Welcome to Canadian Punjabi Post
Follow us on

20

September 2024
ਬ੍ਰੈਕਿੰਗ ਖ਼ਬਰਾਂ :
ਐੱਨ.ਡੀ.ਪੀ. ਵੱਲੋਂ ਟਰੂਡੋ ਲਿਬਰਲਜ਼ ਦਾ ਸਮਰਥਨ ਕਰਨ ਦੀ ਗੱਲ ਕਹਿਣ ਤੋਂ ਬਾਅਦ ਸਦਨ ਵਿੱਚ ਪੋਲੀਏਵਰ ਅਤੇ ਜਗਮੀਤ ਸਿੰਘ ਵਿੱਚਕਾਰ ਹੋਈ ਤਿੱਖੀ ਬਹਿਸਪਾਬਲੋ ਰੋਡਰੀਗੇਜ ਦੇ ਮੰਤਰੀ ਮੰਡਲ ਤੋਂ ਅਸਤੀਫਾ ਦੇਣ ਤੋਂ ਬਾਅਦ ਪ੍ਰਧਾਨ ਮੰਤਰੀ ਟਰੂਡੋ ਨੇ ਅਨੀਤਾ ਆਨੰਦ ਨੂੰ ਟਰਾਂਸਪੋਰਟ ਮੰਤਰੀ ਕੀਤਾ ਨਿਯੁਕਤਜਦੋਂ ਇੱਕ ਗੋਰੇ ਪ੍ਰਦਰਸ਼ਨਕਾਰੀ ਨੇ NDP ਆਗੂ ਜਗਮੀਤ ਸਿੰਘ ਨੂੰ 'corrupted bastard' ਕਿਹਾ ਤਾਂ..ਜਗਮੀਤ ਸਿੰਘ ਬੋਲੇ- ਮੇਰੇ ਸਾਹਮਣੇ ਕਹੋਪੰਜਾਬ ਦੇ ਨੌਜਵਾਨ ਦੀ ਬ੍ਰਿਟਸ਼ ਆਰਮੀ 'ਚ ਹੋਈ ਚੋਣਦੁਨੀਆਂ ਦੀ ਕੋਈ ਵੀ ਤਾਕਤ ਜੰਮੂ ਕਸ਼ਮੀਰ ’ਚ ਧਾਰਾ 370 ਨੂੰ ਵਾਪਿਸ ਨਹੀਂ ਲਿਆ ਸਕਦੀ : ਪ੍ਰਧਾਨ ਮੰਤਰੀਰਾਹੁਲ ਗਾਂਧੀ ਨੂੰ ਅੱਤਵਾਦੀ ਕਹਿਣ 'ਤੇ ਕੇਂਦਰੀ ਮੰਤਰੀ ਬਿੱਟੂ ਖਿਲਾਫ ਐੱਫ.ਆਈ.ਆਰ.ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪਰਮਿਟਾਂ ਦੀ ਗ਼ੈਰ-ਕਾਨੂੰਨੀ ਕਲੱਬਿੰਗ ਵਿਰੁੱਧ ਸਖ਼ਤ ਕਾਰਵਾਈ
 
ਅੰਤਰਰਾਸ਼ਟਰੀ

ਪਾਕਿਸਤਾਨ ਸਰਕਾਰ ਨੇ ਨਵਾਜ਼ ਸ਼ਰੀਫ ਨੂੰ ਭਗੌੜਾ ਐਲਾਨ ਕੀਤਾ

February 28, 2020 01:59 AM

ਇਸਲਾਮਾਬਾਦ, 27 ਫਰਵਰੀ (ਪੋਸਟ ਬਿਊਰੋ)- ਪਾਕਿਸਤਾਨ ਦੀ ਇਮਰਾਨ ਖਾਨ ਸਰਕਾਰ ਨੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨੂੰ ਭਗੌੜਾ ਐਲਾਨ ਕਰ ਦਿੱਤਾ ਹੈ। ਸਰਕਾਰ ਨੇ ਸ਼ਰੀਫ Ḕਤੇ ਆਪਣੀ ਮੈਡੀਕਲ ਰਿਪੋਰਟ ਨਾ ਭੇਜਣ ਅਤੇ ਜ਼ਮਾਨਤ ਦੇ ਨਿਯਮਾਂ ਦਾ ਉਲੰਘਣ ਕਰਨ ਦਾ ਦੋਸ਼ ਲਾਇਆ ਹੈ। ਇਸ ਦੇ ਨਾਲ ਉਨ੍ਹਾਂ ਦੀ ਜ਼ਮਾਨਤ ਰੱਦ ਕਰ ਦਿੱਤੀ ਗਈ ਹੈ। ਭ੍ਰਿਸ਼ਟਾਚਾਰ ਦੇ ਕੇਸ ਵਿੱਚ ਸੱਤ ਸਾਲ ਜੇਲ੍ਹ ਦੀ ਸਜ਼ਾ ਭੁਗਤ ਰਹੇ ਸ਼ਰੀਫ ਨੂੰ ਪਿਛਲੇ ਸਾਲ 29 ਅਕਤੂਬਰ ਨੂੰ ਹਾਈ ਕੋਰਟ ਨੇ ਸਿਹਤ ਸੰਬੰਧੀ ਕਾਰਨਾਂ ਕਰ ਕੇ ਅੱਠ ਹਫਤੇ ਦੀ ਜ਼ਮਾਨਤ ਦਿੱਤੀ ਸੀ। ਉਹ 19 ਨਵੰਬਰ ਨੂੰ ਇਲਾਜ ਦੇ ਲਈ ਲੰਡਨ ਗਏ ਸਨ, ਪਰ ਓਦੋਂ ਤੋਂ ਵਾਪਸ ਨਹੀਂ ਆਏ।
ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਸਲਾਹਕਾਰ ਡਾਕਟਰ ਫਿਰਦੌਸ ਆਸ਼ਿਕ ਅਵਾਨ ਨੇ ਕੱਲ੍ਹ ਕੈਬਨਿਟ ਬੈਠਕ ਦੇ ਬਾਅਦ ਕਿਹਾ ਕਿ ਨਵਾਜ਼ ਸ਼ਰੀਫ ਆਪਣੀ ਮੈਡੀਕਲ ਰਿਪੋਰਟ ਭੇਜਣ ਵਿੱਚ ਨਾਕਾਮਬਾਯ ਰਹੇ। ਉਨ੍ਹਾਂ ਨੇ ਇੱਕ ਮੈਡੀਕਲ ਸਰਟੀਫਿਕੇਟ ਭੇਜਿਆ, ਜੋ ਕਾਫੀ ਨਹੀਂ ਹੈ। ਇਸੇ ਆਧਾਰ Ḕਤੇ ਉਨ੍ਹਾਂ ਨੂੰ ਭਗੌੜਾ ਐਲਾਨਿਆ ਗਿਆ ਹੈ। ਉਹ ਛੇਤੀ ਲੰਡਨ ਤੋਂ ਨਾ ਪਰਤੇ ਤਾਂ ਉਨ੍ਹਾਂ ਨੂੰ ਐਲਾਨਿਆ ਅਪਰਾਧੀ ਮੰਨਿਆ ਜਾਵੇਗਾ। ਇਸਲਾਮਾਬਾਦ ਕੋਰਟ ਨੇ ਪੰਜਾਬ ਸਰਕਾਰ ਨੂੰ ਇਸ ਮਾਮਲੇ Ḕਤੇ ਨਜ਼ਰ ਰੱਖਣ ਲਈ ਕਿਹਾ ਸੀ। ਸ਼ਰੀਫ ਨੂੰ ਕਈ ਵਾਰ ਪੱਤਰ ਲਿਖ ਕੇ ਲੰਡਨ ਦੇ ਕਿਸੇ ਹਸਪਤਾਲ ਦੀ ਮੈਡੀਕਲ ਰਿਪੋਰਟ ਦਾਖਲ ਕਰਨ ਲਈ ਕਿਹਾ ਗਿਆ ਸੀ, ਪਰ ਉਨ੍ਹਾਂ ਨੇ ਇੱਕ ਸਰਟੀਫਿਕੇਟ ਭੇਜਿਆ, ਜਿਸ ਨੂੰ ਮੈਡੀਕਲ ਬੋਰਡ ਨੇ ਰੱਦ ਕਰ ਦਿੱਤਾ। ਜੇ ਨਵਾਜ਼ ਵਾਕਈ ਗੰਭੀਰ ਬਿਮਾਰੀ ਨਾਲ ਜੂਝ ਰਹੇ ਹਨ ਤਾਂ ਉਨ੍ਹਾਂ ਨੂੰ ਵਿਸਤ੍ਰਿਤ ਮੈਡੀਕਲ ਰਿਪੋਰਟ ਦਾਖਲ ਕਰਨ ਵਿੱਚ ਕੀ ਇਤਰਾਜ਼ ਹੈ? ਸ਼ਰੀਫ ਦੇ ਡਾਕਟਰ ਨੇ ਦਾਅਵਾ ਕੀਤਾ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਦਿਲ ਦੀ ਬਿਮਾਰੀ ਨਾਲ ਜੂਝ ਰਹੇ ਹਨ। ਇਸ ਬਿਮਾਰੀ ਦਾ ਹੱਲ ਸਰਜਰੀ ਨਾਲ ਹੋ ਸਕਦਾ ਹੈ, ਜੋ ਕਾਫੀ ਮੁਸ਼ਕਲ ਹੈ।
ਇਮਰਾਨ ਦੀ ਸਲਾਹਕਾਰ ਨੇ ਨਵਾਜ਼ ਸ਼ਰੀਫ ਦੇ ਭਰਾ ਸ਼ਾਹਬਾਜ਼ ਸ਼ਰੀਫ Ḕਤੇ ਵੀ ਕਰਾਰਾ ਹਮਲਾ ਬੋਲਿਆ। ਉਨ੍ਹਾਂ ਨੇ ਕਿਹਾ, ਸ਼ਾਹਬਾਜ਼ ਮਹੀਨਿਆਂ ਤੋਂ ਬਿਨਾਂ ਕਿਸੇ ਕਾਰਨ ਲੰਡਨ ਵਿੱਚ ਹਨ। ਉਹ ਆਪਣੀ ਸੰਵਿਧਾਨਕ ਜ਼ਿੰਮੇਵਾਰੀ ਨਹੀਂ ਨਿਭਾ ਰਹੇ। ਇਥੇ ਉਨ੍ਹਾਂ ਦੇ ਲਈ ਸ਼ਾਨਦਾਰ ਦਫਤਰ ਦੀ ਵਿਵਸਥਾ ਹੈ, ਜਿਸ Ḕਤੇ ਹਰ ਮਹੀਨੇ ਕਾਫੀ ਖਰਚ ਹੁੰਦਾ ਹੈ। ਉਨ੍ਹਾਂ ਨੂੰ ਤੁਰੰਤ ਲੰਡਨ ਤੋਂ ਪਰਤਣਾ ਚਾਹੀਦਾ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਪੰਜਾਬ ਦੇ ਨੌਜਵਾਨ ਦੀ ਬ੍ਰਿਟਸ਼ ਆਰਮੀ 'ਚ ਹੋਈ ਚੋਣ ਅਮਰੀਕਾ ਦੇ ਇੱਕ 16 ਸਾਲਾ ਲੜਕੇ ਦੇ ਆਉਂਦੇ ਹਨ 23 ਨੰਬਰ ਦੇ ਜੁੱਤੇ, ਗਿਨੀਜ਼ ਵਰਲਡ ਰਿਕਾਰਡਜ਼ `ਚ 2 ਰਿਕਾਰਡ ਕੀਤੇ ਦਰਜ ਨਿਊਯਾਰਕ ਦੇ ਸਵਾਮੀਨਾਰਾਇਣ ਮੰਦਰ `ਚ ਹੋਈ ਭੰਨਤੋੜ, ਪ੍ਰਧਾਨ ਮੰਤਰੀ ਮੋਦੀ ਵਿਰੋਧੀ ਨਾਅਰੇ ਲਿਖੇ ਮਾਲਦੀਵ ਦੇ ਵਿਦੇਸ਼ ਮੰਤਰੀ ਨੇ ਕਿਹਾ: ਭਾਰਤ ਨਾਲ ਸਬੰਧ ਸੁਧਰੇ, ਦੋਹਾਂ ਦੇਸ਼ਾਂ ਵਿਚਾਲੇ ਗਲਤਫਹਿਮੀਆਂ ਦੂਰ ਹੋਈਆਂ ਟਰੰਪ 'ਤੇ ਹਮਲਾ ਕਰਨ ਦੀ ਕੋਸਿ਼ਸ਼, ਹਮਲਾਵਰ ਏਕੇ-47 ਵਰਗੀ ਰਾਈਫਲ ਲੈ ਕੇ ਗੋਲਫ ਕਲੱਬ 'ਚ ਲੁਕਿਆ ਸੀ ਮਾਈਕਲ ਜੈਕਸਨ ਦੇ ਭਰਾ ਟੀਟੋ ਜੈਕਸਨ ਦਾ 70 ਸਾਲ ਦੀ ਉਮਰ `ਚ ਹੋਇਆ ਦਿਹਾਂਤ ਭਾਰਤ ਵੀਅਤਨਾਮ ਨੂੰ 1 ਮਿਲੀਅਨ ਡਾਲਰ ਦੀ ਸਹਾਇਤਾ ਭੇਜਦੀ, ਵੀਅਤਨਾਮ ਵਿੱਚ ਹੜ੍ਹਾਂ ਅਤੇ ਜ਼ਮੀਨ ਖਿਸਕਣ ਦਾ ਕਾਰਨ 200 ਤੋਂ ਵੱਧ ਮੌਤਾਂ 'ਮੈਂ ਟੇਲਰ ਸਵਿਫਟ ਨੂੰ ਨਫ਼ਰਤ ਕਰਦਾ ਹਾਂ': ਟਰੰਪ ਅਜੀਤ ਡੋਭਾਲ ਨੇ ਰੂਸੀ ਰਾਸ਼ਟਰਪਤੀ ਪੁਤਿਨ ਨਾਲ ਕੀਤੀ ਮੁਲਾਕਾਤ ਕੀਤੀ ਮਿਸ ਸਵਿਟਜ਼ਰਲੈਂਡ ਫਾਈਨਲਿਸਟ ਦਾ ਪਤੀ ਹੀ ਨਿਕਲਿਆ ਉਸਦਾ ਕਾਤਲ, ਸਰੀਰ ਦੇ ਅੰਗਾਂ ਨੂੰ ਬਲੈਂਡਰ ਵਿੱਚ ਪੀਸਿਆ ਤੇ ਤੇਜ਼ਾਬ ਵਿੱਚ ਘੋਲ ਦਿੱਤਾ ਸੀ