Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਕੈਨੇਡਾ

ਫੈਡਰਲ ਤੇ ਬੀਸੀ ਮੰਤਰੀਆਂ ਨੇ ਹੈਰੇਡਿਟਰੀ ਚੀਫਜ਼ ਨਾਲ ਸ਼ੁਰੂ ਕੀਤੀ ਗੱਲਬਾਤ

February 28, 2020 05:48 AM

ਸਮਿਦਰਜ਼, ਬੀਸੀ, 27 ਫਰਵਰੀ (ਪੋਸਟ ਬਿਊਰੋ) : ਵੈਟਸੂਵੈਟਨ ਦੇ ਹੈਰੇਡਿਟਰੀ ਚੀਫਜ਼ ਨੇ ਵੀਰਵਾਰ ਨੂੰ ਸਰਕਾਰ ਦੇ ਸੀਨੀਅਰ ਮੰਤਰੀਆਂ ਨਾਲ ਬੈਠ ਕੇ ਪਾਈਪਲਾਈਨ ਵਿਵਾਦ ਬਾਰੇ ਗੱਲਬਾਤ ਦੀ ਸ਼ੁਰੂਆਤ ਕੀਤੀ। ਇਸ ਪਾਈਪਲਾਈਨ ਵਿਵਾਦ ਕਾਰਨ ਦੇਸ਼ ਭਰ ਵਿੱਚ ਮੁਜ਼ਾਹਰੇ ਹੋ ਰਹੇ ਹਨ ਤੇ ਕਈ ਥਾਂਵਾਂ ਉੱਤੇ ਮਾਲ ਤੇ ਯਾਤਰੀ ਗੱਡੀਆਂ ਦੀ ਸੇਵਾ ਬੰਦ ਕਰ ਦਿੱਤੀ ਗਈ ਹੈ।
ਫੈਡਰਲ ਕ੍ਰਾਊਨ ਇੰਡੀਜੀਨਸ ਰਿਲੇਸ਼ਨਜ਼ ਮੰਤਰੀ ਕੈਰੋਲਿਨ ਬੈਨੇਟ ਤੇ ਬ੍ਰਿਟਿਸ਼ ਕੋਲੰਬੀਆ ਦੇ ਇੰਡੀਜੀਨਸ ਰਿਲੇਸ਼ਨਜ਼ ਮੰਤਰੀ ਸਕੌਟ ਫਰੇਜ਼ਰ ਹੈਰੇਡਿਟਰੀ ਚੀਫਜ਼ ਨਾਲ ਮੁਲਾਕਾਤ ਕਰਨ ਲਈ ਵੱਖਰੇ ਤੌਰ ੳੱੁਤੇ ਪਹੁੰਚੇ। ਮੀਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਆਰਸੀਐਮਪੀ ਤੇ ਕੋਸਟਲ ਗੈਸਲਿੰਕ ਨੇ ਆਖਿਆ ਕਿ ਉਹ ਗੱਲਬਾਤ ਲਈ ਚੀਫਜ਼ ਵੱਲੋਂ ਕੀਤੀ ਗਈ ਗੁਜ਼ਾਰਿਸ਼ ਵਾਸਤੇ ਸਹਿਮਤ ਹਨ। ਜਿ਼ਕਰਯੋਗ ਹੈ ਕਿ ਨੈਚੂਰਲ ਗੈਸ ਕੰਪਨੀ ਉੱਤਰਪੱਛਮੀ ਬੀਸੀ ਵਿੱਚ ਚੱਲ ਰਹੀਆਂ ਆਪਣੀਆਂ ਗਤੀਵਿਧੀਆਂ ਦੋ ਦਿਨ ਲਈ ਬੰਦ ਕਰਨ ਉੱਤੇ ਰਾਜ਼ੀ ਹੋਈ ਹੈ ਜਦਕਿ ਆਰਸੀਐਮਪੀ ਵੱਲੋਂ ਸੰਵੇਦਨਸ਼ੀਲ ਹਿੱਸਿਆਂ ਵਿੱਚ ਕੀਤੀ ਜਾ ਰਹੀ ਗਸ਼ਤ ਬੰਦ ਕੀਤੀ ਗਈ ਹੈ।
ਗੱਲਬਾਤ ਸ਼ੁਰੂ ਹੋਣ ਤੋਂ ਪਹਿਲਾਂ ਦੋਵਾਂ ਧਿਰਾਂ ਵੱਲੋਂ ਦਿੱਤੇ ਜਾ ਰਹੇ ਅਜਿਹੇ ਸਹਿਯੋਗ ਦੀ ਚੀਫਜ਼ ਵੱਲੋਂ ਸ਼ਲਾਘਾ ਕੀਤੀ ਗਈ। ਚੀਫਜ਼ ਵੱਲੋਂ ਜਾਰੀ ਬਿਆਨ ਵਿੱਚ ਆਖਿਆ ਗਿਆ ਕਿ ਸਾਡਾ ਮੰਨਣਾ ਹੈ ਕਿ ਅਜਿਹੇ ਹਾਲਾਤ ਕਾਰਨ ਗੱਲਬਾਤ ਲਈ ਜੋ ਮਾਹੌਲ ਚਾਹੀਦਾ ਹੈ ਉਹ ਬਣ ਸਕੇਗਾ ਤੇ ਸਾਡੀ ਗੱਲਬਾਤ ਸਕਾਰਾਤਮਕ ਰਹੇਗੀ। ਚੀਫਜ਼ ਨੇ ਆਖਿਆ ਕਿ ਬੈਨੇਟ ਤੇ ਫਰੇਜ਼ਰ ਨਾਲ ਸਾਡੀ ਮੁਲਾਕਾਤ ਪਹਿਲਾ ਕਦਮ ਹੈ। ਜਿ਼ਕਰਯੋਗ ਹੈ ਕਿ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਤੇ ਬੀਸੀ ਦੇ ਪ੍ਰੀਮੀਅਰ ਜੌਹਨ ਹੌਰਗਨ ਨੇ ਇਨ੍ਹਾਂ ਮੁੱਦਿਆਂ ਉੱਤੇ ਗੱਲ ਕਰਨ ਦਾ ਸੱਦਾ ਕਬੂਲ ਨਹੀਂ ਸੀ ਕੀਤਾ।
ਬੈਨੇਟ ਤੇ ਫਰੇਜ਼ਰ ਨੇ ਆਖਿਆ ਕਿ ਉਨ੍ਹਾਂ ਨੂੰ ਆਸ ਹੈ ਕਿ ਇਨ੍ਹਾਂ ਮੀਟਿੰਗਾਂ ਨਾਲ ਵਿਵਾਦ ਤੇ ਮੁਜ਼ਾਹਰੇ ਖਤਮ ਕਰਨ ਦਾ ਮੁੱਢ ਬੱਝੇਗਾ। ਇੰਡੀਜੀਨਸ ਸਰਵਿਸਿਜ਼ ਮੰਤਰੀ ਮਾਰਕ ਮਿਲਰ ਨੇ ਆਖਿਆ ਕਿ ਇਹ ਮੀਟਿੰਗ ਖੁੱਲ੍ਹੀ ਗੱਲਬਾਤ ਤੇ ਸ਼ਾਂਤਮਈ ਹੱਲ ਲਈ ਜਿੱਤ ਹੈ ਪਰ ਇਹ ਤਾਂ ਅਜੇ ਸ਼ੁਰੂਆਤ ਹੈ। ਅਜਿਹੇ ਕਈ ਮੁੱਦੇ ਹਨ ਜਿਨ੍ਹਾਂ ਨੂੰ ਹੱਲ ਕਰਨ ਵਿੱਚ ਸਮਾਂ ਲੱਗੇਗਾ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ