Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਢੀਂਡਸਾ ਦੀਆਂ ਗੁੱਝੀਆਂ ਸਿਆਸੀ ਗੱਲਾਂ ਦੀ ਆਡੀਓ ਵਾਇਰਲ

February 28, 2020 01:52 AM

ਪਟਿਆਲਾ, 27 ਫਰਵਰੀ (ਪੋਸਟ ਬਿਊਰੋ)- ਅਕਾਲੀ ਦਲ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਦੀ ਅਕਾਲੀ ਦਲ (ਟਕਸਾਲੀ) ਨਾਲ ਸਿਆਸੀ ਦਾਲ ਗਲਣੀ ਔਖੀ ਹੋ ਸਕਦੀ ਹੈ, ਕਿਉਂਕਿ ਢੀਂਡਸਾ ਅੰਦਰੂਨੀ ਤੌਰ ਉੱਤੇ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਨੂੰ ਸਿਰਫ ਆਪਣੇ ਵਿਧਾਨ ਸਭਾ ਹਲਕੇ ਜੋਗਾ ਮੰਨਦੇ ਹਨ ਅਤੇ ਇਸ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਬੀਰਦਵਿੰਦਰ ਸਿੰਘ ਪ੍ਰਤੀ ਵੀ ਢੀਂਡਸਾ ਦਾ ਸਿਆਸੀ ਰੁਖ ਚੰਗਾ ਨਹੀਂ ਲੱਗਦਾ। ਇਹ ਗੁੱਝੀਆਂ ਗੱਲਾਂ ਸੁਖਦੇਵ ਸਿੰਘ ਢੀਂਡਸਾ ਦੀ ਵਾਇਰਲ ਹੋਈ ਆਡੀਓ ਤੋਂ ਪਤਾ ਲੱਗਦੀਆਂ ਹਨ।
ਢੀਂਡਸਾ ਕੱਲ੍ਹ ਪਟਿਆਲਾ ਵਿੱਚ ਅਕਾਲੀ ਦਲ ਮੁਲਾਜ਼ਮ ਵਿੰਗ ਦੇ ਸਾਬਕਾ ਪ੍ਰਧਾਨ ਅਤੇ ਪੰਜਾਬ ਮੁਲਾਜ਼ਮ ਭਲਾਈ ਬੋਰਡ ਦੇ ਸਾਬਕਾ ਚੇਅਰਮੈਨ ਸੁਰਿੰਦਰ ਸਿੰਘ ਪਹਿਲਵਾਨ ਕੋਲ ਉਨ੍ਹਾਂ ਦੇ ਘਰ ਗਏ ਸਨ। ਇਸ ਦੌਰਾਨ ਦੋਵਾਂ ਆਗੂਆਂ ਵਿੱਚ ਜੋ ਗੱਲਬਾਤ ਹੋਈ, ਉਸਦੀ ਆਡੀਓ ਵਾਇਰਲ ਹੋ ਗਈ ਹੈ। ਇਸ ਵਿੱਚ ਢੀਂਡਸਾ ਕਹਿੰਦੇ ਹਨ ਕਿ ਰਣਜੀਤ ਸਿੰਘ ਬ੍ਰਹਮਪੁਰਾ ਦਾ ਸਿਆਸੀ ਵੱਕਾਰ ਮਸਾਂ ਉਸਦੇ ਆਪਣੇ ਹਲਕੇ ਤੱਕ ਸੀਮਤ ਹੈ ਤੇ ਟਕਸਾਲੀ ਧਿਰ ਦੇ ਆਗੂ ਬੀਰਦਵਿੰਦਰ ਸਿੰਘ ਨੂੰ ਲੋਕ ਸਭਾ ਚੋਣ ਪਿੜ Ḕਚ ਨਿਗੂਣੀਆਂ ਵੋਟਾਂ ਹੀ ਮਿਲੀਆਂ ਹਨ। ਇਹ ਵੀ ਕਿਹਾ ਹੈ ਕਿ ਬ੍ਰਹਮਪੁਰਾ ਦੇ ਪੁੱਤਰ ਦਾ ਵੀ ਕੋਈ ਬਹੁਤਾ ਸਿਆਸੀ ਆਧਾਰ ਨਹੀਂ। ਇਸ ਦੌਰਾਨ ਢੀਂਡਸਾ ਜਿੱਥੇ ਪਹਿਲਵਾਨ ਤੋਂ ਸਿਆਸੀ ਮਦਦ ਮੰਗ ਰਹੇ ਸਨ, ਉਥੇ ਇਹ ਵੀ ਕਹਿ ਰਹੇ ਸਨ ਕਿ ਸੁਖਬੀਰ ਸਿੰਘ ਬਾਦਲ ਜਿਹੜਾ ਅਕਸਰ ਪਹਿਲਾਂ ਲੀਡਰਾਂ ਨੂੰ ਮਿਲਣ ਤੋਂ ਨਾਂਹ-ਨੁੱਕਰ ਕਰਦਾ ਸੀ, ਓਥੇ ਖ਼ੁਦ ਲੀਡਰਾਂ ਤੋਂ ਮਿਲਣ ਲਈ ਟਾਈਮ ਮੰਗਦਾ ਹੈ। ਆਡੀਓ ਵਿੱਚ ਢੀਂਡਸਾ ਇਹ ਵੀ ਕਹਿ ਰਹੇ ਹਨ ਕਿ ਸੁਖਬੀਰ ਸਿੰਘ ਦੀ ਪ੍ਰਧਾਨਗੀ ਦੌਰਾਨ ਪਾਰਟੀ ਕਦੇ ਜਿੱਤ ਨਹੀਂ ਸਕਦੀ। ਇਸ ਗੱਲਬਾਤ ਵਿੱਚ ਪਟਿਆਲਾ ਜ਼ਿਲ੍ਹੇ ਦੇ ਇੱਕ ਸਾਬਕਾ ਜ਼ਿਲ੍ਹਾ ਪ੍ਰਧਾਨ ਦੀ ਸਿਆਸੀ ਸ਼ਖ਼ਸੀਅਤ ਉੱਤੇ ਟੋਟਕੇ ਕੱਸੇ ਜਾਂਦੇ ਰਹੇ ਹਨ।
ਇਹ ਆਡੀਓ ਕਰੀਬ 12 ਮਿੰਟ ਦੀ ਹੈ। ਇਸ ਦੌਰਾਨ ਅਕਾਲੀ ਦਲ ਬਾਦਲ ਨਾਲ ਜੁੜੇ ਹੋਏ ਆਗੂ ਸੁਰਿੰਦਰ ਸਿੰਘ ਪਹਿਲਵਾਨ ਨੇ ਢੀਂਡਸਾ ਨੂੰ ਯਕੀਨ ਦਿਵਾਇਆ ਕਿ ਉਹ ਉਨ੍ਹਾਂ ਨਾਲ ਤੁਰਨ ਲਈ ਤਿਆਰ ਹੈ। ਪਹਿਲਵਾਨ ਨੇ ਢੀਂਡਸਾ ਨੂੰ ਵਿੱਤੀ ਮਦਦ ਦੀ ਪੇਸ਼ਕਸ਼ ਵੀ ਕੀਤੀ ਪਰ ਢੀਂਡਸਾ ਦਾ ਕਹਿਣਾ ਸੀ ਕਿ 23 ਫਰਵਰੀ ਦੀ ਰੈਲੀ ਲੰਘ ਗਈ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ