Welcome to Canadian Punjabi Post
Follow us on

15

July 2025
 
ਅੰਤਰਰਾਸ਼ਟਰੀ

ਦਿੱਲੀ ਹਿੰਸਾ ਬਾਰੇ ਅਮਰੀਕਾ ਵਿੱਚ ਵੀ ਸਿਆਸਤ ਸ਼ੁਰੂ

February 28, 2020 01:54 AM

* ਬਰਨੀ ਸੈਂਡਰਸ ਨੇ ਟਰੰਪ ਉੱਤੇ ਦੋਸ਼ ਲਾਇਆ

ਵਾਸ਼ਿੰਗਟਨ, 27 ਫਰਵਰੀ (ਪੋਸਟ ਬਿਊਰੋ)- ਨਵੀਂ ਦਿੱਲੀ ਵਿਚ ਹੋਈ ਤਾਜ਼ਾ ਹਿੰਸਾ ਬਾਰੇ ਅਮਰੀਕਾ ਵਿਚ ਵੀ ਸਿਆਸਤ ਸ਼ੁਰੂ ਹੋ ਗਈ ਹੈ। ਅਮਰੀਕੀ ਐੱਮ ਪੀਜ਼ ਵੱਲੋਂ ਭਾਰਤੀ ਰਾਜਧਾਨੀ ਨਵੀਂ ਦਿੱਲੀ ਵਿਚ ਹਿੰਸਾ ਉੱਤੇ ਸਖਤ ਪ੍ਰਤੀਕਿਰਿਆ ਦੇਣ ਤੋਂ ਇਕ ਦਿਨ ਪਿੱਛੋਂ ਡੈਮੋਕ੍ਰੇਟਿਕ ਪਾਰਟੀ ਵੱਲੋਂ ਰਾਸ਼ਟਰਪਤੀ ਲਈ ਉਮੀਦਵਾਰ ਬਰਨੀ ਸੈਂਡਰਸ ਨੇ ਰਾਸ਼ਟਰਪਤੀ ਡੋਨਾਲਡ ਟਰੰਪ ਉੱਤੇ ਮਨੁੱਖੀ ਅਧਿਕਾਰਾਂ ਦੇ ਮੁੱਦੇ ਉੱਤੇ ਨਾਕਾਮ ਰਹਿਣ ਦਾ ਦੋਸ਼ ਲਾਇਆ ਹੈ।
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਨਿੰਦਾ ਕਰਦੇ ਹੋਏ ਸੈਂਡਰਸ ਨੇ ਕਿਹਾ ਕਿ ਟਰੰਪ ਦੀ ਭਾਰਤ ਯਾਤਰਾ ਦੌਰਾਨ ਨਵੀਂ ਦਿੱਲੀ ਵਿਚ ਹਿੰਸਾ ਬਾਰੇ ਉਨ੍ਹਾਂ ਦਾ ਬਿਆਨ ਲੀਡਰਸ਼ਿਪ ਦੀ ਨਾਕਾਮੀ ਹੈ। ਭਾਰਤ ਦੀ ਯਾਤਰਾ 'ਲੀਡਰਸ਼ਿਪ ਦੀ ਅਸਫਲਤਾ ਹੈ। ਭਾਰਤ ਯਾਤਰਾ ਦੌਰਾਨ ਹਿੰਸਾ ਦੀਆਂ ਘਟਨਾਵਾਂ ਦੇ ਬਾਰੇ ਪੁੱਛੇ ਜਾਣ ਉੱਤੇ ਅਮਰੀਕੀ ਰਾਸ਼ਟਰਪਤੀ ਨੇ ਆਖਿਆ ਕਿ ਜਿਥੋਂ ਤੱਕ ਨਿੱਜੀ ਹਮਲਿਆਂ ਦਾ ਸਵਾਲ ਹੈ, ਮੈਂ ਇਸ ਬਾਰੇ ਸੁਣਿਆ, ਪਰ ਮੋਦੀ ਨਾਲ ਚਰਚਾ ਨਹੀਂ ਕੀਤੀ। ਇਹ ਭਾਰਤ ਦਾ ਅੰਦਰੂਨੀ ਮਾਮਲਾ ਹੈ।'
ਇਸ ਬਾਰੇ ਪ੍ਰਤੀਕਿਰਿਆ ਦਿੰਦੇ ਹੋਏ ਸੈਂਡਰਸ ਨੇ ਟਵੀਟ ਕੀਤਾ ਕਿ 20 ਕਰੋੜ ਤੋਂ ਵੱਧ ਮੁਸਲਮਾਨ ਭਾਰਤ ਨੂੰ ਆਪਣਾ ਘਰ ਆਖਦੇ ਹਨ। ਵੱਡੇ ਪੈਮਾਨੇ ਉੱਤੇ ਮੁਸਲਿਮ ਵਿਰੋਧੀ ਭੀੜ ਦੀ ਹਿੰਸਾ ਵਿਚ ਘੱਟੋ-ਘੱਟ 27 ਲੋਕ ਮਾਰੇ ਗਏ ਤੇ ਕਈ ਹੋਰ ਜ਼ਖਮੀ ਹੋਏ ਹਨ। ਟਰੰਪ ਨੇ ਇਹ ਆਖ ਕੇ ਜਵਾਬ ਦਿੱਤਾ ਕਿ ਇਹ ਭਾਰਤ ਦਾ ਅੰਦਰੂਨੀ ਮਾਮਲਾ ਹੈ। ਇਹ ਮਨੁੱਖੀ ਅਧਿਕਾਰਾਂ ਬਾਰੇ ਲੀਡਰਸ਼ਿਪ ਦੀ ਨਾਕਾਮੀ ਹੈ।
ਬਰਨੀ ਸੈਂਡਰਸ ਭਾਰਤ ਦੇ ਨਾਗਰਿਕਤਾ ਸੋਧ ਕਾਨੂੰਨ ਦੇ ਕਾਰਨ ਹਿੰਸਾ ਖਿਲਾਫ ਬੋਲਣ ਵਾਲੀ ਇੱਕ ਹੋਰ ਸੈਨੇਟਰ ਏਲੀਜ਼ਾਬੇਥ ਵਾਰੇਨ ਤੋਂ ਬਾਅਦ ਡੈਮੋਕ੍ਰੇਟਿਕ ਅਹੁਦੇ ਦੇ ਦੂਜੇ ਉਮੀਦਵਾਰ ਹਨ। ਡੈਮੋਕ੍ਰੇਟਿਕ ਪਾਰਟੀ ਵੱਲੋਂ ਰਾਸ਼ਟਰਪਤੀ ਦੇ ਅਹੁਦੇ ਦੇ ਉਮੀਦਵਾਰ ਤੋਂ ਬਿਨਾ ਹੋਰ ਸੈਨੇਟਰਾਂ ਨੇ ਵੀ ਇਨ੍ਹਾਂ ਘਟਨਾਵਾਂ ਉੱਤੇ ਚਿੰਤਾ ਜਤਾਈ ਹੈ। ਡੈਮੋਕ੍ਰੇਟਿਕ ਪਾਰਟੀ ਦੇ ਪਾਰਲੀਮੈਂਟ ਮੈਂਬਰ ਮਾਰਕ ਵਾਰਨਰ ਅਤੇ ਰਿਪਬਲੀਕਨ ਪਾਰਟੀ ਦੇ ਜਾਨ ਕੋਰਨਿਨ ਨੇ ਇਕ ਸਾਂਝੇ ਬਿਆਨ ਵਿਚ ਆਖਿਆ ਹੈ ਕਿ ਅਸੀਂ ਨਵੀਂ ਦਿੱਲੀ ਵਿਚ ਹੋਈ ਤਾਜ਼ਾ ਹਿੰਸਾ ਤੋਂ ਚਿੰਤਤ ਹਾਂ। ਅਸੀਂ ਆਪਣੇ ਸਬੰਧ ਅੱਗੇ ਵਧਾਉਣ ਲਈ ਚਿੰਤਾ ਦੇ ਅਹਿਮ ਮੁੱਦਿਆਂ ਉੱਤੇ ਖੁੱਲ੍ਹੀ ਗੱਲਬਾਤ ਦਾ ਸਮਰਥਨ ਕਰਦੇ ਰਹਾਂਗੇ।
ਇਸ ਤੋਂ ਪਹਿਲਾਂ ਅੰਤਰਰਾਸ਼ਟਰੀ ਧਾਰਮਿਕ ਆਜ਼ਾਦੀ ਬਾਰੇ ਅਮਰੀਕੀ ਕਮਿਸ਼ਨ ਨੇ ਭਾਰਤ ਸਰਕਾਰ ਨੂੰ ਆਪਣੇ ਨਾਗਰਿਕਾਂ ਦੀ ਸੁਰੱਖਿਆ ਲਈ ਤੁਰੰਤ ਕਾਰਵਾਈ ਕਰਨ ਦੀ ਅਪੀਲ ਕੀਤੀ ਸੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਪਾਕਿਸਤਾਨ `ਚ ਇਮਰਾਨ ਦੀ ਰਿਹਾਈ ਲਈ ਅੰਦੋਲਨ ਸ਼ੁਰੂ, ਪੀਟੀਆਈ ਪਾਰਟੀ ਦੇ ਨੇਤਾ ਲਾਹੌਰ ਵਿੱਚ ਮਿਲੇ ਰੂਸ ਨੇ ਅਮਰੀਕਾ, ਦੱਖਣੀ ਕੋਰੀਆ ਅਤੇ ਜਾਪਾਨ ਨੂੰ ਕਿਹਾ- ਉੱਤਰੀ ਕੋਰੀਆ ਵਿਰੁੱਧ ਫੌਜੀ ਗਠਜੋੜ ਨਾ ਬਣਾਓ ਟਰੰਪ ਨੇ ਯੂਰਪੀਅਨ ਯੂਨੀਅਨ ਅਤੇ ਮੈਕਸੀਕੋ 'ਤੇ 30% ਲਗਾਇਆ ਟੈਰਿਫ, ਇੱਕ ਅਗਸਤ ਤੋਂ ਟੈਰਿਫ ਕੀਤੇ ਜਾਣਗੇ ਲਾਗੂ ਇੰਡੋਨੇਸ਼ੀਆ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਦੋਸ਼ `ਚ ਤਿੰਨ ਭਾਰਤੀਆਂ ਦੀ ਮੌਤ ਦੀ ਸਜ਼ਾ ਬਰਕਰਾਰ ਅਮਰੀਕੀ ਜਾਂਚ ਏਜੰਸੀ ਐੱਫਬੀਆਈ ਅਧਿਕਾਰੀਆਂ ਦੀ ਵਫ਼ਾਦਾਰੀ ਦੀ ਹੋ ਰਹੀ ਜਾਂਚ, ਝੂਠ ਖੋਜਣ ਵਾਲੀ ਮਸ਼ੀਨ ਦੀ ਕੀਤੀ ਜਾ ਰਹੀ ਵਰਤੋਂ ਪ੍ਰਧਾਨ ਮੰਤਰੀ ਮੋਦੀ ਨੂੰ ਨਾਮੀਬੀਆ ਵਿੱਚ 21 ਤੋਪਾਂ ਦੀ ਦਿੱਤੀ ਸਲਾਮੀ ਰਾਸ਼ਟਰਪਤੀ ਟਰੰਪ ਨੇ ਕਿਹਾ- ਯੂਕਰੇਨ ਨੂੰ ਹੋਰ ਹਥਿਆਰ ਭੇਜੇਗਾ ਅਮਰੀਕਾ ਯੂਕਰੇਨ ਹਵਾਈ ਸੈਨਾ ਨੇ ਕਿਹਾ- ਰੂਸ ਨੇ ਰਾਤੋ-ਰਾਤ 728 ਡਰੋਨ, 13 ਮਿਜ਼ਾਈਲਾਂ ਦਾਗੀਆਂ ਅਰਮੀਨੀਆ ਦੀ ਰਾਸ਼ਟਰੀ ਅਸੈਂਬਲੀ ਵਿੱਚ ਸੰਸਦ ਮੈਂਬਰਾਂ ਵਿਚਕਾਰ ਹੋਈ ਲੜਾਈ, ਚੱਲੇ ਬੋਤਲਾਂ ਅਤੇ ਮੁੱਕੇ BRICS ਨੇ ਪਹਿਲਗਾਮ ਹਮਲੇ ਦੀ ਕੀਤੀ ਨਿੰਦਾ, ਮੋਦੀ ਨੇ ਕਿਹਾ- ਹਮਲਾ ਮਨੁੱਖਤਾ 'ਤੇ ਸੱਟ