Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਟੋਰਾਂਟੋ/ਜੀਟੀਏ

ਬਰੈਂਪਟਨ ਦੇ ਐਮਪੀਜ਼ ਨੇ ਰੌਸ ਰੋਮੈਨੋ ਨੂੰ ਲਿਖਿਆ ਖੱੁਲ੍ਹਾ ਪੱਤਰ

March 03, 2020 07:55 AM

ਓਨਟਾਰੀਓ, 2 ਮਾਰਚ (ਪੋਸਟ ਬਿਊਰੋ) : ਬਰੈਂਪਟਨ ਈਸਟ ਤੋਂ ਮੈਂਬਰ ਪਾਰਲੀਆਮੈਂਟ ਰਾਜ ਗਰੇਵਾਲ, ਬਰੈਂਪਟਨ ਵੈਸਟ ਤੋਂ ਮੈਂਬਰ ਪਾਰਲੀਆਮੈਂਟ ਕਮਲ ਖਹਿਰਾ, ਬਰੈਂਪਟਨ ਨੌਰਥ ਤੋਂ ਮੈਂਬਰ ਪਾਰਲੀਆਮੈਂਟ ਰੂਬੀ ਸਹੋਤਾ ਅਤੇ ਬਰੈਂਪਟਨ ਸਾਊਥ ਤੋਂ ਮੈਂਬਰ ਪਾਰਲੀਆਮੈਂਟ ਸੋਨੀਆ ਸਿੱਧੂ ਵੱਲੋਂ ਓਨਟਾਰੀਓ ਦੇ ਟਰੇਨਿੰਗ, ਕਾਲੇਜਿਜ਼ ਐਂਡ ਯੂਨੀਵਰਸਿਟੀਜ਼ ਮੰਤਰੀ ਰੌਸ ਰੋਮੈਨੋ ਨੂੰ ਖੱੁਲ੍ਹਾ ਪੱਤਰ ਲਿਖਿਆ ਗਿਆ ਹੈ।
ਇਸ ਪੱਤਰ ਵਿੱਚ ਲਿਖਿਆ ਗਿਆ ਹੈ ਕਿ ਓਨਟਾਰੀਓ ਦੇ ਮੌਜੂਦਾ ਮਾਨਤਾ ਦੇਣ ਤੇ ਨਿਗਰਾਨੀ ਕਰਨ ਸਬੰਧੀ ਸਿਸਟਮ ਨਾਲ ਸਬੰਧਤ ਡੈਜ਼ੀਗਨੇਟਿਡ ਲਰਨਿੰਗ ਇੰਸਟੀਚਿਊਸ਼ਨਜ਼ (ਡੀਐਲਆਈਜ਼) ਵਿੱਚ ਕੁੱਝ ਊਣਤਾਈਆਂ ਪਾਈਆਂ ਜਾ ਰਹੀਆਂ ਹਨ। ਇਨ੍ਹਾਂ ਆਗੂਆਂ ਨੇ ਇਹ ਵੀ ਲਿਖਿਆ ਹੈ ਕਿ ਉਨ੍ਹਾਂ ਨੂੰ ਆਪਣੇ ਇਲਾਕਾ ਨਿਵਾਸੀਆਂ ਤੋਂ ਇਹ ਜਾਣਕਾਰੀ ਮਿਲੀ ਹੈ ਕਿ ਕੱੁਝ ਡੀਐਲਆਈਜ਼ ਵੱਲੋਂ ਗੜਬੜੀ ਕੀਤੀ ਜਾ ਰਹੀ ਹੈ। ਕਈ ਵਾਰੀ ਤਾਂ ਮਾਮਲਾ ਐਨਾ ਗੰਭੀਰ ਵੀ ਹੋਇਆ ਹੈ ਕਿ ਕੈਨੇਡਾ ਦੇ ਇਮੀਗ੍ਰੇਸ਼ਨ ਸਿਸਟਮ ਨੂੰ ਹੀ ਚੂਨਾ ਲਾਉਣ ਦੀ ਕੋਸਿ਼ਸ਼ ਕੀਤੀ ਗਈ ਹੈ।
ਕੁਝ ਡੀਐਲਆਈਜ਼ ਕਥਿਤ ਤੌਰ ਉੱਤੇ ਉਸ ਸਮਰੱਥਾ ਨਾਲੋਂ ਵਧੇਰੇ ਵਿਦਿਆਰਥੀਆਂ ਨੂੰ ਦਾਖਲ ਕਰ ਲੈਂਦੇ ਹਨ ਜਿੰਨਿਆਂ ਨੂੰ ਉਹ ਪੜ੍ਹਾ ਸਕਦੇ ਹਨ। ਕਈ ਹੋਰ ਡੀਐਲਆਈਜ਼ ਕਥਿਤ ਤੌਰ ਉੱਤੇ ਕੋਈ ਹੋਰ ਕੋਰਸ ਨਹੀਂ ਕਰਵਾ ਰਹੇ ਸਗੋਂ ਉਨ੍ਹਾਂ ਦੀ ਹੋਂਦ ਸਿਰਫ ਕੌਮਾਂਤਰੀ ਵਿਦਿਆਰਥੀਆਂ ਨੂੰ ਕੈਨੇਡਾ ਦਾਖਲ ਕਰਵਾਉਣ ਤੱਕ ਹੀ ਸੀਮਤ ਹੈ। ਇੱਥੇ ਹੀ ਬੱਸ ਨਹੀਂ ਅਜਿਹੇ ਡੀਐਲਆਈਜ਼ ਕੈਨੇਡਾ ਆਉਣ ਦੇ ਚਾਹਵਾਨ ਵਿਦਿਆਰਥੀਆਂ ਨੂੰ ਕੈਨੇਡਾ ਵਿੱਚ ਬਣੇ ਰਹਿਣ ਲਈ ਇੱਕ ਵਾਰੀ ਪ੍ਰੋਗਰਾਮ ਵਿੱਚ ਦਾਖਲਾ ਦਿਵਾ ਦਿੰਦੇ ਹਨ ਤੇ ਫਿਰ ਅਜਿਹੇ ਵਿਦਿਆਰਥੀ ਉਸ ਪ੍ਰੋਗਰਾਮ ਨੂੰ ਕੁਝ ਸਮੇਂ ਬਾਅਦ ਹੀ ਛੱਡ ਦਿੰਦੇ ਹਨ ਪਰ ਸਬੰਧਤ ਡੀਐਲਆਈਜ਼ ਉਨ੍ਹਾਂ ਲਈ ਕਾਨੂੰਨੀ ਤੌਰ ਉੱਤੇ ਜਾਂ ਗੈਰਕਾਨੂੰਨੀ ਢੰਗ ਨਾਲ ਕੋਈ ਹੋਰ ਜੁਗਾੜ ਕਰ ਦਿੰਦੇ ਹਨ ਤਾਂ ਕਿ ਉਹ ਵਿਦਿਆਰਥੀ ਇੱਥੇ ਹੀ ਰਹਿ ਸਕਣ।
ਕਈ ਡੀਐਲਆਈਜ਼ ਇਮਾਨਦਾਰੀ ਨਾਲ ਕੰਮ ਕਰ ਰਹੇ ਹਨ ਤੇ ਉਹ ਕੌਮਾਂਤਰੀ ਤੇ ਘਰੇਲੂ ਵਿਦਿਆਰਥੀਆਂ ਨੂੰ ਬਹੁਤ ਹੀ ਵਧੀਆ ਸਿੱਖਿਆ ਮੁਹੱਈਆ ਕਰਵਾ ਰਹੇ ਹਨ। ਪਰ ਸਿਸਟਮ ਨਾਲ ਧੋਖਾ ਕਰਨ ਵਾਲੇ ਡੀਐਲਆਈਜ਼ ਸਵੀਕਾਰ ਨਹੀਂ ਕੀਤੇ ਜਾ ਸਕਦੇ। ਅਜਿਹੇ ਫਰਾਡ ਡੀਐਲਆਈਜ਼ ਸਾਡੀ ਕਮਿਊਨਿਟੀ ਨੂੰ ਖੋਰਾ ਲਾ ਰਹੇ ਹਨ। ਪੱਤਰ ਵਿੱਚ ਇਨ੍ਹਾਂ ਆਗੂਆਂ ਨੇ ਮੰਤਰੀ ਨੂੰ ਲਿਖਿਆ ਕਿ ਉਨ੍ਹਾਂ ਵੱਲੋਂ ਇਹ ਗੁਜ਼ਾਰਿਸ਼ ਹੈ ਕਿ ਓਨਟਾਰੀਓ ਦੇ ਡੀਐਲਆਈਜ਼ ਅਤੇ ਮੌਜੂਦਾ ਸਿਸਟਮ, ਜਿਹੜਾ ਇਨ੍ਹਾਂ ਨੂੰ ਪ੍ਰੋਵਿੰਸ਼ੀਅਲ ਪੱਧਰ ਉੱਤੇ ਮਾਨਤਾ ਦਿੰਦਾ ਹੈ, ਸਬੰਧੀ ਫੌਰੀ ਜਾਂਚ ਕਰਵਾਈ ਜਾਵੇ। ਇਨ੍ਹਾਂ ਡੀਐਲਆਈਜ਼ ਵੱਲੋਂ ਕਈ ਤਰ੍ਹਾਂ ਦੇ ਪ੍ਰੋਗਰਾਮ ਚਲਾਏ ਜਾਂਦੇ ਹਨ ਜਿਨ੍ਹਾਂ ਦੀ ਜਾਂਚ ਹੋਣੀ ਚਾਹੀਦੀ ਹੈ ਤੇ ਇਨ੍ਹਾਂ ਵੱਲੋਂ ਦਿੱਤੀਆਂ ਜਾਣ ਵਾਲੀਆਂ ਫੈਸਿਲਿਟੀਜ਼ ਦੀ ਵੀ ਜਾਂਚ ਹੋਣੀ ਚਾਹੀਦੀ ਹੈ। ਜਿਨ੍ਹਾਂ ਡੀਐਲਆਈਜ਼ ਵਿੱਚ ਊਣਤਾਈਆਂ ਪਾਈਆਂ ਜਾਂਦੀਆਂ ਹਨ ਜਾਂ ਜਿਨ੍ਹਾਂ ਡੀਐਲਆਈਜ਼ ਦਾ ਮਿਆਰ ਨਿਯਮਾਂ ਮੁਤਾਬਕ ਨਹੀਂ ਹੈ ਉਨ੍ਹਾਂ ਦਾ ਮੁਲਾਂਕਣ ਕੀਤਾ ਜਾਣਾ ਚਾਹੀਦਾ ਹੈ ਤੇ ਉਨ੍ਹਾਂ ਉੱਤੇ ਬਣਦੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।
ਇਸ ਪੱਤਰ ਵਿੱਚ ਐਮਪੀ ਸਹੋਤਾ ਵੱਲੋਂ ਸਾਲ 2018 ਵਿੱਚ ਲਿਖੇ ਗਏ ਪੱਤਰ ਦਾ ਹਵਾਲਾ ਵੀ ਦਿੱਤਾ ਗਿਆ। ਇਸ ਵਿੱਚ ਉਨ੍ਹਾਂ ਬਰੈਂਪਟਨ ਦੇ ਇੱਕ ਕਾਲਜ ਵਿੱਚ ਲੋੜੋਂ ਵੱਧ ਵਿਦਿਆਰਥੀਆਂ ਦੀ ਭਰਤੀ ਦਾ ਮੁੱਦਾ ਉਠਾਇਆ ਸੀ। ਇਨ੍ਹਾਂ ਸਾਰੇ ਆਗੂਆਂ ਨੇ ਆਖਿਆ ਕਿ ਉਨ੍ਹਾਂ ਨੂੰ ਪੂਰੀ ਆਸ ਹੈ ਕਿ ਇਸ ਪਾਸੇ ਵਲ ਜਲਦ ਹੀ ਕੋਈ ਬਣਦੀ ਕਾਰਵਾਈ ਕੀਤੀ ਜਾਵੇਗੀ।

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਛੁਰੇਬਾਜ਼ੀ ਵਿੱਚ ਇੱਕ ਵਿਅਕਤੀ ਦੀ ਹੋਈ ਮੌਤ, ਮਸ਼ਕੂਕ ਹਿਰਾਸਤ ਵਿੱਚ ਟੋਰਾਂਟੋ ਵਿੱਚ ਸੀਐਸਆਈਐਸ ਦੀ ਮੌਜੂਦਗੀ ਵਧਾਉਣ ਲਈ ਫੈਡਰਲ ਸਰਕਾਰ ਮੁਹੱਈਆ ਕਰਾਵੇਗੀ ਸੈਂਕੜੇ ਮਿਲੀਅਨ ਡਾਲਰ ਜੀਟੀਏ ਵਿੱਚ ਅੱਜ 14 ਸੈਂਟ ਤੱਕ ਵੱਧ ਜਾਣਗੀਆਂ ਗੈਸ ਦੀਆਂ ਕੀਮਤਾਂ 20 ਮਿਲੀਅਨ ਡਾਲਰ ਦਾ ਸੋਨਾ ਪੀਅਰਸਨ ਏਅਰਪੋਰਟ ਤੋਂ ਚੋਰੀ ਕਰਨ ਵਾਲੇ 9 ਵਿਅਕਤੀਆਂ ਨੂੰ ਕੀਤਾ ਗਿਆ ਚਾਰਜ ਸਪੀਕਰ ਵੱਲੋਂ ਕੈਫੀਯੇਹ ਉੱਤੇ ਲਾਈ ਪਾਬੰਦੀ ਵਾਲਾ ਫੈਸਲਾ ਬਦਲਣ ਦੀ ਫੋਰਡ ਨੇ ਕੀਤੀ ਮੰਗ ਓਨਟਾਰੀਓ ਵਿੱਚ ਇਸ ਹਫਤੇ ਵੱਧ ਸਕਦੀਆਂ ਹਨ ਗੈਸ ਦੀਆਂ ਕੀਮਤਾਂ ਫਲਸਤੀਨ ਪੱਖੀ ਮੁਜ਼ਾਹਰੇ ਦੌਰਾਨ 4 ਵਿਅਕਤੀਆਂ ਨੂੰ ਕੀਤਾ ਗਿਆ ਗ੍ਰਿਫਤਾਰ ਪੀਅਰਸਨ ਤੋਂ ਚੋਰੀ ਹੋਏ 20 ਮਿਲੀਅਨ ਡਾਲਰ ਸੋਨੇ ਦੇ ਸਬੰਧ ਵਿੱਚ ਪੁਲਿਸ ਨੇ ਕੁੱਝ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ 20 ਮਿੰਟ ਦੀ ਟੈਕਸੀ ਰਾਈਡ ਲਈ ਓਨਟਾਰੀਓ ਦੀ ਮਹਿਲਾ ਤੋਂ ਚਾਰਜ ਕੀਤੇ ਗਏ 7,000 ਡਾਲਰ ਕੇਟਰਿੰਗ ਵਰਕਰਜ਼ ਦੀ ਹੜਤਾਲ ਕਾਰਨ ਕਈ ਜਹਾਜ਼ਾਂ ਵਿੱਚ ਨਹੀਂ ਮਿਲੇਗਾ ਖਾਣਾ