Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਭਾਰਤ

ਡੇਅਰੀ ਮਿਲਕ ਬ੍ਰੈਸਟ ਕੈਂਸਰ ਦਾ ਡਰ ਅੱਸੀ ਫੀਸਦੀ ਵਧਾ ਸਕਦੈ

February 28, 2020 07:57 AM

ਨਵੀਂ ਦਿੱਲੀ, 27 ਫਰਵਰੀ (ਪੋਸਟ ਬਿਊਰੋ)- ਦੁੱਧ ਪੀਣਾ ਖਾਣ-ਪੀਣ ਦਾ ਇੱਕ ਅਨਿੱਖੜਵਾਂ ਅੰਗ ਹੈ, ਪਰ ਜੇ ਪਤਾ ਲੱਗੇ ਕਿ ਦੁੱਧ ਪੀਣ ਨਾਲ ਕੈਂਸਰ ਹੋ ਸਕਦਾ ਹੈ ਤਾਂ ਹੈਰਾਨੀ ਹੋਣਾ ਲਾਜ਼ਮੀ ਹੈ।
ਅਮਰੀਕਾ ਦੇ ਵਿਗਿਆਨੀਆਂ ਨੇ ਆਪਣੀਆਂ ਖੋਜ 'ਚ ਦੇਖਿਆ ਕਿ ਡੇਅਰੀ ਦਾ ਦੁੱਧ ਪੀਣ ਨਾਲ ਵੀ ਕੈਂਸਰ ਹੋਣ ਦਾ ਖਤਰਾ ਹੈ। ਆਪਣੀ ਰਿਸਰਚ ਵਿੱਚ ਵਿਗਿਆਨੀਆਂ ਦਾ ਦਾਅਵਾ ਹੈ ਕਿ ਦੁੱਧ ਨਾਲ ਕੈਂਸਰ ਦੇ ਮਮਲੇ ਵਿੱਚ ਔਰਤਾਂ ਸਭ ਤੋਂ ਛੇਤੀ ਇਨਫੈਕਸ਼ਨ ਦੀ ਲਪੇਟ ਵਿੱਚ ਆਉਂਦੀਆਂ ਹਨ। ਡੇਅਰੀ ਦੇ ਦੁੱਧ ਵਿੱਚ ਗਾਂ, ਮੱਝ ਤੇ ਬੱਕਰੀ ਦਾ ਦੁੱਧ ਸ਼ਾਮਲ ਕੀਤਾ ਜਾਂਦਾ ਹੈ। ਅਮਰੀਕਾ ਦੀ ਲੋਮਾ ਲਿੰਡਾ ਯੂਨੀਵਰਸਿਟੀ ਦੇ ਹੈਲਥ ਸਟੱਡੀਜ਼ ਨਾਲ ਜੁੜੇ ਡਾਕਟਰ ਗੈਰੀ ਈ ਫਰੇਜਰ ਨੇ ਕਿਹਾ ਕਿ ਇਸ ਗੱਲ ਦੇ ਪੱਕੇ ਸਬੂਤ ਮਿਲੇ ਹਨ ਕਿ ਡੇਅਰੀ ਦਾ ਦੁੱਧ ਪੀਣ ਕਾਰਨ ਔਰਤਾਂ 'ਚ ਬ੍ਰੈਸਟ ਕੈਂਸਰ ਹੁੰਦਾ ਹੈ।
ਖੋਜਕਾਰਾਂ ਦਾ ਕਹਿਣਾ ਹੈ ਕਿ ਰੋਜ਼ ਇੱਕ ਕੱਪ ਡੇਅਰੀ ਦੁੱਧ ਪੀਣ ਵਾਲੀਆਂ ਔਰਤਾਂ ਵਿੱਚ ਬ੍ਰੈਸਟ ਕੈਂਸਰ ਦਾ ਖਤਰਾ ਪੰਜਾਹ ਫੀਸਦੀ ਹੁੰਦਾ ਹੈ ਜਦੋਂ ਕਿ ਰੋਜ਼ ਦੋ ਤੋਂ ਤਿੰਨ ਕੱਪ ਪੀਣ ਵਾਲੀਆਂ ਔਰਤਾਂ ਲਈ ਖਤਰਾ ਵਧ ਕੇ ਸੱਤਰ ਤੋਂ ਅੱਸੀ ਫੀਸਦੀ ਹੋ ਜਾਂਦਾ ਹੈ। ਇੰਟਰਨੈਸ਼ਨਲ ਜਨਰਲ ਆਫ ਐਪੀਡੇਮੀਓਲਾਜੀ ਵਿੱਚ ਛਪੀ ਇਸ ਰਿਪੋਰਟ ਦੇ ਅਧਿਐਨ ਲਈ 53000 ਨਾਰਥ ਅਮਰੀਕਾ ਦੀਆਂ ਔਰਤਾਂ ਦੇ ਆਹਾਰ ਦਾ ਮੁਲਾਂਕਣ ਕੀਤਾ ਗਿਆ। ਇਨ੍ਹਾਂ ਸਭ ਔਰਤਾਂ ਦੇ ਖਾਣੇ ਬਾਰੇ ਵੀ ਮੁਲਾਂਕਣ ਕੀਤਾ ਗਿਆ। ਇਹ ਸਾਰੀਆਂ ਔਰਤਾਂ ਸ਼ੁਰੂ ਵਿੱਚ ਕੈਂਸਰ ਮੁਕਤ ਸਨ। ਅੱਠ ਸਾਲ ਤੱਕ ਔਰਤਾਂ 'ਤੇ ਖੋਜ ਕੀਤੀ ਗਈ। ਇਸ ਖੋਜ ਵਿੱਚ ਔਰਤਾਂ ਦੇ ਵਾਤਾਵਰਣ, ਪਰਵਾਰ ਦੇ ਇਤਿਹਾਸ ਅਤੇ ਜੱਦੀ ਪ੍ਰੀਖਣ ਸਮੇਤ ਬ੍ਰੈਸਟ ਕੈਂਸਰ ਦੇ ਹੋਰ ਫੈਕਟਰਸ ਨੂੰ ਧਿਆਨ ਵਿੱਚ ਨਹੀਂ ਰੱਖਿਆ ਗਿਆ। ਇਹ ਅਧਿਐਨ ਡਾਟਾਬੇਸ ਦੇ ਮਾਧਿਅਮ ਨਾਲ ਪ੍ਰਸ਼ਨਾਵਲੀ ਅਤੇ ਵਿਸ਼ਲੇਸ਼ਣ ਦੇ ਮਾਧਿਅਮ ਨਾਲ ਕੀਤਾ ਗਿਆ ਸੀ। ਅਧਿਐਨ ਦੇ ਅੰਤ ਵਿੱਚ ਦੇਖਿਆ ਗਿਆ ਕਿ 1057 ਔਰਤਾਂ 'ਚ ਬ੍ਰੈਸਟ ਕੈਂਸਰ ਦੇ ਕੇਸ ਹਨ। ਡਾਕਟਰ ਫ੍ਰੇਜਰ ਮੁਤਾਬਕ ਡੇਅਰੀ ਫੂਡ ਤੇ ਇਸ ਵਿੱਚ ਵੀ ਖਾਸ ਤੌਰ 'ਤੇ ਦੁੱਧ ਵੱਧ ਖਤਰਨਾਕ ਹੈ। ਉਨ੍ਹਾਂ ਕਿਹਾ ਕਿ ਡੇਅਰੀ ਮਿਲਕ ਦੀ ਥਾਂ ਸੋਇਆ ਮਿਲਕ ਦੀ ਵਰਤੋਂ ਨਾਲ ਬ੍ਰੈਸਟ ਕੈਂਸਰ ਦੇ ਖਤਰਾ ਘੱਟ ਹੋ ਸਕਦਾ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼