Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਭਾਰਤ

ਦਿੱਲੀ ਵਿੱਚ 163 ਕੰਪਨੀਆਂ ਪੈਰਾ ਮਿਲਟਰੀ ਸੀ, ਹਿੰਸਾ ਦੇ ਖੇਤਰ ਵਿੱਚ ਨਹੀਂ ਭੇਜੀ

February 28, 2020 07:55 AM

ਨਵੀਂ ਦਿੱਲੀ, 27 ਫਰਵਰੀ (ਪੋਸਟ ਬਿਊਰੋ)- ਦਿੱਲੀ ਦੀ ਹਿੰਸਾ ਬਾਰੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪਹਿਲਾਂ ਤੋਂ ਹੀ ਪੁਲਸ ਦੀ ਕਾਰਜ ਪ੍ਰਣਾਲੀ 'ਤੇ ਸਵਾਲੀਆ ਨਿਸ਼ਾਨ ਲਾ ਰਹੇ ਹਨ। ਉਨ੍ਹਾਂ ਨੇ ਲੋੜੀਂਦੀ ਗਿਣਤੀ ਵਿੱਚ ਅਤੇ ਸਮੇਂ 'ਤੇ ਕੇਂਦਰੀ ਅਰਧ ਸੈਨਿਕ ਬਲਾਂ ਨੂੰ ਹਿੰਸਾ ਗ੍ਰਸਤ ਇਲਾਕਿਆਂ ਵਿੱਚ ਨਾ ਭੇਜੇ ਜਾਣ 'ਤੇ ਨਾਰਾਜ਼ਗੀ ਪ੍ਰਗਟਾਈ ਹੈ।
ਇੱਕ ਦਿਨ ਪਹਿਲਾਂ ਕਾਂਗਰਸ ਦੀ ਚੇਅਰਪਰਸਨ ਸੋਨੀਆ ਗਾਂਧੀ ਨੇ ਵੀ ਸਵਾਲ ਉਠਾਇਆ ਹੈ ਕਿ ਦਿੱਲੀ ਪੁਲਸ ਪਿਛਲੇ 72 ਘੰਟੇ ਤੋਂ ਨਾਕਾਮ ਰਹੀ ਸੀ। ਪੈਰਾ ਮਿਲਟਰੀ ਫੋਰਸ ਬੁਲਾਉਣ ਵਿੱਚ ਇੰਨੀ ਦੇਰ ਕਿਉਂ ਹੋਈ, ਜਦ ਕਿ ਹਿੰਸਾ ਦੌਰਾਨ ਪੰਜ ਅਰਧ ਸੈਨਿਕ ਬਲਾਂ ਦੀਆਂ 163 ਕੰਪਨੀਆਂ ਦਿੱਲੀ ਵਿੱਚ ਹੀ ਸਨ। ਇਹ ਸੁਰੱਖਿਆ ਫੋਰਸ ਵੱਧ ਤੋਂ ਵੱਧ 50 ਮਿੰਟ ਵਿੱਚ ਦਿੱਲੀ ਦੇ ਕਿਸੇ ਵੀ ਹਿੱਸੇ ਵਿੱਚ ਪਹੁੰਚ ਸਕਦੀ ਸੀ। ਇਨ੍ਹਾਂ ਫੋਰਸਾਂ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਦਿੱਲੀ ਦੀ ਹਿੰਸਾ ਉਤੇ ਕਾਬੂ ਪਾਉਣ ਲਈ ਸਮੇਂ ਉਤੇ ਸਾਨੂੰ ਨਹੀਂ ਬੁਲਾਇਆ ਗਿਆ। ਕੇਂਦਰੀ ਗ੍ਰਹਿ ਮੰਤਰਾਲੇ ਵਿੱਚ ਮੰਗਲਵਾਰ ਦੀ ਬੈਠਕ ਦੇ ਬਾਅਦ ਅਰਧ ਸੈਨਿਕ ਫੋਰਸ ਦੀਆਂ 26 ਕੰਪਨੀਆਂ ਦਿੱਲੀ ਦੇ ਹਿੰਸਾ ਗ੍ਰਸਤ ਇਲਾਕੇ ਨੂੰ ਭੇਜੀਆਂ ਗਈਆਂ ਹਨ, ਪਰ ਇਨ੍ਹਾਂ ਵਿੱਚੋਂ 13 ਕੰਪਨੀਆਂ ਅਜਿਹੀਆਂ ਸਨ, ਜਿਨ੍ਹਾਂ ਨੂੰ ਬਾਹਰ ਤੋਂ ਬੁਲਾਇਆ ਗਿਆ ਹੈ।
ਵਰਨਣ ਯੋਗ ਹੈ ਕਿ ਦੇਸ਼ ਦੀ ਸਭ ਤੋਂ ਵੱਡੇ ਕੇਂਦਰੀ ਪੈਰਾ ਮਿਲਟਰੀ ਫੋਰਸ ਸੀ ਆਰ ਪੀ ਐੱਫ ਦੀਆਂ ਕਰੀਬ 26 ਕੰਪਨੀਆਂ ਸਾਰਾ ਸਾਲ ਦਿੱਲੀ ਵਿੱਚ ਰਹਿੰਦੀਆਂ ਹਨ। ਇਹ ਕੰਪਨੀਆਂ ਵੀ ਆਈ ਪੀ ਡਿਊਟੀ, ਧਰਨਾ ਪ੍ਰਦਰਸ਼ਨ, ਰੈਲੀ, ਸੰਸਦ ਸੈਸ਼ਨ, ਦੰਗਾ ਫਸਾਦ ਅਤੇ ਤਿਉਹਾਰ ਆਦਿ ਦੇ ਪ੍ਰਬੰਧ ਵਿੱਚ ਲਾਈਆਂ ਜਾਂਦੀਆਂ ਹਨ। ਇਨ੍ਹਾਂ ਦੇ ਨਾਲ ਕਰੀਬ ਨੱਬੇ ਕੰਪਨੀਆਂ ਰਿਜ਼ਰਵ ਰਹਿੰਦੀਆਂ ਹਨ। ਇਸ ਤਰ੍ਹਾਂ ਸੀ ਆਰ ਪੀ ਐੱਫ ਦੀਆਂ 116 ਕੰਪਨੀਆਂ ਦਿੱਲੀ-ਐੱਨ ਸੀ ਆਰ ਵਿੱਚ ਹਰ ਸਮੇਂ ਰਹਿੰਦੀਆਂ ਹਨ। ਅਰਧ ਸੈਨਿਕ ਫੋਰਸ ਦੇ ਇੱਕ ਉੱਚ ਅਧਿਕਾਰੀ ਨੇ ਕਿਹਾ ਕਿ ਕੇਵਲ ਇਹੋ ਨਹੀਂ, ਸਗੋਂ ਆਈ ਟੀ ਬੀ ਪੀ ਦੀਆਂ 12 ਕੰਪਨੀਆਂ ਵੀ ਦਿੱਲੀ ਵਿੱਚ ਹਨ। ਇਨ੍ਹਾਂ ਵਿੱਚੋਂ ਬਹੁਤ ਸਾਰੇ ਜਵਾਨਾਂ ਨੂੰ ਦਿੱਲੀ ਪੁਲਸ ਦੀ ਮਦਦ ਦੇ ਲਈ ਅਲੱਗ ਅਲੱਗ ਤਰ੍ਹਾਂ ਦੀ ਡਿਊਟੀ ਦਿੱਤੀ ਜਾਂਦੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜਦ ਕਦੇ ਐਮਰਜੈਂਸੀ ਵਿੱਚ ਦਿੱਲੀ ਪੁਲਸ ਵੱਲੋਂ ਜਵਾਨ ਭੇਜੇ ਜਾਣ ਦੀ ਮੰਗ ਆਵੇ ਤਾਂ ਇਸੇ ਡਿਊਟੀ ਵਿੱਚੋਂ ਜਵਾਨਾਂ ਨੂੰ ਕੱਢ ਕੇ ਉਹ ਮੰਗ ਪੂਰੀ ਕੀਤੀ ਜਾਂਦੀ ਹੈ। ਆਈ ਟੀ ਬੀ ਪੀ ਦੀਆਂ ਛੇ ਕੰਪਨੀਆਂ ਨੋਇਡਾ ਵਿੱਚ ਤਾਂ ਛੇ ਦੱਖਣੀ ਦਿੱਲੀ ਵਿੱਚ ਰਹਿੰਦੀਆਂ ਹਨ। ਸੀ ਆਈ ਐੱਸ ਐੱਫ ਦੀਆਂ ਵੀ ਕਰੀਬ ਛੇ ਕੰਪਨੀਆਂ ਦਿੱਲੀ ਵਿੱਚ ਹੁੰਦੀਆਂ ਹਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ