Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਭਾਰਤ

ਨਿਰਭੈਆ ਦੇ ਚਾਰਾਂ ਦੋਸ਼ੀਆਂ ਦੇ ਸੈੱਲ ਰੋਜ਼ ਬਦਲੇ ਜਾਣ ਲੱਗੇ

February 28, 2020 07:54 AM

ਨਵੀਂ ਦਿੱਲ਼ੀ, 27 ਫਰਵਰੀ (ਪੋਸਟ ਬਿਊਰੋ)- ਨਿਰਭੈਆ ਕਤਲ ਅਤੇ ਬਲਾਤਕਾਰ ਕੇਸ ਦੇ ਚਾਰਾਂ ਦੋਸ਼ੀਆਂ ਦੀ ਫਾਂਸੀ ਦੀ ਤਾਰੀਕ ਨੇੜੇ ਆਈ ਵੇਖ ਕੇ ਤਿਹਾੜ ਜੇਲ੍ਹ ਪ੍ਰਸ਼ਾਸਨ ਹੋਰ ਚੌਕਸ ਹੋ ਗਿਆ ਹੈ। ਤਿਹਾੜ ਜੇਲ੍ਹ ਵਿੱਚ ਬੰਦ ਨਿਰਭੈਆ ਕੇਸ ਦੇ ਚਾਰੇ ਦੋਸ਼ੀ ਖ਼ੁਦ ਨੂੰ ਕੋਈ ਨੁਕਸਾਨ ਨਾ ਪਹੁੰਚਾ ਲੈਣ, ਇਸ ਲਈ ਜੇਲ੍ਹ ਪ੍ਰਸ਼ਾਸਨ ਪੂਰੀ ਸਾਵਧਾਨੀ ਵਰਤ ਰਿਹਾ ਹੈ। ਇਕੋ ਸੈੱਲ ਵਿੱਚ ਰੱਖਣ ਦੇ ਬਜਾਏ ਇਨ੍ਹਾਂ ਦੇ ਸੈੱਲ ਰੋਜ਼ ਬਦਲੇ ਜਾ ਰਹੇ ਹਨ।
ਇਹ ਸਾਰੇ ਦੋਸ਼ੀ ਭਾਵੇਂ ਸਕਿਓਰਟੀ ਵਾਰਡ ਵਾਲੀ ਇਕੋ ਬੈਰਕ ਵਿੱਚ ਹਨ, ਪਰ ਇਨ੍ਹਾਂ ਨੂੰ ਏਦਾਂ ਰੱਖਿਆ ਗਿਆ ਹੈ ਕਿ ਦੋ ਦੋਸ਼ੀਆਂ ਦੇ ਸੈੱਲ਼ ਵਿਚਾਲੇ ਇਕ ਸੈੱਲ ਖਾਲੀ ਰਹੇ। ਇਸ ਦਾ ਮਕਸਦ ਇਨ੍ਹਾਂ ਵਿਚਕਾਰ ਕਿਸੇ ਤਰ੍ਹਾਂ ਦੇ ਸੰਪਰਕ ਦੀ ਸੰਭਾਵਨਾ ਖ਼ਤਮ ਕਰਨਾ ਹੈ। ਜੇਲ੍ਹ ਦੇ ਸੂਤਰਾਂ ਦਾ ਕਹਿਣਾ ਹੈ ਕਿ ਕਈ ਵਾਰ ਦੋਸ਼ੀ ਉੱਚੀ ਆਵਾਜ਼ ਵਿੱਚ ਬੋਲ ਕੇ ਆਪਣਾ ਸੰਦੇਸ਼ ਦੂਜੇ ਨੂੰ ਪੁਚਾਉਣ ਦੀ ਕੋਸ਼ਿਸ਼ ਕਰਦੇ ਹਨ। ਇਸ ਨੂੰ ਦੇਖ ਕੇ ਇਨ੍ਹਾਂ ਨੂੰ ਸਿਰਫ ਵੱਖ-ਵੱਖ ਸੈੱਲ ਵਿੱਚ ਰੱਖਿਆ ਹੈ, ਸਗੋਂ ਕੁਝ ਫਾਸਲੇ ਉੱਤੇ ਬਣੇ ਸੈੱਲ ਵਿੱਚ ਰੱਖਿਆ ਗਿਆ ਹੈ। ਇਨ੍ਹਾਂ ਸੂਤਰਾਂ ਦਾ ਕਹਿਣਾ ਹੈ ਕਿ ਸੈੱਲ ਤੋਂ ਦੋਸ਼ੀਆਂ ਨੂੰ ਕੁਝ ਦੇਰ ਲਈ ਬਾਹਰ ਕੱਢਿਆ ਜਾਂਦਾ ਹੈ। ਉਦੋਂ ਖ਼ਾਸ ਖਿਆਲ ਰੱਖਿਆ ਜਾਂਦਾ ਹੈ ਕਿ ਇਹ ਦੂਸਰੇ ਨੂੰ ਨਾ ਦੇਖ ਸਕਣ। ਇਨ੍ਹਾਂ ਉੱਤੇ ਨਜ਼ਰ ਰੱਖਣ ਲਈ ਸੈੱਲ ਨੇੜੇ ਸੁਰੱਖਿਆ ਮੁਲਾਜ਼ਮਾਂ ਦੀ ਗਿਣਤੀ ਵਧਾਈ ਗਈ ਹੈ। ਇਨ੍ਹਾਂ ਉੱਤੇ ਹਮੇਸ਼ਾ ਸੁਰੱਖਿਆ ਮੁਲਾਜ਼ਮਾਂ ਦੀ ਨਜ਼ਰ ਹੁੰਦੀ ਹੈ। ਸੁਰੱਖਿਆ ਮੁਲਾਜ਼ਮ ਇਸ ਤਰ੍ਹਾਂ ਰੱਖੇ ਜਾਂਦੇ ਹਨ ਕਿ ਇਨ੍ਹਾਂ ਉੱਤੇ ਕਦੇ ਵੀ ਕਾਬੂ ਪਾ ਸਕਣ। ਜ਼ਰੂਰਤ ਪੈਣ ਉੱਤੇ ਸੈੱਲ਼ ਦੇ ਅੰਦਰ ਵੀ ਸੁਰੱਖਿਆ ਮੁਲਾਜ਼ਮਾਂ ਦੀ ਡਿਊਟੀ ਲਾਈ ਜਾਂਦੀ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼