ਵਿੱਚ ਕਿਉਂ ਪੇਸ਼ ਨਹੀਂ ਕੀਤਾ ਗਿਆ। ਇਸ Ḕਤੇ ਸਰਕਾਰੀਆ ਨੇ ਕਿਹਾ ਕਿ ਜਦੋਂ ਇਹ ਕਮੇਟੀ ਬਣੀ ਸੀ, ਉਦੋਂ ਵਿਭਾਗ ਉਨ੍ਹਾਂ ਕੋਲ ਨਹੀਂ ਸੀ। ਇਸ ਕਮੇਟੀ ਵਿੱਚ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ, ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਅਤੇ ਮੰਤਰੀ ਨਵਜੋਤ ਸਿੰਘ ਸਿੱਧੂ ਸ਼ਾਮਲ ਸਨ।
ਅਕਾਲੀ ਦਲ ਦੇ ਬਿਕਰਮ ਸਿੰਘ ਮਜੀਠੀਆ ਨੇ ਡੇਢ ਸਾਲ ਪਹਿਲਾਂ ਅੰਮ੍ਰਿਤਸਰ ਦੇ ਜੌੜਾ ਫਾਟਕ ਨੇੜੇ ਰੇਲ ਗੱਡੀ ਹੇਠਾਂ ਆ ਕੇ ਮਰੇ 52 ਲੋਕਾਂ ਦਾ ਮੁੱਦਾ ਚੁੱਕਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮ੍ਰਿਤਕਾਂ ਦੇ ਪਰਵਾਰਾਂ ਨੂੰ ਅਜੇ ਤੱਕ ਕੋਈ ਸਰਕਾਰੀ ਨੌਕਰੀ ਨਹੀਂ ਦਿੱਤੀ ਗਈ, ਜਿਸ ਬਾਰੇ ਸਰਕਾਰ ਨੇ ਵਾਅਦਾ ਕੀਤਾ ਸੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ