Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਭਾਰਤ

ਮਹਿਲਾ ਦੇ ਗੁਡ ਮਾਰਨਿੰਗ ਮੈਸੇਜ ਦਾ ਜਵਾਬ ਦੇਣ ਉੱਤੇ ਨੌਜਵਾਨ ਨੂੰ ਚਾਕੂ ਮਾਰ ਕੇ ਮਾਰਿਆ

February 28, 2020 07:56 AM

ਹਜ਼ਾਰੀਬਾਗ, 27 ਫਰਵਰੀ (ਪੋਸਟ ਬਿਊਰੋ)- ਕਟਕਮਦਾਗ ਥਾਣਾ ਖੇਤਰ ਦੇ ਸੁਲਤਾਨਾ ਪਿੰਡ ਵਿੱਚ ਇੱਕ ਮਹਿਲਾ ਨੂੰ ਮੋਬਾਈਲ ਉੱਤੇ ਮੈਸੇਜ ਦਾ ਰਿਪਲਾਈ ਦੇਣਾ ਮੁਹੰਮਦ ਸਲਮਾਨ ਅੰਸਾਰੀ (24) ਦੀ ਮੌਤ ਦਾ ਕਾਰਨ ਬਣ ਗਿਆ। ਮਹਿਲਾ ਦੇ ਪਤੀ ਨੇ ਨੌਜਵਾਨ 'ਤੇ ਚਾਕੂ ਨਾਲ ਹਮਲਾ ਕਰ ਦਿੱਤਾ ਤੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਦੋਸ਼ੀ ਦੀ ਗ੍ਰਿਫਤਾਰੀ ਦੀ ਮੰਗ 'ਤੇ ਪਿੰਡ ਵਾਸੀਆਂ ਨੇ ਬੀਤੇ ਦਿਨ ਚਾਰ ਘੰਟੇ ਹਜ਼ਾਰੀਬਾਗ-ਸਿਮਰੀਆ ਮਾਰਗ ਜਾਮ ਰੱਖਿਆ।
ਮੁਹੰਮਦ ਤਬਾਰਕ ਦਾ ਬੇਟਾ ਸਲਮਾਨ ਸੁਲਤਾਨਾ ਪਿੰਡ ਦਾ ਵਸਨੀਕ ਸੀ ਅਤੇ ਉਸ ਦਾ ਵਿਆਹ 15 ਦਿਨ ਪਹਿਲਾਂ ਹੋਇਆ ਸੀ। ਦੋ ਦਿਨ ਪਹਿਲਾਂ ਸਲਮਾਨ ਦੇ ਮੋਬਾਈਲ ਉਤੇ ਚੰਦੌਲ ਵਾਸੀ ਮੁਹੰਮਦ ਫੈਸਲ ਦੀ ਪਤਨੀ ਦਾ ਗੁਡ ਮਾਰਨਿੰਗ ਦਾ ਮੈਸੇਜ ਆਇਆ ਤਾਂ ਸਲਮਾਨ ਦੀ ਪਤਨੀ ਨੇ ਆਪਣੀ ਸਹੇਲੀ ਦਾ ਨੰਬਰ ਸਮਝ ਕੇ ਉਸੇ ਨੰਬਰ 'ਤੇ ਗੁਡ ਮਾਰਨਿੰਗ ਲਿਖ ਕੇ ਰਿਪਲਾਈ ਦੇ ਦਿੱਤੀ। ਮਹਿਲਾ ਦੇ ਪੇਕੇ ਵੀ ਸੁਲਤਾਨਾ ਪਿੰਡ ਹਨ। ਫੈਸਲ ਨੇ ਮੈਸੇਜ ਦੇਖਿਆ ਤਾਂ ਉਸ ਨੇ ਪਤਨੀ ਤੋਂ ਪੁੱਛਿਆ। ਉਸ ਦੀ ਪਤਨੀ ਨੇ ਉਸ ਨੂੰ ਦੱਸਿਆ ਕਿ ਮੈਸੇਜ ਉਸ ਦੇ ਪੇਕੇ ਪਿੰਡ ਦੇ ਸਲਮਾਨ ਦਾ ਹੈ। ਇਸ 'ਤੇ ਫੈਸਲ 25 ਫਰਵਰੀ ਨੂੰ ਆਪਣੇ ਭਰਾ ਅਸਲਮ ਅਤੇ ਦੋ ਸਾਥੀਆਂ ਨਾਲ ਸੁਲਤਾਨਾ ਪਹੁੰਚਿਆ। ਉਸ ਨੇ ਆਪਣੇ ਸਹੁਰੇ ਪਰਵਾਰ ਨੂੰ ਇਸ ਬਾਰੇ ਦੱਸਿਆ ਅਤੇ ਸਹੁਰਾ ਮੁਹੰਮਦ ਕਲੀਮ ਅਤੇ ਪਿੰਡ ਦੇ ਮੁਹੰਮਦ ਹਦੀਸ਼ ਸਮੇਤ ਦੋਵੇਂ ਭਰਾ ਅਤੇ ਉਨ੍ਹਾਂ ਦੇ ਸਾਥੀ ਸਲਮਾਨ ਦੇ ਘਰ ਪਹੁੰਚੇ ਅਤੇ ਪੁੱਛਗਿੱਛ ਕਰਨ ਲੱਗੇ। ਇਸੇ ਤੋਂ ਬਹਿਸ ਹੋ ਗਈ ਤਾਂ ਗੁੱਸੇ ਵਿੱਚ ਫੈਸਲ ਨੇ ਸਲਮਾਨ 'ਤੇ ਚਾਕੂ ਨਾਲ ਹਮਲਾ ਕਰ ਦਿੱਤਾ। ਸਲਮਾਨ ਜ਼ਖਮੀ ਹੋ ਕੇ ਡਿੱਗ ਪਿਆ ਤਾਂ ਸਾਰੇ ਫਰਾਰ ਹੋ ਗਏ। ਸਲਮਾਨ ਨੂੰ ਹਜ਼ਾਰੀਬਾਗ ਸਦਰ ਹਸਪਤਾਲ ਲਿਆਂਦਾ ਗਿਆ। ਮੰਗਲਵਾਰ ਰਾਤ ਉਸ ਦੀ ਮੌਤ ਹੋ ਗਈ। ਕੱਲ੍ਹ ਪਿੰਡ ਵਾਸੀਆਂ ਨੇ ਸਵੇਰੇ ਨੌਂ ਵਜੇ ਤੋਂ ਹਜ਼ਾਰੀਬਾਗ-ਸਿਮਰੀਆ ਮਾਰਗ ਜਾਮ ਕਰ ਦਿੱਤਾ ਤਾਂ ਪੁਲਸ ਨੇ ਕਾਤਲਾਂ ਦੀ ਗ੍ਰਿਫਤਾਰੀ ਦਾ ਭਰੋਸਾ ਦਿੱਤਾ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼