Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਭਾਰਤ

ਦਿੱਲੀ ਹਿੰਸਾ: ਭਾਜਪਾ ਨੂੰ ਕਾਂਬਾ ਛੇੜਨ ਵਾਲੇ ਜਸਟਿਸ ਮੁਰਲੀਧਰ ਦਾ ਰਾਤੋ-ਰਾਤ ਤਬਾਦਲਾ

February 28, 2020 05:25 AM

* ਕੇਂਦਰ ਸਰਕਾਰ ਨੇ ਦਿੱਲੀ ਤੋਂ ਚੰਡੀਗੜ੍ਹ ਨੂੰ ਤੋਰਿਆ


ਚੰਡੀਗੜ੍ਹ, 27 ਫਰਵਰੀ, (ਪੋਸਟ ਬਿਊਰੋ)- ਨਾਗਰਿਕਤਾ ਸੋਧ ਕਾਨੂੰਨ ਦੇ ਮੁੱਦੇ ਉੱਤੇ ਉੱਤਰ-ਪੂਰਬੀ ਦਿੱਲੀ ਵਿੱਚ ਹਿੰਸਾ ਫੈਲਣ ਦੇ ਬਾਅਦ ਭਾਜਪਾ ਨੇਤਾਵਾਂ ਦੇ ਭੜਕਾਊ ਬਿਆਨਾਂ ਕਾਰਨ ਬੁੱਧਵਾਰ ਨੂੰ ਦਿੱਲੀ ਹਾਈ ਕੋਰਟ ਦੇ ਜੱਜ ਜਸਟਿਸ ਐਸ ਮੁਰਲੀਧਰ ਨੇ ਦਿੱਲੀ ਪੁਲਿਸ ਤੇ ਕੇਂਦਰ ਸਰਕਾਰ ਨੂੰ ਖੂਬ ਝਾੜਿਆ ਸੀ, ਓਸੇ ਦਿਨ ਅੱਧੀ ਰਾਤ ਉਨ੍ਹਾਂ ਦਾ ਟ੍ਰਾਂਸਫਰ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਕਰ ਦਿੱਤਾ ਗਿਆ। ਉਹ ਹਾਈ ਕੋਰਟ ਦੇ ਸੀਨੀਅਰ ਜੱਜਾਂ ਦੀ ਲਿਸਟ ਵਿੱਚ ਤੀਸਰੇ ਨੰਬਰ ਉੱਤੇ ਆਉਂਦੇ ਹਨ। ਇਸ ਤਬਾਦਲੇ ਨੂੰ ਬੁੱਧਵਾਰ ਦੀ ਸੁਣਵਾਈ ਨਾਲ ਜੋੜ ਕੇ ਵੇਖਿਆ ਜਾ ਰਿਹਾ ਹੈ।
ਭਾਰਤ ਦੇ ਕਾਨੂੰਨ ਮੰਤਰਾਲੇ ਨੇ ਬੁੱਧਵਾਰ ਦੇਰ ਰਾਤ ਉਨ੍ਹਾਂ ਦੇ ਟ੍ਰਾਂਸਫਰ ਦਾ ਨੋਟੀਫੀਕੇਸ਼ਨ ਜਾਰੀ ਕੀਤਾ ਸੀ, ਜਿਸ ਵਿੱਚ ਕਿਹਾ ਗਿਆ ਕਿ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਭਾਰਤ ਦੇ ਚੀਫ਼ ਜਸਟਿਸ ਐਸ ਏ ਬੋਬੜੇ ਨਾਲ ਵਿਚਾਰ ਕਰਨ ਪਿੱਛੋਂ ਇਹ ਫੈਸਲਾ ਲਿਆ ਹੈ। ਜਿ਼ਕਰ ਯੋਗ ਹੈ ਕਿ ਪਹਿਲਾਂ 12 ਫਰਵਰੀ ਨੂੰ ਸੁਪਰੀਮ ਕੋਰਟ ਦੇ ਕੋਲੇਜੀਅਮ ਨੇ ਜਸਟਿਸ ਮੁਰਲੀਧਰ ਸਣੇ ਤਿੰਨ ਜੱਜਾਂ ਦੀ ਟ੍ਰਾਂਸਫਰ ਦੀ ਸਿਫਾਰਸ਼ ਕੀਤੀ ਸੀ। ਫਿਰ ਵੀ ਇਸ ਤਬਾਦਲੇ ਲਈ ਜਾਰੀ ਹੋਏ ਹੁਕਮ ਦੇ ਸਮੇਂ ਤੇ ਅਦਾਲਤੀ ਕਾਰਵਾਈ ਦੇ ਮਿਲ ਜਾਣ ਨਾਲ ਇਸ ਉੱਤੇ ਰਾਜਨੀਤੀ ਗਰਮਾ ਗਈ ਹੈ। ਕਾਂਗਰਸ ਨੇ ਹਾਈ ਕੋਰਟ ਦੇ ਜੱਜ ਦੀ ਰਾਤੋ-ਰਾਤ ਟ੍ਰਾਂਸਫਰ ਬਾਰੇ ਮੋਦੀ ਸਰਕਾਰ ਉੱਤੇ ਕਿੰਤੂ ਕੀਤੇ ਹਨ। ਰਾਹੁਲ ਗਾਂਧੀ ਨੇ ਟਵੀਟ ਕੀਤਾ ਕਿ ‘ਬਹਾਦੁਰ ਜੱਜ ਲੋਇਆ ਨੂੰ ਯਾਦ ਕਰੋ, ਜਿਨ੍ਹਾਂ ਦਾ ਟ੍ਰਾਂਸਫਰ ਨਹੀਂ ਹੋਇਆ ਸੀ।’ ਦੂਸਰੇ ਪਾਸੇ ਕੇਂਦਰੀ ਕਾਨੂੰਨ ਮੰਤਰੀ ਰਵੀਸ਼ੰਕਰ ਪ੍ਰਸਾਦ ਨੇ ਸਰਕਾਰ ਦਾ ਬਚਾਅ ਕਰਦੇ ਹੋਏ ਸਫਾਈ ਪੇਸ਼ ਕੀਤੀ ਹੈ ਕਿ ਸਭ ਕੁਝ ਤੈਅ ਪ੍ਰਕ੍ਰਿਆ ਹੇਠ ਹੋਇਆ ਹੈ।
ਵਰਨਣ ਯੋਗ ਹੈ ਕਿ ਬੁੱਧਵਾਰ ਨੂੰ ਹਾਈ ਕੋਰਟ ਵਿੱਚ ਕੇਂਦਰ ਸਰਕਾਰ ਨੂੰ ਫਿਟਕਾਰ ਲਾਏ ਜਾਣ ਤੋਂ ਪਹਿਲੇ ਦਿਨ ਮੰਗਲਵਾਰ ਅੱਧੀ ਰਾਤ ਵੀ ਜਸਟਿਸ ਮੁਰਲੀਧਰ ਨੇ ਅਦਾਲਤ ਲਾਈ ਸੀ। ਦਿੱਲੀ ਵਿੱਚ ਭੜਕੀ ਹਿੰਸਾ ਵਿੱਚ ਜ਼ਖ਼ਮੀਆਂ ਦੇ ਇਲਾਜ ਲਈ ਮੰਗਲਵਾਰ ਰਾਤ 12:30 ਵਜੇ ਜਸਟਿਸ ਮੁਰਲੀਧਰ ਦੇ ਘਰ ਸੁਣਵਾਈ ਵਿੱਚ ਜਸਟਿਸ ਅਨੂਪ ਭੰਬਾਨੀ ਵੀ ਸ਼ਾਮਲ ਸਨ। ਸ਼ਿਕਾਇਤ ਕਰਤਾ ਵਕੀਲ ਸੁਰੂਰ ਅਹਿਮਦ ਦੀ ਮੰਗ ਉੱਤੇ ਪੁਲਿਸ ਨੂੰ ਹਿੰਸਾ ਵਾਲੇ ਖੇਤਰ ਮੁਸਤਫਾਬਾਦ ਦੇ ਅਲ-ਹਿੰਦ ਹਸਪਤਾਲ ਵਿੱਚ ਫਸੇ ਮਰੀਜ਼ਾਂ ਨੂੰ ਪੂਰੀ ਸੁਰੱਖਿਆ ਨਾਲ ਵੱਡੇ ਹਸਪਤਾਲ ਪਹੁੰਚਾਉਣ ਦਾ ਹੁਕਮ ਦਿੱਤਾ ਗਿਆ ਸੀ। ਇਸ ਦੇ ਅਗਲੇ ਦਿਨ ਜਸਟਿਸ ਮੁਰਲੀਧਰ ਅਤੇ ਜਸਟਿਸ ਤਲਵੰਤ ਸਿੰਘ ਦੀ ਬੈਂਚ ਨੇ ਸੋਸ਼ਲ ਵਰਕਰ ਹਰਸ਼ ਮੰਦਰ ਦੀ ਪਟੀਸ਼ਨ ਉੱਤੇ ਸੁਣਵਾਈ ਦੌਰਾਨ ਭਾਜਪਾ ਆਗੂ ਕਪਿਲ ਮਿਸ਼ਰਾ ਸਣੇ ਤਿੰਨ ਭਾਜਪਾ ਨੇਤਾਵਾਂ ਉੱਤੇ ਕੇਸ ਦਰਜ ਕਰਨ ਦਾ ਹੁਕਮ ਦਿੱਤਾ ਸੀ। ਜਸਟਿਸ ਮੁਰਲੀਧਰ ਅਤੇ ਜਸਟਿਸ ਇਸ ਮੌਕੇ ਦਿੱਲੀ ਦੀ ਹਿੰਸਾ ਤੋਂ ਪਹਿਲਾਂ ਭੜਕਾਊ ਭਾਸ਼ਣ ਦੇਣ ਵਾਲੇ ਨੇਤਾਵਾਂ ਖਿਲਾਫ ਕਾਰਵਾਈ ਨਾ ਕਰਨ ਉੱਤੇ ਦਿੱਲੀ ਪੁਲਿਸ ਨੂੰ ਝਾੜ ਵੀ ਪਾਈ ਤੇ ਕਿਹਾ ਸੀ ਕਿ ‘ਹਿੰਸਾ ਭੜਕਾਉਣ ਵਾਲਿਆਂ ਉੱਤੇ ਤੁਰੰਤ ਕੇਸ ਦਰਜ ਕਰਨਾ ਕੀ ਜ਼ਰੂਰੀ ਨਹੀਂ? ਹਿੰਸਾ ਰੋਕਣ ਲਈ ਤੁਰੰਤ ਸਖ਼ਤ ਕਦਮ ਚੁੱਕਣ ਦੀ ਲੋੜ ਹੈ। ਅਸੀਂ ਦਿੱਲੀ ਵਿੱਚ ਮੁੜ ਕੇ 1984 ਵਾਲੇ ਹਾਲਾਤ ਨਹੀਂ ਬਣਨ ਦਿਆਂਗੇ।’
ਬੁੱਧਵਾਰ ਦੀ ਤਿੰਨ ਘੰਟੇ ਦੀ ਸੁਣਵਾਈ ਦੌਰਾਨ ਜਸਟਿਸ ਮੁਰਲੀਧਰ ਨੇ ਦਿੱਲੀ ਪੁਲਿਸ ਨੂੰ ਭੜਕਾਊ ਭਾਸ਼ਣਾਂ ਦੇ ਵੀਡੀਓ ਵੇਖਣ ਤੇ ਭਾਜਪਾ ਨੇਤਾ ਕਪਿਲ ਮਿਸ਼ਰਾ, ਅਨੁਰਾਗ ਠਾਕੁਰ ਤੇ ਪ੍ਰਵੇਸ਼ ਵਰਮਾ ਖਿਲਾਫ ਕੇਸ ਦਰਜ ਕਰਨ ਵਾਸਤੇ ਕਿਹਾ ਸੀ। ਜਸਟਿਸ ਮੁਰਲੀਧਰ ਨੇ ਕੋਰਟ ਵਿੱਚ ਕਪਿਲ ਮਿਸ਼ਰਾ ਦਾ ਵਾਇਰਲ ਵੀਡੀਓ ਪਲੇਅ ਕਰਵਾਇਆ ਅਤੇ ਪੁਲਿਸ ਨੂੰ ਇਸ ਬਾਰੇ ਵੀਰਵਾਰ ਨੂੰ ਰਿਪੋਰਟ ਕਰਨ ਨੂੰ ਕਿਹਾ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ