Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਅੰਤਰਰਾਸ਼ਟਰੀ

ਦਿੱਲੀ ਹਿੰਸਾ ਵਿੱਚ ਹੋਈਆਂ ਮੌਤਾਂ ਤੋਂ ਯੂ ਐੱਨ ਦਾ ਮੁਖੀ ਵੀ ਦੁਖੀ

February 28, 2020 01:56 AM

ਯੂ ਐੱਨ ਓ, 27 ਫਰਵਰੀ (ਪੋਸਟ ਬਿਊਰੋ)- ਨਾਗਰਿਕਤਾ ਸੋਧ ਕਾਨੂੰਨ ਵਿਚ ਦੇ ਬਾਅਦ ਭਾਰਤ ਦੀ ਰਾਜਧਾਨੀ ਦਿੱਲੀ ਦੇ ਉੱਤਰ ਪੂਰਬੀ ਇਲਾਕੇ ਵਿਚ ਫਿਰਕੂ ਹਿੰਸਾ ਨਾਲ ਕਈ ਲੋਕਾਂ ਦੀ ਮੌਤ ਹੋਣ ਤੋਂ ਯੂ ਐੱਨ ਓ ਦੇ ਮੁਖੀ ਐਂਟੋਨੀਓ ਗੁਤਾਰੇਸ ਬਹੁਤ ਦੁਖੀ ਹਨ ਤੇ ਉਨ੍ਹਾਂ ਨੇ ਇਸ ਬਾਰੇ ਵਧੇਰੇ ਸੰਜਮ ਵਰਤਣ ਦੀ ਅਪੀਲ ਕੀਤੀ ਹੈ। ਵਰਨਣ ਯੋਗ ਹੈ ਕਿ ਦਿੱਲੀ ਵਿਚ ਨਾਗਰਿਕਤਾ ਸੋਧ ਕਾਨੂੰਨ ਪਿੱਛੋਂ ਹਿੰਸਾ ਵਿਚ 34 ਲੋਕਾਂ ਦੀ ਮੌਤ ਹੋਈ ਅਤੇ 200 ਤੋਂ ਵਧੇਰੇ ਜ਼ਖਮੀ ਹੋਏ ਹਨ।
ਯੂ ਐਨ ਦੇ ਸੈਕਟਰੀ ਜਨਰਲ ਐਂਟੋਨੀਆ ਗੁਤਾਰੇਸ ਦੇ ਬੁਲਾਰੇ ਸਟਿਫਨ ਦੁਜਾਰਿਕ ਨੇ ਰੋਜ਼ਾਨਾ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਦਿੱਲੀ ਵਿਚ ਵਿਰੋਧ ਪ੍ਰਦਰਸ਼ਨ ਤੋਂ ਬਾਅਦ ਲੋਕਾਂ ਦੇ ਮਰਨ ਦੀਆਂ ਖਬਰਾਂ ਤੋਂ ਉਹ (ਯੂ ਐੱਨ ਦੇ ਮੁਖੀ) ਬਹੁਤ ਦੁਖੀ ਹਨ। ਉਨ੍ਹਾਂ ਨੇ ਹਿੰਸਾ ਟਾਲਣ ਲਈ ਹੋਰ ਸੰਜਮ ਵਰਤਣ ਦੀ ਅਪੀਲ ਕੀਤੀ ਹੈ। ਦੁਜਾਰਿਕ ਤੋਂ ਪੁੱਛਿਆ ਗਿਆ ਸੀ ਕਿ ਕੀ ਨਾਗਰਿਕਤਾ ਸੋਧ ਐਕਟ ਬਾਰੇ ਨਵੀਂ ਦਿੱਲੀ ਦੇ ਕੁਝ ਹਿੱਸਿਆਂ ਵਿਚ ਹੋ ਰਹੇ ਵਿਰੋਧ ਪ੍ਰਦਰਸ਼ਨ ਉੱਤੇ ਜਨਰਲ ਸਕੱਤਰ ਕੋਈ ਟਿੱਪਣੀ ਕਰਨਗੇ ਤੇ ਕੀ ਭਾਰਤ ਸਰਕਾਰ ਨਾਲ ਉਨ੍ਹਾਂ ਦੀ ਇਸ ਬਾਰੇ ਗੱਲਬਾਤ ਹੋਈ ਹੈ।
ਇਸ ਤੋਂ ਪਹਿਲਾਂ ਦੁਜਾਰਿਕ ਨੇ ਕਿਹਾ ਸੀ ਕਿ ਨਵੀਂ ਦਿੱਲੀ ਦੀ ਸਥਿਤੀ ਉੱਤੇ ਗੁਤਾਰੇਸ ਨਜ਼ਰ ਰੱਖੇ ਹੋਏ ਹਨ ਅਤੇ ਇਸ ਗੱਲ ਉੱਤੇ ਜ਼ੋਰ ਦਿੱਤਾ ਕਿ ਪ੍ਰਦਰਸ਼ਨਕਾਰੀਆਂ ਨੂੰ ਸ਼ਾਂਤੀ ਪੂਰਨ ਪ੍ਰਦਰਸ਼ਨ ਦੀ ਆਗਿਆ ਦਿੱਤੀ ਜਾਣੀ ਚਾਹੀਦੀ ਹੈ ਤੇ ਸੁਰੱਖਿਆ ਬਲਾਂ ਨੂੰ ਸੰਜਮ ਵਰਤਣਾ ਚਾਹੀਦਾ ਹੈ। ਭਾਰਤ ਦੇ ਵਿਦੇਸ਼ ਮੰਤਰਾਲਾ ਦੇ ਬੁਲਾਰੇ ਰਵੀਸ਼ ਕੁਮਾਰ ਨੇ ਅੱਜ ਕਿਹਾ ਕਿ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਹਿੰਸਾ ਰੋਕਣ, ਵਿਸ਼ਵਾਸ ਬਹਾਲੀ ਅਤੇ ਆਮ ਸਥਿਤੀ ਬਹਾਲ ਕਰਨ ਦੇ ਲਈ ਜ਼ਮੀਨੀ ਪੱਧਰ ਉੱਤੇ ਕੰਮ ਕਰ ਰਹੀਆਂ ਹਨ। ਉਨ੍ਹਾ ਕਿਹਾ ਕਿ ਸਰਕਾਰ ਦੇ ਸੀਨੀਅਰ ਪ੍ਰਤੀਨਿਧ ਪ੍ਰਕਿਰਿਆ ਵਿਚ ਸ਼ਾਮਲ ਹਨ। ਪ੍ਰਧਾਨ ਮੰਤਰੀ ਨੇ ਜਨਤਕ ਤੌਰ ਉੱਤੇ ਸ਼ਾਂਤੀ ਤੇ ਭਾਈਚਾਰੇ ਦੀ ਅਪੀਲ ਕੀਤੀ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ